PUNJABMAILUSA.COM

ਗੁਰਦੁਆਰਾ ਦੀ ਬੇਅਦਬੀ ਦੇ ਦੋਸ਼ ਹੇਠ ਲੰਡਨ ‘ਚ 19 ਨਾਬਾਲਗ ਗ੍ਰਿਫਤਾਰ

ਗੁਰਦੁਆਰਾ ਦੀ ਬੇਅਦਬੀ ਦੇ ਦੋਸ਼ ਹੇਠ ਲੰਡਨ ‘ਚ 19 ਨਾਬਾਲਗ ਗ੍ਰਿਫਤਾਰ

ਗੁਰਦੁਆਰਾ ਦੀ ਬੇਅਦਬੀ ਦੇ ਦੋਸ਼ ਹੇਠ ਲੰਡਨ ‘ਚ 19 ਨਾਬਾਲਗ ਗ੍ਰਿਫਤਾਰ
July 07
08:08 2016

jail
ਲੰਡਨ, 7 ਜੁਲਾਈ, (ਪੰਜਾਬ ਮੇਲ)- ਬੀਤੀ 23 ਜੂਨ ਨੂੰ ਗ੍ਰੇਵਜ਼ੈਂਡ ਦੇ ਗੁਰਦੁਆਰਾ ਗੁਰੂ ਨਾਨਕ ਦਰਬਾਰ ਸਾਹਿਬ ਦੀ ਕਲੇਅਰੈਂਸ ਪਲੇਸ, ਗ੍ਰੇਵਜ਼ੈਂਡ ਵਾਲੀ ਪੁਰਾਣੀ ਇਮਾਰਤ ਦੀ ਭੰਨ-ਤੋੜ ਦੇ ਮਾਮਲੇ ਵਿਚ ਪੁਲਿਸ ਨੇ 19 ਨਾਬਾਲਗ ਲੜਕੇ ਗ੍ਰਿਫਤਾਰ ਕੀਤੇ ਹਨ, ਜਿਨ੍ਹਾਂ ਵਿਚੋਂ 14 ਦੀ ਉਮਰ 16 ਸਾਲ, ਚਾਰ ਦੀ ਉਮਰ 15 ਸਾਲ ਅਤੇ ਇਕ 14 ਸਾਲ ਦੀ ਉਮਰ ਦਾ ਹੈ। ਇਹ ਸਾਰੇ ਪੱਛਮੀ ਅਤੇ ਦੱਖਣੀ ਕੈਂਟ ਇਲਾਕੇ ਵਿੱਚੋਂ ਹਨ। ਇਨ੍ਹਾਂ ਲੜਕਿਆਂ ਨੂੰ ਅਪਰਾਧਿਕ ਭੰਨ-ਤੋੜ ਕਰਨ ਦੇ ਸ਼ੱਕ ਵਿੱਚ ਗ੍ਰਿਫਤਾਰ ਕੀਤਾ ਗਿਆ ਹੈ।
ਪੁਲਿਸ ਦੇ ਬੁਲਾਰੇ ਅਨੁਸਾਰ ਇਹ ਨਸਲੀ ਹਮਲਾ ਨਹੀਂ ਸੀ, ਫਿਰ ਵੀ ਗੰਭੀਰਤਾ ਨਾਲ ਇਸ ਨੂੰ ਲਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸੀਂ ਗੁਰਦੁਆਰਾ ਗੁਰੂ ਨਾਨਕ ਦਰਬਾਰ ਅਤੇ ਸਿੱਖ ਭਾਈਚਾਰੇ ਨਾਲ ਮਿਲ ਕੇ ਕੰਮ ਕਰ ਰਹੇ ਹਾਂ, ਕੁੱਲ 6 ਨਾਬਾਲਗਾਂ ਨੂੰ 3 ਅਗਸਤ ਤੱਕ ਥਾਣੇ ਤੋਂ ਜ਼ਮਾਨਤ ਦੇ ਦਿੱਤੀ ਹੈ, ਬਾਕੀਆਂ ਨੂੰ 27 ਅਗਸਤ ਤੋਂ 1 ਸਤੰਬਰ ਤੱਕ ਵੱਖ-ਵੱਖ ਦਿਨਾਂ ਵਿੱਚ ਜ਼ਮਾਨਤ ਉੱਤੇ ਛੱਡ ਦਿੱਤਾ ਗਿਆ ਹੈ।
ਇਸ ਦੌਰਾਨ ਆਸਟਰੇਲੀਆ ਦੇ ਸ਼ਹਿਰ ਪਰਥ ਕੱਲ੍ਹ ਰਾਤ ਕਰੀਬ 7.30 ਵਜੇ ਇਕ 38 ਸਾਲਾ ਵਿਅਕਤੀ ਨੇ ਸਿੱਖ ਗੁਰਦੁਆਰਾ ਪਰਥ, ਬੈਨਿਟ ਸਪਰਿੰਗ ਦੇ ਸਕਿਉਰਿਟੀ ਗੇਟ ਨੂੰ ਤੋੜਨ ਦੀ ਕੋਸ਼ਿਸ਼ ਕੀਤੀ। ਜਦੋਂ ਉਹ ਇਸ ਵਿਚ ਸਫਲ ਨਾ ਹੋਇਆ ਤਾਂ ਗੇਟ ਦੇ ਬਾਹਰ ਲੱਗੇ ਘਾਹ, ਪੌਦਿਆਂ ਤੇ ਦੀਵਾਰ ਦੀ ਭੰਨ-ਤੋੜ ਕੀਤੀ। ਜਦੋਂ ਗੁਰਦੁਆਰਾ ਸਾਹਿਬ ਦੇ ਪ੍ਰਬੰਧਕਾਂ ਨੇ ਇਸ ਸਬੰਧ ਵਿਚ ‘ਕਿਆਰਾ ਪੁਲਿਸ’ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਨੇ ਤੁਰੰਤ ਕਾਰਵਾਈ ਕਰ ਕੇ ਸਕਿਉਰਿਟੀ ਕੈਮਰਿਆਂ ਦੀ ਮਦਦ ਨਾਲ ਉਸ ਨੂੰ ਹਿਰਾਸਤ ਵਿਚ ਲੈ ਲਿਆ। ਪੁਲਿਸ ਦੇ ਮੁਤਾਬਿਕ ਇਹ ਵਿਅਕਤੀ ਨਾਲ ਦੇ ਸਬ-ਅਰਬ ਐਲਨ ਬਰੁਕ ਦਾ ਵਾਸੀ ਅਤੇ ਨਸ਼ੇ ਦੀ ਹਾਲਤ ਵਿਚ ਪੁਲਿਸ ਨੇ ਫੜਿਆ ਹੈ। ਪੁਲਿਸ ਵੱਲੋਂ ਬਣਦੀ ਕਾਰਵਾਈ ਕਰ ਕੇ ਉਸ ਉੱਪਰ ਕੇਸ ਦਰਜ ਕਰਕੇ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article