PUNJABMAILUSA.COM

ਗੁਜਰਾਤ ’ਚ ਫੜਿਆ ਗਿਆ ‘ਆਪ’ ਵਿਧਾਇਕ ਗੁਲਾਬ ਸਿੰਘ ਯਾਦਵ

ਗੁਜਰਾਤ ’ਚ ਫੜਿਆ ਗਿਆ ‘ਆਪ’ ਵਿਧਾਇਕ ਗੁਲਾਬ ਸਿੰਘ ਯਾਦਵ

ਗੁਜਰਾਤ ’ਚ ਫੜਿਆ ਗਿਆ ‘ਆਪ’ ਵਿਧਾਇਕ ਗੁਲਾਬ ਸਿੰਘ ਯਾਦਵ
October 16
21:02 2016

aoc
ਸੂਰਤ, 16 ਅਕਤੂਬਰ (ਪੰਜਾਬ ਮੇਲ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਗੁਜਰਾਤ ਮਾਮਲਿਆਂ ਦੇ ਇੰਚਾਰਜ ਗੁਲਾਬ ਸਿੰਘ ਯਾਦਵ ਨੂੰ ਦਿੱਲੀ ਪੁਲੀਸ ਨੇ ਅੱਜ ਉਸ ਸਮੇਂ ਗ੍ਰਿਫ਼ਤਾਰ ਕਰ ਲਿਆ ਜਦੋਂ ਉਨ੍ਹਾਂ ਥਾਣੇ ’ਚ ਆਤਮ ਸਮਰਪਣ ਕਰ ਦਿੱਤਾ। ਉਨ੍ਹਾਂ ਖ਼ਿਲਾਫ਼ ਫ਼ਿਰੌਤੀ ਦੇ ਮਾਮਲੇ ’ਚ ਗ਼ੈਰਜ਼ਮਾਨਤੀ ਵਾਰੰਟ ਜਾਰੀ ਹੋਏ ਸਨ। ਇਹ ਗ੍ਰਿਫ਼ਤਾਰੀ ਉਸ ਸਮੇਂ ਹੋਈ ਹੈ ਜਦੋਂ ਕੁਝ ਘੰਟਿਆਂ ਬਾਅਦ ‘ਆਪ’ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਪਲੇਠੀ ਰੈਲੀ ਹੋਣ ਵਾਲੀ ਸੀ। ਸ੍ਰੀ ਕੇਜਰੀਵਾਲ ਨੇ ਕਿਹਾ ਹੈ ਕਿ ਮਟਿਆਲਾ ਦੇ ਵਿਧਾਇਕ ਦੀ ਗ੍ਰਿਫ਼ਤਾਰੀ ਉਨ੍ਹਾਂ ਦੀ ਰੈਲੀ ਨੂੰ ਸਾਬੋਤਾਜ ਕਰਨ ਦੇ ਇਰਾਦੇ ਨਾਲ ਕੀਤੀ ਗਈ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਪ੍ਰਧਾਨ ਅਮਿਤ ਸ਼ਾਹ ਸੂਰਤ ਦੇ ਪ੍ਰੋਗਰਾਮ ’ਚ ਅੜਿੱਕੇ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ।
ਸੂਰਤ ਦੇ ਪੁਲੀਸ ਕਮਿਸ਼ਨਰ ਸਤੀਸ਼ ਸ਼ਰਮਾ ਨੇ ਦੱਸਿਆ ਕਿ ਸ੍ਰੀ ਯਾਦਵ ਪਹਿਲਾਂ ਹੀ ਉੜਮਾ ਥਾਣੇ ’ਚ ਪਹੁੰਚ ਗਏ ਸਨ ਅਤੇ ਉਨ੍ਹਾਂ ਨੂੰ ਦਿੱਲੀ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ। ਦਿੱਲੀ ਪੁਲੀਸ ਸ੍ਰੀ ਯਾਦਵ ਨੂੰ ਅਦਾਲਤ ’ਚ ਪੇਸ਼ ਕਰ ਕੇ ਉਨ੍ਹਾਂ ਨੂੰ ਦਿੱਲੀ ਲਿਜਾਣ ਲਈ ਟਰਾਂਜ਼ਿਟ ਰਿਮਾਂਡ ਲਏਗੀ। ‘ਆਪ’ ਵਿਧਾਇਕ ਨੇ ਕਿਹਾ ਕਿ 13 ਸਤੰਬਰ ਨੂੰ ਜਦੋਂ ਉਸ ਖ਼ਿਲਾਫ਼ ਐਫਆਈਆਰ ਦਰਜ ਕੀਤੀ ਗਈ ਤਾਂ ਉਹ ਗੁਜਰਾਤ ’ਚ ਸਨ। ‘ਪੁਲੀਸ ਨੇ ਮੇਰੇ ਦਫ਼ਤਰ ’ਤੇ ਛਾਪਾ ਵੀ ਮਾਰਿਆ ਅਤੇ ਉਥੋਂ ਕੋਈ ਵੀ ਇਤਰਾਜ਼ਯੋਗ ਦਸਤਾਵੇਜ਼ ਨਹੀਂ ਮਿਲੇ। ਕੇਂਦਰ ਸਰਕਾਰ ‘ਆਪ’ ਵਿਧਾਇਕਾਂ ਪਿੱਛੇ ਪਈ ਹੋਈ ਹੈ ਅਤੇ ਅਸੀਂ ਝੁਕਣ ਵਾਲੇ ਨਹੀਂ। ਹਰ ਹਾਲਤ ਦਾ ਸਾਹਮਣਾ ਕਰਨ ਲਈ ਅਸੀਂ ਤਿਆਰ ਹਾਂ।’
ਜ਼ਿਕਰਯੋਗ ਹੈ ਕਿ ਪਿਛਲੇ ਮਹੀਨੇ ਦੋ ਪ੍ਰਾਪਰਟੀ ਡੀਲਰਾਂ ਦੀਪਕ ਸ਼ਰਮਾ ਅਤੇ ਰਿੰਕੂ ਦੀਵਾਨ ਨੇ ਦੋਸ਼ ਲਾਇਆ ਸੀ ਕਿ ਸਤੀਸ਼ ਅਤੇ ਦਵਿੰਦਰ, ਜੋ ਗੁਲਾਬ ਸਿੰਘ ਦੇ ਦਫ਼ਤਰ ’ਚ ਕੰਮ ਕਰਦੇ ਹਨ, ਅਤੇ ਉਨ੍ਹਾਂ ਦਾ ਸਹਾਇਕ ਜਗਦੀਸ਼ ਧਮਕੀਆਂ ਦੇ ਕੇ ਉਨ੍ਹਾਂ ਕੋਲੋਂ ਪੈਸਾ ਉਗਰਾਹ ਰਹੇ ਹਨ। ਉਨ੍ਹਾਂ ਨੂੰ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਕਿ ਜਿਹੜੀ ਇਮਾਰਤ ’ਚੋਂ ਉਹ ਕੰਮ ਕਰ ਰਹੇ ਹਨ, ਉਸ ਨੂੰ ਢਾਹ ਦਿੱਤਾ ਜਾਏਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article
    ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

ਬੋਸਟਨ ਵਿਚ ਗੈਸ ਪਾਈਪ ਲਾਈਨ ‘ਚ ਧਮਾਕੇ, ਇੱਕ ਮੌਤ, ਕਈ ਜ਼ਖਮੀ

Read Full Article
    ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

ਅਮਰੀਕਾ ’ਚ ਕੁੱਤੇ-ਬਿੱਲੇ ਖਾਣ ’ਤੇ ਲੱਗੀ ਪਾਬੰਦੀ

Read Full Article
    ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਬੇਕਰਸਫੀਲਡ ‘ਚ ਅਣਪਛਾਤੇ ਬੰਦੂਕਧਾਰੀ ਨੇ ਆਪਣੀ ਪਤਨੀ ਸਮੇਤ 5 ਲੋਕਾਂ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

ਕੈਰੋਲਿਨਾ ਪੁੱਜਿਆ ਫਲੋਰੇਂਸ ਤੂਫ਼ਾਨ, ਲੋਕ ਸੁਰੱਖਿਅਤ ਥਾਵਾਂ ‘ਤੇ ਪੁੱਜੇ

Read Full Article
    ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

ਅਮਰੀਕਾ ਨੇ ਭਾਰਤ ਨੂੰ ਨਸ਼ਾ ਪੈਦਾ ਕਰਨ ਤੇ ਵਿਦੇਸ਼ ਭੇਜਣ ਵਾਲੇ 21 ਦੇਸ਼ਾਂ ਦੀ ਸੂਚੀ ‘ਚ ਸ਼ਾਮਲ ਕੀਤਾ

Read Full Article
    ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

ਝਗੜੇ ਦੌਰਾਨ ਪਤਨੀ ਸਮੇਤ 6 ਨੂੰ ਮੌਤ ਦੇ ਘਾਟ ਉਤਾਰਿਆ

Read Full Article
    9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

9/11 ਦੀ 17ਵੀਂ ਵਰ੍ਹੇਗੰਢ ਮੌਕੇ ਯੁਨਾਈਟਿਡ ਸਿੱਖਸ ਵੱਲੋਂ ਵਰਲਡ ਟਰੇਡ ਸੈਂਟਰ ਵਿੱਖੇ ਕੀਤੀ ਸ਼ੋਕ ਸਭਾ ਵਿੱਚ ਸ਼ਮੂਲੀਅਤ

Read Full Article
    9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

9/11 ਦੀ ਸਤਾਰਵੀਂ ਵਰ੍ਹੇਗੰਢ: ਸਿੱਖਾਂ ਦੀ ਪਛਾਣ ਦਾ ਮਸਲਾ ਅਜੇ ਵੀ ਕਾਇਮ

Read Full Article
    ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

ਫਰਿਜ਼ਨੋ ‘ਚ ਪੰਜਾਬੀ ਨੇ ਕੁੜਮ ਤੇ ਕੁੜਮਣੀ ਨੂੰ ਗੋਲੀਆਂ ਮਾਰ ਕੇ ਕੀਤਾ ਹਲਾਕ

Read Full Article