PUNJABMAILUSA.COM

ਗਾਖਲ ਭਰਾਵਾਂ ਵਲੋਂ ਅਮਰਿੰਦਰ ਗਿੱਲ ਨਾਲ ਫਿਲਮ ਬਣਾਉਣ ਦਾ ਐਲਾਨ

ਗਾਖਲ ਭਰਾਵਾਂ ਵਲੋਂ ਅਮਰਿੰਦਰ ਗਿੱਲ ਨਾਲ ਫਿਲਮ ਬਣਾਉਣ ਦਾ ਐਲਾਨ

ਗਾਖਲ ਭਰਾਵਾਂ ਵਲੋਂ ਅਮਰਿੰਦਰ ਗਿੱਲ ਨਾਲ ਫਿਲਮ ਬਣਾਉਣ ਦਾ ਐਲਾਨ
July 27
10:14 2016

7ਸਾਨ ਫਰਾਂਸਿਸਕੋ, 27 ਜੁਲਾਈ (ਪੰਜਾਬ ਮੇਲ)- ਜੀ.ਬੀ. ਐਂਟਰਟੇਨਮੈਂਟ ਅਤੇ ਗਾਖਲ ਭਰਾਵਾਂ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਅਤੇ ਇਕਬਾਲ ਸਿੰਘ ਗਾਖਲ ਵਲੋਂ ਆਪਣੀ ਤੀਜੀ ਪੰਜਾਬੀ ਫਿਲਮ ਦਾ ਨਿਰਮਾਣ ਗਾਇਕ ਅਤੇ ਨਾਇਕ ਅਮਰਿੰਦਰ ਗਿੱਲ ਨਾਲ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਫਿਲਮ ਦੇ ਨਿਰਦੇਸ਼ਕ ਹੋਣਗੇ ‘ਗੋਰਿਆਂ ਨੂੰ ਦਫਾ ਕਰੋ’, ‘ਅੰਗਰੇਜ਼’ ਅਤੇ ‘ਲਵ ਪੰਜਾਬ’ ਵਰਗੀਆਂ ਸੁਪਰ ਹਿੱਟ ਫਿਲਮਾਂ ਦੇਣ ਵਾਲੇ ਅੰਬਰਦੀਪ। ਨਿਰਮਾਤਾ ਅਮੋਲਕ ਸਿੰਘ ਗਾਖਲ ਨੇ ਇੱਥੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਲਗਨ ਅਤੇ ਸਿਰੜ ਨਾਲ ਫਿਲਮੀ ਖੇਤਰ ਵਿਚ ਆਏ ਹਨ ਅਤੇ ਪੰਜਾਬੀ ਫਿਲਮ ਜਗਤ ਨੂੰ ਚੰਗੀਆਂ ਫਿਲਮਾਂ ਦੇਣ ਦਾ ਦ੍ਰਿੜ੍ਹ ਸੰਕਲਪ ਉਨ੍ਹਾਂ ਦਾ ਮਿਸ਼ਨ ਹੈ ਅਤੇ ਇਸੇ ਲੜੀ ਵਿਚ ਉਨ੍ਹਾਂ ਨੇ ‘ਸੈਕੰਡ ਹੈਂਡ ਹਸਬੈਂਡ’ ਅਤੇ ‘ਵਿਸਾਖੀ ਲਿਸਟ’ ਤੋਂ ਬਾਅਦ ਇਹ ਨਵੀਂ ਪੰਜਾਬੀ ਫਿਲਮ ਬਣਾਉਣ ਦਾ ਫੈਸਲਾ ਲਿਆ ਹੈ। ਹਾਲ ਹੀ ਵਿਚ ਵਾਟਸਨਵਿੱਲ ਆਏ ਫਿਲਮ ਦੇ ਨਾਇਕ ਅਮਰਿੰਦਰ ਗਿੱਲ ਨੇ ਗਾਖਲ ਭਰਾਵਾਂ ਨਾਲ ਇਸ ਨਿਵੇਕਲੀ ਕਿਸਮ ਦੇ ਵਿਸ਼ੇ ਵਾਲੀ ਫਿਲਮ ਨੂੰ ਸਾਈਨ ਕਰਦਿਆਂ ਕਿਹਾ ਕਿ ਉਹ ਗਾਖਲ ਭਰਾਵਾਂ ਨਾਲ ਫਿਲਮ ਸਾਈਨ ਕਰਕੇ ਖੁਸ਼ ਹੀ ਨਹੀਂ, ਸਗੋਂ ਜਿਸ ਵਿਸ਼ੇ ਨੂੰ ਲੈ ਕੇ ਇਹ ਫਿਲਮ ਬਣਾਈ ਜਾ ਰਹੀ ਹੈ, ਉਹ ਦਾਅਵਾ ਕਰਦੇ ਹਨ ਕਿ ਇਹ ਫਿਲਮ ‘ਅੰਗਰੇਜ਼’ ਅਤੇ ‘ਲਵ ਪੰਜਾਬ’ ਤੋਂ ਵੀ ਦੋ ਕਦਮ ਅੱਗੇ ਹੋਵੇਗੀ। ਨਾ ਸਿਰਫ ਉਨ੍ਹਾਂ ਦਾ ਇਹ ਫਿਲਮ ਬਣਾਉਣ ਵਿਚ ਰੋਲ ਹੋਵੇਗਾ, ਸਗੋਂ ਇਸ ਫਿਲਮ ਨੂੰ ਸੁਪਰ-ਡੁਪਰ ਹਿੱਟ ਕਰਨ ਲਈ ਉਹ ਆਪਣੀ ਪੂਰੀ ਤਨਦੇਹੀ ਅਤੇ ਜੀਅ-ਜਾਨ ਨਾਲ ਕੰਮ ਵੀ ਕਰਨਗੇ। ਜਲਦੀ ਹੀ ਉਹ ਆਪਣੀਆਂ ਵਿਹਲੀਆਂ ਤਾਰੀਕਾਂ ਦੇਖ ਕੇ ਇਸ ਫਿਲਮ ਦੀ ਸ਼ੂਟਿੰਗ ਸ਼ੁਰੂ ਕਰਨ ਜਾ ਰਹੇ ਹਨ। ਆਪਣੀ ਰਿਹਾਇਸ਼ ‘ਤੇ ਗਾਖਲ ਭਰਾਵਾਂ ਅਮੋਲਕ ਸਿੰਘ ਗਾਖਲ, ਪਲਵਿੰਦਰ ਸਿੰਘ ਗਾਖਲ ਅਤੇ ਇਕਬਾਲ ਸਿੰਘ ਗਾਖਲ ਨੇ ਕਿਹਾ ਕਿ ਸਕਰੀਨਪਲੇ, ਡਾਇਲਾਗ ਵੀ ਅੰਬਰ ਨੇ ਲਿਖੇ ਹਨ ਅਤੇ ਉਹ ਪਿਛਲੇ ਦੋ ਵਰ੍ਹਿਆਂ ਤੋਂ ਇਸ ਫਿਲਮ ਦੀ ਰੂਪ-ਰੇਖਾ ਅਤੇ ਨਿਰਮਾਣ ਲਈ ਲਗਾਤਾਰ ਸੁਹਿਰਦਤਾ ਨਾਲ ਕੰਮ ਕਰ ਰਹੇ ਹਨ। ਆਪਣੇ ਕਾਰੋਬਾਰ ਦੇ ਹੋਰਨਾਂ ਕਾਰਜਾਂ ਵਾਂਗ ਤਿੰਨਾਂ ਭਰਾਵਾਂ ਦਾ ਹੱਠ ਇਸ ਫਿਲਮ ਦੀ ਸਫਲਤਾ ਦਾ ਆਧਾਰ ਬਣੇਗਾ। ਫਿਲਮ ਦੀ ਬਾਕੀ ਸਟਾਰਕਾਸਟ ਦਾ ਵੀ ਜਲਦੀ ਹੀ ਐਲਾਨ ਕੀਤਾ ਜਾ ਰਿਹਾ ਹੈ ਅਤੇ ਸੰਗੀਤਕ ਪੱਖ ਅਤੇ ਬਾਕੀ ਗੱਲਾਂ ਨੂੰ ਵੀ ਜਲਦੀ ਹੀ ਪੰਜਾਬੀ ਦਰਸ਼ਕਾਂ ਦੇ ਸਨਮੁੱਖ ਕਰ ਦਿੱਤਾ ਜਾਵੇਗਾ। ਸ. ਅਮੋਲਕ ਸਿੰਘ ਗਾਖਲ ਨੇ ਕਿਹਾ ਕਿ ਕਿਉਂਕਿ ਇਹ ਫਿਲਮ ਪੰਜਾਬੀ ਗਾਇਕੀ ਅਤੇ ਸੰਗੀਤ ਜਗਤ ਦੇ ਵੀ ਬਹੁਤ ਵੀ ਕਰੀਬ ਹੋਵੇਗੀ, ਇਸ ਲਈ ਪੰਜਾਬੀ ਦੇ ਉੱਘੇ ਲੇਖਕ ਅਤੇ ਪੱਤਰਕਾਰ ਐੱਸ. ਅਸ਼ੋਕ ਭੌਰਾ ਦੀਆਂ ਰਚਨਾਤਮਕ ਅਤੇ ਕਲਾਤਮਕ ਕਾਰਜਸ਼ੈਲੀ ਵਾਲੀਆਂ ਸੇਵਾਵਾਂ ਲਈਆਂ ਜਾ ਰਹੀਆਂ ਹਨ, ਕਿਉਂਕਿ ਐੱਸ. ਅਸ਼ੋਕ ਭੌਰਾ ਪੰਜਾਬੀ ਫਿਲਮ ਇੰਡਸਟਰੀ ਅਤੇ ਗਾਇਕਾਂ ਦੇ ਬਹੁਤ ਕਰੀਬ ਰਹੇ ਹਨ। ਉਨ੍ਹਾਂ ਇਹ ਵੀ ਵਾਅਦਾ ਕੀਤਾ ਕਿ ਇਹ ਫਿਲਮ ਇਕ ਇਤਿਹਾਸਕ ਦਸਤਾਵੇਜ਼ ਵਰਗੀ ਹੋਵੇਗੀ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article