PUNJABMAILUSA.COM

ਗਾਇਕਾ ਸੱਤੀ ਨੂੰ ਪੰਜਾਬ ਕਲਾ ਪ੍ਰੀਸ਼ਦ ਲਈ ਨਾਮਜ਼ਦਗੀ ਖਿਲਾਫ ਦੇਸਾਂ-ਵਿਦੇਸ਼ਾਂ ‘ਚ ਸਖਤ ਰੋਸ

ਗਾਇਕਾ ਸੱਤੀ ਨੂੰ ਪੰਜਾਬ ਕਲਾ ਪ੍ਰੀਸ਼ਦ ਲਈ ਨਾਮਜ਼ਦਗੀ ਖਿਲਾਫ ਦੇਸਾਂ-ਵਿਦੇਸ਼ਾਂ ‘ਚ ਸਖਤ ਰੋਸ

ਗਾਇਕਾ ਸੱਤੀ ਨੂੰ ਪੰਜਾਬ ਕਲਾ ਪ੍ਰੀਸ਼ਦ ਲਈ ਨਾਮਜ਼ਦਗੀ ਖਿਲਾਫ ਦੇਸਾਂ-ਵਿਦੇਸ਼ਾਂ ‘ਚ ਸਖਤ ਰੋਸ
August 31
10:16 2016

satti

ਕੈਲੀਫੋਰਨੀਆ ‘ਚ ਵੀ ਸੱਤੀ ਖਿਲਾਫ ਉੱਠੀ ਆਵਾਜ਼

ਚੰਡੀਗੜ੍ਹ, 31 ਅਗਸਤ (ਪੰਜਾਬ ਮੇਲ)- ਪੰਜਾਬ ਸਰਕਾਰ ਵੱਲੋਂ ਪੰਜਾਬ ਕਲਾ ਪ੍ਰੀਸ਼ਦ ਦੇ ਸਿਖ਼ਰਲੇ ਤਿੰਨ ਅਹੁਦਿਆਂ ਵਿਚੋਂ ਇਕ ਲਈ ਟੀ.ਵੀ. ਐਂਕਰ, ਅਦਾਕਾਰਾ ਅਤੇ ਗਾਇਕਾ ਸਤਿੰਦਰ ਸੱਤੀ ਦੇ ਨਾਂ ਨੂੰ ਦਿੱਤੀ ਗਈ ਹਰੀ ਝੰਡੀ ਤੋਂ ਪੰਜਾਬ ਦੇ ਸਾਹਿਤਕ ਅਤੇ ਕਲਾ ਜਗਤ ਤੋਂ ਸਖ਼ਤ ਪ੍ਰਤੀਕਿਰਿਆ ਆਈ ਹੈ। ਉਨ੍ਹਾਂ ਵੱਲੋਂ ਇਸ ਫ਼ੈਸਲੇ ਨੂੰ ਸੰਸਥਾ ਦੀ ਵਿਰਾਸਤ ਦੇ ਮੇਚ ਦਾ ਨਹੀਂ ਮੰਨਿਆ ਜਾ ਰਿਹਾ ਕਿਉਂਕਿ ਡਾ. ਐੱਮ.ਐੱਸ. ਰੰਧਾਵਾ, ਡਾ. ਸਰਦਾਰ ਅੰਜੁਮ, ਕੁਲਵੰਤ ਸਿੰਘ ਵਿਰਕ ਅਤੇ ਡਾ. ਕਰਤਾਰ ਸਿੰਘ ਦੁੱਗਲ ਵਰਗੀਆਂ ਸ਼ਖ਼ਸੀਅਤਾਂ ਇਸ ਸੰਸਥਾ ਦੀਆਂ ਮੁਖੀ ਰਹੀਆਂ ਹਨ।
ਪੰਜਾਬ ਕਲਾ ਪ੍ਰੀਸ਼ਦ ਦੇ ਚੇਅਰਪਰਸਨ, ਉਪ-ਚੇਅਰਪਰਸਨ ਅਤੇ ਸਕੱਤਰ ਜਨਰਲ ਦੇ ਅਹੁਦੇ ਦੀ ਮਿਆਦ ਇਸ ਮਹੀਨੇ ਦੇ ਅੱਧ ਵਿਚ ਸਮਾਪਤ ਹੋ ਗਈ। ਸਰਕਾਰ ਨੇ ਅਗਲੇ ਤਿੰਨ ਸਾਲਾਂ ਵਾਸਤੇ ਇਨ੍ਹਾਂ ਅਹੁਦਿਆਂ ਲਈ ਤਿੰਨ ਨਾਵਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ। ਭਾਵੇਂ ਪ੍ਰੀਸ਼ਦ ਦੀ ਜਨਰਲ ਬਾਡੀ ਵੱਲੋਂ ਰਸਮੀ ਤੌਰ ‘ਤੇ ਇਨ੍ਹਾਂ ਤਿੰਨ ਅਹੁਦਿਆਂ ਲਈ ਨਾਂ ਫਾਈਨਲ ਕੀਤੇ ਜਾਂਦੇ ਹਨ ਪਰ ਸਰਕਾਰ ਵੱਲੋਂ ਪ੍ਰਵਾਨ ਕੀਤੇ ਜਾਂਦੇ ਨਾਵਾਂ ਨੂੰ ਇਸ ਵੱਲੋਂ ਮਹਿਜ਼ ਸਹਿਮਤੀ ਹੀ ਦਿੱਤੀ ਜਾਂਦੀ ਹੈ। ਜਦੋਂ 5 ਸਤੰਬਰ ਨੂੰ ਨਵੇਂ ਅਹੁਦੇਦਾਰਾਂ ਦੇ ਐਲਾਨ ਲਈ ਪ੍ਰੀਸ਼ਦ ਦੀ ਜਨਰਲ ਬਾਡੀ ਦੀ ਬੈਠਕ ਹੋਵੇਗੀ, ਤਾਂ ਸੱਤੀ ਇਨ੍ਹਾਂ ਤਿੰਨ ਅਹੁਦਿਆਂ ਵਿਚੋਂ ਇਕ ਜ਼ਰੂਰ ਹਾਸਲ ਕਰੇਗੀ। ਸੂਤਰਾਂ ਮੁਤਾਬਕ ਸੱਤੀ ਕਲਾ ਪ੍ਰੀਸ਼ਦ ਦੇ ਮੁਖੀ ਦੇ ਅਹੁਦੇ ਦੀ ਦੌੜ ਵਿਚ ਸਭ ਤੋਂ ਅੱਗੇ ਹੈ। ਪੰਜਾਬ ਸਰਕਾਰ ਦੇ ਇਸ ਫ਼ੈਸਲੇ ਬਾਰੇ ਸਾਹਿਤ ਅਕਾਦਮੀ ਪੁਰਸਕਾਰ ਜੇਤੂ ਨਾਵਲਕਾਰ ਬਲਦੇਵ ਸਿੰਘ ਸੜਕਨਾਮਾ ਨੇ ਕਿਹਾ, ‘ਇਸ ਵਿਚ ਕੋਈ ਸ਼ੱਕ ਨਹੀਂ ਹੈ ਕਿ ਸੱਤੀ ਆਪਣੇ ਖੇਤਰ ਐਂਕਰਿੰਗ ਤੇ ਗਾਇਕੀ ਵਿਚ ਮੰਝੀ ਹੋਈ ਹੈ ਪਰ ਕਲਾ ਪ੍ਰੀਸ਼ਦ ਦੇ ਅਹੁਦਿਆਂ ਉਤੇ ਬਿਰਾਜਮਾਨ ਹੋਣ ਵਾਲਿਆਂ ਦੀ ਸਾਹਿਤ, ਸਾਹਿਤਕ ਆਲੋਚਨਾ ਅਤੇ ਕਲਾ ਦੇ ਹੋਰ ਖੇਤਰਾਂ ਵਿਚ ਪਛਾਣ ਹੋਣੀ ਚਾਹੀਦੀ ਹੈ। ਮੈਂ ਇਹੀ ਕਹਾਂਗਾ ਕਿ ਇਹ ਫ਼ੈਸਲਾ ਮੰਦਭਾਗਾ ਹੈ।’ ਪੰਜਾਬੀ ਕਵਿਤਰੀ ਮਨਜੀਤ ਇੰਦਰਾ, ਜਿਸ ਨੇ ਇਸ ਮੁੱਦੇ ਉਤੇ ਆਨਲਾਈਨ ਬਹਿਸ ਛੇੜੀ ਹੋਈ ਹੈ, ਨੇ ਕਿਹਾ, ‘ਪੰਜਾਬ ਕਲਾ ਪ੍ਰੀਸ਼ਦ ਇਕ ਪਵਿੱਤਰ ਸੰਸਥਾ ਹੈ। ਇਹ ਸਰਦਾਰ ਅੰਜੁਮ, ਕੁਲਵੰਤ ਸਿੰਘ ਵਿਰਕ, ਐੱਮ.ਐੱਸ. ਰੰਧਾਵਾ ਅਤੇ ਹੋਰ ਸ਼ਖ਼ਸੀਅਤਾਂ ਦੀ ਵਿਰਾਸਤ ਅੱਗੇ ਤੋਰ ਰਹੀ ਹੈ। ਸੱਤੀ ਨੂੰ ਇਸ ਦਾ ਚੇਅਰਪਰਸਨ ਨਹੀਂ ਚੁਣਿਆ ਜਾਣਾ ਚਾਹੀਦਾ। ਬਲਕਿ ਉਸ ਦਾ ਨਾਂ ਇਸ ਸੰਸਥਾ ਦੇ ਕਿਸੇ ਵੀ ਅਹੁਦੇ ਲਈ ਵਿਚਾਰਿਆ ਜਾਣਾ ਵਿਰਾਸਤ ਨਾਲ ਧੱਕਾ ਹੋਵੇਗਾ।’ ਉੱਘੀ ਪੰਜਾਬੀ ਲੇਖਿਕਾ ਦਲੀਪ ਕੌਰ ਟਿਵਾਣਾ ਨੇ ਕਿਹਾ, ‘ਇਸ ਤਰ੍ਹਾਂ ਦੀਆਂ ਸੰਸਥਾਵਾਂ ‘ਚ ਸਿਆਸੀ ਦਖ਼ਲਅੰਦਾਜ਼ੀ ਨਹੀਂ ਹੋਣੀ ਚਾਹੀਦੀ। ਸਰਕਾਰ ਨੂੰ ਆਪਣੀ ਮਰਜ਼ੀ ਨਾਲ ਪ੍ਰਵਾਨਗੀ ਦੇਣ ਦੀ ਬਜਾਏ ਮਾਹਿਰਾਂ ਦੀ ਕਮੇਟੀ ਬਣਾਉਣੀ ਚਾਹੀਦੀ ਹੈ। ਉਸ ਕਮੇਟੀ ਵੱਲੋਂ ਹੀ ਅਜਿਹੀਆਂ ਪੋਸਟਾਂ ਲਈ ਨਾਂ ਸਿਫ਼ਾਰਸ਼ ਕੀਤੇ ਜਾਣੇ ਚਾਹੀਦੇ ਹਨ।’ ਦੱਸਣਯੋਗ ਹੈ ਕਿ ਸੱਤੀ ਤੋਂ ਇਲਾਵਾ ਸਰਕਾਰ ਨੇ ਜਲੰਧਰ ਦੇ ਲੇਖਕ ਡਾ. ਲਖਵਿੰਦਰ ਜੌਹਲ ਦੇ ਨਾਂ ਨੂੰ ਵੀ ਪ੍ਰਵਾਨਗੀ ਦੇ ਦਿੱਤੀ ਹੈ।
ਸੱਭਿਆਚਾਰ ਵਿਭਾਗ ਨੇ ਮੁੱਖ ਮੰਤਰੀ ਦਫ਼ਤਰ ਨੂੰ ਫਾਈਲ ਮੁੜ ਭੇਜ ਦਿੱਤੀ ਹੈ। ਇਕ ਸੀਨੀਅਰ ਅਧਿਕਾਰੀ ਨੇ ਕਿਹਾ, ‘ਸਾਨੂੰ ਤਿੰਨ ਅਹੁਦਿਆਂ ਲਈ ਤਿੰਨ ਨਾਵਾਂ ਦੇ ਪੈਨਲ ਦੀ ਲੋੜ ਹੈ। ਇਸ ਲਈ ਪੈਨਲ ਵਿਚ ਤੀਜਾ ਨਾਂ ਸ਼ਾਮਲ ਕੀਤੇ ਜਾਣ ਲਈ ਅਸੀਂ ਫਾਈਲ ਮੁੱਖ ਮੰਤਰੀ ਦਫ਼ਤਰ ਨੂੰ ਮੁੜ ਭੇਜ ਦਿੱਤੀ ਹੈ।
ਅੰਤਰਰਾਸ਼ਟਰੀ ਪੰਜਾਬੀ ਸਾਹਿਤ ਅਕੈਡਮੀ, ਕੈਲੀਫੋਰਨੀਆ ਦੇ ਪ੍ਰਧਾਨ ਡਾ. ਗੁਰੂਮੇਲ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਇਸ ਅਹੁਦੇ ‘ਤੇ ਹੁਣ ਇਕ ਸਾਧਾਰਨ ਗਾਉਣ ਵਾਲੀ ਅਤੇ ਮਾਮੂਲੀ ਜਿਹੀ ਐਕਟਰਸ ਸਤਵਿੰਦਰ ਸੱਤੀ ਨੂੰ ਨਾਮਜ਼ਦ ਕੀਤਾ ਗਿਆ ਹੈ। ਸਾਡਾ ਇਹ ਨੈਤਿਕ ਫਰਜ਼ ਬਣਦਾ ਹੈ ਕਿ ਇਸ ਨਿਯੁਕਤੀ ਨੂੰ ਰੋਕਿਆ ਜਾਵੇ। 5 ਸਤੰਬਰ, 2016 ਨੂੰ ਇਸ ਅਹੁਦੇ ਦਾ ਫੈਸਲਾ ਹੋਵੇਗਾ। ਮੈਂ ਸੰਸਥਾਵਾਂ ਦੇ ਮੈਂਬਰਾਂ ਅਤੇ ਖਾਸ ਕਰਕੇ ਪ੍ਰਧਾਨ ਸਾਹਿਬਾਨ ਨੂੰ ਬੇਨਤੀ ਕਰਦਾ ਹਾਂ ਕਿ ਇਸ ਅਹੁਦੇ ਦੀ ਨਿਯੁਕਤੀ ਦੇ ਵਿਰੁੱਧ ਸਰਕਾਰ ਨੂੰ ਈ-ਮੇਲਜ਼ ਜਾਂ ਸੋਸ਼ਲ ਮੀਡੀਆ ਦੇ ਸਾਧਨਾਂ ਰਾਹੀਂ ਆਪਣੀ ਅਸਹਿਮਤੀ ਅਤੇ ਰੋਸ ਜ਼ਾਹਿਰ ਕਰਨ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article
    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article