ਗੁਜਰਾਤ ਵਿਧਾਨ ਸਭਾ ਚੋਣਾਂ; ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਕੀਤੀ ਜਾਰੀ

November 18
15:50
2017
ਗੁਜਰਾਤ, 18 ਨਵੰਬਰ (ਪੰਜਾਬ ਮੇਲ)- ਗੁਜਰਾਤ ਵਿਧਾਨ ਸਭਾ ਚੋਣਾਂ ‘ਚ ਭਾਜਪਾ ਨੇ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ‘ਚ 36 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਪਾਰਟੀ ਨੇ 70 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਸੀ।
ਭਾਜਪਾ ਪ੍ਰਧਾਨ ਅਮਿਤ ਸ਼ਾਹ ਦੀ ਅਗਵਾਈ ‘ਚ ਕੇਂਦਰੀ ਚੋਣ ਕਮੇਟੀ ਨੇ ਇਨ੍ਹਾਂ ਨਾਂਵਾਂ ਦਾ ਐਲਾਨ ਕੀਤਾ ਹੈ। ਇਸ ਸੂਚੀ ‘ਚ ਉਨ੍ਹਾਂ ਲੋਕਾਂ ਨੂੰ ਜਗ੍ਹਾ ਮਿਲੀ ਹੈ, ਜਿਨ੍ਹਾਂ ਦੀ ਜਿੱਤ ਕਰੀਬ-ਕਰੀਬ ਪੱਕੀ ਹੈ।