PUNJABMAILUSA.COM

ਖੇਲ ਰਤਨ ਲਈ ਸਰਦਾਰ ਤੇ ਅਰਜੁਨ ਐਵਾਰਡ ਲਈ ਹਰਮਨ ਤੇ ਖੁਸ਼ਬੀਰ ਦੇ ਨਾਂ ਦੀ ਸਿਫਾਰਸ਼

ਖੇਲ ਰਤਨ ਲਈ ਸਰਦਾਰ ਤੇ ਅਰਜੁਨ ਐਵਾਰਡ ਲਈ ਹਰਮਨ ਤੇ ਖੁਸ਼ਬੀਰ ਦੇ ਨਾਂ ਦੀ ਸਿਫਾਰਸ਼

ਖੇਲ ਰਤਨ ਲਈ ਸਰਦਾਰ ਤੇ ਅਰਜੁਨ ਐਵਾਰਡ ਲਈ ਹਰਮਨ ਤੇ ਖੁਸ਼ਬੀਰ ਦੇ ਨਾਂ ਦੀ ਸਿਫਾਰਸ਼
August 03
23:06 2017

ਨਵੀਂ ਦਿੱਲੀ, 3 ਅਗਸਤ (ਪੰਜਾਬ ਮੇਲ)- ਸਾਬਕਾ ਜਸਟਿਸ ਸੀ.ਕੇ.ਠੱਕਰ ਦੀ ਅਗਵਾਈ ਵਾਲੀ ਚੋਣ ਕਮੇਟੀ ਨੇ ਮੁਲਕ ਦੇ ਸਭ ਤੋਂ ਵੱਡੇ ਖੇਡ ਸਨਮਾਨ ‘ਰਾਜੀਵ ਗਾਂਧੀ ਖੇਲ ਰਤਨ’ ਲਈ ਦੋ ਖਿਡਾਰੀਆਂ ਪੈਰਾਲੰਪੀਅਨ ਦੇਵੇਂਦਰ ਝਾਜੜੀਆ ਤੇ ਹਾਕੀ ਖਿਡਾਰੀ ਸਰਦਾਰ ਸਿੰਘ ਦੇ ਨਾਂ ਦੀ ਸਿਫਾਰਿਸ਼ ਕੀਤੀ ਹੈ। ਝਾਜੜੀਆ ਦਾ ਨਾਂ ਪਹਿਲੀ ਤਰਜੀਹ ਜਦਕਿ ਸਰਦਾਰ ਦਾ ਨਾਂ ਦੂਜੀ ਤਰਜੀਹ ਵਜੋਂ ਭੇਜਿਆ ਗਿਆ ਹੈ।
ਅਰਜੁਨ ਐਵਾਰਡ ਲਈ ਕੀਤੀ ਸਿਫ਼ਾਰਿਸ਼ ਵਿੱਚ ਪੰਜਾਬ ਦੇ ਮੋਗਾ ਜ਼ਿਲ੍ਹੇ ਨਾਲ ਸਬੰਧਤ ਕ੍ਰਿਕਟ ਖਿਡਾਰਨ ਹਰਮਨਪ੍ਰੀਤ ਕੌਰ, ਕ੍ਰਿਕਟਰ ਚੇਤੇਸ਼ਵਰ ਪੁਜਾਰਾ, ਕਬੱਡੀ ਖਿਡਾਰੀ ਜਸਵੀਰ ਸਿੰਘ, ਅਥਲੀਟ ਖੁਸ਼ਬੀਰ ਕੌਰ, ਮੁੱਕੇਬਾਜ਼ ਐਲ.ਦੇਵੇਂਦਰੋ ਸਿੰਘ, ਹਾਕੀ ਖਿਡਾਰੀ ਐਸ.ਵੀ. ਸੁਨੀਲ ਆਦਿ ਸਮੇਤ ਕੁੱਲ 17 ਖਿਡਾਰੀਆਂ ਦੇ ਨਾਮ ਖੇਡ ਮੰਤਰਾਲੇ ਨੂੰ ਭੇਜੇ ਗਏ ਹਨ। ਮੰਤਰਾਲੇ ਵੱਲੋਂ ਇਨ੍ਹਾਂ ਨਾਵਾਂ ਬਾਰੇ ਅੰਤਿਮ ਫ਼ੈਸਲਾ ਅਗਲੇ ਕੁਝ ਦਿਨਾਂ ’ਚ ਲਿਆ ਜਾਵੇਗਾ। ਚੋਣ ਕਮੇਟੀ ਵੱਲੋਂ ਅੱਜ ਕੀਤੀਆਂ ਸਿਫ਼ਾਰਿਸ਼ਾਂ ਨਾਲ ਜੈਵਲਿਨ ਥਰੋਅ ਝਾਜੜੀਆ ਪਹਿਲਾ ਪੈਰਾਲੰਪੀਅਨ ਅਥਲੀਟ ਬਣ ਗਿਆ ਹੈ ਜਿਸ ਦਾ ਨਾਂ ਮੁਲਕ ਦੇ ਸਿਖਰਲੇ ਖੇਡ ਸਨਮਾਨ ਲਈ ਸਿਫਾਰਿਸ਼ ਕੀਤਾ ਗਿਆ ਹੈ। 31 ਸਾਲਾ ਹਾਕੀ ਖ਼ਿਡਾਰੀ ਤੇ ਸਾਬਕਾ ਕਪਤਾਨ ਸਰਦਾਰ ਸਿੰਘ ਨੂੰ ਵਿਸ਼ਵ ਦੇ ਬਿਹਤਰੀਨ ਮਿਡ ਫਿਲਡਰਾਂ ’ਚੋਂ ਇੱਕ ਮੰਨਿਆ ਜਾਂਦਾ ਹੈ। ਚੋਣ ਕਮੇਟੀ ਦੀ ਮੀਟਿੰਗ ਦੌਰਾਨ ਹਾਕੀ ਖਿਡਾਰੀ ’ਤੇ ਜਿਣਸੀ ਸ਼ੋਸ਼ਣ ਦੇ ਲੱਗੇ ਦੋਸ਼ਾਂ ਨੂੰ ਲੈ ਕੇ ਵੀ ਚਰਚਾ ਹੋਈ, ਪਰ ਸਰਦਾਰ ਦੀਆਂ ਪ੍ਰਾਪਤੀਆਂ ਕਰਕੇ ਕਮੇਟੀ ਮੈਂਬਰਾਂ ਲਈ ਉਸ ਦੇ ਨਾਂ ਨੂੰ ਨਜ਼ਰਅੰਦਾਜ਼ ਕਰਨਾ ਮੁਸ਼ਕਲ ਹੋ ਗਿਆ।
ਇਸ ਦੌਰਾਨ ਅਰਜੁਨ ਐਵਾਰਡ ਲਈ ਜਿਨ੍ਹਾਂ ਖਿਡਾਰੀਆਂ ਦੇ ਨਾਂ ਦੀ ਸਿਫਾਰਿਸ਼ ਕੀਤੀ ਗਈ ਹੈ, ਉਨ੍ਹਾਂ ਵਿੱਚ ਵੀ.ਜੇ. ਸੁਰੇਖਾ (ਤੀਰਅੰਦਾਜ਼ੀ), ਅਰੋਕਿਨ ਰਾਜੀਵ (ਅਥਲੈਟਿਕਸ), ਪ੍ਰਸਾਂਤੀ ਸਿੰਘ (ਬਾਸਕਟਬਾਲ), ਓਇਨਮ ਬੈਮਬੈਮ ਦੇਵੀ (ਫੁਟਬਾਲ), ਐਸਐਸਪੀ ਚੌਰਸੀਆ (ਗੌਲਫ਼), ਪੀ.ਐਨ. ਪ੍ਰਕਾਸ਼ (ਸ਼ੂਟਿੰਗ), ਏ.ਅਮਲਰਾਜ (ਟੇਬਲ ਟੈਨਿਸ), ਸਾਕੇਤ ਮਾਇਨੇਨੀ (ਟੈਨਿਸ), ਸੱਤਿਆਵਰਤ ਕਾਦਿਆਨ (ਕੁਸ਼ਤੀ), ਮਰੀਅੱਪਨ ਥਾਂਗਾਵੇਲ (ਪੈਰਾਅਥਲੀਟ) ਤੇ ਵਰੁਣ ਭੱਟ (ਪੈਰਾ ਅਥਲੀਟ) ਸ਼ਾਮਲ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article