PUNJABMAILUSA.COM

ਗੁਜਰਾਤ ਚੋਣ ਰੈਲੀ ਦੌਰਾਨ ਕੀਤੀ ਟਿੱਪਣੀ ‘ਤੇ ਮਨਮੋਹਨ ਸਿੰਘ ਨੇ ਮੋਦੀ ਨੂੰ ਘੇਰਿਆ

ਗੁਜਰਾਤ ਚੋਣ ਰੈਲੀ ਦੌਰਾਨ ਕੀਤੀ ਟਿੱਪਣੀ ‘ਤੇ ਮਨਮੋਹਨ ਸਿੰਘ ਨੇ ਮੋਦੀ ਨੂੰ ਘੇਰਿਆ

ਗੁਜਰਾਤ ਚੋਣ ਰੈਲੀ ਦੌਰਾਨ ਕੀਤੀ ਟਿੱਪਣੀ ‘ਤੇ ਮਨਮੋਹਨ ਸਿੰਘ ਨੇ ਮੋਦੀ ਨੂੰ ਘੇਰਿਆ
December 13
10:14 2017

ਨਵੀਂ ਦਿੱਲੀ, 13 ਦਸੰਬਰ (ਪੰਜਾਬ ਮੇਲ)- ਗੁਜਰਾਤ ‘ਚ ਚੋਣ ਰੈਲੀ ਦੌਰਾਨ ‘ਪਾਕਿਸਤਾਨ ਨਾਲ ਮਿਲ ਕੇ ਸਾਜ਼ਿਸ਼ ਰਚਣ’ ਵਾਲੀ ਟਿੱਪਣੀ ਤੋਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਘਿਰ ਗਏ ਹਨ। ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਪਲਟਵਾਰ ਕਰਦਿਆਂ ਕਿਹਾ ਕਿ ਸ਼੍ਰੀ ਮੋਦੀ ਆਪਣੀ ‘ਕੁਲਹਿਣੀ ਸੋਚ’ ਨਾਲ ‘ਖ਼ਤਰਨਾਕ ਪਿਰਤ’ ਪਾ ਰਹੇ ਹਨ। ਉਨ੍ਹਾਂ ਨੇ ਸ਼੍ਰੀ ਮੋਦੀ ਨੂੰ ਦੇਸ਼ ਤੋਂ ਮੁਆਫ਼ੀ ਮੰਗਣ ਲਈ ਕਿਹਾ ਹੈ। ਪ੍ਰਧਾਨ ਮੰਤਰੀ ਦੀਆਂ ਟਿੱਪਣੀਆਂ ਨੂੰ ‘ਗਲਤ ਤੇ ਅਫ਼ਵਾਹਾਂ’ ਦੱਸ ਕੇ ਰੱਦ ਕਰਦਿਆਂ ਸਾਬਕਾ ਪ੍ਰਧਾਨ ਮੰਤਰੀ ਨੇ ਸਖ਼ਤ ਸ਼ਬਦਾਂ ‘ਚ ਕਿਹਾ ਕਿ ਮਣੀਸ਼ੰਕਰ ਅਈਅਰ ਵੱਲੋਂ ਪਾਕਿਸਤਾਨ ਦੇ ਸਾਬਕਾ ਵਿਦੇਸ਼ ਮੰਤਰੀ ਖੁਰਸ਼ੀਦ ਕਸੂਰੀ ਨੂੰ ਦਿੱਤੇ ਰਾਤਰੀ ਭੋਜ ਵਿਚ ਉਨ੍ਹਾਂ ਨੇ ਕਿਸੇ ਨਾਲ ਵੀ ਗੁਜਰਾਤ ਵਿਧਾਨ ਸਭਾ ਚੋਣਾਂ ਬਾਰੇ ਚਰਚਾ ਨਹੀਂ ਕੀਤੀ ਅਤੇ ਗੱਲਬਾਤ ਸਿਰਫ਼ ਭਾਰਤ-ਪਾਕਿ ਰਿਸ਼ਤਿਆਂ ਤੱਕ ਸੀਮਤ ਸੀ। ਇਸ ਦੌਰਾਨ ਕਾਂਗਰਸ ਨੇ ਮੰਗ ਕੀਤੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਤੇ ਸਾਬਕਾ ਉਪ ਰਾਸ਼ਟਰਪਤੀ ਹਾਮਿਦ ਅੰਸਾਰੀ ਤੋਂ ਮੁਆਫੀ ਮੰਗਣੀ ਚਾਹੀਦੀ ਹੈ ਅਤੇ ਆਪਣਾ ਬਿਆਨ ਵਾਪਸ ਲੈਣਾ ਚਾਹੀਦਾ ਹੈ। ਡਾ. ਮਨਮੋਹਨ ਨੇ ਕਿਹਾ, ‘ਮੈਨੂੰ ਪੂਰੀ ਉਮੀਦ ਹੈ ਕਿ ਪ੍ਰਧਾਨ ਮੰਤਰੀ ਆਪਣੀ ਕੁਲਹਿਣੀ ਸੋਚ ਲਈ ਦੇਸ਼ ਵਾਸੀਆਂ ਤੋਂ ਮੁਆਫ਼ੀ ਮੰਗ ਕੇ ਆਪਣੇ ਅਹੁਦੇ ਦੀ ਮਰਿਆਦਾ ਬਹਾਲ ਕਰਨਗੇ।’ ਉਨ੍ਹਾਂ ਕਿਹਾ ਕਿ ਗੁਜਰਾਤ ਵਿਚ ‘ਹਾਰੀ ਜੰਗ’ ਜਿੱਤਣ ਲਈ ਪ੍ਰਧਾਨ ਮੰਤਰੀ ਵੱਲੋਂ ਸਿਆਸੀ ਲਾਹੇ ਲਈ ਫੈਲਾਏ ਜਾ ਰਹੇ ‘ਝੂਠ’ ਦਾ ਉਨ੍ਹਾਂ ਨੂੰ ‘ਬਹੁਤ ਦੁੱਖ ਅਤੇ ਗੁੱਸਾ’ ਹੈ। ਉਨ੍ਹਾਂ ਦੋਸ਼ ਲਾਇਆ, ‘ਗੁਜਰਾਤ ਵਿਚ ਹਾਰ ਦੇਖ ਬੁਖਲਾਏ ਪ੍ਰਧਾਨ ਮੰਤਰੀ ਵੱਲੋਂ ਹਰ ਤਿਨਕੇ ਸਹਾਰੇ ਆਪਣੀ ਡੁੱਬਦੀ ਬੇੜੀ ਪਾਰ ਲਾਉਣ ਲਈ ਹੱਥ-ਪੈਰ ਮਾਰੇ ਜਾ ਰਹੇ ਹਨ। ਦੁੱਖ ਦੀ ਗੱਲ ਹੈ ਕਿ ਸ਼੍ਰੀ ਮੋਦੀ ਸਾਬਕਾ ਪ੍ਰਧਾਨ ਮੰਤਰੀ ਤੇ ਫ਼ੌਜ ਮੁਖੀ ਸਮੇਤ ਹਰੇਕ ਸੰਵਿਧਾਨਕ ਅਹੁਦੇ ਨੂੰ ਨੁਕਸਾਨ ਪਹੁੰਚਾਉਣ ਵਾਲੀ ਕਦੇ ਨਾ ਸ਼ਾਂਤ ਹੋਣ ਵਾਲੀ ਆਪਣੀ ਭੁੱਖ ਨਾਲ ਖ਼ਤਰਨਾਕ ਪਿਰਤ ਪਾ ਰਹੇ ਹਨ।’
ਦੱਸਣਯੋਗ ਹੈ ਕਿ ਗੁਜਰਾਤ ਦੇ ਪਾਲਣਪੁਰ ਚੋਣ ਰੈਲੀ ਦੌਰਾਨ ਸ਼੍ਰੀ ਮੋਦੀ ਨੇ ਕਿਹਾ ਸੀ ਕਿ ਪਾਕਿਸਤਾਨ ਗੁਜਰਾਤ ਵਿਧਾਨ ਸਭਾ ਚੋਣਾਂ ਨੂੰ ਪ੍ਰਭਾਵਿਤ ਕਰਨ ਦਾ ਯਤਨ ਕਰ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਸੀ ਕਿ ਮਨਮੋਹਨ ਸਿੰਘ ਤੇ ਕੁੱਝ ਪਾਕਿ ਅਧਿਕਾਰੀ 6 ਦਸੰਬਰ ਨੂੰ ਮਣੀਸ਼ੰਕਰ ਅਈਅਰ ਦੇ ਘਰ ਰਾਤਰੀ ਭੋਜ ‘ਤੇ ਇਕੱਠੇ ਹੋਏ ਸਨ ਅਤੇ ਇਸ ਤੋਂ ਅਗਲੇ ਦਿਨ ਅਈਅਰ ਨੇ ਉਨ੍ਹਾਂ ਖ਼ਿਲਾਫ਼ ‘ਨੀਚ ਆਦਮੀ’ ਵਾਲੀ ਟਿੱਪਣੀ ਕੀਤੀ ਸੀ। ਡਾ. ਮਨਮੋਹਨ ਨੇ ਕਿਹਾ ਕਿ ਕਾਂਗਰਸ ਪਾਰਟੀ ਨੂੰ ‘ਰਾਸ਼ਟਰਵਾਦ’ ਬਾਰੇ ਭਾਜਪਾ ਅਤੇ ਪ੍ਰਧਾਨ ਮੰਤਰੀ, ਜਿਨ੍ਹਾਂ ਦਾ ਅੱਤਵਾਦ ਖ਼ਿਲਾਫ਼ ਲੜਾਈ ‘ਚ ਰਿਕਾਰਡ ਸਾਰਿਆਂ ਨੂੰ ਪਤਾ ਹੈ, ਤੋਂ ਉਪਦੇਸ਼ ਲੈਣ ਦੀ ਲੋੜ ਨਹੀਂ ਹੈ। ਉਨ੍ਹਾਂ ਨੇ ਸ਼੍ਰੀ ਮੋਦੀ ਨੂੰ ਊਧਮਪੁਰ ਤੇ ਗੁਰਦਾਸਪੁਰ ਵਿਚ ਅੱਤਵਾਦੀ ਹਮਲਿਆਂ ਬਾਅਦ ‘ਬਿਨਾਂ ਸੱਦੇ ਬੁਲਾਏ’ ਕੀਤੀ ਪਾਕਿਸਤਾਨ ਫੇਰੀ ਯਾਦ ਕਰਾਈ। ਉਨ੍ਹਾਂ ਕਿਹਾ, ‘ਅੱਤਵਾਦੀ ਹਮਲੇ ਦੀ ਜਾਂਚ ਲਈ ਪਠਾਨਕੋਟ ‘ਚ ਸਾਡੇ ਰਣਨੀਤਕ ਏਅਰਬੇਸ ਉਤੇ ਪਾਕਿਸਤਾਨ ਦੀ ਬਦਨਾਮ ਖੁਫੀਆ ਏਜੰਸੀ ਆਈ.ਐੱਸ.ਆਈ. ਨੂੰ ਸੱਦਾ ਦੇਣ ਬਾਰੇ ਵੀ ਉਨ੍ਹਾਂ ਨੂੰ ਜਵਾਬ ਦੇਣਾ ਚਾਹੀਦਾ ਹੈ।’

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article