PUNJABMAILUSA.COM

ਗਰੀਨ ਕਾਰਡਾਂ ਦੀ ਅਲਾਟਮੈਂਟ ‘ਚ ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਹੁਨਰਮੰਦ ਭਾਰਤੀਆਂ ਦੀ ਹਮਾਇਤ

 Breaking News

ਗਰੀਨ ਕਾਰਡਾਂ ਦੀ ਅਲਾਟਮੈਂਟ ‘ਚ ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਹੁਨਰਮੰਦ ਭਾਰਤੀਆਂ ਦੀ ਹਮਾਇਤ

ਗਰੀਨ ਕਾਰਡਾਂ ਦੀ ਅਲਾਟਮੈਂਟ ‘ਚ ਅਮਰੀਕੀ ਕਾਨੂੰਨਸਾਜ਼ਾਂ ਵੱਲੋਂ ਹੁਨਰਮੰਦ ਭਾਰਤੀਆਂ ਦੀ ਹਮਾਇਤ
February 07
10:18 2018

ਵਾਸ਼ਿੰਗਟਨ, 7 ਫਰਵਰੀ (ਪੰਜਾਬ ਮੇਲ)- ਅਮਰੀਕਾ ਦੇ 6 ਅਸਰਦਾਰ ਕਾਨੂੰਨਸਾਜ਼ਾਂ ਨੇ ਹੁਨਰਮੰਦ ਭਾਰਤੀਆਂ ਦੀ ਹਮਾਇਤ ਕਰਦਿਆਂ ਗਰੀਨ ਕਾਰਡਾਂ ਦੀ ਅਲਾਟਮੈਂਟ ‘ਚ ਪ੍ਰਤੀ ਮੁਲਕ ਹੱਦ ਨੂੰ ਖ਼ਤਮ ਕਰਨ ਦੀ ਵਕਾਲਤ ਕੀਤੀ ਹੈ। ਉਨ੍ਹਾਂ ਦਲੀਲ ਦਿੱਤੀ ਕਿ ਮੌਜੂਦਾ ਪ੍ਰਣਾਲੀ ਕਰਕੇ 15 ਲੱਖ ਲੋਕ ਬੈਕਲਾਗ ਦੇ ਘੇਰੇ ‘ਚ ਫਸੇ ਹੋਏ ਹਨ, ਜਿਸ ਦਾ ਅਮਰੀਕਾ ਨੂੰ ਨੁਕਸਾਨ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਕਾਰਨ ਹੁਨਰਮੰਦ ਭਾਰਤੀਆਂ ਨੂੰ 70 ਸਾਲ ਤੱਕ ਦੀ ਉਡੀਕ ਕਰਨੀ ਪੈ ਸਕਦੀ ਹੈ। ਸੂਚਨਾ ਤਕਨਾਲੋਜੀ, ਵਿਗਿਆਨੀਆਂ ਅਤੇ ਅਕਾਦਮੀਸ਼ੀਅਨਾਂ ਸਮੇਤ ਹੋਰ ਖੇਤਰਾਂ ਦੇ ਹੁਨਰਮੰਦ ਕਰੀਬ 200 ਭਾਰਤੀਆਂ ਨੇ ਸੋਮਵਾਰ ਨੂੰ ਅਮਰੀਕੀ ਸੰਸਦ ਨੇੜੇ ਇਕੱਤਰ ਹੋ ਕੇ ਕਾਨੂੰਨਸਾਜ਼ਾਂ ਦੇ ਦਫ਼ਤਰਾਂ ਦਾ ਦੌਰਾ ਕੀਤਾ। ਬਾਅਦ ‘ਚ ਸ਼ਾਮ ਨੂੰ ਅੱਧਾ ਦਰਜਨ ਕਾਨੂੰਨਸਾਜ਼ ਭਾਰਤੀਆਂ ਦੀ ਹਮਾਇਤ ਲਈ ਸਾਹਮਣੇ ਆਏ, ਜੋ ਕੈਲੀਫੋਰਨੀਆ ਸਮੇਤ ਹੋਰ ਥਾਵਾਂ ਤੋਂ ਇੰਮੀਗਰੇਸ਼ਨ ਵੁਆਇਸ ਦੇ ਅਮਨ ਕਪੂਰ ਦੀ ਅਗਵਾਈ ਹੇਠ ਇਥੇ ਪੁੱਜੇ ਸਨ। ਕਾਂਗਰਸਮੈਨ ਕੇਵਿਨ ਯੋਡਰ ਨੇ ਭਾਰਤੀਆਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਸਾਰੇ ਲੋਕਾਂ ਲਈ ਅਮਰੀਕਾ ਦੇ ਦਰਵਾਜ਼ੇ ਖੁੱਲ੍ਹੇ ਰੱਖਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਆਓ-ਪਹਿਲਾਂ ਪਾਓ ਦੇ ਆਧਾਰ ‘ਤੇ ਵੀਜ਼ਾ ਪ੍ਰਣਾਲੀ ਹੋਣੀ ਚਾਹੀਦੀ ਹੈ। ਇਕ ਹੋਰ ਕਾਂਗਰਸਮੈਨ ਮਾਈਕ ਡੋਇਲ ਨੇ ਐੱਚ.ਆਰ. 392 ਦੀ ਹਮਾਇਤ ਕੀਤੀ ਅਤੇ ਕਿਹਾ ਕਿ ਪਿਟਸਬਰਗ ਪ੍ਰਤਿਭਾਵਾਨ ਲੋਕਾਂ ਦੇ ਆਉਣ ਅਤੇ ਕੰਮ ਕਰਨ ਦੀ ਉਡੀਕ ਕਰ ਰਿਹਾ ਹੈ। ਕਾਂਗਰਸਮੈਨ ਰੋਨ ਐਸਟਿਸ ਨੇ ਕਿਹਾ ਕਿ ਕਾਂਗਰਸ ਨੂੰ ਇਸ ਮਸਲੇ ‘ਤੇ ਅਜੇ ਬਹੁਤ ਕੰਮ ਕਰਨਾ ਬਾਕੀ ਹੈ।
ਇਮੀਗਰੇਸ਼ਨ ਪ੍ਰਣਾਲੀ ‘ਚ ਤੇਜ਼ੀ ਲਿਆਉਣ ਦੀ ਲੋੜ
ਨਫ਼ਰਤੀ ਅਪਰਾਧ ਦੀ ਘਟਨਾ ‘ਚ ਮਾਰੇ ਗਏ ਭਾਰਤੀ ਇੰਜੀਨੀਅਰ ਸ੍ਰੀਨਿਵਾਸ ਕੁਚੀਬੋਲਤਾ ਦੀ ਪਤਨੀ ਸੁਨੈਣਾ ਦੁਮਾਲਾ ਨੇ ਕਿਹਾ ਹੈ ਕਿ ਅਮਰੀਕੀ ਇੰਮੀਗਰੇਸ਼ਨ ਪ੍ਰਣਾਲੀ ‘ਚ ਤੇਜ਼ੀ ਲਿਆਉਣ ਦੀ ਲੋੜ ਹੈ ਅਤੇ ਇਹ ਸਾਰਿਆਂ ਲਈ ਇਕ ਬਰਾਬਰ ਹੋਣੀ ਚਾਹੀਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਨੂੰ ਗਰੀਨ ਕਾਰਡ ਜਾਰੀ ਕਰਨ ‘ਚ ਮੁਲਕਾਂ ਦੀ ਹੱਦ ਖ਼ਤਮ ਕਰਨੀ ਚਾਹੀਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article
    ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਗੁਰੂ ਘਰਾਂ ਨੂੰ 2 ਵੈਨਾਂ ਭੇਂਟ

Read Full Article
    ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

ਪੰਜਾਬੀ ਨੌਜਵਾਨ ਰਿੱਕ ਝੱਜ ਬਣੇ ਕੈਰਨ ਕਾਊਂਟੀ ਦੇ ਪਲਾਨਿੰਗ ਕਮਿਸ਼ਨਰ

Read Full Article
    ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

ਗੁਰਜਤਿੰਦਰ ਸਿੰਘ ਰੰਧਾਵਾ ਦਾ ਜਲੰਧਰ ਪਹੁੰਚਣ ਤੇ ਨਿੱਘਾ ਸੁਆਗਤ

Read Full Article
    ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

ਪ੍ਰਵਾਸੀ ਪੰਜਾਬੀਆਂ ਨਾਲ ਸੰਬੰਧਤ ਤਿੰਨ ਕਿਤਾਬਾਂ ਲੋਕ ਅਰਪਣ

Read Full Article