PUNJABMAILUSA.COM

ਗੁਜਰਾਤ ਵਿਚ ਪਹਿਲੇ ਗੇੜ ਦੀਆਂ ਚੋਣਾਂ ‘ਚ 68 ਫ਼ੀਸਦੀ ਵੋਟਿੰਗ

 Breaking News

ਗੁਜਰਾਤ ਵਿਚ ਪਹਿਲੇ ਗੇੜ ਦੀਆਂ ਚੋਣਾਂ ‘ਚ 68 ਫ਼ੀਸਦੀ ਵੋਟਿੰਗ

ਗੁਜਰਾਤ ਵਿਚ ਪਹਿਲੇ ਗੇੜ ਦੀਆਂ ਚੋਣਾਂ ‘ਚ 68 ਫ਼ੀਸਦੀ ਵੋਟਿੰਗ
December 09
21:26 2017

ਨਵੀਂ ਦਿੱਲੀ, 9 ਦਸੰਬਰ (ਪੰਜਾਬ ਮੇਲ)- ਸੀਨੀਅਰ ਉਪ ਚੋਣ ਕਮਿਸ਼ਨਰ ਉਨਮੇਸ਼ ਸਿਨਹਾ ਨੇ ਦੱਸਿਆ ਕਿ ਗੁਜਰਾਤ ਚੋਣਾਂ ਦੇ ਪਹਿਲੇ ਗੇੜ ਵਿੱਚ ਅੱਜ 68 ਫੀਸਦੀ ਵੋਟਿੰਗ ਹੋਈ। ਕੁੱਲ 182 ਵਿਧਾਨ ਸਭਾ ਹਲਕਿਆਂ ਵਿੱਚੋਂ 89 ਵਿੱਚ ਪਹਿਲੇ ਗੇੜ ਵਿੱਚ ਵੋਟਾਂ ਪਈਆਂ ਅਤੇ ਮੁੱਖ ਮੰਤਰੀ ਵਿਜੈ ਰੂਪਾਨੀ (ਰਾਜਕੋਟ ਪੱਛਮੀ), ਕਾਂਗਰਸ ਦੇ ਸ਼ਕਤੀਸਿੰਹ ਗੋਹਿਲ (ਮਾਂਡਵੀ) ਤੇ ਪਰੇਸ਼ ਧਨਾਨੀ (ਅਮਰੇਲੀ) ਵਰਗੇ ਮਸ਼ਹੂਰ ਉਮੀਦਵਾਰਾਂ ਦਾ ਭਵਿੱਖ ਵੋਟਿੰਗ ਮਸ਼ੀਨਾਂ ਵਿੱਚ ਬੰਦ ਹੋਇਆ।
ਇਨ੍ਹਾਂ ਚੋਣਾਂ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਲਈ ਵੱਕਾਰ ਦਾ ਸਵਾਲ ਮੰਨਿਆ ਜਾ ਰਿਹਾ ਹੈ, ਜਦੋਂ ਕਿ ਇਹ ਕਾਂਗਰਸ ਦੇ ਜਲਦੀ ਪ੍ਰਧਾਨ ਬਣਨ ਜਾ ਰਹੇ ਰਾਹੁਲ ਗਾਂਧੀ ਦੀ ਲੀਡਰਸ਼ਿਪ ਦੀ ਵੀ ਕਰੜੀ ਪਰਖ ਹਨ। ਦੂਜੇ ਗੇੜ ਵਿੱਚ ਰਹਿੰਦੇ 93 ਹਲਕਿਆਂ ਵਿੱਚ 14 ਦਸੰਬਰ ਨੂੰ ਵੋਟਾਂ ਪੈਣਗੀਆਂ ਅਤੇ ਗਿਣਤੀ 18 ਦਸੰਬਰ ਨੂੰ ਹੋਵੇਗੀ। ਇਸ ਦੌਰਾਨ ਮੋਰਬੀ ਜ਼ਿਲ੍ਹੇ ਦੇ ਪਿੰਡ ਗਜੜੀ ਵਿੱਚ ਅੱਜ ਕੋਈ ਵੋਟ ਨਹੀਂ ਪਈ ਕਿਉਂਕਿ ਪਾਣੀ ਦੀ ਕਿੱਲਤ ਨਾਲ ਜੂਝ ਰਹੇ ਪਿੰਡ ਵਾਸੀਆਂ ਨੇ ਚੋਣਾਂ ਦਾ ਬਾਈਕਾਟ ਕੀਤਾ।
ਅਧਿਕਾਰੀਆਂ ਨੇ ਕਿਹਾ ਕਿ ਸੌਰਾਸ਼ਟਰ ਤੇ ਦੱਖਣੀ ਗੁਜਰਾਤ ਦੇ ਚੋਣ ਬੂਥਾਂ ਬਾਹਰ ਲੰਮੀਆਂ ਕਤਾਰਾਂ ਦੇਖੀਆਂ ਗਈਆਂ ਪਰ ਗਜੜੀ ਵਿੱਚ ਇਕ ਹਜ਼ਾਰ ਰਜਿਸਟਰਡ ਵੋਟਰਾਂ ਵਿੱਚੋਂ ਕਿਸੇ ਨੇ ਵੀ ਵੋਟ ਨਹੀਂ ਪਾਈ। ਮੋਰਬੀ ਦੀ ਤਨਕਾਰਾ ਤਹਿਸੀਲ ਵਿੱਚ ਸਥਿਤ ਇਹ ਪਿੰਡ ਜਾਮਨਗਰ ਜ਼ਿਲ੍ਹੇ ਦੇ ਕਾਲਾਵਾੜ ਹਲਕੇ ਵਿੱਚ ਆਉਂਦਾ ਹੈ। ਮੋਰਬੀ ਦੇ ਕੁਲੈਕਟਰ ਤੇ ਜ਼ਿਲ੍ਹਾ ਚੋਣ ਅਫ਼ਸਰ ਆਈ.ਕੇ. ਪਟੇਲ ਨੇ ਦੱਸਿਆ ਕਿ ਪਿੰਡ ਵਾਸੀਆਂ ਨੇ ਕੁੱਝ ਮਹੀਨੇ ਪਹਿਲਾਂ ਵੋਟ ਨਾ ਪਾਉਣ ਦਾ ਐਲਾਨ ਕੀਤਾ ਸੀ। ਉਨ੍ਹਾਂ ਦੀ ਮੁੱਖ ਸ਼ਿਕਾਇਤ ਪਾਣੀ ਸਪਲਾਈ ਬਾਰੇ ਹੈ। ਪਿੰਡ ਵਾਸੀਆਂ ਨੂੰ ਇਕ ਪਾਈਪ ਲਾਈਨ ਰਾਹੀਂ ਪਾਣੀ ਸਪਲਾਈ ਹੋ ਰਿਹਾ ਹੈ ਪਰ ਇਹ ਨਾਕਾਫ਼ੀ ਹੈ ਅਤੇ ਪਿੰਡ ਵਾਸੀ ਇਕ ਹੋਰ ਪਾਈਪ ਲਾਈਨ ਦੀ ਮੰਗ ਕਰ ਰਹੇ ਹਨ। ਅਹਿਮਦਾਬਾਦ: ਗੁਜਰਾਤ ਭਾਜਪਾ ਦੇ ਮੁਖੀ ਤੇ ਜੀਤੂ ਵਘਾਨੀ ਨੇ ਅੱਜ ਕਿਹਾ ਕਿ ਕਾਂਗਰਸ ਦੇ ਭਵਿੱਖੀ ਮੁਖੀ ਵਜੋਂ ਆਪਣੇ ਪਹਿਲੇ ਇਮਤਿਹਾਨ ’ਚ ਨਾਕਾਮ ਹੋ ਜਾਣਗੇ ਕਿਉਂਕਿ ਉਹ ਤੇ ਪਟੇਲ ਰਾਖਵਾਂਕਰਨ ਅੰਦੋਲਨ ਦੇ ਆਗੂ ਹਾਰਦਿਕ ਪਟੇਲ ਮਿਹਨਤੀ ਤੇ ਸਾਊ ਲੋਕਾਂ ਨੂੰ ਗੁੰਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ, ਉਨ੍ਹਾਂ ਦੀ ਸ਼ਖ਼ਸੀਅਤ ਤੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਸਿਆਸੀ ਸਮਝ ਕਾਰਨ ਉਨ੍ਹਾਂ ਦੀ ਪਾਰਟੀ ਤੇ ਕਾਂਗਰਸ ਵਿਚਾਲੇ ਵੱਡਾ ਫਰਕ ਹੈ ਅਤੇ ਇਹ ਤਿੰਨ ਚੀਜ਼ਾਂ ਉਨ੍ਹਾਂ ਨੂੰ ਮਿਲਣ ਵਾਲੀਆਂ ਸਾਰੀਆਂ ਚੁਣੌਤੀਆਂ ’ਤੇ ਭਾਰੂ ਪੈਣਗੀਆਂ।
ਉਨ੍ਹਾਂ ਦੋਸ਼ ਲਾਇਆ ਕਿ ਕਾਂਗਰਸ ਹੋਰਨਾਂ ਦੇ ਆਸਰੇ ਗੁਜਰਾਤ ਚੋਣਾਂ ਲੜ ਰਹੀ ਹੈ ਤੇ ਕਾਂਗਰਸ ਦਾ ਸੂਬੇ ਅੰਦਰ ਕੋਈ ਵੀ ਜਥੇਬੰਦਕ ਆਧਾਰ ਨਹੀਂ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article