PUNJABMAILUSA.COM

ਗੁਰਦਾਸਪੁਰ ‘ਚ ਅਕਾਲੀ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਂਪਾਈ

ਗੁਰਦਾਸਪੁਰ ‘ਚ ਅਕਾਲੀ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਂਪਾਈ

ਗੁਰਦਾਸਪੁਰ ‘ਚ ਅਕਾਲੀ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਂਪਾਈ
September 10
16:50 2018

ਗੁਰਦਾਸਪੁਰ, 10 ਸਤੰਬਰ (ਪੰਜਾਬ ਮੇਲ)- ਸੋਮਵਾਰ ਦੁਪਹਿਰ ਜ਼ਿਲਾ ਪ੍ਰਸ਼ਾਸਨਿਕ ਕੰਪਲੈਕਸ ‘ਚ ਅਕਾਲੀ ਤੇ ਕਾਂਗਰਸੀ ਵਰਕਰਾਂ ਵਿਚਾਲੇ ਹੱਥੋਂਪਾਈ ਹੋ ਗਈ। ਗਨੀਮਤ ਇਹ ਰਹੀ ਕਿ ਇਸ ਦੌਰਾਨ ਕਿਸੇ ਤਰ੍ਹਾਂ ਦਾ ਜਾਨੀ ਨੁਕਸਾਨ ਨਹੀਂ ਹੋਇਆ। ਪੁਲਿਸ ਨੇ ਸਖਤ ਕਦਮ ਚੁੱਕ ਕੇ ਦੋਵਾਂ ਪੱਖਾਂ ਨੂੰ ਇਕ ਦੂਜੇ ਤੋਂ ਦੂਰ ਕਰ ਦਿੱਤਾ। ਜਿਸ ਨਾਲ ਮਾਮਲਾ ਸ਼ਾਂਤ ਤਾਂ ਹੋਇਆ ਪਰ ਆਉਣ ਵਾਲੇ ਸਮੇਂ ਵਿਚ ਇਸ ਦੇ ਨਤੀਜੇ ਜ਼ਰੂਰ ਸਾਹਮਣੇ ਆਉਣਗੇ। ਇਸ ਹੱਥੋਪਾਈ ਅਤੇ ਗਾਲੀ-ਗਲੋਚ ਸੰਬੰਧੀ ਅਕਾਲੀ ਦਲ ਗੁਟ ਦੀ ਅਗਵਾਈ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਕਰ ਰਹੇ ਸਨ ਜਦਕਿ ਕਾਂਗਰਸ ਗੁੱਟ ਦੀ ਅਗਵਾਈ ਵਿਧਾਇਕ ਦੇ ਪਿਤਾ ਤੇ ਲੇਬਰ ਸੈੱਲ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਤੇ ਭਰਾ ਬਲਜੀਤ ਸਿੰਘ ਪਾਹੜਾ ਕਰ ਰਹੇ ਸਨ।
ਜਾਣਕਾਰੀ ਅਨੁਸਾਰ ਅੱਜ ਜ਼ਿਲਾ ਪ੍ਰੀਸ਼ਦ ਤੇ ਬਲਾਕ ਸਮਿਤੀ ਚੋਣ ਲਈ ਜਿਨ੍ਹਾਂ ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਵਾਏ ਸੀ, ਉਨ੍ਹਾਂ ਦੀ ਜਾਂਚ ਪੜਤਾਲ ਹੋਣੀ ਸੀ। ਇਸ ਸੰਬੰਧੀ ਦੋਵੇਂ ਰਾਜਨੀਤਿਕ ਧਿਰਾਂ ਦੇ ਨੇਤਾ ਅਤੇ ਵਰਕਰ ਪ੍ਰਸ਼ਾਸਨਿਕ ਕੰਪਲੈਕਸ ਵਿਚ ਹਾਜ਼ਰ ਸਨ। ਇਸ ਦੌਰਾਨ ਕਾਂਗਰਸ ਦੇ ਕਿਸੇ ਨੇਤਾ ਨੇ ਪਿੰਡ ਜੀਵਨਵਾਲ ਬੱਬਰੀ ਦੇ ਉਮੀਦਵਾਰ ਵਿਚ ਨਾਮਜ਼ਦਗੀ ਕਾਗਜ਼ਾਂ ‘ਚ ਗਵਾਹ ਦੇ ਰੂਪ ਵਿਚ ਹਾਜ਼ਰ ਸੁਰਜੀਤ ਕੁਮਾਰ ਨੂੰ ਥੱਪੜ ਮਾਰ ਦਿੱਤਾ। ਜਿਸ ਸੰਬੰਧੀ ਰੌਲਾ ਪੈਣਾ ਸੁਭਾਵਿਕ ਸੀ। ਇਸ ਸੰਬੰਧੀ ਜਦੋਂ ਥੱਪੜ ਖਾਣ ਵਾਲੇ ਸੁਰਜੀਤ ਕੁਮਾਰ ਨੇ ਉਸ ਨਾਲ ਮਾਰਕੁੱਟ ਕਰਨ ਦੀ ਜਾਣਕਾਰੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੂੰ ਦਿੱਤੀ ਤਾਂ ਅਕਾਲੀ ਦਲ ਦੇ ਵਰਕਰ ਵੀ ਕੰਪਲੈਕਸ ‘ਚ ਚੱਲ ਗਏ ਅਤੇ ਜਿਸ ਕਾਂਗਰਸੀ ਨੇ ਸੁਰਜੀਤ ਕੁਮਾਰ ਨੂੰ ਥੱਪੜ ਮਾਰੇ ਸੀ ਉਸ ਨੂੰ ਬਾਲਾਂ ਤੋਂ ਫੜ ਲਿਆ।
ਇਸ ਸੰਬੰਧੀ ਜਦੋਂ ਕਾਂਗਰਸੀ ਵਰਕਰ ਨੂੰ ਪਤਾ ਲੱਗਾ ਤਾਂ ਗੁਰਮੀਤ ਸਿੰਘ ਪਾਹੜਾ, ਬਲਜੀਤ ਸਿੰਘ ਪਾਹੜਾ ਸਮੇਤ ਹੋਰ ਨੇਤਾ ਉਥੇ ਪਹੁੰਚ ਗਏ। ਦੋਵਾਂ ਪੱਖਾਂ ਦੇ ਵਿਚ ਗਾਲੀ-ਗਲੋਚ ਤੋਂ ਸ਼ੁਰੂ ਹੋਇਆ ਮਾਮਲਾ ਹੱਥੋਪਾਈ, ਤਲਵਾਰਾਂ ਲਹਿਰਾਉਣ ਅਤੇ ਇੱਟਾਂ ਪੱਥਰ ਚੱਲਣ ਤੱਕ ਪਹੁੰਚ ਗਿਆ। ਸੂਚਨਾ ਮਿਲਦੇ ਹੀ ਪੁਲਿਸ ਮੁਖੀ ਹੈੱਡਕੁਆਰਟਰ ਵਰਿੰਦਰ ਸਿੰਘ, ਪੁਲਿਸ ਮੁਖੀ ਡਿਟੈਕਟਿਵ ਹਰਵਿੰਦਰ ਸਿੰਘ, ਡੀ.ਐੱਸ.ਪੀ. ਦੇਵਦੱਤ ਸ਼ਰਮਾ ਪੁਲਿਸ ਫੋਰਸ ਨਾਲ ਮੌਕੇ ‘ਤੇ ਪਹੁੰਚ ਗਏ। ਜਦਕਿ ਭਾਰੀ ਮਾਤਰਾ ਵਿਚ ਪੁਲਿਸ ਪਹਿਲਾਂ ਹੀ ਤਾਇਨਾਤ ਸੀ।
ਜਿਵੇਂ ਹੀ ਦੋਵਾਂ ਪੱਖਾਂ ਵਿਚ ਗਾਲੀ-ਗਲੋਚ ਸ਼ੁਰੂ ਹੋਇਆ ਤਾਂ ਤਲਵਾਰਾਂ ਲਹਿਰਾਉਣ ਅਤੇ ਪੱਥਰਬਾਜ਼ੀ ਤੱਕ ਸ਼ੁਰੂ ਹੋ ਗਈ। ਚਾਰੇ ਪਾਸੇ ਪੂਰੀ ਕਚਹਿਰੀ ਵਿਚ ਹਫੜਾ-ਦਫੜੀ ਮਚ ਗਈ। ਇਸ ਝਗੜੇ ਦੋਰਾਨ ਕੁਝ ਪੁਲਿਸ ਕਰਮਚਾਰੀਆਂ ਨੂੰ ਸੱਟਾਂ ਵੀ ਲੱਗੀਆਂ ਜਿਸ ‘ਤੇ ਪੁਲਿਸ ਦੋਵਾਂ ਗੁਟਾਂ ਵਿਚ ਆ ਖੜੀ ਹੋਈ। ਇਸ ਦੌਰਾਨ ਪੁਲਿਸ ਨੇ ਆਪਣਾ ਬਲ ਪ੍ਰਯੋਗ ਕੀਤਾ ਅਤੇ ਦੋਵਾਂ ਪੱਖਾਂ ਨੂੰ ਕੰਪਲੈਕਸ ਤੋਂ ਭਜਾ ਦਿੱਤਾ ਅਤੇ ਮਾਮਲਾ ਸ਼ਾਂਤ ਹੋਇਆ।
ਇਸ ਘਟਨਾ ਸੰਬੰਧੀ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲਾ ਪ੍ਰਧਾਨ ਗੁਰਬਚਨ ਸਿੰਘ ਬੱਬੇਹਾਲੀ ਨੇ ਦੋਸ਼ ਲਗਾਇਆ ਕਿ ਸਵੇਰ ਤੋਂ ਹੀ ਸਾਨੂੰ ਸ਼ੱਕ ਸੀ ਕਿ ਕਾਂਗਰਸ ਕੁਝ ਗੜਬੜ ਕਰਕੇ ਅਕਾਲੀ ਦਲ ਨੂੰ ਪ੍ਰਸ਼ਾਸਨਿਕ ਕੰਪਲੈਕਸ ਤੋਂ ਬਾਹਰ ਨਿਕਲ ਕੇ ਧਾਂਦਲੀ ਕਰੇਗੀ। ਇਸ ਕੰਮ ਵਿਚ ਪੁਲਿਸ ਨੇ ਵੀ ਕਾਂਗਰਸ ਦੀ ਪੂਰੀ ਮਦਦ ਕੀਤੀ। ਪੁਲਿਸ ਦੀ ਕਾਰਵਾਈ ਇਕ ਪਾਸੇ ਦਿੱਤੀ ਅਤੇ ਅਸੀਂ ਇਸ ਕਾਰਵਾਈ ਦਾ ਵਿਰੋਧ ਕਰਾਂਗੇ। ਚੋਣਾਂ ‘ਚ ਜੋ ਧਾਂਦਲੀ ਹੋ ਰਹੀ ਹੈ ਉਹ ਇਕ ਰਿਕਾਰਡ ਹੈ।
ਇਸ ਘਟਨਾ ਸੰਬੰਧੀ ਕਾਂਗਰਸੀ ਨੇਤਾ ਗੁਰਮੀਤ ਸਿੰਘ ਪਾਹੜਾ ਨੇ ਦੋਸ਼ ਲਗਾਇਆ ਕਿ ਅਕਾਲੀ ਦਲ ਆਪਣੀ ਚੋਣ ‘ਚ ਹਾਰ ਨੂੰ ਵੇਖਦੇ ਹੋਏ ਇਸ ਵਿਚ ਖਲਲ ਪਾਉਣ ਦੀ ਸਾਜ਼ਿਸ਼ ਕਰ ਰਿਹਾ ਹੈ। ਸਾਡੇ ਕਿਸੇ ਨੇਤਾ ਜਾਂ ਵਰਕਰ ਨੇ ਕਿਸੇ ਅਕਾਲੀ ਦਲ ਦੇ ਵਰਕਰ ਨੂੰ ਥੱਪੜ ਨਹੀਂ ਮਾਰਿਆ। ਅਸੀ ਚੋਣ ਸ਼ਾਂਤੀ ਨਾਲ ਕਰਵਾਉਣਾ ਚਾਹੁੰਦੇ ਹਾਂ ਪਰ ਅਕਾਲੀ ਦਲ ਸ਼ਾਂਤੀ ਭੰਗ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।
ਜ਼ਿਲਾ ਪੁਲਿਸ ਮੁਖੀ ਸਵਰਨਦੀਪ ਸਿੰਘ ਅਨੁਸਾਰ ਕਿਸੇ ਨੂੰ ਵੀ ਕਾਨੂੰਨ ਹੱਥ ‘ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਅਤੇ ਜੋ ਵੀ ਵਿਅਕਤੀ ਸ਼ਰਾਰਤ ਕਰੇਗੀ ਉਸ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਜੋ ਵੀ ਵਿਅਕਤੀ ਦੋਸ਼ੀ ਹੋਵੇਗਾ, ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article
    ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

ਰਿਚਮੰਡ ਵਿਖੇ ਉਤਸ਼ਾਹ ਨਾਲ ਮਨਾਇਆ ਗਿਆ ਵਿਸਾਖੀ ਮੇਲਾ

Read Full Article
    ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

ਪੰਜਾਬੀ ਮੀਡੀਆ ਨੂੰ ਨਿਰਪੱਖ ਤੇ ਪਾਰਦਰਸ਼ੀ ਹੋ ਕੇ ਤਕੜਾ ਹੋਣ ਲਈ ਜ਼ੋਰ

Read Full Article
    ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

ਭਾਰਤੀ ਦੂਤਾਵਾਸ ਵੱਲੋਂ ਭਾਰਤੀ ਵਿਦਿਆਰਥੀਆਂ ਨੂੰ ਅਮਰੀਕੀ ਯੂਨੀਵਰਸਿਟੀਆਂ ਬਾਰੇ ਪੜਤਾਲ ਕਰਨ ਦੀ ਸਲਾਹ

Read Full Article
    ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

ਪੰਜਾਬੀ ਨੇ ਧੋਖਾਧੜੀ ਨਾਲ ਅਮਰੀਕੀ ਨਾਗਰਿਕਤਾ ਹਾਸਲ ਕਰਨ ਦੇ ਯਤਨਾਂ ਦੇ ਦੋਸ਼ ਸਵੀਕਾਰੇ

Read Full Article
    ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

ਟਰੰਪ ਵੱਲੋਂ ਗੈਰਕਾਨੂੰਨੀ ਪ੍ਰਵਾਸੀਆਂ ਨੂੰ ‘ਸੈਂਚੁਰੀ ਸਿਟੀਜ਼’ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰਾਂ

Read Full Article
    ਆਈਐਸ ਯੂਰਪ ਵਿਚ  ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

ਆਈਐਸ ਯੂਰਪ ਵਿਚ ਖਤਰਨਾਕ ਹਮਲੇ ਕਰਨ ਦੀ ਤਿਆਰੀ ਵਿਚ

Read Full Article
    ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

ਗੈਰਕਾਨੂੰਨੀ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿੱਚ ਭੇਜਣ ਬਾਰੇ ਗੰਭੀਰਤਾ ਨਾਲ ਵਿਚਾਰ ਕਰ ਰਹੀ ਟਰੰਪ ਸਰਕਾਰ

Read Full Article
    ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

ਟਰੰਪ ਸ਼ਰਨਾਰਥੀਆਂ ਨੂੰ ‘ਸੈਂਚੁਰੀ ਸਿਟੀਜ਼’ ਵਿਚ ਭੇਜਣ ‘ਤੇ ਕਰ ਰਹੇ ਹਨ ਗੰਭੀਰਤਾ ਨਾਲ ਵਿਚਾਰ

Read Full Article