PUNJABMAILUSA.COM

ਗਲਾਸਗੋ ਮੇਲੇ ‘ਚ ਦੇਖਣ ਨੂੰ ਮਿਲੇ ਬਹੁ-ਭਾਸ਼ਾਈ ਸੱਭਿਆਚਾਰਕ ਰੰਗ

ਗਲਾਸਗੋ ਮੇਲੇ ‘ਚ ਦੇਖਣ ਨੂੰ ਮਿਲੇ ਬਹੁ-ਭਾਸ਼ਾਈ ਸੱਭਿਆਚਾਰਕ ਰੰਗ

ਗਲਾਸਗੋ ਮੇਲੇ ‘ਚ ਦੇਖਣ ਨੂੰ ਮਿਲੇ ਬਹੁ-ਭਾਸ਼ਾਈ ਸੱਭਿਆਚਾਰਕ ਰੰਗ
June 28
07:44 2018

-2017 ‘ਚ ਬਰਤਾਨੀਆ ਦਾ ਸਰਵੋਤਮ ਮੇਲਾ ਹੋਣ ਦਾ ਮਾਣ ਵੀ ਹੈ ਹਾਸਲ
ਲੰਡਨ, 28 ਜੂਨ (ਮਨਦੀਪ ਖੁਰਮੀ/ਪੰਜਾਬ ਮੇਲ)-ਬਰਤਾਨੀਆ ਦੇ 2017 ਦੇ ਸਰਵੋਤਮ ਮੇਲੇ ਦਾ ਸਨਮਾਨ ਪ੍ਰਾਪਤ ਗਲਾਸਗੋ ਮੇਲੇ ਦਾ ਆਯੋਜਨ ਕੈਲਵਿਨਗ੍ਰੋਵ ਪਾਰਕ ਵਿਖੇ ਕਰਵਾਇਆ ਗਿਆ। ਇਸ ਮੇਲੇ ਦੀ ਖਾਸੀਅਤ ਹੀ ਇਹ ਹੁੰਦੀ ਹੈ ਕਿ ਇਸ ਵਿੱਚ ਬਰਤਾਨਵੀ, ਸਕਾਟਿਸ਼ ਅਤੇ ਹੋਰਨਾਂ ਭਾਈਚਾਰਿਆਂ ਦੇ ਲੋਕ ਪਰਿਵਾਰਾਂ ਸਮੇਤ ਸਮੂਲੀਅਤ ਕਰਦੇ ਹਨ। ਇਹੀ ਵਜ੍ਹਾ ਹੈ ਕਿ ਇਸ ਮੇਲੇ ਵਿੱਚ ਹਾਜਰੀਨ ਦੀ ਗਿਣਤੀ ਹਜਾਰਾਂ ਦੇ ਅੰਕੜਿਆਂ ਨੂੰ ਪਾਰ ਕਰ ਜਾਂਦੀ ਹੈ। ਗਲਾਸਗੋ ਸਿਟੀ ਕੌਂਸਲ ਅਤੇ ਗਲਾਸਗੋ ਲਾਈਫ ਦੇ ਸਹਿਯੋਗ ਨਾਲ ਮੇਲੇ ਵਿੱਚ ਅਨੇਕਾਂ ਹੀ ਤਰ੍ਹਾਂ ਦੇ ਖਾਣੇ, ਸਟਾਲ, ਦੁਕਾਨਾਂ, ਬੱਚਿਆ ਦੇ ਖਿਡੌਣੇ, ਝੂਲੇ ਆਦਿ ਸੰਘਣੀ ਹਰਿਆਲੀ ਭਰੀ ਪਾਰਕ ਵਿੱਚ ਮਨਮੋਹਕ ਦ੍ਰਿਸ਼ ਪੇਸ਼ ਕਰ ਰਹੇ ਸਨ।
ਮੇਲੇ ਵਿੱਚ ਸੈਂਕੜੇ ਹੀ ਸਥਾਨਕ ਅਤੇ ਵਿਦੇਸ਼ੀ ਕਲਾਕਾਰਾਂ ਨੇ ਹਿੱਸਾ ਲਿਆ ਤੇ ਆਪਣੀ ਕਲਾ ਦੇ ਜੌਹਰ ਦਿਖਾਏ। ਜਿਹਨਾਂ ਵਿੱਚ ਸਕੌਟਿਸ਼ ਡਾਂਸ, ਵਾਇਲਨ ਵਾਦਕ ਐਲਨ ਹੈਡਰਸਨ, ਸੁਨੀਤਾ ਭੁਅਨ, ਮੀਨਾਕਸ਼ੀ ਮਜੂਮਦਾਰ, ਬੱਚਿਆ ਦਾ ਜੂਨੀਅਰ ਡਾਂਸ ਗਰੁੱਪ, ਘੁੰਗਰੂ ਆਰਟਸ ਗਰੁੱਪ, ਥਾਈ ਡਾਂਸ ਗਰੁੱਪ, ਦੇਸੀ ਬਰੇਵਹਾਰਟਸ, ਅਭੱਨਿਆ ਡਾਂਸ ਗਰੁੱਪ ਅਤੇ ਬਲੈਕ ਸਟੀਲ ਬੈਂਡ, ਜੀ ਟਾਊਨ ਦੇਸੀ, ਰਾਜ ਬਰਾਸ ਬੈਡ ਨੇ ਧੁੰਮਾਂ ਪਾਈਆ। ਰਾਜਸਥਾਨੀ ਨਾਚ, ਦੱਖਣ ਭਾਰਤੀ ਨਾਚ ਆਦਿ ਤੋਂ ਬਾਅਦ ਪੰਜਾਬੀ ਮੁਟਿਆਰਾਂ ਨੇ ਗਿੱਧੇ ਅਤੇ ਗੱਭਰੂਆਂ ਨੇ ਭੰਗੜੇ ਨਾਲ ਰੰਗ ਬੰਨੇ। ਪਾਕਿਸਤਾਨ ਤੋਂ ਆਏ ਗਾਇਕ ਅਕਬਰ ਅਲੀ ਨੇ ਜਿੱਥੇ ਆਪਣੀਆਂ ਸੁਰਾਂ ਨਾਲ ਦਰਸ਼ਕ ਕੀਲੇ ਓਥੇ ਵਿਸ਼ਵ ਪ੍ਰਸਿੱਧ ਗਾਇਕਾ ਮਿਸ ਪੂਜਾ ਨੇ ਆਪਣੇ ਨਵੇਂ ਪੁਰਾਣੇ ਗੀਤਾਂ ਨਾਲ ਪੰਜਾਬੀਆਂ ਦੇ ਨਾਲ ਨਾਲ ਹਜ਼ਾਰਾਂ ਦੀ ਗਿਣਤੀ ਵਿੱਚ ਗੋਰਿਆਂ ਨੂੰ ਵੀ ਨੱਚਣ ਲਈ ਮਜਬੂਰ ਕੀਤਾ। ਗਲਾਸਗੋ ਮੇਲੇ ਦੇ ਡਾਇਰੈਕਟਰ ਹਰਿਮੰਦਰ ਬਰਮਨ ਨੇ ਸਾਰੇ ਭਾਈਚਾਰਿਆਂ ਦੇ ਲੋਕਾਂ, ਕਲਾਕਾਰਾਂ ਅਤੇ ਗਲਾਸਗੋ ਕੌਂਸਲ ਦਾ ਧੰਨਵਾਦ ਕੀਤਾ, ਜਿਹਨਾਂ ਦੀ ਮਦਦ ਨਾਲ ਇਸ ਮੇਲੇ ਨੂੰ ਸਫ਼ਲ ਬਣਾਇਆ ਜਾ ਸਕਿਆ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article
    ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

ਬ੍ਰਿਟਿਸ਼ ਕਾਮੇਡੀਅਨ ਇਆਨ ਕੋਗਨਿਟੋ ਦਾ ਸਟੇਜ ਪਰਫਾਰਮੈਂਸ ਦੌਰਾਨ ਦਿਹਾਂਤ

Read Full Article