PUNJABMAILUSA.COM

ਗੁਜਰਾਤ ਨੂੰ ਹਰਾ ਕੇ ਹੈਦਰਾਬਾਦ ਪਲੇਅ-ਔਫ਼ ’ਚ

ਗੁਜਰਾਤ ਨੂੰ ਹਰਾ ਕੇ ਹੈਦਰਾਬਾਦ ਪਲੇਅ-ਔਫ਼ ’ਚ

ਗੁਜਰਾਤ ਨੂੰ ਹਰਾ ਕੇ ਹੈਦਰਾਬਾਦ ਪਲੇਅ-ਔਫ਼ ’ਚ
May 13
21:06 2017

IPL 2017
ਕਾਨਪੁਰ, 13 ਮਈ (ਪੰਜਾਬ ਮੇਲ)- ਕਪਤਾਨ ਡੇਵਿਡ ਵਾਰਨਰ (ਨਾਬਾਦ 69 ਦੌੜਾਂ) ਅਤੇ ਵਿਜੈ ਸ਼ੰਕਰ (ਨਾਬਾਦ 63 ਦੌੜਾਂ) ਦੀ ਅਰਧ ਸੈਂਕੜਿਆਂ ਦੀ ਪਾਰੀ ਸਦਕਾ ਹੈਦਰਾਬਾਦ ਸਨਰਾਈਜ਼ਰਜ਼ ਨੇ ਅੱਜ ਇੱਥੇ ਆਖਰੀ ਲੀਗ ਮੈਚ ਵਿੱਚ ਗੁਜਰਾਤ ਲਾਇਨਜ਼ ਨੂੰ ਅੱਠ ਵਿਕਟਾਂ ਨਾਲ ਹਰਾ ਕੇ ਆਈਪੀਐਲ ਪਲੇਅ ਔਫ਼ ਲਈ ਕੁਆਲੀਫਾਈ ਕੀਤਾ।
ਹੈਦਰਾਬਾਦ ਸਨਰਾਈਜ਼ਰਜ਼ ਇਸ ਜਿੱਤ ਨਾਲ 14 ਮੈਚਾਂ ਵਿੱਚੋਂ ਅੱਠ ਜਿੱਤ ਕੇ 17 ਅੰਕ ਲੈ ਦੂਜੇ ਸਥਾਨ ’ਤੇ ਪੁੱਜ ਗਈ ਹੈ ਤੇ ਪਲੇਅ ਔਫ ਵਿੱਚ ਥਾਂ ਪੱਕੀ ਕਰ ਲਈ ਹੈ। ਮੁੰਬਈ ਇੰਡੀਅਨਜ਼ ਦੀ ਟੀਮ 18 ਅੰਕ ਲੈ ਕੇ ਸਿਖਰ ’ਤੇ ਕਾਇਮ ਹੈ। ਪਹਿਲਾਂ ਹੀ ਬਾਹਰ ਹੋ ਚੁੱਕੀ ਗੁਜਰਾਤ ਲਾਇਨਜ਼ ਨੇ ਇਸ ਤਰ੍ਹਾਂ ਹਾਰ ਨਾਲ 10ਵੇਂ ਸੀਜ਼ਨ ਦੀ ਮੁਹਿੰਮ ਖ਼ਤਮ ਕੀਤੀ ਤੇ ਇਹ ਟੀਮ ਅੱਠ ਅੰਕ ਲੈ ਕੇ ਸੱਤਵੇਂ ਸਥਾਨ ’ਤੇ ਰਹੀ।
ਮੁਹੰਮਦ ਸਿਰਾਜ ਦੀ ਅਗਵਾਈ ਵਿੱਚ ਹੈਦਰਾਬਾਦ ਸਨਰਾਈਜ਼ਰਜ਼ ਦੇ ਗੇਂਦਬਾਜ਼ਾਂ ਨੇ ਗਰੀਨਪਾਰਕ ਸਟੇਡੀਅਮ ਵਿੱਚ ਸ਼ਾਨਦਾਰ ਪ੍ਰਦਰਸ਼ਨ ਕੀਤਾ, ਜਿਸ ਵਿੱਚ ਰਾਸ਼ਿਦ ਖ਼ਾਨ ਨੇ ਵੀ ਅਹਿਮ ਯੋਗਦਾਨ ਪਾਇਆ। ਗੁਜਰਾਤ ਲਾਇਨਜ਼ ਦੀ ਟੀਮ ਸਲਾਮੀ ਬੱਲੇਬਾਜ਼ ਡ੍ਰਵੇਨ ਸਮਿੱਥ (54 ਦੌੜਾਂ) ਤੇ ਇਸ਼ਾਨ ਕਿਸ਼ਨ (61 ਦੌੜਾਂ) ਦੇ ਅਰਧ ਸੈਂਕੜਿਆਂ ਦੇ ਬਾਵਜੂਦ 19.2 ਓਵਰਾਂ ਵਿੱਚ 154 ਦੌੜਾਂ ’ਤੇ ਸਿਮਟ ਗਈ। ਇਸ ਟੀਚੇ ਦਾ ਪਿੱਛਾ ਕਰਦਿਆਂ ਹੈਦਰਾਬਾਦ ਸਨਰਾਈਜ਼ਰਜ਼ ਨੇ 18.1 ਓਵਰਾਂ ਵਿੱਚ ਦੋ ਵਿਕਟਾਂ ਦੇ ਨੁਕਸਾਨ ’ਤੇ 158 ਦੌੜਾਂ ਬਣਾ ਕੇ ਜਿੱਤ ਦਰਜ ਕੀਤੀ। ਹੈਦਰਾਬਾਦ ਨੇ ਤੀਜੇ ਓਵਰ ਵਿੱਚ ਆਪਣੇ ਸਲਾਮੀ ਬੱਲੇਬਾਜ਼ਾਂ ਸ਼ਿਖਰ ਧਵਨ (18 ਦੌੜਾਂ) ਅਤੇ ਐਮ. ਹੈਨਰਿਕਸ (4 ਦੌੜਾਂ) ਦੀਆਂ ਵਿਕਟਾਂ ਗੁਆ ਦਿੱਤੀਆਂ। ਇਨ੍ਹਾਂ ਦੋਹਾਂ ਨੂੰ ਪ੍ਰਵੀਨ ਕੁਮਾਰ ਨੇ ਆਊਟ ਕੀਤਾ। ਪਰ ਇਸ ਤੋਂ ਬਾਅਦ ਵਾਰਨਰ ਤੇ ਸ਼ੰਕਰ ਨੇ ਸ਼ਾਨਦਾਰ ਬੱਲੇਬਾਜ਼ੀ ਕਰਦਿਆਂ ਤੀਜੀ ਵਿਕਟ ਲਈ 15.1 ਓਵਰ ਵਿੱਚ ਨਾਬਾਦ 133 ਦੀ ਭਾਈਵਾਲੀ ਕੀਤੀ ਅਤੇ ਟੀਮ ਨੂੰ ਜਿੱਤ ਦਿਵਾਈ।
ਸਲਾਮੀ ਬੱਲੇਬਾਜ਼ ਵਾਰਨਰ ਨੇ 52 ਗੇਂਦਾਂ ਤੇ ਸ਼ੰਕਰ ਨੇ 44 ਗੇਂਦਾਂ ਖੇਡਦਿਆਂ ਆਪਣੀਆਂ ਨਾਬਾਦ ਪਾਰੀਆਂ ਦੌਰਾਨ ਨੌਂ-ਨੌਂ ਚੌਕੇ ਜੜੇ। ਵਾਰਨਰ ਨੇ ਇਸ ਦੌਰਾਨ ਆਈਪੀਐਲ ਦੇ ਇਸ ਸੀਜ਼ਨ ਵਿੱਚ ਆਪਣੀਆਂ 600 ਦੌੜਾਂ ਵੀ ਪੂਰੀਆਂ ਕੀਤੀਆਂ। ਇਸ ਤੋਂ ਪਹਿਲਾਂ ‘ਮੈਨ ਆਫ਼ ਦਿ ਮੈਚ’ ਸਿਰਾਜ ਨੇ ਤੈਅ ਚਾਰ ਓਵਰਾਂ ਵਿੱਚ 32 ਦੌੜਾਂ ਦੇ ਕੇ ਚਾਰ ਵਿਕਟ ਝਟਕਾ ਸ਼ਾਨਦਾਰ ਗੇਂਦਬਾਜ਼ੀ ਕੀਤੀ। ਉਸ ਤੋਂ ਇਲਾਵਾ ਰਾਸ਼ਿਦ ਖ਼ਾਨ ਨੇ 34 ਦੌੜਾਂ ਦੇ ਕੇ ਤਿੰਨ ਵਿਕਟਾਂ ਝਟਕਾਈਆਂ ਜਦਕਿ ਭੁਵਨੇਸ਼ਵਰ ਕੁਮਾਰ ਨੇ ਦੋ ਅਤੇ ਸਿਧਾਰਥ ਕੌਲ ਨੇ ਇੱਕ ਵਿਕਟ ਲਈ।
ਬੱਲੇਬਾਜ਼ੀ ਦਾ ਸੱਦਾ ਮਿਲਣ ’ਤੇ ਗੁਜਰਾਤ ਲਈ ਸਮਿਥ ਤੇ ਕਿਸ਼ਨ ਨੇ ਪਹਿਲੀ ਵਿਕਟ ਲਈ 111 ਦੌੜਾਂ ਦੀ ਭਾਈਵਾਲੀ ਕਰ ਕੇ ਮਜ਼ਬੂਤ ਸ਼ੁਰੂਆਤ ਕੀਤੀ। ਪਰ ਉਨ੍ਹਾਂ ਦੇ ਆਊਟ ਹੋਣ ਤੋਂ ਬਾਅਦ ਟੀਮ ਨੇ ਲਗਾਤਾਰ ਵਿਕਟਾਂ ਗਵਾਈਆਂ। ਅੰਤ ਵਿੱਚ ਸਿਰਫ਼ ਰਵਿੰਦਰ ਜਡੇਜਾ ਹੀ ਨਾਬਾਦ 20 ਦੌੜਾਂ ਦੀ ਪਾਰੀ ਖੇਡ ਸਕਿਆ।

About Author

admin

admin

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article