PUNJABMAILUSA.COM

ਗੁਰਦਾਸਪੁਰ ਜ਼ਿਮਨੀ ਚੋਣ; ਕਾਂਗਰਸ ਪਾਰਟੀ ’ਚ ਹਿਲਜੁਲ ਸ਼ੁਰੂ

ਗੁਰਦਾਸਪੁਰ ਜ਼ਿਮਨੀ ਚੋਣ; ਕਾਂਗਰਸ ਪਾਰਟੀ ’ਚ ਹਿਲਜੁਲ ਸ਼ੁਰੂ

ਗੁਰਦਾਸਪੁਰ ਜ਼ਿਮਨੀ ਚੋਣ; ਕਾਂਗਰਸ ਪਾਰਟੀ ’ਚ ਹਿਲਜੁਲ ਸ਼ੁਰੂ
September 08
17:56 2017

ਚੰਡੀਗੜ੍ਹ, 8 ਸਤੰਬਰ (ਪੰਜਾਬ ਮੇਲ)- ਗੁਰਦਾਸਪੁਰ ਲੋਕ ਸਭਾ ਜ਼ਿਮਨੀ ਚੋਣ ਦੇ ਮੱਦੇਨਜ਼ਰ ਕਾਂਗਰਸ ਪਾਰਟੀ ਵਿੱਚ ਹਿਲਜੁਲ ਸ਼ੁਰੂ ਹੋ ਗਈ ਹੈ ਤੇ ਇਸ ਸਿਲਸਿਲੇ ਵਿੱਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਲੋਕ ਸਭਾ ਹਲਕਾ ਗੁਰਦਾਸਪੁਰ ’ਚ ਪੈਂਦੇ ਨੌਂ ਵਿਧਾਨ ਸਭਾ ਹਲਕਿਆਂ ਵਿੱਚੋਂ ਸੱਤ ਕਾਂਗਰਸੀ ਵਿਧਾਇਕਾਂ ਤੇ ਹੋਰਨਾਂ ਆਗੂਆਂ ਨਾਲ ਮੀਟਿੰਗ ਕੀਤੀ ਤੇ ਹਲਕੇ ਵਿੱਚ ਸਰਗਰਮੀਆਂ ਸ਼ੁਰੂ ਕਰਨ ਬਾਰੇ ਚਰਚਾ ਕੀਤੀ। ਉਨ੍ਹਾਂ ਉਮੀਦਵਾਰ ਦੀ ਚੋਣ ਦਾ ਮਾਮਲਾ ਪਾਰਟੀ ਹਾਈਕਮਾਂਡ ’ਤੇ ਛੱਡਿਆ।
ਇਸ ਹਲਕੇ ਦੇ ਜ਼ਿਆਦਾਤਰ ਕਾਂਗਰਸੀ ਵਿਧਾਇਕ ਸ੍ਰੀ ਜਾਖੜ ਨੂੰ ਉਮੀਦਵਾਰ ਬਣਾਉਣ ਦੇ ਹੱਕ ਵਿੱਚ ਹਨ ਤੇ ਸੀਨੀਅਰ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦਾ ਕਹਿਣਾ ਹੈ ਕਿ ਜਾਖੜ ਸਰਬ ਪ੍ਰਮਾਣਿਤ ਅਤੇ ਪਾਰਟੀ ਦਾ ਸਾਫ ਸੁਥਰਾ ਚਿਹਰਾ ਹਨ। ਦੂਜੇ ਪਾਸੇ ਸ੍ਰੀ ਜਾਖੜ ਨੇ ਚੋਣ ਬਾਰੇ ਫ਼ੈਸਲਾ ਕਾਂਗਰਸ ਹਾਈਕਮਾਂਡ ’ਤੇ ਛੱਡ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਕੋਲ ਕਈ ਉਮੀਦਵਾਰ ਹਨ। ਇਸ ਸਬੰਧੀ ਫ਼ੈਸਲਾ ਪਾਰਟੀ ਹਾਈਕਮਾਂਡ ਅਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਲਿਆ ਜਾਵੇਗਾ। ਮੁੱਖ ਮੰਤਰੀ ਇੰਗਲੈਂਡ ਦੌਰੇ ਹਨ ਤੇ ਉਹ ਵਾਪਸ ਪਰਤਣ ਤੋਂ ਬਾਅਦ ਕਾਂਗਰਸ ਦੇ ਮੀਤ ਪ੍ਰਧਾਨ ਰਾਹੁਲ ਗਾਂਧੀ ਨਾਲ ਸਲਾਹ ਮਸ਼ਵਰਾ ਕਰਕੇ ਹੀ ਉਮੀਦਵਾਰ ਦਾ ਫੈਸਲਾ ਕਰਨਗੇ।
ਇੱਥੇ ਪੰਜਾਬ ਭਵਨ ਵਿੱਚ ਹੋਈ ਕਾਂਗਰਸ ਵਿਧਾਇਕਾਂ ਤੇ ਕਾਂਗਰਸ ਆਗੂਆਂ ਦੀ ਮੀਟਿੰਗ ਵਿੱਚ ਚੋਣ ਜਿੱਤਣ ਲਈ ਵਿਧਾਇਕਾਂ, ਮੰਤਰੀਆਂ ਅਤੇ ਕਾਂਗਰਸੀ ਆਗੂਆਂ ਦੀਆਂ ਡਿਊਟੀਆਂ ਲਾਉਣ ਬਾਰੇ ਵੀ ਚਰਚਾ ਕੀਤੀ ਗਈ।
ਪਾਣੀਆਂ ਦੇ ਮੁੱਦੇ ’ਤੇ ਸਾਡਾ ਸਾਥ ਦੇਣ ਅਕਾਲੀ
ਸੁਨੀਲ ਜਾਖੜ ਨੇ ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ’ਤੇ ਅਕਾਲੀ ਦਲ ਦੀ ਲੀਡਰਸ਼ਿਪ ’ਤੇ ਹਮਲਾ ਕਰਦਿਆਂ ਕਿਹਾ ਕਿ ਜੇਕਰ ਉਨ੍ਹਾਂ ਨੂੰ ਕੌਮੀ ਜਮਹੂਰੀ ਗਠਜੋੜ ਦੀ ਕੇਂਦਰ ਸਰਕਾਰ ’ਤੇ ਭਰੋਸਾ ਨਹੀਂ ਹੈ ਤਾਂ ਉਨ੍ਹਾਂ ਦੀ ਪਾਰਟੀ ਨੂੰ ਕੇਂਦਰ ਸਰਕਾਰ ਵਿੱਚੋਂ ਬਾਹਰ ਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਿੰਕ ਨਹਿਰ ਦਾ ਮਸਲਾ ਹੱਲ ਹੋਣ ਦੇ ਆਸਾਰ ਬਣ ਰਹੇ ਹਨ, ਪਰ ਅਕਾਲੀ ਦਲ ਇਸ ਨੂੰ ਹੱਲ ਨਹੀਂ ਹੋਣ ਦੇਣਾ ਚਾਹੁੰਦੇ ਤੇ ਇਸ ’ਤੇ ਰਾਜਨੀਤੀ ਕਰ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਇਹ ਮਸਲਾ ਅਕਾਲੀਆਂ ਦੀ ਨਾਲਾਇਕੀ ਕਰ ਕੇ ਹੀ ਉਲਝਿਆ ਹੈ। ਜੇਕਰ 2016 ਵਿਚ ਪੰਜਾਬ ਵਜ਼ਾਰਤ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪ੍ਰਧਾਨ ਮੰਤਰੀ ਨੂੰ ਮਿਲ ਲੈਂਦੇ ਹਨ ਤਾਂ ਪਿਛਲੀ ਕੈਪਟਨ ਸਰਕਾਰ ਵੱਲੋਂ ਦਰਿਆਈ ਪਾਣੀਆਂ ਦੇ ਸਮਝੌਤਿਆਂ ਨੂੰ ਰੱਦ ਕਰਨ ਦਾ ਫ਼ੈਸਲਾ ਉਲਝਣਾ ਨਹੀਂ ਸੀ ਕਿਉਂਕਿ ਕੇਂਦਰ ਸਰਕਾਰ ਨੂੰ ਇਸ ਮਸਲੇ ਦੀ ਗਹਿਰਾਈ ਦਾ ਪਤਾ ਲੱਗ ਜਾਣਾ ਸੀ। ਹੁਣ ਜਦੋਂ ਕੇਂਦਰ ਸਰਕਾਰ ਇਸ ਮਸਲੇ ’ਤੇ ਪਹਿਲਕਦਮੀ ਕਰ ਰਹੀ ਹੈ ਤਾਂ ਅਕਾਲੀਆਂ ਨੂੰ ਪ੍ਰਧਾਨ ਮੰਤਰੀ ਨੂੰ ਮਿਲ ਕੇ ਮਸਲੇ ਨੂੰ ਹੱਲ ਕਰਵਾਉਣ ਵਿੱਚ ਸਾਥ ਦੇਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article
    ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

ਏਜੰਟਾਂ ਦੇ ਢਹੇ ਚੜ੍ਹ ਕੇ ਗੈਰ ਕਾਨੂੰਨੀ ਪ੍ਰਵਾਸ ਲੈ ਰਿਹੈ ਕੀਮਤੀ ਜਾਨਾਂ

Read Full Article
    ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

ਅਮਰੀਕਾ ਦੀ ਸਰਹੱਦ ਨੂੰ ਪਾਰ ਕਰਦੇ ਹੋਏ ਐਰੀਜ਼ੋਨਾ ਰੇਗਿਸਤਾਨ ‘ਚ 6 ਸਾਲਾ ਪੰਜਾਬੀ ਬੱਚੀ ਦੀ ਮੌਤ

Read Full Article
    ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

ਸੈਕਰਾਮੈਂਟੋ ਨਿਵਾਸੀ ਵਿਜੇ ਕੁਮਾਰ ਕਈ ਦਿਨਾਂ ਤੋਂ ਲਾਪਤਾ

Read Full Article
    ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

ਡਾ. ਆਸਿਫ ਮਹਿਮੂਦ ਕੈਲੀਫੋਰਨੀਆ ਮੈਡੀਕਲ ਬੋਰਡ ਦੇ ਮੈਂਬਰ ਨਾਮਜ਼ਦ

Read Full Article
    ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

ਟਰੰਪ ਗੈਰ ਕਾਨੂੰਨੀ ਸ਼ਰਨਾਰਥੀਆਂ ਨੂੰ ਕੱਢੇਗਾ ਅਮਰੀਕਾ ਤੋਂ ਬਾਹਰ

Read Full Article
    ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

ਅਮਰੀਕਾ ‘ਚ ਭਾਰਤੀ ਮੂਲ ਦੇ ਲੋਕਾਂ ਦੀ ਆਬਾਦੀ ‘ਚ ਹੋਇਆ 38 ਫੀਸਦੀ ਦਾ ਵਾਧਾ

Read Full Article
    ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

ਟਰੰਪ ਪ੍ਰਸ਼ਾਸਨ ਨੇ ਐੱਚ-4 ਵੀਜ਼ਾ ਧਾਰਕਾਂ ਪ੍ਰਤੀ ਯੋਜਨਾ ਨੂੰ ਨਹੀਂ ਦਿੱਤਾ ਅੰਤਿਮ ਰੂਪ

Read Full Article
    ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

ਐਲਬਾਕਰਕੀ ਨਿਊ-ਮੈਕਸੀਕੋ ਸੀਨੀਅਰ ਖੇਡਾਂ ‘ਚ ਫਰਿਜ਼ਨੋ ਦੇ ਗੁਰਬਖਸ਼ ਸਿੱਧੂ ਨੇ ਚਮਕਾਇਆ ਭਾਈਚਾਰੇ ਦਾ ਨਾਮ

Read Full Article
    ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

ਭਾਰਤੀ-ਅਮਰੀਕੀ ਵੱਲੋਂ ਪਰਿਵਾਰ ਦੀ ਹੱਤਿਆ ਤੋਂ ਬਾਅਦ ਖੁਦਕੁਸ਼ੀ

Read Full Article
    ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

ਚੀਫ ਆਫ ਸਟਾਫ ਮਿਕ ਨੂੰ ਖੰਘਣ ‘ਤੇ ਟਰੰਪ ਨੇ ਦਫਤਰੋਂ ਕੀਤਾ ਬਾਹਰ

Read Full Article
    ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

ਟਰੰਪ ਓਬਾਮਾ ਕੇਅਰ ਦੀ ਜਗ੍ਹਾ ਲਾਗੂ ਕਰਨਗੇ ਨਵੀਂ ਹੈਲਥ ਕੇਅਰ ਯੋਜਨਾ

Read Full Article
    ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

ਅਮਰੀਕਾ ਵਿੱਚ ਪੜ੍ਹਾਈ ਮਗਰੋਂ ਸੈਂਕੜੇ ਵਿਦਿਆਰਥੀਆਂ ਨੂੰ ਵੀਜ਼ਿਆਂ ਦਾ ਇੰਤਜ਼ਾਰ

Read Full Article
    ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

ਅਮਰੀਕਾ : ਭਾਰਤੀ ਮੂਲ ਦੇ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ

Read Full Article
    ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

ਡੋਨਾਲਡ ਟਰੰਪ ਨੇ ਯੂ.ਐੱਫ.ਓ. ਦੀ ਹੋਂਦ ਨੂੰ ਕੀਤਾ ਰੱਦ

Read Full Article