PUNJABMAILUSA.COM

ਗਿੱਲ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਮਾਨ, ਖਹਿਰਾ ਤੇ ਪੰਚਾਇਤ ਮੈਂਬਰ ਮਿੱਠੂ ਵਿਰੁੱਧ ਦਰਜ ਕੇਸਾਂ ਨੂੰ ਦੱਸਿਆ ਝੂਠਾ

ਗਿੱਲ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਮਾਨ, ਖਹਿਰਾ ਤੇ ਪੰਚਾਇਤ ਮੈਂਬਰ ਮਿੱਠੂ ਵਿਰੁੱਧ ਦਰਜ ਕੇਸਾਂ ਨੂੰ ਦੱਸਿਆ ਝੂਠਾ

ਗਿੱਲ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਮਾਨ, ਖਹਿਰਾ ਤੇ ਪੰਚਾਇਤ ਮੈਂਬਰ ਮਿੱਠੂ ਵਿਰੁੱਧ ਦਰਜ ਕੇਸਾਂ ਨੂੰ ਦੱਸਿਆ ਝੂਠਾ
April 14
05:50 2018

ਚੰਡੀਗੜ੍ਹ, 14 ਅਪ੍ਰੈਲ (ਪੰਜਾਬ ਮੇਲ)- ਜਸਟਿਸ (ਸੇਵਾਮੁਕਤ) ਮਹਿਤਾਬ ਸਿੰਘ ਗਿੱਲ ਕਮਿਸ਼ਨ ਨੇ ਆਪਣੀ ਰਿਪੋਰਟ ਵਿੱਚ ਅਕਾਲੀ-ਭਾਜਪਾ ਸਰਕਾਰ ਦੌਰਾਨ ਅਕਾਲੀ ਦਲ (ਅੰਮ੍ਰਿਤਸਰ) ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ, ਆਮ ਆਦਮੀ ਪਾਰਟੀ ਦੇ ਆਗੂ ਸੁਖਪਾਲ ਸਿੰਘ ਖਹਿਰਾ ਤੇ ਪੰਚਾਇਤ ਮੈਂਬਰ ਸੁਖਵਿੰਦਰ ਸਿੰਘ ਮਿੱਠੂ ਵਿਰੁੱਧ ਦਰਜ ਕੇਸਾਂ ਨੂੰ ਝੂਠਾ ਦੱਸਿਆ ਹੈ ਅਤੇ ਕੇਸ ਦਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਵਿਰੁੱਧ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ। ਕਮਿਸ਼ਨ ਨੇ ਐਫਆਈਆਰਜ਼ ਰੱਦ ਕਰਨ ਦੀ ਸਿਫ਼ਾਰਸ਼ ਵੀ ਕੀਤੀ ਹੈ।
ਅੱਜ ਇੱਥੇ ਕਮਿਸ਼ਨ ਦੇ ਚੇਅਰਮੈਨ ਜਸਟਿਸ ਗਿੱਲ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪੇਸ਼ ਕੀਤੀ ਛੇਵੀਂ ਅੰਤਰਿਮ ਰਿਪੋਰਟ ਵਿੱਚ 240 ਕੇਸਾਂ ਵਿੱਚੋਂ 47 ਕੇਸਾਂ ਵਿੱਚ ਕਾਰਵਾਈ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦੋਂਕਿ 193 ਕੇਸ ਵੱਖ ਵੱਖ ਕਾਰਨਾਂ ਕਰਕੇ ਰੱਦ ਕੀਤੇ ਹਨ।
ਰਿਪੋਰਟ ਵਿੱਚ ਕਿਹਾ ਹੈ ਕਿ ਮਿੱਠੂ, ਮਾਨ ਤੇ ਖਹਿਰਾ ਵਿਰੁੱਧ ਸਿਆਸੀ ਕਾਰਨਾਂ ਕਰਕੇ ਝੂਠੇ ਕੇਸ ਦਰਜ ਕੀਤੇ ਗਏ। ਕਮਿਸ਼ਨ ਨੇ ਸਬੰਧਤ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ। ਕਮਿਸ਼ਨ ਨੇ ਮਾਨ ਵਿਰੁੱਧ ਦੇਸ਼ ਧ੍ਰੋਹ ਦੇ ਕੇਸ ਸਣੇ ਖਹਿਰਾ ਅਤੇ ਉਨ੍ਹਾਂ ਦੇ ਹਮਾਇਤੀਆਂ ਵਿਰੁੱਧ 17 ਐਫਆਈਆਰਜ਼ ਵੀ ਰੱਦ ਕਰਨ ਦੀ ਸਿਫ਼ਾਰਸ਼ ਕੀਤੀ ਹੈ।
ਜਸਟਿਸ ਗਿੱਲ ਨੇ ਕਿਹਾ ਕਿ ਜਗਰਾਉਂ ਦੇ ਪਿੰਡ ਕੌਂਕੇ ਦੇ ਪੰਚਾਇਤ ਮੈਂਬਰ ਸੁਖਵਿੰਦਰ ਸਿੰਘ ਮਿੱਠੂ ਨੂੰ 8 ਝੂਠੇ ਕੇਸਾਂ ਵਿੱਚ ਫਸਾਇਆ ਗਿਆ ਸੀ। ਉਸ ਨੇ ਕੈਨੇਡਾ ਦੀ ਵਸਨੀਕ ਆਪਣੀ ਪਤਨੀ ਦੇ ਕਤਲ ਦੇ ਸਬੰਧ ਵਿੱਚ ਪਤਨੀ ਦੇ ਰਿਸ਼ਤੇਦਾਰਾਂ ਵਿਰੁੱਧ ਸ਼ਿਕਾਇਤ ਕੀਤੀ ਸੀ, ਜਿਸ ਤੋਂ ਬਾਅਦ ਉਸ ਨੂੰ ਇਨ੍ਹਾਂ ਕੇਸਾਂ ਵਿੱਚ ਫਸਾਇਆ ਗਿਆ। ਉਸ ਦੀ ਪਤਨੀ ਦੀ ਮਾਂ, ਮਾਮੇ ਤੇ ਕੁਝ ਹੋਰਾਂ ਨੂੰ ਕਤਲ ਕੇਸ ਵਿੱਚ ਦੋਸ਼ੀ ਠਹਿਰਾਇਆ ਗਿਆ, ਜਦੋਂਕਿ ਮਿੱਠੂ ਨੂੰ ਉਸ ਵਿਰੁੱਧ ਦਰਜ ਹੋਏ ਸਾਰੇ 8 ਕੇਸਾਂ ਵਿੱਚੋਂ ਬਰੀ ਕਰ ਦਿੱਤਾ ਗਿਆ। ਕਮਿਸ਼ਨ ਨੇ ਇਹ ਗੱਲ ਸਾਹਮਣੇ ਲਿਆਂਦੀ ਹੈ ਕਿ ਮਿੱਠੂ ਨੂੰ ਝੂਠੇ ਕੇਸ ਵਿੱਚ ਫਸਾਉਣ ਅਤੇ ਉਸ ਵੱਲੋਂ ਆਪਣੀ ਪਤਨੀ ਦੇ ਰਿਸ਼ਤੇਦਾਰਾਂ ਵਿਰੁੱਧ ਕੀਤੀ ਸ਼ਿਕਾਇਤ ਨੂੰ ਵਾਪਸ ਕਰਵਾਉਣ ਦੀ ਕੋਸ਼ਿਸ਼ ਕਰਨ ਲਈ 182 ਪੁਲਿਸ ਅਧਿਕਾਰੀ ਤੇ ਮੁਲਾਜ਼ਮ ਕਸੂਰਵਾਰ ਹਨ, ਕਮਿਸ਼ਨ ਨੇ ਇਨ੍ਹਾਂ ਵਿਰੁੱਧ ਕਾਰਵਾਈ ਦੀ ਸਿਫ਼ਾਰਸ਼ ਕੀਤੀ ਹੈ।
ਮਾਨ ਵਿਰੁੱਧ ਕੇਸ ਦੇ ਸਬੰਧ ਵਿੱਚ ਕਮਿਸ਼ਨ ਇਸ ਸਿੱਟੇ ’ਤੇ ਪੁੱਜਿਆ ਹੈ ਕਿ 10 ਨਵੰਬਰ, 2015 ਨੂੰ ਫ਼ਰੀਦਕੋਟ ਦੇ ਪਿੰਡ ਬਰਗਾੜੀ ਵਿੱਚ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਵਿਰੁੱਧ ਕੀਤੇ ‘ਸਰਬੱਤ ਖ਼ਾਲਸਾ’ ਦੌਰਾਨ ਨਾ ਹੀ ਉਨ੍ਹਾਂ ਨੇ ਕੋਈ ਭਾਸ਼ਣ ਦਿੱਤਾ, ਨਾ ਹੀ ਕੋਈ ਸ਼ਬਦ ਬੋਲਿਆ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article
    ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

ਵਾਈਟ ਹਾਊਸ ਸਾਹਮਣੇ ਅਮਰੀਕੀ ਮੁਲਾਜ਼ਮਾਂ ਵੱਲੋਂ ਪ੍ਰਦਰਸ਼ਨ

Read Full Article
    ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

ਟਰੰਪ ਵੱਲੋਂ ਐੱਚ-1ਬੀ ਵੀਜ਼ਾ ਧਾਰਕਾਂ ਲਈ ਅਮਰੀਕਾ ਦੀ ਸੰਭਾਵਿਤ ਨਾਗਰਿਕਤਾ ਦਾ ਵਾਅਦਾ

Read Full Article