PUNJABMAILUSA.COM

ਗਿਆਨੀ ਗੁਰਬਚਨ ਸਿੰਘ ਵੱਲੋਂ ਫਿਲਮ ‘ਨਾਨਕਸ਼ਾਹ ਫਕੀਰ’ ਉੱਤੇ ਰੋਕ ਦੀ ਹਮਾਇਤ

ਗਿਆਨੀ ਗੁਰਬਚਨ ਸਿੰਘ ਵੱਲੋਂ ਫਿਲਮ ‘ਨਾਨਕਸ਼ਾਹ ਫਕੀਰ’ ਉੱਤੇ ਰੋਕ ਦੀ ਹਮਾਇਤ

ਗਿਆਨੀ ਗੁਰਬਚਨ ਸਿੰਘ ਵੱਲੋਂ ਫਿਲਮ ‘ਨਾਨਕਸ਼ਾਹ ਫਕੀਰ’ ਉੱਤੇ ਰੋਕ ਦੀ ਹਮਾਇਤ
April 09
21:25 2018

ਅੰਮ੍ਰਿਤਸਰ, 9 ਅਪ੍ਰੈਲ (ਪੰਜਾਬ ਮੇਲ)- ਵਿਵਾਦਿਤ ਫਿਲਮ ‘ਨਾਨਕਸ਼ਾਹ ਫਕੀਰ’ ਦੀ ਪਹਿਲਾਂ ਸ਼ਲਾਘਾ ਕਰ ਚੁੱਕੇ ਅਕਾਲ ਤਖਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਅੱਜ ‘ਯੂ-ਟਰਨ’ ਲੈਂਦਿਆਂ ਹੁਣ ਇਸ ਫਿਲਮ ’ਤੇ ਪੂਰਨ ਤੌਰ ਉੱਤੇ ਰੋਕ ਲਾਉਣ ਦੇ ਆਦੇਸ਼ ਜਾਰੀ ਕੀਤੇ ਹਨ।
ਅੱਜ ਇਸ ਸਬੰਧ ਵਿੱਚ ਅਕਾਲ ਤਖ਼ਤ ਦੇ ਸਕੱਤਰੇਤ ਵਿਖੇ ਕਾਹਲੀ ਨਾਲ ਸੱਦੇ ਪੱਤਰਕਾਰ ਸੰਮੇਲਨ ਵਿੱਚ ਮੀਡੀਆ ਨਾਲ ਗੱਲ ਕਰਦਿਆਂ ਗਿਆਨੀ ਗੁਰਬਚਨ ਸਿੰਘ ਨੇ ਇਸ ਵਿਵਾਦਿਤ ਫਿਲਮ ਉੱਤੇ ਪੂਰੀ ਤਰ੍ਹਾਂ ਰੋਕ ਲਾਉਣ ਦੇ ਆਦੇਸ਼ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਹ ਫਿਲਮ ਕਦਾਚਿਤ ਰਿਲੀਜ਼ ਨਹੀਂ ਹੋ ਸਕਦੀ। ਉਨ੍ਹਾਂ ਨੇ ਸਿੱਖ ਸੰਗਤ ਨੂੰ ਵੀ ਆਖਿਆ ਕਿ ਉਹ ਇਹ ਫਿਲਮ ਨਾ ਦੇਖਣ ਤੇ ਸ਼ਾਂਤਮਈ ਢੰਗ ਨਾਲ ਇਸ ਦਾ ਵਿਰੋਧ ਕਰਨ।
ਫਿਲਮ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀ ਗਈ ਕਾਰਵਾਈ ਦਾ ਸਮਰਥਨ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਫਿਲਮ ਸਬੰਧੀ ਪਹਿਲਾਂ ਜਾਰੀ ਕੀਤੇ ਸਾਰੇ ਪੱਤਰ ਰੱਦ ਕਰ ਦਿੱਤੇ ਗਏ ਹਨ, ਜਿਸ ਤੋਂ ਸਪੱਸ਼ਟ ਹੈ ਕਿ ਫਿਲਮ ਨੂੰ ਸਿੱਖ ਸੰਸਥਾ ਵੱਲੋਂ ਕੋਈ ਪ੍ਰਵਾਨਗੀ ਨਹੀਂ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਵੱਲੋਂ ਇਸ ਫਿਲਮ ’ਤੇ ਰੋਕ ਲਾਉਣ ਲਈ ਦੇਸ਼ ਦੇ ਪ੍ਰਧਾਨ ਮੰਤਰੀ, ਕੇਂਦਰੀ ਗ੍ਰਹਿ ਮੰਤਰੀ, ਕੇਂਦਰੀ ਸੂਚਨਾ ਤੇ ਪ੍ਰਸਾਰਨ ਮੰਤਰੀ ਅਤੇ ਸੂਬੇ ਦੇ ਮੁੱਖ ਮੰਤਰੀ ਨੂੰ ਪੱਤਰ ਭੇਜ ਕੇ ਅਪੀਲ ਕੀਤੀ ਗਈ ਹੈ। ਉਨ੍ਹਾਂ ਆਖਿਆ ਕਿ ਸਰਕਾਰਾਂ ਨੂੰ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਫਿਲਮ ’ਤੇ ਤੁਰੰਤ ਰੋਕ ਲਾਉਣੀ ਚਾਹੀਦੀ ਹੈ।
ਉਨ੍ਹਾਂ ਖੁਲਾਸਾ ਕੀਤਾ ਕਿ ਅਕਾਲ ਤਖ਼ਤ ਵੱਲੋਂ ਜਲਦੀ ਹੀ ਸਿੱਖ ਸੈਂਸਰ ਬੋਰਡ ਸਥਾਪਤ ਕੀਤਾ ਜਾਵੇਗਾ, ਜਿਸ ਵਿੱਚ ਸ਼੍ਰੋਮਣੀ ਕਮੇਟੀ, ਦਿੱਲੀ ਕਮੇਟੀ, ਸਿੱਖ ਇਤਿਹਾਸਕਾਰ, ਬੁੱਧੀਜੀਵੀ, ਧਾਰਮਿਕ ਸ਼ਖ਼ਸੀਅਤਾਂ, ਸਿੱਖ ਸੰਸਥਾਵਾਂ ਤੇ ਸੰਪਰਦਾਵਾਂ, ਸੰਤ ਸਮਾਜ ਅਤੇ ਫਿਲਮਾਂ ਬਣਾਉਣ ਵਾਲਿਆਂ ਵਿੱਚੋਂ ਨੁਮਾਇੰਦੇ ਲਏ ਜਾਣਗੇ ਤਾਂ ਜੋ ਸਿੱਖ ਧਰਮ ਨਾਲ ਸਬੰਧਤ ਫਿਲਮ ਬਣਾਉਣ ਤੋਂ ਪਹਿਲਾਂ ਫਿਲਮ ਦੀ ਸਕਰਪਿਟ ਸਬੰਧੀ ਪ੍ਰਵਾਨਗੀ ਲਈ ਜਾਵੇ। ਫਿਲਮ ਬਣਾਉਣ ਮਗਰੋਂ ਸਿੱਖ ਸੈਂਸਰ ਬੋਰਡ ਦੀ ਸਿਫਾਰਸ਼ ਉਪਰੰਤ ਹੀ ਅਕਾਲ ਤਖ਼ਤ ਵੱਲੋਂ ਅਜਿਹੀ ਫਿਲਮ ਨੂੰ ਪ੍ਰਵਾਨਗੀ ਦਿੱਤੀ ਜਾਵੇਗੀ।
ਦੱਸਣਯੋਗ ਹੈ ਕਿ 2015 ਵਿੱਚ ਅਕਾਲ ਤਖ਼ਤ ਵੱਲੋਂ ਇਸ ਫਿਲਮ ਲਈ ਪ੍ਰਸ਼ੰਸਾ ਪੱਤਰ ਜਾਰੀ ਕੀਤਾ ਗਿਆ ਸੀ। ਇਸੇ ਤਰ੍ਹਾਂ ਸ਼੍ਰੋਮਣੀ ਕਮੇਟੀ ਵੱਲੋਂ 2016 ਵਿੱਚ ਇਸ ਫਿਲਮ ਨੂੰ ਪ੍ਰਵਾਨਗੀ ਪੱਤਰ ਦਿੱਤਾ ਗਿਆ ਸੀ। ਹੁਣ ਫਿਲਮ ਦੇ ਰਿਲੀਜ਼ ਸਮੇਂ ਪੈਦਾ ਹੋਏ ਸਿੱਖ ਰੋਹ ਨੂੰ ਦੇਖਦਿਆਂ ਇਹ ਸਾਰੇ ਪੱਤਰ ਵਾਪਸ ਲੈ ਲਏ ਗਏ ਹਨ।
ਇੱਥੇ ਜ਼ਿਕਰਯੋਗ ਹੈ ਕਿ ਬੀਤੇ ਦਿਨ ਮੁਤਵਾਜ਼ੀ ਜਥੇਦਾਰਾਂ ਨੇ ਪਹਿਲਕਦਮੀ ਕਰਦਿਆਂ ਇਸ ਫਿਲਮ ’ਤੇ ਰੋਕ ਲਾਉਣ ਦੇ ਆਦੇਸ਼ ਜਾਰੀ ਕੀਤੇ ਸਨ। ਇੱਕ ਦਿਨ ਬਾਅਦ ਹੀ ਅੱਜ ਅਕਾਲ ਤਖ਼ਤ ਦੇ ਜਥੇਦਾਰ ਨੇ ਵੀ ਫਿਲਮ ’ਤੇ ਪੂਰੀ ਤਰ੍ਹਾਂ ਰੋਕ ਲਾਉਣ ਦੇ ਆਦੇਸ਼ ਜਾਰੀ ਕਰ ਦਿੱਤੇ ਹਨ।
ਅਕਾਲ ਤਖ਼ਤ ਤੇ ਸ਼੍ਰੋਮਣੀ ਕਮੇਟੀ ਦੇ ਬਦਲੇ ਸਟੈਂਡ ਤੋਂ ਨਿਰਦੇਸ਼ਕ ਹੈਰਾਨ
ਫਿਲਮ ‘ਨਾਨਕਸ਼ਾਹ ਫਕੀਰ’ ਦੇ ਨਿਰਮਾਤਾ ਨਿਰਦੇਸ਼ਕ ਹਰਿੰਦਰ ਸਿੰਘ ਸਿੱਕਾ ਨੇ ਅਕਾਲ ਤਖ਼ਤ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਫਿਲਮ ਦੇ ਰਿਲੀਜ਼ ਕਰਨ ’ਤੇ ਰੋਕ ਲਾਉਣ ਦੀ ਕਾਰਵਾਈ ਉੱਤੇ ਹੈਰਾਨੀ ਪ੍ਰਗਟ ਕਰਦਿਆਂ ਆਖਿਆ ਕਿ ਉਹ ਹੈਰਾਨ ਹਨ ਕਿ ਹੁਣ ਕਿਸ ਮਜਬੂਰੀ ਹੇਠ ਸਿੱਖ ਸੰਸਥਾਵਾਂ ਵੱਲੋਂ ਆਪਣਾ ਫ਼ੈਸਲਾ ਬਦਲਿਆ ਗਿਆ ਹੈ। ਉਨ੍ਹਾਂ ਆਖਿਆ ਕਿ ਇਹ ਫਿਲਮ ਕਿਸੇ ਲਾਭ ਵਾਸਤੇ ਨਹੀਂ ਬਣਾਈ ਗਈ ਸਗੋਂ ਉਨ੍ਹਾਂ ਨੇ ਆਪਣੇ ਜੀਵਨ ਦੀ ਸਾਰੀ ਪੂੰਜੀ ਫਿਲਮ ਵਾਸਤੇ ਖਰਚ ਕੀਤੀ ਹੈ। ਫਿਲਮ ਬਣਾਉਣ ਤੋਂ ਪਹਿਲਾਂ ਹੀ ਤੈਅ ਹੋ ਗਿਆ ਸੀ ਕਿ ਇਸ ਫਿਲਮ ਤੋਂ ਇਕੱਠੀ ਹੋਣ ਵਾਲੀ ਮਾਇਆ ਨੂੰ ਭਲਾਈ ਦੇ ਕੰਮਾਂ ਲਈ ਖਰਚ ਕੀਤਾ ਜਾਵੇਗਾ। ਉਨ੍ਹਾਂ ਆਖਿਆ ਕਿ ਉਹ ਕਿੱਤੇ ਵਜੋਂ ਫਿਲਮਾਂ ਬਣਾਉਣ ਵਾਲੇ ਨਹੀਂ ਹਨ ਸਗੋਂ ਆਮ ਆਦਮੀ ਹਨ, ਜਿਸ ਨੇ ਭਾਰਤੀ ਫੌਜ ਵਿੱਚ ਨੌਕਰੀ ਕੀਤੀ ਹੈ। ਉਨ੍ਹਾਂ ਆਖਿਆ ਕਿ ਸ਼੍ਰੋਮਣੀ ਕਮੇਟੀ ਅਤੇ ਅਕਾਲੀ ਤਖ਼ਤ ਦੇ ਕਦੇ ਹਾਂ ਤੇ ਕਦੇ ਨਾਂਹ ਵਾਲੇ ਫੈਸਲੇ ਨਾਲ ਇੱਕ ਆਮ ਆਦਮੀ ਪ੍ਰਭਾਵਿਤ ਹੋ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 10 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 10 ਜ਼ਖ਼ਮੀ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article
    ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

ਟਰੰਪ ਨੇ ਪਤਨੀ ਦੀ ਸ਼ਿਕਾਇਤ ‘ਤੇ ਉਪ ਕੌਮੀ ਸੁਰੱਖਿਆ ਸਲਾਹਕਾਰ ਹਟਾਈ

Read Full Article
    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article