PUNJABMAILUSA.COM

ਗਾਂਧੀ ਪਰਿਵਾਰ ਨੂੰ ਕਦੇ ਵੀ ਸਿਰੋਪਾਉ ਨਾਲ ਸਨਮਾਨਿਤ ਨਹੀਂ ਕੀਤਾ ਜਾਵੇਗਾ – ਪ੍ਰੋ. ਕਿਰਪਾਲ ਸਿੰਘ ਬਡੂੰਗਰ

ਗਾਂਧੀ ਪਰਿਵਾਰ ਨੂੰ ਕਦੇ ਵੀ ਸਿਰੋਪਾਉ ਨਾਲ ਸਨਮਾਨਿਤ ਨਹੀਂ ਕੀਤਾ ਜਾਵੇਗਾ – ਪ੍ਰੋ. ਕਿਰਪਾਲ ਸਿੰਘ ਬਡੂੰਗਰ

ਗਾਂਧੀ ਪਰਿਵਾਰ ਨੂੰ ਕਦੇ ਵੀ ਸਿਰੋਪਾਉ ਨਾਲ ਸਨਮਾਨਿਤ ਨਹੀਂ ਕੀਤਾ ਜਾਵੇਗਾ – ਪ੍ਰੋ. ਕਿਰਪਾਲ ਸਿੰਘ ਬਡੂੰਗਰ
June 12
10:06 2017

ਚੰਡੀਗੜ੍ਹ, 12 ਜੂਨ (ਪੰਜਾਬ ਮੇਲ)– ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗਾਂਧੀ ਪਰਿਵਾਰ ਨੂੰ ਕਦੇ ਵੀ ਸਿਰੋਪਾਉ ਨਾਲ ਸਨਮਾਨਿਤ ਨਹੀਂ ਕੀਤਾ ਜਾਵੇਗਾ। ਐਸਦੀਪੀਸੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਇਹ ਵੱਡਾ ਐਲਾਨ ਕੀਤਾ ਹੈ ਕਿ ”ਸਰਬਸਾਂਝੀਵਾਲਤਾ ਦਾ ਸੰਦੇਸ਼ ਦੇਣ ਵਾਲੇ ਸਿੱਖਾਂ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਦਰਬਾਰ ਸਾਹਿਬ ਤੋਂ ਗਾਂਧੀ ਪਰਿਵਾਰ ਦੇ ਕਿਸੇ ਮੈਂਬਰ ਨੂੰ ਕਦੇ ਵੀ ਸਿਰੋਪਾਉ ਨਹੀਂ ਦਿੱਤਾ ਜਾਵੇਗਾ ਕਿਉਂਕਿ ਜੂਨ 1984 ਵਿੱਚ ਦੇਸ਼ ਦੀ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਹੁਕਮਾਂ ਤੇ ਭਾਰਤੀ ਫੌਜ ਨੇ ਦਰਬਾਰ ਸਾਹਿਬ ਅਤੇ ਅਕਾਲ ਤਖਤ ਸਾਹਿਬ ਵਿਖੇ ਟੈਂਕਾਂ ਤੇ ਤੋਪਾਂ ਨਾਲ ਹਮਲਾ ਕਰਕੇ ਦੋਵੇਂ ਇਮਾਰਤਾਂ ਨੂੰ ਢਹਿ ਢੇਰੀ ਕਰਨ ਦੇ ਨਾਲ ਮਰਿਯਾਦਾ ਦੀ ਬੇਅਦਬੀ ਅਤੇ ਇਤਿਹਾਸਕ ਖਜ਼ਾਨਾ ਲੁੱਟਣ ਦੇ ਦੁਖਾਂਤ ਨੂੰ ਅੰਜਾਮ ਦਿੱਤਾ ਸੀ।”
ਉਨਾਂ ਕਿਹਾ ਕਿ ਇਸੇ ਕਰਕੇ ਬੀਤੇ ਦਿਨੀਂ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਇੰਦਰਾ ਗਾਂਧੀ ਦੇ ਪੋਤਰੇ ਅਤੇ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਨੂੰ ਦਰਬਾਰ ਸਾਹਿਬ ਵਿਖੇ ਸਿਰੋਪਾਉ ਨਹੀਂ ਦਿੱਤਾ ਗਿਆ ਅਤੇ ਅਜਿਹਾ ਕਰਕੇ ਸ਼੍ਰੋਮਣੀ ਕਮੇਟੀ ਨੇ ਕੋਈ ਗੁਸਤਾਖੀ ਨਹੀਂ ਕੀਤੀ। ਉਨਾਂ ਕਿਹਾ ਕਿ ਸਿੱਖ ਕੌਮ ਕਦੇ ਵੀ ਉਸ ਦੁਖਾਂਤ ਨੂੰ ਭੁਲਾ ਨਹੀਂ ਸਕੇਗੀ। ਰਾਹੁਲ ਗਾਂਧੀ ਜੂਨ 1984 ਦੀ ਬਰਸੀ ਮਨਾਉਣ ਤੋਂ ਬਾਅਦ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ ਸਨ ਜਿਸ ਦੌਰਾਨ ਉਨਾਂ ਨੂੰ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਸਿਰੋਪਾਉ ਨਹੀਂ ਦਿੱਤਾ ਗਿਆ। ਉਂਝ ਰਸਮ ਮੁਤਾਬਕ ਦਰਬਾਰ ਸਾਹਿਬ ਨਤਮਸਤਕ ਹੋਣ ਵਾਲੇ ਹਰ ਵੱਡੇ ਸਿਆਸੀ ਆਗੂ ਨੂੰ ਦਰਬਾਰ ਸਾਹਿਬ ਵਿਖੇ ਗ੍ਰੰਥੀ ਸਿੰਘ ਵੱਲੋਂ ਸਿਰੋਪਾਉ ਭੇਂਟ ਕੀਤਾ ਜਾਂਦਾ ਹੈ। ਹਾਲਾਂਕਿ ਸਿੱਖ ਇਤਿਹਾਸ ਤੇ ਰਵਾਇਤਾਂ ਮੁਤਾਬਕ ਸਿਰੋਪਾਉ ਸਿਰ ਤੋਂ ਲੈ ਕੇ ਪੈਰਾਂ ਤੱਕ ਪੱਤ ਕੱਜਣ ਦੀ ਬਖਸ਼ਿਸ਼ ਹੈ। ਇਹ ਧਰਮ, ਸਮਾਜ ਜਾਂ ਮਨੁੱਖਤਾ ਵਾਸਤੇ ਕੋਈ ਨੇਕ ਕਾਰਜ ਕਰਨ ਬਦਲੇ ਕੇਸਰੀ ਰੰਗ ਦੇ ਕੱਪੜੇ ਦੇ ਰੂਪ ਵਿੱਚ ਗੁਰੂ ਸਾਹਿਬ ਦੀ ਹਜ਼ੂਰੀ ਵਿੱਚ ਦਿੱਤਾ ਜਾਂਦਾ ਹੈ। ਪਰ ਅਜੋਕੇ ਸਮੇਂ ਵਿੱਚ ਸਿਰੋਪਾਉ ਦੀ ਰਾਜਨੀਤਕ ਹਥਿਆਰ ਵਜੋਂ ਖੂਬ ਦੁਰਵਰਤੋਂ ਹੋ ਰਹੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article