PUNJABMAILUSA.COM

ਗਾਂਧੀ ਜਯੰਤੀ ਮੌਕੇ ਦਿੱਲੀ ਦੇ ਰਾਜਘਾਟ ‘ਤੇ ਇਕ ਦਿਨ ਦੇ ਸੱਤਿਆਗ੍ਰਹਿ ‘ਤੇ ਬੈਠੇ ਅੰਨਾ ਹਜ਼ਾਰੇ

ਗਾਂਧੀ ਜਯੰਤੀ ਮੌਕੇ ਦਿੱਲੀ ਦੇ ਰਾਜਘਾਟ ‘ਤੇ ਇਕ ਦਿਨ ਦੇ ਸੱਤਿਆਗ੍ਰਹਿ ‘ਤੇ ਬੈਠੇ ਅੰਨਾ ਹਜ਼ਾਰੇ

ਗਾਂਧੀ ਜਯੰਤੀ ਮੌਕੇ ਦਿੱਲੀ ਦੇ ਰਾਜਘਾਟ ‘ਤੇ ਇਕ ਦਿਨ ਦੇ ਸੱਤਿਆਗ੍ਰਹਿ ‘ਤੇ ਬੈਠੇ ਅੰਨਾ ਹਜ਼ਾਰੇ
October 02
13:54 2017

ਨਵੀਂ ਦਿੱਲੀ, 2 ਅਕਤੂਬਰ (ਪੰਜਾਬ ਮੇਲ)- ਸਮਾਜਿਕ ਵਰਕਰ ਅੰਨਾ ਹਜ਼ਾਰੇ ਅੱਜ ਗਾਂਧੀ ਜਯੰਤੀ ਦੇ ਮੌਕੇ ‘ਤੇ ਦਿੱਲੀ ਦੇ ਰਾਜਘਾਟ ‘ਤੇ ਇਕ ਦਿਨ ਦੇ ਸੱਤਿਆਗ੍ਰਹਿ ‘ਤੇ ਬੈਠ ਗਏ ਹਨ। ਹਜ਼ਾਰੇ ਪੁਣੇ ਤੋਂ ਦਿੱਲੀ ਆ ਗਏੇ ਹਨ ਅਤੇ ਉਥੋਂ ਤੋਂ ਸਿੱਧੇ ਮਹਾਤਮਾ ਗਾਂਧੀ ਦੀ ਸਮਾਧੀ ਰਾਜਘਾਟ ਜਾ ਕੇ ਰਾਸ਼ਟਰਪਿਤਾ ਨੂੰ ਸ਼ਰਧਾਜਲੀ ਦੇਣ ਦੇ ਬਾਅਦ ਸੱਤਿਆਗ੍ਰਹਿ ‘ਤੇ ਬੈਠੇ। ਅੱਜ ਰਾਸ਼ਟਰਪਤੀ ਮਹਾਤਮਾ ਗਾਂਧੀ ਦੀ 148ਵੀਂ ਜਯੰਤੀ ਮਨਾਈ ਜਾ ਰਹੀ ਹੈ। ਇਸ ਮੌਕੇ ‘ਤੇ ਦੇਸ਼ ਅਤੇ ਦੁਨੀਆਂ ‘ਚ ਕਈ ਸਥਾਨਾਂ ‘ਤੇ ਵੱਖ-ਵੱਖ ਪ੍ਰੋਗਰਾਮ ਹੋ ਰਹੇ ਹਨ। ਹਜ਼ਾਰੇ ਨੇ ਕਿਹਾ ਕਿ ਦੇਸ਼ ਮਹਾਤਮਾ ਗਾਂਧੀ ਦੇ ਸਪਨੇ ਰਸਤੇ ਤੋਂ ਭਟਕ ਗਿਆ ਹੈ, ਇਸ ਲਈ ਉਹ ਗਾਂਧੀ ਦੇ ਜਨਮਦਿਨ ‘ਤੇ ਇਕ ਦਿਨ ਦਾ ਸੱਤਿਆਗ੍ਰਹਿ ਕਰਨ ਲਈ ਬੈਠੇ ਹਨ।
ਦੱਸ ਦਈਏ ਕਿ ਪਿਛਲੇ ਦਿਨੀਂ ਅੰਨਾ ਹਜ਼ਾਰੇ ਨੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਨੂੰ ਲੈਟਰ ਲਿਖ ਕੇ ਭ੍ਰਿਸ਼ਟਾਚਾਰ ਅਤੇ ਕਿਸਾਨਾਂ ਦੀਆਂ ਸਮੱਸਿਆਵਾਂ ‘ਤੇ ਆਪਣੀ ਨਾਰਾਜ਼ਗੀ ਜਾਹਿਰ ਕੀਤੀ ਸੀ ਅਤੇ ਅੰਦੋਲਨ ਕਰਨ ਦੀ ਵੀ ਗੱਲ ਕੀਤੀ ਸੀ। ਅੰਨਾ ਨੇ ਮੋਦੀ ਨੂੰ ਲਿਖਿਆ ਸੀ ਕਿ ਉਨ੍ਹਾਂ ਦੇ ਅੰਦੋਲਨ ਦੇ 6 ਸਾਲ ਬਾਅਦ ਹੀ ਸੱਤਿਆਗ੍ਰਹਿ ਨੂੰ ਰੋਕਣ ਵਾਲੇ ਇਕ ਵੀ ਕਾਨੂੰਨ ‘ਤੇ ਅਮਲ ਨਹੀਂ ਹੋ ਪਾਇਆ ਹੈ।
ਲੋਕਪਾਲ, ਲੋਕਾਯੁਕਤ ਦੀ ਨਿਯੁਕਤੀ ਕਰਨ ਵਾਲੇ ਅਤੇ ਭ੍ਰਿਸ਼ਟਾਚਾਰ ਨੂੰ ਰੋਕਣ ਵਾਲੇ ਸਾਰੇ ਮਜ਼ਬੂਤ ਬਿੱਲਾਂ ‘ਤੇ ਸਰਕਾਰ ਉਹਨੀ ਚੁਸਤੀ ਨਹੀਂ ਦਿੱਖਾ ਰਹੀ ਹੈ, ਜਿੰਨੀ ਦਿਖਾਉਣੀ ਚਾਹੀਦੀ ਹੈ ਅਤੇ ਨਾ ਹੀ ਕਿਸਾਨਾਂ ਦੀ ਸਮੱਸਿਆਵਾਂ ਨੂੰ ਲੈ ਕੇ ਸਵਾਮੀਨਾਥਨ ਆਯੋਗ ਦੀ ਰਿਪੋਰਟ ‘ਤੇ ਵੀ ਅਮਲ ਕੀਤਾ ਜਾ ਰਿਹਾ ਹੇ।
ਹਜ਼ਾਰੇ ਨੇ ਭ੍ਰਿਸ਼ਟਾਚਾਰ ਮੁਕਤ ਭਾਰਤ ਨੂੰ ਬਣਾਉਣ ਲਈ 2011 ‘ਚ ਰਾਮਲੀਲਾ ਮੈਦਾਨ ‘ਚ ਅੰਦੋਲਨ ਕੀਤਾ ਸੀ, ਇਸ ਦੇ ਬਾਅਦ 27 ਅਗਸਤ 2011 ਦੇ ਦਿਨ ਭਾਰਤੀ ਸੰਸਦ ‘ਚ ਤੋਂ ਰੈਗੂਲੇਸ਼ਨ ਪਾਸ ਕੀਤਾ ਸੀ, ਇਸ ‘ਚ ਕੇਂਦਰ ‘ਚ ਲੋਕਪਾਲ, ਹਰ ਰਾਜਾਂ ਨੂੰ ਲੋਕਾਯੁਕਤ ਅਤੇ ਸਿਟਿਜ਼ਨ ਚਾਰਟਰ ਅਜਿਹੇ ਮਹੱਤਵਪੂਰਨ ਮੁੱਦਿਆਂ ‘ਤੇ ਜਲਦੀ ਤੋਂ ਜਲਦੀ ਕਾਨੂੰਨ ਬਣਾਉਣ ਦਾ ਫੈਸਲਾ ਕੀਤਾ ਗਿਆ ਸੀ। ਇਸ ਦੇ ਬਾਅਦ ਅੰਨਾ ਹਜ਼ਾਰੇ ਨੇ ਆਪਣਾ ਅੰਦੋਲਨ ਮੁਅੱਤਲ ਕਰ ਦਿੱਤਾ ਸੀ, ਇਸ ਨੂੰ ਲੈ ਕੇ 6 ਸਾਲ ਗੁਜ਼ਰ ਚੁੱਕੇ ਹਨ। ਅੰਨਾ ਨੇ ਕਿਹਾ ਕਿ ਪਿਛਲੀ ਕੇਂਦਰ ਸਰਕਾਰ ਨੇ 2013 ‘ਚ ਲੋਕਪਾਲ ਬਿੱਲ ਪਾਸ ਕਰ ਦਿੱਤਾ ਸੀ, ਉਦੋਂ ਭਾਜਪਾ ਨੇਤਾਵਾਂ ਨੇ ਉਨ੍ਹਾਂ ਦਾ ਸਮਰਥਨ ਕੀਤਾ ਸੀ ਪਰ ਹੁਣ ਭਾਜਪਾ ਸਰਕਾਰ ਨੇ 3 ਸਾਲ ਬਾਅਦ ਵੀ ਇਸ ਕਾਨੂੰਨ ਨੂੰ ਲਾਗੂ ਨਹੀਂ ਕੀਤਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

ਲਾਸ ਏਂਜਲਸ ਵਿਚ ਚਲਦੇ-ਚਲਦੇ ਲੋਕਾਂ ਦੀ ਹੋਵੇਗੀ ਚੈਕਿੰਗ

Read Full Article
    ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

ਮੀਡੀਆ ਨੇ ਟਰੰਪ ਨੂੰ ਵਿਖਾਈ ਤਾਕਤ

Read Full Article
    ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

ਅਮਰੀਕਾ ‘ਚ ਵੱਸਦੇ ਭਾਰਤੀਆਂ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ

Read Full Article
    ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

ਅਮਰੀਕਾ ‘ਚ ਇੱਕ ਹੋਰ ਸਿੱਖ ਦੀ ਸਟੋਰ ‘ਚ ਗੋਲੀਆਂ ਮਾਰ ਕੇ ਹੱਤਿਆ

Read Full Article
    ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

ਅਮਰੀਕਾ ਨੇ ਉੱਤਰੀ ਕੋਰੀਆ ਖਿਲਾਫ ਲਾਈਆਂ ਗਈਆਂ ਪਾਬੰਦੀਆਂ ਦਾ ਉਲੰਘਣ ਕਰਨ ਦੇ ਦੋਸ਼ ‘ਚ ਰੂਸ ਤੇ ਚੀਨ ਦੀਆਂ ਕੰਪਨੀਆਂ ‘ਤੇ ਲਾਈ ਪਾਬੰਦੀ

Read Full Article
    ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

ਨਿਊਯਾਰਕ ‘ਚ 9/11 ਹਮਲੇ ਤੋਂ ਬਾਅਦ ਧੂੰਏਂ ਕਾਰਨ 10 ਹਜ਼ਾਰ ਲੋਕਾਂ ਨੂੰ ਕੈਂਸਰ ਹੋਇਆ

Read Full Article
    ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

ਖਤਰਨਾਕ ਨੇ ਇਮੀਗਰਾਂਟਸ ਬਾਰੇ ਟਰੰਪ ਦੇ ਨਵੇਂ ਫੈਸਲੇ

Read Full Article
    ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

ਸਿੱਖ ਜਥੇਬੰਦੀਆਂ ਵੱਲੋਂ ਸਥਾਨਕ ਅਧਿਕਾਰੀਆਂ ਨੂੰ ਸਿੱਖਾਂ ‘ਤੇ ਵੱਧ ਰਹੇ ਹਮਲਿਆਂ ਬਾਰੇ ਜਾਣੂ ਕਰਵਾਇਆ

Read Full Article
    ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

ਐਲਕ ਗਰੋਵ ਪਾਰਕ ਦੀਆਂ ਤੀਆਂ ‘ਚ ਔਰਤਾਂ ਦਾ ਹੋਇਆ ਰਿਕਾਰਡਤੋੜ ਇਕੱਠ

Read Full Article
    ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

ਭਾਈ ਗੁਰਦਾਸ ਜੀ ਦੀ ਸ਼ਖਸੀਅਤ ਬਾਰੇ ਗੁਰਦੁਆਰਾ ਸਿੰਘ ਸਭਾ ਮਿਲਪੀਟਸ ‘ਚ ਪ੍ਰਭਾਵਸ਼ਾਲੀ ਸੈਮੀਨਾਰ ਹੋਇਆ

Read Full Article
    ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

ਸਿਆਟਲ ‘ਚ ਬੱਚਿਆਂ ਦੇ ਖੇਡ ਕੈਂਪ ਦੀ ਸਮਾਪਤੀ ਸਮਾਰੋਹ ਮੌਕੇ 19 ਅਗਸਤ ਨੂੰ ਖੇਡ ਮੁਕਾਬਲੇ

Read Full Article
    ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਅਮਰੀਕਾ ਦੇ ਰਿਚਮੰਡ ਇਲਾਕੇ ‘ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Read Full Article
    ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

ਚੀਨੀ ਕੰਪਨੀਆਂ ‘ਤੇ ਅਮਰੀਕੀ ਸਰਕਾਰ ਦਾ ਐਕਸ਼ਨ; ਨਵਾਂ ਕਾਨੂੰਨ ਕੀਤਾ ਪਾਸ

Read Full Article
    ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

ਕੈਲੀਫੋਰਨੀਆ ਦੇ ਜੰਗਲ ਵਿਚ ਅੱਗ ਲਗਾਉਣ ਵਾਲਾ ਕਾਬੂ

Read Full Article
    ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

ਗੋਰੀ ਚਮੜੀ ਨੂੰ ਉੱਚਾ ਸਮਝਣ ਵਾਲਿਆਂ ਲਈ ਅਮਰੀਕਾ ‘ਚ ਕੋਈ ਥਾਂ ਨਹੀਂ: ਇਵਾਂਕਾ ਟਰੰਪ

Read Full Article