PUNJABMAILUSA.COM

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੋਸਟਰਾਂ ਰਾਹੀਂ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੋਸਟਰਾਂ ਰਾਹੀਂ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ

ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਪੋਸਟਰਾਂ ਰਾਹੀਂ ਜਾਨੋਂ ਮਾਰਨ ਦੀਆਂ ਮਿਲੀਆਂ ਧਮਕੀਆਂ
December 11
15:30 2017

ਨੂਰਪੁਰਬੇਦੀ, 11 ਦਸੰਬਰ (ਪੰਜਾਬ ਮੇਲ)- ਕਰੀਬ ਸਾਲ ਪਹਿਲਾਂ ਬਲਾਕ ਦੇ ਪਿੰਡ ਸਮੀਰੋਵਾਲ ਵਿਖੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਵਾਲੇ ਵਿਅਕਤੀ ਨੂੰ ਐਤਵਾਰ ਰਾਤ ਕਿਸੇ ਅਣਪਛਾਤੇ ਵਿਅਕਤੀ ਨੇ ਪਿੰਡ ਦੀਆਂ ਕੰਧਾਂ ‘ਤੇ ਸਿਆਹੀ ਨਾਲ ਲਿਖ ਕੇ ਅਤੇ ਵੱਖ-ਵੱਖ ਥਾਈਂ ਪੋਸਟਰਾਂ ਰਾਹੀਂ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੇ ਜਾਣ ਕਾਰਨ ਸਨਸਨੀ ਫੈਲ ਗਈ। ਇਸ ਸੰਵੇਦਨਸ਼ੀਲ ਮਾਮਲੇ ਕਾਰਨ ਜਿੱਥੇ ਸਮੁੱਚਾ ਪੁਲਿਸ ਪ੍ਰਸਾਸ਼ਨ ਪੱਬਾਂ ਭਾਰ ਹੋਇਆ ਪਿਆ ਹੈ, ਉਥੇ ਹੀ ਲੋਕਾਂ ‘ਚ ਵੀ ਡਰ ‘ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਗਿਆ ਹੈ।
ਜ਼ਿਕਰਯੋਗ ਹੈ ਕਿ ਨਜ਼ਦੀਕੀ ਪਿੰਡ ਸਮੀਰੋਵਾਲ ਦੇ ਗੁਰਦੁਆਰਾ ਸਾਹਿਬ ਵਿਖੇ ਕਰੀਬ ਇਕ ਸਾਲ ਪਹਿਲਾਂ ਗੁਟਕਾ ਸਾਹਿਬ ਦੀ ਬੇਅਦਬੀ ਕੀਤੀ ਗਈ ਸੀ ਜਿਸ ਨੂੰ ਲੈ ਕੇ ਸਥਾਨਕ ਪੁਲਿਸ ਨੇ ਜਸਵੀਰ ਸਿੰਘ ਪੁੱਤਰ ਬਖਤਾਵਰ ਸਿੰਘ ‘ਤੇ 7 ਦਸੰਬਰ 2016 ਨੂੰ ਆਈ. ਪੀ. ਸੀ. ਦੀ ਧਾਰਾ 295 ਏ ਤਹਿਤ ਮਾਮਲਾ ਦਰਜ ਕਰ ਕੇ ਉਸ ਨੂੰ ਗ੍ਰਿਫਤਾਰ ਕਰ ਲਿਆ ਸੀ। ਇਸ ਮਾਮਲੇ ‘ਚ ਕਰੀਬ 2 ਮਹੀਨੇ ਜ਼ੇਲ ‘ਚ ਰਹਿਣ ਤੋਂ ਬਾਅਦ ਹੁਣ ਉਕਤ ਕਥਿਤ ਦੋਸ਼ੀ ਜ਼ਮਾਨਤ ‘ਤੇ ਬਾਹਰ ਆਇਆ ਹੋਇਆ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਦੇ ਮਾਮਲਿਆਂ ਦੀ ਜਾਂਚ ਕਰਨ ਲਈ ਜਸਟਿਸ ਰਣਜੀਤ ਸਿੰਘ ‘ਤੇ ਆਧਾਰਿਤ ਬਣਾਏ ਗਏ ਜ਼ਾਂਚ ਕਮਿਸ਼ਨ ਦੇ ਮੈਂਬਰਾਂ ਨੇ 3 ਕੁ ਦਿਨ ਪਹਿਲਾਂ ਹੀ ਉਕਤ ਪਿੰਡ ‘ਚ ਪਹੁੰਚ ਕੇ ਇਸ ਬੇਅਦਬੀ ਦੇ ਮਾਮਲੇ ਸਬੰਧੀ ਪਿੰਡ ‘ਚ ਪੁੱਛਗਿੱਛ ਵੀ ਕੀਤੀ ਸੀ ਪਰ ਬੀਤੀ ਰਾਤ ਉਕਤ ਸਮੁੱਚੇ ਪਿੰਡ ਦੀਆਂ ਕੰਧਾਂ ਅਤੇ ਟਿਊਬਵੈੱਲਾਂ ਦੀਆਂ ਕੰਧਾਂ ਸਮੇਤ ਕਈ ਸਥਾਨਾਂ ‘ਤੇ ਸਿਆਹੀ ਨਾਲ ਲਿਖ ਕੇ ਅਤੇ ਪੋਸਟਰ ਚਿਪਕਾ ਕੇ ਉਕਤ ਕਥਿਤ ਦੋਸ਼ੀ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਉਸ ਦੇ ਘਰ ਦੇ ਮੁੱਖ ਦਰਵਾਜ਼ੇ ਨੂੰ ਵੀ ਅੱਗ ਲਗਾ ਦਿੱਤੀ ਗਈ। ਮਗਰ ਦਰਵਾਜ਼ਾ ਟੀਨ ਦਾ ਹੋਣ ਕਾਰਨ ਕਿਸੇ ਤਰ੍ਹਾਂ ਦਾ ਜਾਨੀ ਅਤੇ ਮਾਲੀ ਨੁਕਸਾਨ ਹੋਣ ਤੋਂ ਬਚ ਗਿਆ। ਇਸ ਸਮੁੱਚੇ ਘਟਨਾਕ੍ਰਮ ਦੀ ਭਿਣਕ ਲੱਗਦੇ ਹੀ ਸੋਮਵਾਰ ਸਵੇਰੇ ਸਥਾਨਕ ਥਾਣਾ ਮੁਖੀ ਕੁਲਵੀਰ ਸਿੰਘ ਕੰਗ ਪੁਲਿਸ ਫੋਰਸ ਲੈ ਕੇ ਪਿੰਡ ‘ਚ ਪਹੁੰਚੇ ਅਤੇ ਜਿਨ੍ਹਾਂ ਨੇ ਸਮੁੱਚੇ ਮਾਮਲੇ ਦੀ ਰਿਪੋਰਟ ਹਾਸਿਲ ਕੀਤੀ। ਥਾਣਾ ਮੁਖੀ ਕੰਗ ਨੇ ਦੱਸਿਆ ਕਿ ਇਸ ਮਾਮਲੇ ਦੀ ਗੰਭੀਰਤਾ ਨਾਲ ਪੜਤਾਲ ਕੀਤੀ ਜਾ ਰਹੀ ਹੈ ਤੇ ਪਿੰਡ ‘ਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਨੂੰ ਵੀ ਖੰਗਾਲਿਆ ਜਾ ਰਿਹਾ ਹੈ।
ਇਸ ਸਬੰਧੀ ਸੰਪਰਕ ਕਰਨ ‘ਤੇ ਡੀ. ਐੱਸ. ਪੀ. ਆਨੰਦਪੁਰ ਸਾਹਿਬ ਰਮਿੰਦਰ ਸਿੰਘ ਕਾਹਲੋਂ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਉਕਤ ਪਿੰਡ ‘ਚ ਕੰਧਾਂ ‘ਤੇ ਲਿਖ ਕੇ ਕਥਿਤ ਦੋਸ਼ੀ ਨੂੰ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ ਅਤੇ ਉਦੋਂ ਵੀ ਸਥਾਨਕ ਪੁਲਿਸ ਨੇ ਅਣਪਛਾਤੇ ਵਿਅਕਤੀ ਵਿਰੁੱਧ ਮਾਮਲਾ ਦਰਜ਼ ਕੀਤਾ ਸੀ। ਉਨ੍ਹਾਂ ਨੇ ਕਿਹਾ ਕਿ ਫਿਰ ਵੀ ਉਕਤ ਸਮੁੱਚੇ ਮਾਮਲੇ ਦੀ ਡੂੰਘਾਈ ਨਾਲ ਜ਼ਾਂਚ ਕਰਕੇ ਸੱਚ ਦਾ ਪਤਾ ਲਗਾਇਆ ਜਾਵੇਗਾ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article