PUNJABMAILUSA.COM

ਗੁਰਦਾਸਪੁਰ ਲੋਕ ਸਭਾ ਉਪ ਚੋਣ; ਤਿੰਨਾਂ ਪ੍ਰਮੁੱਖ ਸਿਆਸੀ ਪਾਰਟੀਆਂ ‘ਚ ਵਧਿਆ ਸਿਆਸੀ ਵੈਰ-ਵਿਰੋਧ

ਗੁਰਦਾਸਪੁਰ ਲੋਕ ਸਭਾ ਉਪ ਚੋਣ; ਤਿੰਨਾਂ ਪ੍ਰਮੁੱਖ ਸਿਆਸੀ ਪਾਰਟੀਆਂ ‘ਚ ਵਧਿਆ ਸਿਆਸੀ ਵੈਰ-ਵਿਰੋਧ

ਗੁਰਦਾਸਪੁਰ ਲੋਕ ਸਭਾ ਉਪ ਚੋਣ; ਤਿੰਨਾਂ ਪ੍ਰਮੁੱਖ ਸਿਆਸੀ ਪਾਰਟੀਆਂ ‘ਚ ਵਧਿਆ ਸਿਆਸੀ ਵੈਰ-ਵਿਰੋਧ
September 30
16:58 2017

ਗੁਰਦਾਸਪੁਰ, 30 ਸਤੰਬਰ (ਪੰਜਾਬ ਮੇਲ)- ਗੁਰਦਾਸਪੁਰ ਲੋਕ ਸਭਾ ਉਪ ਚੋਣ ਹੌਲੀ-ਹੌਲੀ ਜ਼ੋਰ ਫੜਦੀ ਜਾ ਰਹੀ ਹੈ ਅਤੇ ਸਾਰੇ ਉਮੀਦਵਾਰਾਂ ਵਲੋਂ ਚੋਣ ਪ੍ਰਚਾਰ ਵੀ ਤੇਜ਼ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਤਿੰਨ ਮੁੱਖ ਸਿਆਸੀ ਪਾਰਟੀਆਂ ਭਾਜਪਾ, ਕਾਂਗਰਸ ਅਤੇ ਆਮ ਆਦਮੀ ਪਾਰਟੀ ਵਿਚ ਪੈਦਾ ਹੋਈ ਧੜੇਬੰਦੀ ਰੋਜ਼ਾਨਾ ਵਧਦੀ ਜਾ ਰਹੀ ਹੈ। ਉਥੇ ਹੀ ਤਿੰਨਾਂ ਪ੍ਰਮੁੱਖ ਸਿਆਸੀ ਪਾਰਟੀਆਂ ਵਲੋਂ ਹੋ ਰਹੇ ਵਿਅੰਗਾਂ ਨਾਲ ਸਿਆਸੀ ਵੈਰ-ਵਿਰੋਧ ਵਧਦਾ ਜਾ ਰਿਹਾ ਹੈ। ਚੋਣ ਗਤੀਵਿਧੀਆਂ ਅਤੇ ਬਿਆਨਾਂ ਵਿਚ ਜਿਥੇ ਪਾਰਟੀਆਂ ਇਕ-ਦੂਜੇ ਨੂੰ ਉਨ੍ਹਾਂ ਦੀ ਸਰਕਾਰ ਦੀ ਕਾਰਗੁਜ਼ਾਰੀ ਦਾ ਸ਼ੀਸ਼ਾ ਦਿਖਾ ਰਹੀਆਂ ਹਨ, ਉਥੇ ਹੀ ਪਾਰਟੀਆਂ ਅੰਦਰ ਵੀ ਇਕ-ਦੂਜੇ ਨੂੰ ਸੱਚਾਈ ਦਿਖਾਉਣ ਦੀਆਂ ਕੋਸ਼ਿਸ਼ਾਂ ਚੱਲ ਰਹੀਆਂ ਹਨ। ਇਹੀ ਸਿਲਸਿਲਾ ਜਾਰੀ ਰਹਿੰਦਾ ਹੈ ਤਾਂ ਨਿਸ਼ਚਿਤ ਤੌਰ ‘ਤੇ ਸਿਆਸੀ ਪਾਰਟੀਆਂ ਦੀ ਅੰਦਰੂਨੀ ਧੜੇਬੰਦੀ ਆਉਣ ਵਾਲੇ 5 ਸਾਲਾਂ ਵਿਚ ਜਾਰੀ ਰਹਿ ਸਕਦੀ ਹੈ, ਜਿਸ ਦੇ ਦੂਰਦਰਸ਼ੀ ਨਤੀਜੇ ਸਾਹਮਣੇ ਆ ਸਕਦੇ ਹਨ।
ਭਾਜਪਾ-ਅਕਾਲੀ ਦਲ ਦੀ ਸਥਿਤੀ
ਗੁਰਦਾਸਪੁਰ ਲੋਕ ਸਭਾ ਹਲਕੇ ਵਿਚ ਪੈਣ ਵਾਲੇ ਵਿਧਾਨ ਸਭਾ ਹਲਕਿਆਂ ਵਿਚ ਤਾਂ ਵਿਧਾਨ ਸਭਾ ਚੋਣਾਂ ਵਿਚ ਹੀ ਧੜੇਬੰਦੀ ਖੁੱਲ੍ਹ ਕੇ ਸਾਹਮਣੇ ਆ ਗਈ ਸੀ ਅਤੇ ਇਸ ਦਾ ਨੁਕਸਾਨ ਅਕਾਲੀ-ਭਾਜਪਾ ਗਠਜੋੜ ਭੁਗਤ ਚੁੱਕਾ ਹੈ।
ਵਿਧਾਨ ਸਭਾ ਚੋਣਾਂ ਦੌਰਾਨ ਗਠਜੋੜ ਵਿਚ ਪੈਦਾ ਹੋਈ ਧੜੇਬੰਦੀ ਬਟਾਲਾ, ਕਾਦੀਆਂ, ਗੁਰਦਾਸਪੁਰ, ਡੇਰਾ ਬਾਬਾ ਨਾਨਕ ਅਤੇ ਫਤਿਹਗੜ੍ਹ ਚੂੜੀਆਂ ਸਮੇਤ ਪਠਾਨਕੋਟ ਅਤੇ ਭੋਆ ਨੂੰ ਪ੍ਰਭਾਵਿਤ ਕਰ ਗਈ ਸੀ। ਇਹ ਠੀਕ ਹੈ ਕਿ ਲੋਕ ਸਭਾ ਚੋਣਾਂ ਵਿਚ ਇਹ ਧੜੇਬੰਦੀ ਘੱਟ ਦਿਖਾਈ ਦੇ ਰਹੀ ਹੈ ਪਰ ਅਕਾਲੀ ਦਲ ਵਿਧਾਨ ਸਭਾ ਚੋਣਾਂ ਵਿਚ ਆਪਣੇ ਉਮੀਦਵਾਰਾਂ ਦੀ ਭਾਜਪਾ ਵਰਕਰਾਂ ਕਾਰਨ ਹੋਈ ਹਾਰ ਨੂੰ ਭੁਲਾ ਨਹੀਂ ਰਿਹਾ ਹੈ। ਬਟਾਲਾ ਤੋਂ ਅਕਾਲੀ ਦਲ ਦੇ ਵਿਧਾਇਕ ਲਖਬੀਰ ਸਿੰਘ ਲੋਧੀਨੰਗਲ ਨੇ ਤਾਂ ਬੀਤੇ ਦਿਨੀਂ ਮੰਚ ਤੋਂ ਸੁਖਬੀਰ ਬਾਦਲ ਸਾਹਮਣੇ ਹੀ ਚਰਚਾ ਕਰਕੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਸੀ। ਦੂਜੇ ਪਾਸੇ ਭਾਜਪਾ ਦੀ ਅੰਦਰੂਨੀ ਧੜੇਬੰਦੀ ਕਿਸੇ ਤੋਂ ਛੁਪੀ ਹੋਈ ਨਹੀਂ ਹੈ। ਜੇਕਰ ਉਮੀਦਵਾਰ ਇਕ ਧੜੇ ਦੇ ਨੇਤਾਵਾਂ ਨੂੰ ਨਾਲ ਲੈ ਕੇ ਚੱਲਦਾ ਹੈ ਤਾਂ ਦੂਜਾ ਧੜਾ ਗੁੱਸੇ ਹੋ ਕੇ ਬੈਠ ਜਾਂਦਾ ਹੈ। ਧੜੇਬੰਦੀ ਕਾਰਨ ਚੋਣ ਪ੍ਰਚਾਰ ਵੀ ਪ੍ਰਭਾਵਿਤ ਹੋ ਸਕਦਾ ਹੈ। ਪਠਾਨਕੋਟ ਅਤੇ ਗੁਰਦਾਸਪੁਰ ਵਿਚਲੀ ਭਾਜਪਾ ਦੀ ਧੜੇਬੰਦੀ ਪਾਰਟੀ ਹਾਈਕਮਾਨ ਤੋਂ ਵੀ ਲੁਕੀ ਨਹੀਂ ਹੈ।
ਕਾਂਗਰਸ ਦੀ ਸਥਿਤੀ
ਦੇਖਿਆ ਜਾਵੇ ਤਾਂ ਉਪਰਲੇ ਤੌਰ ‘ਤੇ ਲੋਕ ਸਭਾ ਹਲਕੇ ਵਿਚ ਕਾਂਗਰਸ ਦੋ ਧੜਿਆਂ ਵਿਚ ਵੰਡੀ ਦਿਖਾਈ ਦਿੰਦੀ ਹੈ, ਜਦਕਿ ਹੇਠਲੇ ਪੱਧਰ ‘ਤੇ ਇਕ-ਇਕ ਸ਼ਹਿਰ ਵਿਚ ਕਈ-ਕਈ ਧੜਿਆਂ ਵਿਚ ਵੰਡੀ ਹੋਈ ਹੈ। ਸੀਨੀਅਰ ਪੱਧਰ ‘ਤੇ ਕੈਪਟਨ ਅਮਰਿੰਦਰ ਸਿੰਘ ਧੜਾ ਤੇ ਪ੍ਰਤਾਪ ਸਿੰਘ ਬਾਜਵਾ ਧੜਾ ਹੀ ਦਿਖਾਈ ਦਿੰਦੇ ਹਨ ਅਤੇ ਦੋਵੇਂ ਹੀ ਸ਼ਹਿ ਅਤੇ ਮਾਤ ਦੀ ਰਾਜਨੀਤੀ ਖੇਡ ਰਹੇ ਹਨ। ਕਾਂਗਰਸ ਦੀ ਧੜੇਬੰਦੀ ਅਜੇ ਖੁੱਲ੍ਹ ਕੇ ਸਾਹਮਣੇ ਨਹੀਂ ਆਈ ਹੈ ਪਰ ਹੌਲੀ-ਹੌਲੀ ਸਾਹਮਣੇ ਆਉਣੀ ਸ਼ੁਰੂ ਹੋ ਗਈ ਹੈ। ਬੀਤੇ ਦਿਨੀਂ ਇਸ ਲੋਕ ਸਭਾ ਉਪ ਚੋਣ ਵਿਚ ਇਕ ਕਾਂਗਰਸੀ ਨੇਤਾ ਨੇ ਉਮੀਦਵਾਰ ਸੁਨੀਲ ਜਾਖੜ ਦੀ ਮੀਟਿੰਗ ਕਰਵਾਈ ਸੀ, ਜਿਸ ਵਿਚ ਦੂਜੇ ਧੜੇ ਦੇ ਲੋਕਾਂ ਨੂੰ ਇਸ ਮੀਟਿੰਗ ਵਿਚ ਜਾਣ ਤੋਂ ਮਨ੍ਹਾ ਕੀਤਾ ਸੀ, ਜੋ ਚਰਚਾ ਦਾ ਵਿਸ਼ਾ ਬਣਿਆ ਸੀ। ਕਾਂਗਰਸ ਪਾਰਟੀ ਦੇ ਸੱਤਾ ਵਿਚ ਹੋਣ ਕਾਰਨ ਇਹ ਧੜੇਬੰਦੀ ਜ਼ਿਆਦਾ ਨੁਕਸਾਨ ਕਰ ਸਕਦੀ ਹੈ ਅਤੇ ਅਜੇ ਆਉਣ ਵਾਲੇ 5 ਸਾਲਾਂ ਵਿਚ ਇਹ ਧੜੇਬੰਦੀ ਦਿਨ ਪ੍ਰਤੀ ਦਿਨ ਗੰਭੀਰ ਰੂਪ ਧਾਰਨ ਕਰ ਸਕਦੀ ਹੈ, ਜੋ ਕਾਂਗਰਸ ਲਈ ਮੁਸ਼ਕਲਾਂ ਪੈਦਾ ਕਰੇਗੀ। ਇਸ ਧੜੇਬੰਦੀ ਕਾਰਨ ਕਈ ਧੜਿਆਂ ਵਿਚ ਆਉਣ ਵਾਲੇ ਸਮੇਂ ਵਿਚ ਬਹੁਤ ਹੀ ਖਟਾਸ ਵਾਲਾ ਮਾਹੌਲ ਰਹੇਗਾ ਅਤੇ ਇਸ ਪਾਰਟੀ ਦੀ ਅਨੁਸ਼ਾਸਨ ਕਮੇਟੀ ਵੀ ਮੂੰਹ ਦੇਖਦੀ ਰਹਿ ਜਾਵੇਗੀ। ਪ੍ਰਤਾਪ ਸਿੰਘ ਬਾਜਵਾ ਵਲੋਂ ਆਪਣੇ-ਆਪ ਨੂੰ ਇਸ ਚੋਣ ਤੋਂ ਦੂਰ ਰੱਖਿਆ ਜਾ ਰਿਹਾ ਹੈ, ਜਦਕਿ ਉਸ ਦਾ ਭਰਾ ਫਤਹਿਜੰਗ ਸਿੰਘ ਬਾਜਵਾ ਵਲੋਂ ਕਾਂਗਰਸੀ ਉਮੀਦਵਾਰ ਸੁਨੀਲ ਜਾਖੜ ਦਾ ਸਮਰਥਨ ਕੀਤਾ ਜਾ ਰਿਹਾ ਹੈ।
ਆਮ ਆਦਮੀ ਪਾਰਟੀ ਦੀ ਸਥਿਤੀ
ਆਮ ਆਦਮੀ ਪਾਰਟੀ ਵਿਚ ਧੜੇਬੰਦੀ ਤਾਂ ਪਾਰਟੀ ਦੇ ਉਮੀਦਵਾਰ ਮੇਜਰ ਜਨਰਲ ਸੁਰੇਸ਼ ਖਜੂਰੀਆ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਵੇਲੇ ਹੀ ਖੁੱਲ੍ਹ ਕੇ ਸਾਹਮਣੇ ਆ ਗਈ ਸੀ। ਸੁਰੇਸ਼ ਖਜੂਰੀਆ ਪਠਾਨਕੋਟ ਹਲਕੇ ਨਾਲ ਸੰਬੰਧ ਰੱਖਦੇ ਹਨ ਪਰ ਪਠਾਨਕੋਟ ਜ਼ਿਲੇ ਦੇ 3 ਵਿਧਾਨ ਸਭਾ ਚੋਣਾਂ ਵਿਚ ਉਮੀਦਵਾਰ ਰਹੇ ਆਗੂ ਉਨ੍ਹਾਂ ਨਾਲ ਨਹੀਂ ਆਏ ਸਨ ਅਤੇ ਪਠਾਨਕੋਟ ਨਿਵਾਸੀ ਲਖਬੀਰ ਸਿੰਘ, ਜੋ ਪਾਰਟੀ ਦੇ ਪੰਜਾਬ ਦੇ ਸਕੱਤਰ ਹਨ, ਨੇ ਵੀ ਖਜੂਰੀਆ ਨਾਲ ਜਾਣ ਤੋਂ ਇਨਕਾਰ ਕਰ ਦਿੱਤਾ ਸੀ। ਇਸ ਦੇ ਬਾਅਦ ਆਮ ਆਦਮੀ ਪਾਰਟੀ ਦੇ ਮਾਝਾ ਜ਼ੋਨ ਦੇ ਕਨਵੀਨਰ ਕਮਲਪ੍ਰੀਤ ਸਿੰਘ ਕਾਕੀ ਅਤੇ ਪਾਰਟੀ ਦੇ ਐੱਸ. ਸੀ. ਸੈੱਲ ਪੰਜਾਬ ਦੇ ਕਨਵੀਨਰ ਡਾ. ਮਨਮੋਹਨ ਸਿੰਘ ਭਾਗੋਵਾਲੀਆ ਨੇ ਪਾਰਟੀ ਵਲੋਂ ਸੁਰੇਸ਼ ਖਜੂਰੀਆ ਨੂੰ ਉਮੀਦਵਾਰ ਬਣਾਉਣ ਦੇ ਵਿਰੋਧ ਵਿਚ ਇਹ ਕਹਿ ਕੇ ਅਸਤੀਫਾ ਦੇ ਦਿੱਤਾ ਸੀ ਕਿ ਪਾਰਟੀ ਵਿਚ ਸਿੱਖਾਂ ਨੂੰ ਨਜ਼ਰ-ਅੰਦਾਜ਼ ਕੀਤਾ ਜਾ ਰਿਹਾ ਹੈ ਅਤੇ ਸਿੱਖਾਂ ਦੀ ਸੁਣਵਾਈ ਨਹੀਂ ਹੁੰਦੀ। ਇਨ੍ਹਾਂ ਦੋਵਾਂ ਨੇਤਾਵਾਂ ਦਾ ਕਾਦੀਆਂ ਵਿਧਾਨ ਸਭਾ ਹਲਕੇ ਵਿਚ ਕਾਫੀ ਪ੍ਰਭਾਵ ਹੈ ਪਰ ਜਿਸ ਤਰ੍ਹਾਂ ‘ਆਪ’ ਵਿਚ ਗੁੱਟਬਾਜ਼ੀ ਪੈਦਾ ਹੋ ਗਈ ਹੈ, ਉਹ ਚੋਣਾਂ ਦੀ ਹਾਰ-ਜਿੱਤ ਦੇ ਬਾਅਦ ਵੀ ਜਾਰੀ ਰਹੇਗੀ ਅਤੇ ਇਸ ਨਾਲ ਪਾਰਟੀ ਨੂੰ ਨਤੀਜੇ ਵੀ ਭੁਗਤਣੇ ਪੈਣਗੇ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article