PUNJABMAILUSA.COM

ਗੁਰਦੁਆਰਾ ਮੰਜੀ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ ਵਿਚ ਖੂਨੀ ਝੜਪ

ਗੁਰਦੁਆਰਾ ਮੰਜੀ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ ਵਿਚ ਖੂਨੀ ਝੜਪ

ਗੁਰਦੁਆਰਾ ਮੰਜੀ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁੱਟਾਂ ਵਿਚ ਖੂਨੀ ਝੜਪ
September 11
09:46 2017

ਮੋਗਾ, 11 ਸਤੰਬਰ (ਪੰਜਾਬ ਮੇਲ)– ਪਿੰਡ ਸੱਦਾ ਸਿੰਘ ਵਾਲਾ ਵਿਚ ਛੇਵੀਂ ਪਾਤਸ਼ਾਹੀ ਗੁਰੂ ਹਰਗੋਬਿੰਦ ਸਾਹਿਬ ਗੁਰਦੁਆਰਾ ਮੰਜੀ ਸਾਹਿਬ ਦੀ ਪ੍ਰਬੰਧਕ ਕਮੇਟੀ ਦੀ ਪ੍ਰਧਾਨਗੀ ਦੇ ਲਈ ਗੁਰਦੁਆਰਾ ਸਾਹਿਬ ਵਿਚ ਦੋ ਗੁੱਟਾਂ ਵਿਚ ਖੂਨੀ ਝੜਪ ਹੋ ਗਈ। ਇਸ ਦੌਰਾਨ ਤਲਵਾਰਾਂ ਚੱਲੀਆਂ ਤੇ ਧੱਕਾਮੁੱਕੀ ਦੌਰਾਨ ਕਈਆਂ ਦੀਆਂ ਪੱਗਾਂ ਵੀ ਉਤਰ ਗਈਆਂ। ਕਈਆਂ ਨੇ ਭੱਜ ਕੇ ਜਾਨ ਬਚਾਈ। ਇਸ ਦੌਰਾਨ ਇਕ ਮਹਿਲਾ ਸਮੇਤ 7 ਲੋਕ ਜ਼ਖਮੀ ਹੋ ਗਏ ਸੀ। ਉਹ ਸਥਾਨਕ ਸਿਵਲ ਹਸਪਤਾਲ ਵਿਚ ਦਾਖ਼ਲ ਹਨ। ਪਿੰਡ ਸੱਦਾ ਸਿੰਘ ਵਾਲਾ ਵਿਚ ਗੁਰਦੁਆਰਾ ਸਾਹਿਬ ਦੀ ਪ੍ਰਧਾਨਗੀ ਨੂੰ ਲੈ ਕੇ ਦੋ ਗੁਟਾਂ ਵਿਚ ਕਰੀਬ ਢਾਈ ਮਹੀਨੇ ਤੋਂ ਟਕਰਾ ਦੀ ਸਥਿਤੀ ਬਣੀ ਹੋਈ ਹੈ। ਬੀਤੀ 23 ਜੁਲਾਈ ਨੂੰ ਦੋਵੇਂ ਗੁੱਟਾਂ ਨੇ ਗੁਰਦੁਆਰਾ ਸਾਹਿਬ ਦੀ ਗੋਲਕ ਨੂੰ ਤਾਲਾ ਲਗਾ ਦਿੱਤਾ ਸੀ। ਇਸ ਮੁੱਦੇ ਦੇ ਹਲ ਦੇ ਲਈ ਇਸ ਹਲਕੇ ਤੋਂ ਕਾਂਗਰਸੀ ਵਿਧਾਇਕ ਡਾ. ਹਰਜੋਤ ਕਮਲ ਸਿੰਘ ਐਤਵਾਰ ਦੁਪਹਿਰ ਬਾਅਦ ਕਰੀਬ ਦੋ ਵਜੇ ਗੁਰਦੁਆਰਾ ਸਾਹਿਬ ਪਹੁੰਚੇ। ਇਸ ਦੌਰਾਨ ਡੀਐਸਪੀ ਸਿਟੀ ਗੋਬਿੰਦਰ ਸਿੰਘ ਵੀ ਮੌਜੂਦ ਸੀ। ਮੌਕੇ ‘ਤੇ ਵਿਧਾਇਕ ਨੇ ਦੋਵੇਂ ਗੁੱਟਾਂ ਦਾ ਪੱਖ ਸੁਣਿਆ। ਉਨ੍ਹਾਂ ਨਾਲ ਮੁੜ 12 ਸਤੰਬਰ ਨੂੰ 3 ਵਜੇ ਗੁਰਦੁਆਰਾ ਸਾਹਿਬ ਵਿਚ ਬੈਠਕ ਕਰਨ ਦਾ ਸਮਾਂ ਰੱਖ ਲਿਆ। ਇਸ ਤੋਂ ਬਾਅਦ ਵਿਧਾਇਕ ਗੁਰਦੁਆਰਾ ਸਾਹਿਬ ਤੋਂ ਬਾਹਰ ਹੀ ਨਿਕਲੇ ਸੀ ਕਿ ਦੋਵੇਂ ਗੁੱਟਾਂ ਵਿਚ ਬਹਿਸ ਤੋਂ ਬਾਅਦ ਤਲਵਾਰਾਂ ਤੇ ਧੱਕਾਮੁੱਕੀ ਸ਼ੁਰੂ ਹੋ ਗਈ। ਇਸ ਦੌਰਾਨ ਲੋਕਾਂ ਨੇ ਭੱਜ ਕੇ ਜਾਨ ਬਚਾਈ। ਇਸ ਮੌਕੇ ਕਈਆਂ ਦੀਆਂ ਪੱਗਾਂ ਵੀ ਉਤਰ ਗਈਆਂ। ਇਸ ਮੌਕੇ ‘ਤੇ ਡੀਐਸਪੀ ਸਿਟੀ ਗੋਬਿੰਦਰ ਸਿੰਘ ਨੇ ਅਪਣੇ ਗੰਨਮੈਨਾਂ ਦੇ ਨਾਲ ਲੋਕਾਂ ਨੂੰ ਖਦੇੜਿਆ ਅਤੇ ਸਥਿਤੀ ‘ਤੇ ਕੰਟਰੋਲ ਕੀਤਾ। ਕਈ ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਾਉਣਾ ਪਿਆ। ਡੀਐਸਪੀ ਸਿਟੀ ਗੋਬਿੰਦਰ ਸਿੰਘ ਨੇ ਕਿਹਾ ਕਿ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕਰਕੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

About Author

Punjab Mail USA

Punjab Mail USA

Related Articles

ads

Latest Category Posts

    ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰੈਜ਼ੀਡੈਂਟ ਹਰਜੀਤ ਗਰੇਵਾਲ਼ ਪੰਜਾਬੀ ਲਹਿਰਾਂ ਦੇ ਸਟੁਡੀਓ ਪੁੱਜੇ

Read Full Article
    ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

ਭਾਰਤ ‘ਚ ਜਮਹੂਰੀਅਤ ਦੇ ਨਾਂ ‘ਤੇ ਚੱਲ ਰਹੀ ਰਜਵਾੜਾਸ਼ਾਹੀ

Read Full Article
    ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

ਕੈਲੀਫੋਰਨੀਆ ਦੀ ਵੋਟਰ ਸੂਚੀ ਪੰਜਾਬੀ ਜ਼ੁਬਾਨ ਵਿਚ ਕਰਾਉਣ ਲਈ ਏਜੰਡਾ ਪੇਸ਼

Read Full Article
    ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

ਅਮਰੀਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਈਸਟਰ ਮੌਕੇ ਸ੍ਰੀਲੰਕਾ ‘ਚ ਹੋਏ ਹਮਲਿਆਂ ਦੀ ਨਿੰਦਾ

Read Full Article
    ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

ਪੰਜਾਬੀ ਸਾਹਿਤ ਸਭਾ ਕੈਲੀਫੋਰਨੀਆ 19ਵੀਂ ਅੰਤਰਰਾਸ਼ਟਰੀ ਕਾਨਫਰੰਸ 28 ਅਪ੍ਰੈਲ ਨੂੰ

Read Full Article
    ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

ਸਿਆਟਲ ਵਿਚ ਖਾਲਸਾ ਸਾਜਣਾ ਦਿਵਸ ਨੂੰ ਸਮਰਪਿਤ ਨਗਰ ਕੀਰਤਨ 4 ਮਈ ਨੂੰ; ਤਿਆਰੀਆਂ ਮੁਕੰਮਲ

Read Full Article
    ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

ਅਮਰੀਕਾ ‘ਚ ਗ਼ੈਰਕਾਨੂੰਨੀ ਤਰੀਕੇ ਨਾਲ ਦਾਖ਼ਲ ਹੋਣ ਦੀ ਕੋਸ਼ਿਸ਼ ਦੌਰਾਨ 2 ਪੰਜਾਬੀ ਗ੍ਰਿਫ਼ਤਾਰ

Read Full Article
    ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

ਹੈਲਥ ਕੇਅਰ ਫਰਾਡ ‘ਚ ਭਾਰਤੀ ਮੂਲ ਦੀ ਡਾਕਟਰ ਨੂੰ 2 ਸਾਲ ਦੀ ਕੈਦ

Read Full Article
    ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

ਅਮਰੀਕਾ ‘ਚ ਸ਼ਰਨਾਰਥੀਆਂ ਨੂੰ ਨਾਜਾਇਜ਼ ਰੂਪ ‘ਚ ਹਿਰਾਸਤ ‘ਚ ਲੈਣ ਵਾਲਾ ਦੱਖਣਪੰਥੀ ਸੰਗਠਨ ਦਾ ਮੈਂਬਰ ਗਿ੍ਫ਼ਤਾਰ

Read Full Article
    ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

ਅਮਰੀਕਾ ਚ ਭਾਰਤਵੰਸ਼ੀ ਡਾਕਟਰ ‘ਤੇ ਹੈਲਥ ਕੇਅਰ ਫਰਾਡ ਦੇ ਮਾਮਲੇ ‘ਚ ਦੋਸ਼ ਤੈਅ

Read Full Article
    ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

ਗ਼ੈਰਕਾਨੂੰਨੀ ਪ੍ਰਵਾਸੀਆਂ ਨੂੰ ਕੈਲੇਫੋਰਨੀਆ ‘ਚ ਮਿਲੀ ਵੱਡੀ ਰਾਹਤ

Read Full Article
    ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

ਮੁਕੇਸ਼ ਅੰਬਾਨੀ ਸਣੇ 100 ਪ੍ਰਭਾਵਸ਼ਾਲੀ ਲੋਕਾਂ ਦੀ ਲਿਸਟ ਵਿਚ 3 ਭਾਰਤੀ

Read Full Article
    ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

ਬਾਬੇ ਨਾਨਕ ਦੇ 550 ਸਾਲਾ ਪ੍ਰਕਾਸ਼ ਦਿਵਸ ਦੀਆਂ ਪਾਕਿਸਤਾਨ ‘ਚ ਜ਼ੋਰਦਾਰ ਤਿਆਰੀਆਂ

Read Full Article
    ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

ਪ੍ਰਵਾਸੀ ਸਿੱਖਾਂ ਦਾ ਨਨਕਾਣਾ ਸਾਹਿਬ ਵਿਖੇ ਗੁਰਪੁਰਬ ‘ਤੇ ਹੋਵੇਗਾ ਭਰਵਾਂ ਸੁਆਗਤ ਗਵਰਨਰ ਪੰਜਾਬ

Read Full Article
    ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

ਗੁਰਜਤਿੰਦਰ ਰੰਧਾਵਾ ਨੂੰ ਕੈਲੀਫੋਰਨੀਆ ਸੈਕਟਰੀ ਆਫ ਸਟੇਟ ਦਾ ਐਡਵਾਈਜ਼ਰੀ ਬੋਰਡ ਮੈਂਬਰ ਕੀਤਾ ਗਿਆ ਨਿਯੁਕਤ

Read Full Article