PUNJABMAILUSA.COM

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਕਮੇਟੀ ਆਗੂਆਂ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਕਮੇਟੀ ਆਗੂਆਂ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ

ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਕਮੇਟੀ ਆਗੂਆਂ ਨੇ ਕੇਂਦਰੀ ਮੰਤਰੀ ਨਾਲ ਕੀਤੀ ਮੁਲਾਕਾਤ
August 23
17:31 2017

* ਸਿੱਕਿਮ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਕੀਤੀ ਬੇਅਦਬੀ
ਨਵੀਂ ਦਿੱਲੀ, 23 ਅਗਸਤ (ਪੰਜਾਬ ਮੇਲ)-ਸਿੱਕਿਮ ਦੇ ਇਤਿਹਾਸਿਕ ਗੁਰਦੁਆਰਾ ਡਾਂਗਮਾਰ ਸਾਹਿਬ ਦੀ ਹੋਂਦ ਨੂੰ ਬਚਾਉਣ ਲਈ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਇੱਕ ਵਫ਼ਦ ਨੇ ਅੱਜ ਪ੍ਰਧਾਨ ਮੰਤਰੀ ਦਫ਼ਤਰ ਦੇ ਰਾਜਮੰਤਰੀ ਅਤੇ ਪੂਰਬੀ-ਉੱਤਰੀ ਸੂਬੇ ਦੇ ਮਾਮਲਿਆਂ ਦੇ ਮੰਤਰੀ ਡਾ. ਜਿਤੇਂਦਰ ਸਿੰਘ ਨਾਲ ਮੁਲਾਕਾਤ ਕੀਤੀ। ਵਫ਼ਦ ਨੇ ਗੁਰੂ ਡਾਂਗਮਾਰ ਝੀਲ ਦੇ ਬਣੇ ਸਰਬ ਧਰਮ ਸਥਲ ਤੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਤਬਦੀਲ ਕਰਕੇ 80 ਕਿਲੋਮੀਟਰ ਹੇਠਾਂ ਲੈ ਜਾਣ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਸੰਸਾਰ ਭਰ ਵਿਚ ਵਸਦੇ ਸਿੱਖਾਂ ਦੀ ਭਾਵਨਾਵਾਂ ਨੂੰ ਧੱਕਾ ਲੱਗਣ ਦਾ ਵੀ ਦਾਅਵਾ ਕੀਤਾ।
ਵਫ਼ਦ ’ਚ ਦਿੱਲੀ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀ.ਕੇ.,ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਆਰ.ਪੀ. ਸਿੰਘ ਅਤੇ ਕਮੇਟੀ ਮੈਂਬਰ ਪਰਮਜੀਤ ਸਿੰਘ ਰਾਣਾ ਆਦਿਕ ਸ਼ਾਮਿਲ ਸਨ। ਜੀ.ਕੇ. ਨੇ ਕਿਹਾ ਕਿ 17.500 ਫੁੱਟ ਦੀ ਉੱਚਾਈ ਤੇ ਬਣੇ ਉਕਤ ਪਵਿੱਤਰ ਥਾਂ ਤੇ ਗੁਰੂ ਨਾਨਕ ਦੇਵ ਜੀ ਵੱਲੋਂ ਝੀਲ ਦੀ ਬਰਫ ਨੂੰ ਡਾਂਗ ਮਾਰ ਕੇ ਪੀਣ ਯੋਗ ਪਾਣੀ ਕੱਢਣ ਦਾ ਹਵਾਲਾ ਇਤਿਹਾਸ ਵਿਚ ਮਿਲਦਾ ਹੈ। ਇਸੇ ਇਤਿਹਾਸਿਕ ਹਵਾਲੇ ਦੀ ਸੰਭਾਲ ਲਈ ਗੁਰਦੁਆਰਾ ਸਾਹਿਬ ਇਥੇ ਸਥਾਪਿਤ ਸੀ। ਗੁਰੂ ਨਾਨਕ ਸਾਹਿਬ ਨੇ ਸਥਾਨਿਕ ਲੋਕਾਂ ਨੂੰ ਪਾਣੀ ਦਾ ਸਰੋਤ ਉਪਲਬਧ ਕਰਵਾਇਆ ਸੀ। ਜਿਸਦੇ ਤੱਥ ਮੌਜੂਦ ਹਨ।
ਜੀ.ਕੇ. ਨੇ ਕਿਹਾ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਇਸ ਅਸਥਾਨ ’ਤੇ ਗੁਰੂ ਸਾਹਿਬ ਦੇ ਪੈਰੋਕਾਰਾਂ ਵੱਲੋਂ 1969 ’ਚ ਕੀਤਾ ਗਿਆ ਸੀ। ਇਸ ਕਰਕੇ ਸੰਸਾਰ ਭਰ ਦੀ ਸਿੱਖ ਸੰਗਤ ਸਿੱਕਿਮ ਸਰਕਾਰ ਦੇ ਮੌਜੂਦਾ ਫੈਸਲੇ ਤੋਂ ਬਾਅਦ ਪੈਦਾ ਹੋਏ ਗੈਰਜਰੂਰੀ ਹਾਲਾਤਾਂ ਕਰਕੇ ਹੈਰਾਨ ਹੈ। ਇਸ ਸਬੰਧੀ ਸਿੱਕਿਮ ਸਰਕਾਰ ਵੱਲੋਂ 1992 ਵਿਚ ਪੂਜਾ ਸਥਾਨਾਂ ਦੇ ਹੱਕਾਂ ਦੀ ਰਾਖੀ ਲਈ ਕਾਨੂੰਨ ’ਚ ਕੀਤੇ ਗਏ ਬਦਲਾਵਾਂ ਦਾ ਸਿਰਸਾ ਨੇ ਹਵਾਲਾ ਦਿੱਤਾ। ਜਿਸਦੇ ਅਨੁਸਾਰ ਇਹ ਘੋਸ਼ਣਾ ਕੀਤੀ ਗਈ ਸੀ ਕਿ 15 ਅਗਸਤ 1947 ਤੋਂ ਪਹਿਲਾ ਦੇ ਸਥਾਪਤ ਪੂਜਾ ਸਥਾਨ ਅੱਜ ਦੇ ਮੌਜੂਦਾ ਹਾਲਾਤਾਂ ’ਚ ਉਸੇ ਤਰ੍ਹਾਂ ਕਾਇਮ ਰਹਿਣਗੇ।
ਵਫ਼ਦ ਨੇ ਤੁਰੰਤ ਪੁਰਾਣੇ ਹਾਲਾਤ ਨੂੰ ਬਰਕਰਾਰ ਰੱਖਣ ਲਈ ਡਾ. ਜਿਤੇਂਦਰ ਸਿੰਘ ਨੂੰ ਮਾਮਲੇ ਦਾ ਹਿੱਸਾ ਬਣਨ ਦਾ ਸੱਦਾ ਦਿੱਤਾ। ਤਾਂਕਿ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਦਰ-ਸਤਿਕਾਰ ਅਤੇ ਮਰਿਯਾਦਾ ਬਹਾਲ ਰਹਿ ਸਕੇ। ਦਿੱਲੀ ਕਮੇਟੀ ਵੱਲੋਂ ਸਬੰਧਿਤ ਥਾਂ ’ਤੇ ਸਟਾਫ਼ ਦੀ ਕਮੀ ਅਤੇ ਮੁਰਮੱਤ ਦੀ ਲੋੜ ਦਾ ਕਾਰਜ ਆਪਣੇ ਜਿੰਮੇ ਲੈਣ ਦਾ ਵੀ ਭਰੋਸਾ ਦਿੱਤਾ ਗਿਆ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

ਸ਼ਿਕਾਗੋ ‘ਚ ਵਿਅਕਤੀ ਵਲੋਂ ਅੰਨ੍ਹੇਵਾਹ ਗੋਲੀਬਾਰੀ; ਡਾਕਟਰ ਤੇ ਇਕ ਪੁਲਿਸ ਕਰਮਚਾਰੀ ਸਮੇਤ 4 ਦੀ ਮੌਤ

Read Full Article
    ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

ਅਮਰੀਕਾ ‘ਚ ਭਾਰਤੀ-ਅਮਰੀਕੀ 8 ਔਰਤਾਂ ਨੂੰ ਕੀਤਾ ਗਿਆ ਸਨਮਾਨਤ

Read Full Article
    ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

ਨਿਊਜਰਸੀ ਵਿੱਚ 16 ਸਾਲ ਮੁੰਡੇ ਨੇ 61 ਸਾਲ ਭਾਰਤੀ ਦੀ ਗੋਲੀ ਮਾਰ ਕੇ ਕੀਤੀ ਹੱਤਿਆ

Read Full Article
    ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

ਟਰੰਪ ਨੇ ਕੈਲੀਫੋਰਨੀਆ ‘ਚ ਅੱਗ ਕਾਰਨ ਮਚੀ ਤਬਾਹੀ ਲਈ ਜੰਗਲਾਤ ਪ੍ਰਬੰਧਨ ਨੂੰ ਦੱਸਿਆ ਜ਼ਿੰਮੇਦਾਰ

Read Full Article
    ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ  ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

ਰਾਜਾਸਾਂਸੀ ਦੇ ਪਿੰਡ ਅਧਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਤੇ ਗਰਨੇਡ ਹਮਲਾ, ਤਿੰਨ ਮੌਤਾਂ 20 ਜ਼ਖ਼ਮੀ

Read Full Article
    ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

ਅਮਰੀਕੀ ਸੰਸਦ ਮੈਂਬਰ ਐਚ-4 ਵੀਜ਼ਾ ਦੇ ਹੱਕ ‘ਚ ਡਟੇ

Read Full Article
    ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

ਭਾਰਤ ਸਰਕਾਰ ਅਮਰੀਕਾ ਤੋਂ ਖਰੀਦੇਗੀ ਦੁਨੀਆ ਦਾ ਸਭ ਤੋਂ ਘਾਤਕ ਹੈਲੀਕਾਪਟਰ

Read Full Article
    ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

ਸਾਊਦੀ ਪਿੰਰਸ ਨੇ ਕਰਵਾਈ ਖਸ਼ੋਗੀ ਦੀ ਹੱਤਿਆ!

Read Full Article
    ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

ਉਤਰੀ ਕੈਲੀਫੋਰਨੀਆ ਦੇ ਜੰਗਲਾਂ ਵਿਚ ਲੱਗੀ ਅੱਗ ਤੋਂ ਨਿਕਲੇ ਧੂੰਏਂ ਕਾਰਨ 200 ਉਡਾਣਾਂ ਪ੍ਰਭਾਵਤ

Read Full Article
    ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

ਅਮਰੀਕਾ ਕੋਰਟ ਦਾ ਟਰੰਪ ਪ੍ਰਸ਼ਾਸਨ ਨੂੰ ਆਦੇਸ਼, ਸੀਐਨਐਨ ਪੱਤਰਕਾਰ ਜਿਮ ਅਕੋਸਟਾ ਦੇ ਵਾਈਟ ਹਾਊਸ ਪਾਸ ਨੂੰ ਕਰੇ ਬਹਾਲ

Read Full Article
    ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

ਕੈਲੀਫੋਰਨੀਆ ਦੇ ਜੰਗਲਾਂ ਵਿੱਚ ਭੜਕੀ ਅੱਗ ਨੇ ਹੁਣ ਤੱਕ ਲਈ 63 ਦੀ ਜਾਨ, 12,000 ਇਮਾਰਤਾਂ ਸੜ ਕੇ ਸੁਆਹ

Read Full Article
    ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

ਵਿਕੀਲੀਕਸ ਦੇ ਬਾਨੀ ਜੂਲੀਅਨ ਅਸਾਂਜ ਖ਼ਿਲਾਫ਼ ਅਮਰੀਕਾ ’ਚ ਲੱਗੇ ਅਹਿਮ ਦਸਤਾਵੇਜ਼ ਜਨਤਕ ਕਰਨ ਦੇ ਦੋਸ਼

Read Full Article
    ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

ਮੇਲਾਨੀਆ ਟਰੰਪ ਦੀ ਸ਼ਿਕਾਇਤ ‘ਤੇ ਮੀਰਾ ਰਿਕਾਰਡੇਲ ਦੀ ਵ੍ਹਾਈਟ ਹਾਊਸ ਤੋਂ ਛੁੱਟੀ

Read Full Article
    ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

ਜੰਗ ਹੋਣ ‘ਤੇ ਚੀਨ ਜਾਂ ਰੂਸ ਕੋਲੋਂ ਹਾਰ ਸਕਦਾ ਹੈ ਅਮਰੀਕਾ

Read Full Article
    ਅਮਰੀਕੀ-ਮੈਕਸਿਕੋ ਸਰਹੱਦ ‘ਤੇ  600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

ਅਮਰੀਕੀ-ਮੈਕਸਿਕੋ ਸਰਹੱਦ ‘ਤੇ 600 ਤੋਂ ਜ਼ਿਆਦਾ ਗੈਰ ਕਾਨੂੰਨੀ ਪਰਵਾਸੀ ਗ੍ਰਿਫ਼ਤਾਰ

Read Full Article