PUNJABMAILUSA.COM

ਗਦਰੀ ਬਾਬਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਲਾਮ ਕਰਦਿਆਂ ਸਮਾਪਤ ਹੋਇਆ ‘ਮੇਲਾ ਗਦਰੀ ਬਾਬਿਆਂ ਦਾ’

ਗਦਰੀ ਬਾਬਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਲਾਮ ਕਰਦਿਆਂ ਸਮਾਪਤ ਹੋਇਆ ‘ਮੇਲਾ ਗਦਰੀ ਬਾਬਿਆਂ ਦਾ’

ਗਦਰੀ ਬਾਬਿਆਂ ਦੀ ਲਾਸਾਨੀ ਕੁਰਬਾਨੀ ਨੂੰ ਸਲਾਮ ਕਰਦਿਆਂ ਸਮਾਪਤ ਹੋਇਆ ‘ਮੇਲਾ ਗਦਰੀ ਬਾਬਿਆਂ ਦਾ’
April 12
10:06 2017

Gadariਫਰਿਜ਼ਨੋ, 12 ਅਪ੍ਰੈਲ (ਕੁਲਵੀਰ ਹੇਅਰ/ਪੰਜਾਬ ਮੇਲ) – ਇੰਡੋ ਅਮੈਰਿਕਨ ਹੈਰੀਟੇਜ ਫੋਰਮ ਫਰਿਜ਼ਨੋ ਵਲੋਂ ਭਾਈਚਾਰੇ ਦੇ ਸਹਿਯੋਗ ਨਾਲ ਕਰਵਾਇਆ ਗਿਆ ‘7ਵਾਂ ਮੇਲਾ ਗਦਰੀ ਬਾਬਿਆਂ ਦਾ’ ਗਦਰੀ ਬਾਬਿਆਂ ਦੀਆਂ ਸ਼ਹਾਦਤਾਂ ਅਤੇ ਕੁਰਬਾਨੀਆਂ ਨੂੰ ਸਲਾਮ ਕਰਦਾ ਹੋਇਆ ਸਮਾਪਤ ਹੋਇਆ। ਇਹ ਮੇਲਾ ਗੁਰਦੀਪ ਗਿੱਲ ਘੋਲੀਆ, ਡਾ. ਹਰਮੇਸ਼ ਕੁਮਾਰ ਅਤੇ ਜਸਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਸ਼ੁਰੂ ਕਰਦਿਆਂ ਇੰਡੋ ਅਮੈਰਿਕਨ ਹੈਰੀਟੇਜ ਫੋਰਮ ਵਲੋ ਹਰਜਿੰਦਰ ਢੇਸੀ ਨੇ ਸਭਨਾਂ ਨੂੰ ‘ਜੀ ਆਇਆਂ ਨੂੰ’ ਆਖਿਆ। ਇਸ ਮੇਲੇ ਵਿਚ ‘ਸ਼ਹੀਦਾਂ ਦੇ ਵਾਰਿਸਾਂ’ ਨੇ ਹੁੰਮਹੁਮਾ ਕੇ ਹਾਜ਼ਰੀ ਭਰੀ ਅਤੇ ਸ਼ਰਧਾਂਜਲੀਆਂ ਭੇਂਟ ਕੀਤੀਆਂ। ਇਸ ਮੌਕੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮਹਿਮਾਨ ਤੇ ਬੁਲਾਰੇ ਪ੍ਰੋ. ਨਰੰਜਨ ਸਿੰਘ ਢੇਸੀ ਨੇ ਕਿਹਾ ਕਿ ਦੇਸ਼ ਦੇ ਸ਼ਹੀਦਾਂ ਅਤੇ ਗਦਰੀ ਬਾਬਿਆਂ ਨੇ ਜੋ ਕੁਰਬਾਨੀਆਂ ਦੇ ਕੇ ਸਾਨੂੰ ਆਜ਼ਾਦੀ ਦੁਆਈ ਹੈ, ਅੱਜ ਉਸ ਦੀ ਬਦੌਲਤ ਆਪਾਂ ਸਭ ਪ੍ਰਦੇਸਾਂ ਵਿਚ ਵੀ ਮਾਣ-ਸਤਿਕਾਰ ਹਾਸਲ ਕਰ ਰਹੇ ਹਾਂ। ਉਨ੍ਹਾਂ ਗਦਰੀ ਬਾਬਿਆਂ ਦੇ ਇਤਿਹਾਸ ਦੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਪਰੰਤ ਗਾਇਕ ਰਾਜ ਬਰਾੜ ਨੇ ਗੀਤ ਪੇਸ਼ ਕਰਕੇ ਅਤੇ ਮੇਲੇ ਦੀ ਸਟੇਜੀ ਸ਼ੁਰੂਆਤ ਕੀਤੀ। ਗੁਰਦੇਵ ਸਿੰਘ ਸਾਹੋਕੇ ਅਤੇ ਨਿਰਮਲ ਸਿੰਘ ਨੂਰ ਨੇ ਕਵੀਸ਼ਰੀ ਵਾਰਾਂ ਰਾਹੀਂ ਸ਼ਾਨਾਮੱਤੇ ਇਤਿਹਾਸ ਨੂੰ ਸੁਰਾਂ ਵਿਚ ਪਰੋਇਆ। ਗਾਇਕਾ ਜੋਤ ਰਣਜੀਤ, ਹਰਜੀਤ ਸਿੰਘ ਸ਼ੇਰਗਿੱਲ ਨੇ ਗੀਤਾਂ ਨਾਲ ਆਪੋ-ਆਪਣੀ ਹਾਜ਼ਰੀ ਲਗਵਾਈ ਗਈ। ਬੱਚਿਆਂ ਵਲੋਂ ਪੇਸ਼ ਵੱਖ-ਵੱਖ ਵੰਨਗੀਆਂ ਖਾਸ ਖਿੱਚ ਦਾ ਕੇਂਦਰ ਬਣੀਆਂ ਅਤੇ ਗਦਰੀ ਬਾਬਿਆਂ ਨੂੰ ਗੀਤਾਂ, ਕਵਿਤਾ ਅਤੇ ਸਪੀਚਾਂ ਰਾਹੀਂ ਸ਼ਰਧਾਂਜਲੀ ਭੇਂਟ ਕਰਦਿਆਂ ਇਨਕਲਾਬ ਜ਼ਿੰਦਾਬਾਦ ਦੇ ਨਾਅਰੇ ਲਗਾ ਕੇ ਬੱਚਿਆਂ ਅਤੇ ਦਰਸ਼ਕਾਂ ਨੇ ਹਾਲ ਗੂੰਜਣ ਲਗਾ ਦਿੱਤਾ। ਇਥੇ ਦੱਸਣਯੋਗ ਹੈ ਕਿ ਇੰਡੋ ਅਮੈਰਿਕਨ ਹੈਰੀਟੇਜ ਫੋਰਮ ਫਰਿਜ਼ਨੋਂ ਵਲੋਂ ਹਰ ਸਾਲ ਕਰਵਾਏ ਜਾਂਦੇ ਵੱਖ-ਵੱਖ ਸਮਾਗਮਾਂ ਵਿਚ ਬੱਚਿਆਂ ਨੂੰ ਆਪਣੇ ਵਿਰਸੇ, ਇਤਿਹਾਸ ਅਤੇ ਸੱਭਿਆਚਾਰ ਨਾਲ ਜੋੜਣ ਦੇ ਮਸਕਦ ਨਾਲ ਵੱਧ ਤੋਂ ਵੱਧ ਟਾਇਮ ਦਿੱਤਾ ਜਾਂਦਾ ਹੈ ਅਤੇ ਬੱਚੇ ਵੀ ਭਾਰੀ ਗਿਣਤੀ ਨਾਲ ਪੂਰੀ ਤਿਆਰੀ ਨਾਲ ਹਿੱਸਾ ਲੈਂਦੇ ਹਨ। ਪਰਮਜੀਤ ਸਿੰਘ ਵਲੋਂ ਤਿਆਰ ਜੀ.ਐੱਚ.ਜੀ. ਦੀ ਭੰਗੜਾ ਟੀਮ ਨੇ ਜੋਸ਼ੀਲਾ ਭੰਗੜਾ ਪੇਸ਼ ਕੀਤਾ। ਬੱਚੀ ਮਨੂਵੀਰ ਧਾਲੀਵਾਲ ਨੇ ਕੋਰੀਓਗ੍ਰਾਫੀ ਪੇਸ਼ ਕੀਤੀ। ਸਿਮਰਨ ਹੇਅਰ ਵਲੋਂ ਤਿਆਰ ਬੱਚੀਆਂ ਦੀ ਗਿੱਧਾ ਟੀਮ ‘ਧੀਆਂ ਰਾਣੀਆਂ’ ਨੇ ਗਿੱਧੇ ਨਾਲ ਸਟੇਜ ਹਿੱਲਣ ਲਗਾ ਦਿੱਤੀ। ਕਰਮਨ ਪੰਜਾਬੀ ਸਕੂਲ ਦੀਆਂ ਬੱਚੀਆਂ ਵਲੋ ਖੂਬਸੂਰਤ ਭੰਗੜਾ ਪੇਸ਼ ਕੀਤਾ। ਸੰਸਥਾ ਦੇ ਮੋਢੀ ਗੁਰਦੀਪ ਸਿੰਘ ਅਣਖੀ ਨੇ ਸਭ ਦਾ ਮੇਲੇ ‘ਤੇ ਪੁੱਜਣ ‘ਤੇ ਧੰਨਵਾਦ ਕਰਦਿਆਂ ਗਦਰ ਲਹਿਰ ਬਾਰੇ ਚਾਨਣਾ ਪਾਇਆ। ਸ. ਮਹਿੰਦਰ ਸਿੰਘ ਗਰੇਵਾਲ, ਡਾ. ਹਰਮੇਸ਼ ਕੁਮਾਰ, ਮਲਕੀਤ ਸਿੰਘ ਕਿੰਗਰਾ ਅਤੇ ਹੋਰ ਬੁਲਾਰਿਆਂ ਵਲੋਂ ਕਰਵਾਏ ਮੇਲੇ ਦੀ ਵਧਾਈ ਦਿੰਦਿਆਂ ਕਿਹਾ ਕਿ ਆਪਣੇ ਵੱਡੇ-ਵਡੇਰਿਆਂ ਨੂੰ ਅਤੇ ਆਪਣੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲਿਆਂ ਨੂੰ ਯਾਦ ਰੱਖਣਾ ਇਕ ਸਲਾਹੁਣਯੋਗ ਕਦਮ ਹੈ। ਗਦਰੀ ਬਾਬਿਆਂ ‘ਤੇ ਹੋਰ ਦੇਸ਼ ਭਗਤਾਂ ਦੀਆਂ ਤਸਵੀਰਾਂ ਦੀ ਪ੍ਰਦਰਸ਼ਨੀ ਵੀ ਇਸ ਮੇਲੇ ਦਾ ਆਕਰਸ਼ਣ ਬਣੀ, ਜਿਸ ਨੂੰ ਮੇਲੇ ਵਿਚ ਆਏ ਲੋਕਾਂ ਨੇ ਬਹੁਤ ਹੀ ਰੀਝ ਨਾਲ ਵੇਖਿਆ। ਪੜ੍ਹਾਈ ਵਿਚ ਵੱਧੀਆ ਗਰੇਡ ਪ੍ਰਾਪਤ ਕਰਨ ਵਾਲੇ 50 ਤੋਂ ਵੱਧ ਵਿਦਿਆਰਥੀਆਂ ਨੂੰ ਸੰਸਥਾ ਵਲੋਂ ਨਗਦ ਇਨਾਮ ਅਤੇ ਮੈਡਲ ਦੇ ਕੇ ਸਨਮਾਨਤ ਕੀਤਾ ਗਿਆ। ਇਸ ਮੇਲੇ ਵਿਚ ਇਤਿਹਾਸ ਦੇ ਮਾਹਰਾਂ ਦੇ ਲੇਖਾਂ ਅਤੇ ਕਵਿਤਾਵਾਂ ਨਾਲ ਸੱਜਿਆ-ਧਜਿਆ ਇਕ ਸੋਵੀਨਰ ਵੀ ਰਿਲੀਜ਼ ਕੀਤਾ ਗਿਆ। ਇੰਡੋ ਅਮੈਰਿਕਨ ਹੈਰੀਟੇਜ ਫੋਰਮ ਫਰਿਜ਼ਨੋ ਦੇ ਸਗਿਯੋਗ ਨਾਲ ਬੂਟਾ ਸਿੰਘ ਵਲੋਂ ਇੰਗਲਿਸ਼ ਤੋਂ ਪੰਜਾਬੀ ਵਿਚ ਅਨੁਵਾਦ ਬੁੱਕ ‘ਗਦਰ ਲਹਿਰ’ ਇਸ ਤੋਂ ਇਲਾਵਾ ਸ਼ਿੰਦਰ ਸਿੰਘ ਮੀਰਪੁਰੀ ਦੀ ਲਿਖੀ ਕਿਤਾਬ ‘ਸਰਦਾਰੀ’ ਲੋਕ ਅਰਪਿਤ ਕੀਤੀਆਂ ਗਈ। ਮੇਲੇ ਵਿਚ ਚਾਹ-ਪਕੌੜੇ ਦਾ ਲੰਗਰ ਸ਼ਾਮ ਤੱਕ ਲਗਾਤਾਰ ਚੱਲਦਾ ਰਿਹਾ। ਇਸ ਮੇਲੇ ਵਿਚ ਫਰਿਜਨੋਂ ਅਤੇ ਆਸ-ਪਾਸ ਦੇ ਸ਼ਹਿਰਾਂ ਦੀਆਂ ਸਾਰੀਆਂ ਸੰਸਥਾਵਾਂ ਅਤੇ ਪ੍ਰਮੁੱਖ ਸ਼ਖਸੀਅਤਾਂ ਨੇ ਹਾਜ਼ਰੀ ਭਰੀ ਅਤੇ ਸ਼ਰਧਾ ਦੇ ਫੁੱਲ ਭੇਂਟ ਕੀਤੇ। ਮੰਚ ਦਾ ਸੰਚਾਲਨ ਸਟੇਜਾਂ ਦੀ ਮਲਿਕਾ ਆਸ਼ਾ ਸ਼ਰਮਾ ਅਤੇ ਸ਼ਾਇਰ ਹਰਜਿੰਦਰ ਢੇਸੀ ਨੇ ਬਾਖੂਬੀ ਨਾਲ ਕੀਤਾ। ਅੰਤ ਵਿਚ ਫੋਰਮ ਵਲੋਂ ਅਗਲੇ ਸਾਲ ਫਿਰ ਮਿਲਣ ਦੇ ਵਾਅਦੇ ਨਾਲ ਸਾਰੀਆਂ ਸੰਸਥਾਵਾਂ, ਸਪਾਂਸਰਾਂ, ਮੀਡੀਆ, ਮਹਿਮਾਨਾਂ, ਲੇਖਕਾਂ, ਕਲਾਕਾਰਾਂ ਅਤੇ ਦਰਸ਼ਕਾਂ ਦਾ ਧੰਨਵਾਦ ਕੀਤਾ ਗਿਆ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

ਫੇਸਬੁੱਕ ਕਰਮਚਾਰੀ ਨੇ ਕੰਪਨੀ ਦੀ ਇਮਾਰਤ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Read Full Article
    ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

ਸੰਯੁਕਤ ਰਾਸ਼ਟਰ ‘ਚ ਕਿਊਬਾ ਦੇ ਸਥਾਈ ਮਿਸ਼ਨ ਦੇ 2 ਮੈਂਬਰਾਂ ਨੂੰ ਅਮਰੀਕਾ ਛੱਡਣ ਦਾ ਆਦੇਸ਼

Read Full Article
    ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

ਵਾਸ਼ਿੰਗਟਨ ਡੀਸੀ ‘ਚ ਗੋਲੀਬਾਰੀ ਦੌਰਾਨ ਇਕ ਵਿਅਕਤੀ ਦੀ ਮੌਤ; ਪੰਜ ਜ਼ਖਮੀ

Read Full Article
    ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

ਅਗਲੇ ਹਫਤੇ 2 ਵਾਰ ਹੋਵੇਗੀ ਟਰੰਪ ਤੇ ਮੋਦੀ ਦੀ ਮੁਲਾਕਾਤ

Read Full Article
    ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

ਜ਼ੀਰਕਪੁਰ ਦੇ ਨੌਜਵਾਨ ਦੀ ਸ਼ਿਕਾਗੋ ‘ਚ ਹੱਤਿਆ

Read Full Article
    ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

ਅਮਰੀਕੀ ਦੌਰੇ ਦੌਰਾਨ ਮੋਦੀ ਟਰੰਪ ਨਾਲ ਦੋ ਵਾਰ ਕਰਨਗੇ ਮੁਲਾਕਾਤ!

Read Full Article
    ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

ਜਾਅਲੀ ਪਾਸਪੋਰਟ ਲੈ ਕੇ ਪੁੱਜੇ ਭਾਰਤੀ ਨੂੰ ਅਮਰੀਕਾ ‘ਚ ਦਾਖਲ ਹੋਣ ਦੀ ਨਹੀਂ ਮਿਲੀ ਪ੍ਰਵਾਨਗੀ

Read Full Article
    ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

ਅਮਰੀਕੀ ਸੰਸਦੀ ਕਮੇਟੀ ਵੱਲੋਂ 737 ਮੈਕਸ ਜਹਾਜ਼ਾਂ ਦੇ ਹਾਦਸਿਆਂ ‘ਤੇ ਸਫਾਈ ਦੇਣ ਲਈ ਬੋਇੰਗ ਸੀ.ਈ.ਓ. ਤਲਬ

Read Full Article
    ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

ਭਾਰਤ ਸਰਕਾਰ ਖਤਮ ਕੀਤੀ ਗਈ ਕਾਲੀ ਸੂਚੀ ਦੇ ਨਾਂ ਨਸ਼ਰ ਕਰੇ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਯੂਨੀਅਨ ਸਿਟੀ ਦਾ 15ਵਾਂ ਵਿਸ਼ਵ ਕਬੱਡੀ ਕੱਪ ਵਿਲੱਖਣ ਇਤਿਹਾਸ ਸਿਰਜ ਗਿਆ

Read Full Article
    ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

ਏ.ਜੀ.ਪੀ.ਸੀ. ਤੇ ਸਿੱਖ ਕੋਆਰਡੀਨੇਸ਼ਨ ਕਮੇਟੀ ਈਸਟ ਕੋਸਟ ਨੇ ਗੁਰੂ ਗ੍ਰੰਥ ਸਾਹਿਬ ਦੇ ਸਰੂਪਾਂ ਦੀ ਸਾਂਭ-ਸੰਭਾਲ ਬਾਰੇ ਵਿਚਾਰ ਚਰਚਾ ਛੇੜੀ

Read Full Article
    ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

ਮਜ਼ੇ ਲਈ 400 ਲੋਕਾਂ ਦਾ ਕਤਲ ਕਰਨ ਦੀ ਧਮਕੀ ਦੇਣ ਵਾਲੀ ਗ੍ਰਿਫ਼ਤਾਰ

Read Full Article
    ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

ਇੰਡੀਅਨ ਅਮਰੀਕਨ ਸੀਨੀਅਰ ਸੁਸਾਇਟੀ ਇੰਡੀਆਨਾ ਵੱਲੋਂ ਬਜ਼ੁਰਗਾਂ ਲਈ ਉਪਰਾਲਾ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

ਅਮਰੀਕੀ ਰਾਸ਼ਟਰਪਤੀ ਚੋਣਾਂ; ਤੀਜੀ ਪ੍ਰਾਇਮਰੀ ਬਹਿਸ ‘ਚ ਬਿਡੇਨ ਦੀ ਦਾਅਵੇਦਾਰੀ ਹੋਈ ਮਜ਼ਬੂਤ

Read Full Article
    ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

ਅਮਰੀਕੀ ਸੁਪਰੀਮ ਕੋਰਟ ਵੱਲੋਂ ਟਰੰਪ ਦੀ ਪ੍ਰਵਾਸੀਆਂ ਨੂੰ ਸ਼ਰਨ ਨਾ ਦੇਣ ਦੀ ਨੀਤੀ ਨੂੰ ਹਰੀ ਝੰਡੀ

Read Full Article