PUNJABMAILUSA.COM

ਖੰਨਾ ਸਿਟੀ ਪੁਲਿਸ ਵਲੋਂ ਲੜਕੀ ਦੇ ਭੇਸ ‘ਚ ਵੈਸਟਰਨ ਯੂਨੀਅਨ ਦੇ ਡੀਲਰ ਨਾਲ ਠੱਗੀ ਕਰਨ ਦੇ ਦੋਸ਼ ‘ਚ ਰੋਮਾਨੀਆ ਵਾਸੀ ਲੜਕਾ ਕਾਬੂ

April 28
07:30 2018

ਖੰਨਾ, 28 ਅਪ੍ਰੈਲ (ਪੰਜਾਬ ਮੇਲ)-ਖੰਨਾ ਸਿਟੀ ਪੁਲਿਸ ਨੇ ਰੋਮਾਨੀਆ ਵਾਸੀ ਇਕ ਲੜਕਾ ਨੂੰ ਵੈਸਟਰਨ ਯੂਨੀਅਨ ਦੇ ਇਕ ਡੀਲਰ ਨਾਲ ਠੱਗੀ ਕਰਨ ਦੇ ਦੋਸ਼ ‘ਚ ਕਾਬੂ ਕੀਤਾ ਹੈ। ਪੁਲਿਸ ਸੂਤਰਾਂ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਇਕ ਖੂਬਸੂਰਤ ਵਿਦੇਸ਼ੀ ਲੜਕੀ ਕਰੰਸੀ ਬਦਲਾਉਣ ਲਈ ਵੈਸਟਰਨ ਯੂਨੀਅਨ ਦੇ ਡੀਲਰ ਜੇ. ਸੀ. ਗੋਇਲ ਦੀ ਦੁਕਾਨ ‘ਤੇ ਆਈ। ਉਕਤ ਲੜਕੀ ਨੇ ਇਕ ਹਜ਼ਾਰ ਯੂਰੋ ਬਦਲਵਾਏ। ਜਿਸ ਬਦਲੇ ਡੀਲਰ ਨੇ ਉਸਨੂੰ 79 ਹਜ਼ਾਰ ਰੁਪਏ ਦੀ ਨਕਦੀ ਦੇ ਦਿੱਤੀ। ਲੜਕੀ ਰੁਪਏ ਲੈ ਕੇ ਦੁਕਾਨ ਤੋਂ ਚੱਲੀ ਗਈ। ਕੁਝ ਦੇਰ ਬਾਅਦ ਹੀ ਜਦੋਂ ਦੁਕਾਨ ਦੇ ਮਾਲਕ ਸੰਜੀਵ ਕੁਮਾਰ ਗੋਇਲ ਵਾਸੀ ਮੁਹੱਲਾ, ਪੁਰਾਣਾ ਬਾਜ਼ਾਰ ਨੇ ਇਹ ਯੂਰੋ ਅੱਗੇ ਕਿਸੇ ਹੋਰ ਦੁਕਾਨਦਾਰ ਨੂੰ ਭੇਜ ਦਿੱਤੇ ਤਾਂ ਪਤਾ ਲੱਗਾ ਕਿ ਇਹ ਨਕਲੀ ਹਨ। ਜਿਸ ਦੀ ਸੂਚਨਾ ਉਕਤ ਡੀਲਰ ਨੇ ਤੁਰੰਤ ਐੱਸ. ਐੱਸ. ਪੀ. ਨਵਜੋਤ ਸਿੰਘ ਮਾਹਲ ਨੂੰ ਦਿੱਤੀ। ਐੱਸ. ਐੱਸ. ਪੀ. ਦੀਆਂ ਹਦਾਇਤਾਂ ‘ਤੇ ਡੀ. ਐੱਸ. ਪੀ. ਜਗਵਿੰਦਰ ਸਿੰਘ ਚੀਮਾ ਅਤੇ ਥਾਣਾ ਸਿਟੀ ਖੰਨਾ ਦੇ ਐੱਸ. ਐੱਚ. ਓ. ਥਾਣੇਦਾਰ ਰਜਨੀਸ਼ ਸੂਦ ਦੀ ਅਗਵਾਈ ਹੇਠਾਂ ਪੁਲਿਸ ਟੀਮ ਨੇ ਕਾਰਵਾਈ ਕਰਦਿਆਂ ਉਕਤ ਵਿਦੇਸ਼ੀ ਲੜਕੀ ਨੂੰ ਕਾਬੂ ਕਰ ਲਿਆ। ਕਾਬੂ ਕਰਨ ਉਪਰੰਤ ਜਾਂਚ ਦੌਰਾਨ ਪਤਾ ਲੱਗਾ ਕਿ ਰੋਮਾਨੀਆ ਵਾਸੀ ਇਕ ਲੜਕਾ ਹੀ ਲੜਕੀ ਦਾ ਭੇਸ ਬਦਲ ਕੇ ਕਰੰਸੀ ਬਦਲਵਾਉਣ ਗਿਆ ਸੀ। ਉਕਤ ਲੜਕਾ ਲੜਕੀ ਬਣ ਕੇ ਅਜਿਹੀਆਂ ਠੱਗੀਆਂ ਕਰਦਾ ਹੈ। ਸੂਤਰਾਂ ਤੋਂ ਇਹ ਵੀ ਪਤਾ ਲੱਗਾ ਹੈ ਕਿ ਉਕਤ ਵਿਦੇਸ਼ੀ ਲੜਕੇ ਨੇ ਸੈਕਸ ਬਦਲੀ ਕਰਵਾਉਣ ਦਾ ਆਪਰੇਸ਼ਨ ਕਰਵਾਇਆ ਹੋਇਆ ਹੈ। ਜਿਸ ਤੋਂ ਬਾਅਦ ਉਹ ਲੜਕੀ ਬਣ ਕੇ ਰਹਿ ਰਿਹਾ ਹੈ। ਐੱਸ. ਐੱਚ. ਓ. ਰਜਨੀਸ਼ ਸੂਦ ਨੇ ਦੱਸਿਆ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਜਾਂਚ ਪੂਰੀ ਹੋਣ ‘ਤੇ ਅਗਲੇਰੀ ਕਾਰਵਾਈ ਅਮਲ ‘ਚ ਲਿਆਂਦੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article