PUNJABMAILUSA.COM

ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਦੀ ਝਾਕੀ ਸੰਗਤ ਤੇ ਪੰਗਤ ਵਿਚਾਰਧਾਰਾ ਦੀ ਮਹਾਨਤਾ ਕਰੇਗੀ ਪੇਸ਼

ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਦੀ ਝਾਕੀ ਸੰਗਤ ਤੇ ਪੰਗਤ ਵਿਚਾਰਧਾਰਾ ਦੀ ਮਹਾਨਤਾ ਕਰੇਗੀ ਪੇਸ਼

ਗਣਤੰਤਰ ਦਿਵਸ ਮੌਕੇ ਪੰਜਾਬ ਸਰਕਾਰ ਦੀ ਝਾਕੀ ਸੰਗਤ ਤੇ ਪੰਗਤ ਵਿਚਾਰਧਾਰਾ ਦੀ ਮਹਾਨਤਾ ਕਰੇਗੀ ਪੇਸ਼
January 25
16:34 2018

ਚੰਡੀਗੜ੍ਹ, 25 ਜਨਵਰੀ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਕੱਲ੍ਹ ਨਵੀਂ ਦਿੱਲੀ ਦੇ ਰਾਜਪਥ ਵਿਖੇ ਹੋਣ ਵਾਲੀ ਗਣਤੰਤਰ ਦਿਵਸ ਪਰੇਡ-2018 ਮੌਕੇ ਆਪਣੇ ਵੱਲੋਂ ਪੇਸ਼ ਕੀਤੀ ਜਾਣ ਵਾਲੀ ਝਾਕੀ ਵਿਚ ‘ਸੰਗਤ ਤੇ ਪੰਗਤ’ ਦੀ ਵਿਚਾਰਧਾਰਾ ਨੂੰ ਰੂਪਮਾਨ ਕਰਨ ਦੇ ਨਾਲ ਹੀ ਇਸ ਦੇ ਸੁਨੇਹੇ ਨੂੰ ਵੱਖੋ-ਵੱਖ ਧਰਮਾਂ ਦੇ ਲੋਕਾਂ ਤੱਕ ਵੀ ਲਿਜਾਇਆ ਜਾਵੇਗਾ। ਇਸ ਵਿਚਾਰਧਾਰਾ ਦੀ ਅਜੋਕੇ ਯੁੱਗ ਵਿੱਚ ਪ੍ਰਾਸੰਗਿਕਤਾ ਹੋਰ ਵੀ ਵਧ ਜਾਂਦੀ ਹੈ ਜਦੋਂਕਿ ਲੋਕਾਈ ਆਪਾਮਾਰੂ ਝਗੜਿਆਂ ਦੀ ਸ਼ਿਕਾਰ ਹੈ। ਅਜਿਹੇ ਸਮੇਂ ਇਹ ਵਿਚਾਰਧਾਰਾ ਸ਼ਾਂਤੀਪੂਰਵਕ ਢੰਗ ਨਾਲ ਰਹਿਣ ਅਤੇ ਸਾਰੀ ਮਨੁੱਖਤਾ ਨੂੰ ਇੱਕ ਸਮਝਣ ਦੀ ਸ਼ਾਨਦਾਰ ਮਿਸਾਲ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬਾ ਸਰਕਾਰ ਦੀ ਝਾਕੀ ਵਿੱਚ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦੇ ਮੁਤਾਬਿਕ ਸਮੁੱਚੀ ਲੋਕਾਈ ਦੇ ਇੱਕ ਹੋਣ ਨੂੰ ਦਰਸਾਇਆ ਜਾਵੇਗਾ। ਇਸ ਝਾਕੀ ਵਿਚ ਇਹ ਦਿਖਾਇਆ ਜਾਵੇਗਾ ਕਿ ਕਿਵੇਂ ਇਨਸਾਨੀਅਤ ਦੇ ਉੱਚੇ ਤੇ ਸੁੱਚੇ ਅਸੂਲਾਂ ਅਨੁਸਾਰ ਸੰਗਤ (ਲੋਕਾਂ ਦਾ ਇਕੱਠ) ਬਿਨਾਂ ਕਿਸੇ ਧਰਮ, ਜਾਤ, ਲਿੰਗ, ਨਸਲ ਜਾਂ ਰੰਗ ਦੇ ਭੇਦਭਾਵ ਤੋਂ ਇਕੱਠਿਆਂ ਪੰਗਤ (ਇਕ ਕਤਾਰ) ਵਿਚ ਬੈਠ ਕੇ ਲੰਗਰ ਛਕਦੀ ਹੈ।
ਹੋਰ ਵੇਰਵੇ ਦਿੰਦੇ ਹੋਏ ਬੁਲਾਰੇ ਨੇ ਦੱਸਿਆ ਕਿ ਇਸ ਝਾਕੀ ਦੇ ਮੂਹਰਲੇ ਹਿੱਸੇ (ਟਰੈਕਟਰ) ਵਿਚ ਇਹ ਵੀ ਬਾਖੂਬੀ ਦਰਸਾਇਆ ਜਾਵੇਗਾ ਕਿ ਕਿਵੇਂ ਪੂਰਨ ਸ਼ਰਧਾ ਭਾਵਨਾ ਨਾਲ ‘ਲੰਗਰ’ ਤਿਆਰ ਕੀਤਾ ਜਾਂਦਾ ਹੈ ਅਤੇ ਟ੍ਰੇਲਰ ਹਿੱਸੇ ਵਿਚ ਸੰਗਤ ਨੂੰ ਲੰਗਰ ਛਕਦੇ ਹੋਏ ਵਿਖਾਇਆ ਜਾਵੇਗਾ। ‘ਸੰਗਤ ਤੇ ਪੰਗਤ’ ਦੀ ਇਹ ਨਿਵੇਕਲੀ ਵਿਚਾਰਧਾਰਾ ਸਿੱਖ ਧਰਮ ਦਾ ਧੁਰਾ ਹੈ ਅਤੇ 15ਵੀਂ ਸਦੀ ਤੋਂ ਇਨਸਾਨੀਅਤ ਨੂੰ ਮਾਰਗਦਰਸ਼ਨ ਦਿੰਦੀ ਆ ਰਹੀ ਹੈ। ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਮਹਾਰਾਜ ਨੇ ‘ਲੰਗਰ’ ਪ੍ਰਥਾ ਸ਼ੁਰੂ ਕੀਤੀ ਅਤੇ ਇਹ ਪ੍ਰਥਾ ਇਕ ਵਿਚਾਰਧਾਰਾ ਦਾ ਰੂਪ ਧਾਰਣ ਕਰਦੀ ਹੋਈ ਸਾਰੀ ਲੋਕਾਈ ਨੂੰ ਅਮਨ, ਫਿਰਕੂ ਸਦਭਾਵਨਾ ਅਤੇ ਇਕ ਸਮਾਨਤਾ ਦੀਆਂ ਨੈਤਿਕ ਕਦਰਾਂ ਕੀਮਤਾਂ ਉੱਤੇ ਪਹਿਰਾ ਦੇਣ ਲਈ ਪ੍ਰੇਰਦੀ ਆ ਰਹੀ ਹੈ। ਇਹ ਧਿਆਨ ਦੇਣ ਯੋਗ ਹੈ ਕਿ ਮੁਗਲ ਬਾਦਸ਼ਾਹ ਅਕਬਰ ਨੂੰ ਵੀ ਤੀਜੀ ਪਾਤਸ਼ਾਹੀ ਸ੍ਰੀ ਗੁਰੂ ਅਮਰਦਾਸ ਜੀ ਮਹਾਰਾਜ ਦੇ ਦਰਸ਼ਨ ਕਰਨ ਤੋਂ ਪਹਿਲਾਂ ਲੰਗਰ ਪ੍ਰਥਾ ਦੇ ਨਿਯਮਾਂ ਦਾ ਪਾਲਣ ਕਰਦੇ ਹੋਏ ਸੰਗਤ ਨਾਲ ਪੰਗਤ ਵਿਚ ਆਮ ਆਦਮੀ ਵਾਂਗ ਬੈਠ ਕੇ ਲੰਗਰ ਛਕਣਾ ਪਿਆ ਸੀ ।
ਸੰਗਤ ਤੇ ਪੰਗਤ ਦੀ ਇਹ ਵਿਚਾਰਧਾਰਾ ਆਪਸੀ ਵਿਸ਼ਵਾਸ, ਸਭਨਾਂ ਲਈ ਰਹਿਮ, ਸ਼ਾਂਤੀਪੂਰਵਕ ਇਕ-ਦੂਜੇ ਨਾਲ ਰਹਿਣਾ ਅਤੇ ਫਿਰਕੂ ਸਦਭਾਵਨਾ ਦਾ ਸੁਨੇਹਾ ਦਿੰਦੀ ਆ ਰਹੀ ਹੈ ਜੋ ਕਿ ਮਹਾਨ ਗੁਰੂ ਸਾਹਿਬਾਨ ਦੀਆਂ ਸਿੱਖਿਆਵਾਂ ਦਾ ਧੁਰਾ ਹੈ।
ਇਸ ਝਾਕੀ ਦੇ ਪਿਛਲੇ ਹਿੱਸੇ ਵਿਚ ਸ਼ਬਦ ‘ਨਾ ਕੋ ਬੈਰੀ ਨਹੀ ਬਿਗਾਨਾ ਸਗਲ ਸੰਗਿ ਹਮ ਕਉ ਬਨਿ ਆਈ’ ਦਾ ਕੀਰਤਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਸਾਬਕਾ ਹਜ਼ੂਰੀ ਰਾਗੀ ਪਦਮਸ਼੍ਰੀ ਭਾਈ ਨਿਰਮਲ ਸਿੰਘ ਵੱਲੋਂ ਕੀਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article