PUNJABMAILUSA.COM

ਗੁਰਦਾਸਪੁਰ ਜ਼ਿਮਨੀ ਚੋਣ : ਸੁਨੀਲ ਜਾਖੜ ਦੇ ਨਾਂ ਉੱਤੇ ਮੋਹਰ ਦੇ ਆਸਾਰ

ਗੁਰਦਾਸਪੁਰ ਜ਼ਿਮਨੀ ਚੋਣ : ਸੁਨੀਲ ਜਾਖੜ ਦੇ ਨਾਂ ਉੱਤੇ ਮੋਹਰ ਦੇ ਆਸਾਰ

ਗੁਰਦਾਸਪੁਰ ਜ਼ਿਮਨੀ ਚੋਣ : ਸੁਨੀਲ ਜਾਖੜ ਦੇ ਨਾਂ ਉੱਤੇ ਮੋਹਰ ਦੇ ਆਸਾਰ
September 17
19:31 2017

ਚੰਡੀਗੜ੍ਹ, 17 ਸਤੰਬਰ (ਪੰਜਾਬ ਮੇਲ)– ਪੰਜਾਬ ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੰਗਲੈਂਡ ਦੌਰੇ ਤੋਂ ਪਰਤਦਿਆਂ ਦਿੱਲੀ ਵਿੱਚ ਪੰਜਾਬ ਕਾਂਗਰਸ ਦੇ ਮਾਮਲਿਆਂ ਦੀ ਇੰਚਾਰਜ ਆਸ਼ਾ ਕੁਮਾਰੀ ਅਤੇ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨਾਲ ਗੁਰਦਾਸਪੁਰ ਲੋਕ ਸਭਾ ਹਲਕੇ ਦੀ 11 ਅਕਤੂਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਵਾਸਤੇ ਉਮੀਦਵਾਰ ਬਾਰੇ ਵਿਚਾਰ-ਵਟਾਂਦਰਾਂ ਕੀਤਾ। ਉਮੀਦਵਾਰ ਦੀ ਚੋਣ ਦਾ ਮਾਮਲਾ ਪਾਰਟੀ ਹਾਈ ਕਮਾਂਡ ਸੋਨੀਆ ਗਾਂਧੀ ਅਤੇ ਮੀਤ ਪ੍ਰਧਾਨ ਰਾਹੁਲ ਗਾਂਧੀ ’ਤੇ ਛੱਡ ਦਿੱਤਾ ਗਿਆ ਹੈ ਪਰ ਸ੍ਰੀ ਜਾਖੜ ਦੇ ਨਾਂ ’ਤੇ ਹੀ ਮੋਹਰ ਲੱਗਣ ਦੇ ਆਸਾਰ ਵੱਧ ਹਨ। ਤਿੰਨੇ ਆਗੂ ਇਸ ਗੱਲ ’ਤੇ ਸਹਿਮਤ ਹਨ ਕਿ ਉਸ ਆਗੂ ਨੂੰ ਮੈਦਾਨ ਵਿੱਚ ਉਤਾਰਿਆ ਜਾਵੇ, ਜਿਸ ਦਾ ਅਕਸ ਸਾਫ਼ ਹੋਵੇ ਤੇ ਉਹ ਚੋਣ ਜਿੱਤਣ ਦੀ ਸਮਰੱਥਾ ਰੱਖਦਾ ਹੋਵੇ। ਫ਼ੈਸਲਾ ਕੀਤਾ ਗਿਆ ਕਿ ਜ਼ਿਮਨੀ ਚੋਣ ਵਿੱਚ ਵਿਕਾਸ ਨੂੰ ਹੀ ਮੁੱਦਾ ਬਣਾਇਆ ਜਾਵੇ। ਕਾਂਗਰਸ ਪਾਰਟੀ ਦੇ ਕੁਝ ਆਗੂਆਂ ਨੇ ਸਥਾਨਕ ਆਗੂ ਭਾਵ ਜ਼ਿਲ੍ਹੇ ਦੇ ਕਿਸੇ ਆਗੂ ਨੂੰ ਟਿਕਟ ਦੇਣ ਦੇ ਹੱਕ ਵਿੱਚ ਵੀ ਆਵਾਜ਼ ਉਠਾਈ ਹੈ। ਕਾਂਗਰਸ ਹਲਕਿਆਂ ਮੁਤਾਬਕ ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਦੇ ਨਾਂ ’ਤੇ ਸਹਿਮਤੀ ਬਣਨ ਦੇ ਸਭ ਤੋਂ ਵੱਧ ਆਸਾਰ ਹਨ। ਸਭ ਤੋਂ ਅਹਿਮ ਸਵਾਲ ਇਹੀ ਹੈ ਕਿ ਸ੍ਰੀ ਜਾਖੜ ਖ਼ੁਦ ਉਮੀਦਵਾਰ ਬਣਨ ਲਈ ਸਹਿਮਤ ਹਨ ਜਾਂ ਨਹੀਂ । ਜੇ ਉਹ ਉਮੀਦਵਾਰ ਨਹੀਂ ਬਣਦੇ ਤਾਂ ਹੋਰ ਕੌਣ ਉਮੀਦਵਾਰ ਹੋ ਸਕਦਾ ਹੈ। ਉਂਜ ਉਨ੍ਹਾਂ ਕਿਹਾ ਹੈ ਕਿ ਪਾਰਟੀ ਹਾਈ ਕਮਾਂਡ ਜਿਹੜਾ ਫ਼ੈਸਲਾ ਕਰੇਗੀ, ਉਹ ਉਸ ਨੂੰ ਪ੍ਰਵਾਨ ਕਰਨਗੇ।
ਚਰਚਾ ਹੈ ਕਿ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਆਪਣੀ ਪਤਨੀ ਚਰਨਜੀਤ ਬਾਜਵਾ ਨੂੰ ਉਮੀਦਵਾਰ ਬਣਾਉਣ ਲਈ ਯਤਨਸ਼ੀਲ ਹਨ। ਇਸ ਤੋਂ ਇਲਾਵਾ ਇਸ ਹਲਕੇ ਦੇ ਕੁਝ ਹੋਰ ਆਗੂ ਵੀ ਉਮੀਦਵਾਰ ਬਣਨ ਦੇ ਚਾਹਵਾਨ ਹਨ ਤੇ ਇਨ੍ਹਾਂ ਵਿੱਚ ਹਿੰਦੂ ਭਾਈਚਾਰੇ ਨਾਲ ਸਬੰਧਤ ਇੱਕ ਵਿਧਾਇਕ ਦੇ ਨਾਂ ਦੀ ਵੀ ਚਰਚਾ ਹੈ। ਜੇ ਉਨ੍ਹਾਂ ਨੂੰ ਉਮੀਦਵਾਰ ਬਣਾਇਆ ਜਾਂਦਾ ਹੈ ਤਾਂ ਕੈਪਟਨ ਸਰਕਾਰ ਨੂੰ ਇੱਕ ਹੋਰ ਜ਼ਿਮਨੀ ਚੋਣ ਲੜਨੀ ਪੇਵਗੀ।
ਕੈਪਟਨ ਅਮਰਿੰਦਰ ਸਿੰਘ ਨੇ ਸੋਨੀਆ ਗਾਂਧੀ ਤੋਂ ਉਮੀਦਵਾਰ ਦੀ ਚੋਣ ਅਤੇ ਆਪਣੇ ਵਿਦੇਸ਼ ਦੌਰੇ ਬਾਰੇ ਗੱਲਬਾਤ ਲਈ ਸਮਾਂ ਮੰਗਿਆ ਹੈ। ਜਾਣਕਾਰਾਂ ਮੁਤਾਬਕ ਮੁੱਖ ਮੰਤਰੀ ਜਿਸ ਆਗੂ ਦਾ ਨਾਂ ਪੇਸ਼ ਕਰਨਗੇ ਉਸ ’ਤੇ ਹਾਈ ਕਮਾਂਡ ਵੱਲੋਂ ਮੋਹਰ ਲੱਗਣ ਦੇ ਆਸਾਰ ਸਭ ਤੋਂ ਵੱਧ ਹਨ। ਕੈਪਟਨ ਦੇ ਇੱਕ ਨਿੱਜੀ ਸਹਾਇਕ ਵੀ ਟਿਕਟ ਲੈਣ ਦੇ ਚਾਹਵਾਨ ਹਨ। ਜ਼ਿਮਨੀ ਚੋਣ ਕੈਪਟਨ ਸਰਕਾਰ ਦੀ ਛੇ ਮਹੀਨਿਆਂ ਦੀ ਕਾਰਗੁਜ਼ਾਰੀ ਦੀ ਪਰਖ ਹੋਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

ਡੇਰਾ ਪ੍ਰੇਮੀ ਦੇ ਕਤਲ ਬਾਅਦ ਪੰਜਾਬ ਦਾ ਮਾਹੌਲ ਮੁੜ ਭਖਿਆ

Read Full Article
    ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

ਪੰਜਾਬੀ ਸਾਹਿਤ ਸਭਾ ਕੈਲੇਫੋਰਨੀਆ ਦੀ ਮਾਸਿਕ ਇਕੱਤਰਤਾ ਹੋਈ

Read Full Article
    ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

ਕਬੱਡੀ ਖੇਡ ‘ਤੇ ਪਾਬੰਦੀ ਲਾਉਣ ਨਾਲੋਂ ਇਸਦੇ ਮਿਆਰ ਨੂੰ ਉੱਚਾ ਚੁੱਕਣ ਦੇ ਯਤਨ ਕੀਤੇ ਜਾਣ : ਗਾਖਲ

Read Full Article
    ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

ਜਰਨੈਲ ਸਿੰਘ ਦੀਆਂ ਕਲਾ ਕਿਰਤਾਂ ਦੀ ਨੁਮਾਇਸ਼ ਤੇ ਚਿੱਤਰਕਾਰੀ ਵਰਕਸ਼ਾਪ 13 ਜੁਲਾਈ ਤੋਂ

Read Full Article
    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article