ਗੁਰਦੁਆਰਾ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਦੀ ਧੀ ਅਗਵਾ ਮਾਮਲੇ ‘ਚ ਸਿੱਖਾਂ ਦਾ ਵਫ਼ਦ ਵਿਦੇਸ਼ ਮੰਤਰਾਲੇ ਨੂੰ ਮਿਲਿਆ

67
Share

ਨਵੀਂ ਦਿੱਲੀ, 19 ਸਤੰਬਰ (ਪੰਜਾਬ ਮੇਲ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਸਮੇਤ ਹੋਰ ਆਗੂਆਂ ਦੇ ਵਫ਼ਦ ਵੱਲੋਂ ਵਿਦੇਸ਼ ਮੰਤਰਾਲੇ ਦੇ ਸੰਯੁਕਤ ਸਕੱਤਰ (ਪਾਕਿਸਤਾਨੀ ਮਾਮਲੇ) ਜੇ.ਪੀ. ਸਿੰਘ ਨਾਲ ਮੁਲਾਕਾਤ ਕਰਕੇ ਪਾਕਿਸਤਾਨ ਦੇ ਗੁਰਦੁਆਰਾ ਪੰਜਾ ਸਾਹਿਬ ਦੇ ਮੁੱਖ ਗ੍ਰੰਥੀ ਦੀ ਧੀ ਬੁਲਬੁਲ ਕੌਰ ਨੂੰ ਅਗਵਾ ਕਰਨ ਤੇ ਉਸਦਾ ਥਹੁ ਪਤਾ ਨਾ ਲੱਗਣ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ ਕਿ ਉਸ ਨੂੰ ਅਗਵਾ ਕੀਤਾ ਗਿਆ ਹੈ, ਭਾਰਤ ਸਰਕਾਰ ਲੜਕੀ ਦੀ ਬਰਾਮਦਗੀ ਲਈ ਜ਼ੋਰ ਪਾਏ। ਵਫ਼ਦ ਨੇ ਪਾਕਿਸਤਾਨ ‘ਚ ਸਿੱਖਾਂ ਉੱਤੇ ਹੋ ਰਹੇ ਅੱਤਿਆਚਾਰਾਂ ਬਾਰੇ ਜਾਣਕਾਰੀ ਦਿੱਤੀ ਤੇ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਗੁਆਂਢੀ ਦੇਸ਼ ਦੀ ਸਰਕਾਰ ਤੋਂ ਘੱਟ ਗਿਣਤੀਆਂ ਦੀ ਰਾਖੀ ਬਾਰੇ ਚਰਚਾ ਕੀਤੀ ਜਾਵੇ।


Share