PUNJABMAILUSA.COM

ਗੁਰਦੁਆਰਾ ਰੋਜ਼ਵਿਲ ‘ਚ ਸਿੱਖ ਅਵੇਅਰਨੈੱਸ ਸੈਮੀਨਾਰ ਕਰਵਾਇਆ ਗਿਆ

ਗੁਰਦੁਆਰਾ ਰੋਜ਼ਵਿਲ ‘ਚ ਸਿੱਖ ਅਵੇਅਰਨੈੱਸ ਸੈਮੀਨਾਰ ਕਰਵਾਇਆ ਗਿਆ

ਗੁਰਦੁਆਰਾ ਰੋਜ਼ਵਿਲ ‘ਚ ਸਿੱਖ ਅਵੇਅਰਨੈੱਸ ਸੈਮੀਨਾਰ ਕਰਵਾਇਆ ਗਿਆ
December 02
11:48 2015

3
ਰੋਜ਼ਵਿਲ, 2 ਦਸੰਬਰ (ਰਾਠੇਸ਼ਵਰ ਸੂਰਾਪੁਰੀ/ਪੰਜਾਬ ਮੇਲ)- ਗੁਰਦਵਾਰਾ ਸੱਚਖੰਡ ਸਾਹਿਬ ਰੋਜ਼ਵਿਲ ਵਿਖੇ ਗੁਰਦਵਾਰਾ ਪ੍ਰਬੰਧਕ ਕਮੇਟੀ ਅਤੇ ਭਾਈ ਗੁਰਦਾਸ ਲਾਇਬ੍ਰੇਰੀ ਦੇ ਸਟਾਫ਼ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਇਕ ਸਿੱਖ ਅਵੇਅਰਨੈੱਸ ਸੈਮੀਨਾਰ ਦਸ਼ਮੇਸ਼ ਹਾਲ ਵਿਚ ਕਰਵਾਇਆ ਗਿਆ, ਜਿਸਨੂੰ ਬੱਚਿਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਬੜੇ ਧਿਆਨ ਨਾਲ ਸੁਣਿਆ ਅਤੇ ਇਸ ਦੀ ਭਰਪੂਰ ਸ਼ਲਾਘਾ ਕੀਤੀ। ਸੰਗਤਾਂ ਨੇ ਅੱਗੇ ਤੋਂ ਵੀ ਇਹੋ ਜਿਹੇ ਸੈਮੀਨਾਰ ਕਰਵਾਉਂਦੇ ਰਹਿਣ ਲਈ ਪ੍ਰਬੰਧਕਾਂ ਨੂੰ ਬੇਨਤੀ ਕੀਤੀ। ਇਸ ਸਮਾਗਮ ਦਾ ਸੰਚਾਲਨ ਸ. ਮਨਜੀਤ ਸਿੰਘ ਹੁਰਾਂ ਬਾਖ਼ੂਬੀ ਨਿਭਾਇਆ। ਬੁਲਾਰਿਆਂ ‘ਚ ਸਭ ਤੋਂ ਪਹਿਲਾਂ ਪਰਮਿੰਦਰ ਕੌਰ ਨਾਗਰਾ ਨੇ ਬਜ਼ੁਰਗਾਂ ਦੀ ਸਾਂਭ-ਸੰਭਾਲ ਅਤੇ ਉਨ੍ਹਾਂ ਦਾ ਆਦਰ-ਮਾਣ ਬਰਕਰਾਰ ਰੱਖਣ ਸਬੰਧੀ ਆਪਣੇ ਵੱਡਮੁੱਲੇ ਸੁਝਾਅ ਦਿੱਤੇ ਅਤੇ ਆਪਣੀ ਨਿਸ਼ਕਾਮ ਸੇਵਾ ਕਰ ਰਹੀ ਸੰਸਥਾ ਦੁਆਰਾ ਬਜ਼ੁਰਗਾਂ ਲਈ ਕੀਤੇ ਜਾ ਰਹੇ ਕੰਮਾਂ ਤੋਂ ਹਾਜ਼ਰੀਨ ਨੂੰ ਜਾਣੂ ਕਰਵਾਇਆ।
ਇਸ ਤੋਂ ਬਾਅਦ ਵੱਖ-ਵੱਖ ਧਰਮ ਅਸਥਾਨਾਂ ‘ਤੇ ਜਾ ਕੇ ਫ੍ਰੀ ਮੈਡੀਕਲ ਕੈਂਪ ਲਗਾਉਣ ਵਾਲੇ ਬੀਬੀ ਅਮਨਦੀਪ ਕੌਰ ਮੈਂਬਰ ਭਗਤਪੂਰਨ ਸਿੰਘ ਸੇਵਾ ਸੁਸਾਇਟੀ ਡੇਵਿਸ ਨੇ ਹਾਜ਼ਰੀ ਲਗਵਾਈ। ਸਭ ਨੇ ਉਨ੍ਹਾਂ ਦੇ ਕੰਮਾਂ ਦੀ ਭਰਪੂਰ ਸ਼ਲਾਘਾ ਕੀਤੀ।
ਭੁਪਿੰਦਰ ਸਿੰਘ ਅਤੇ ਜਸਕਰਨ ਸਿੰਘ ਜੌਹਲ ਹੁਰਾਂ ਨੇ ਆਪਣੀਆਂ ਸੇਵਾਵਾਂ ਬਾਰੇ ਵਿਸਥਾਰ ਨਾਲ ਦੱਸਿਆ ਕਿ ਉਹ ਹਰ ਵੀਰਵਾਰ ਸੰਗਤਾਂ ਨਾਲ ਮਿਲ ਕੇ ਰਿਚਰਡ ਬਾਲੀਬਾਰਡ ਸੈਕਰਾਮੈਂਟੋ ਅਤੇ ਹਰ ਸਨਿਚਰਵਾਰ ਸੈਨਫਰਾਂਸਿਸਕੋ ਜਾਕੇ ਸੈਂਕੜੇ ਹੋਮਲੈੱਸ ਲੋਕਾਂ ਨੂੰ ਮੁਫ਼ਤ ਖਾਣਾ ਖੁਆਉਂਦੇ ਹਨ। ਉਨ੍ਹਾਂ ਨੇ ਬੱਚਿਆਂ ਨੂੰ ਸਿੱਖੀ ਤੇ ਸੇਵਾ ਨਾਲ ਜੋੜਨ ਲਈ ਆਪਣੇ ਵਲੋਂ ਕੁੱਝ ਸੁਝਾਅ ਵੀ ਦਿੱਤੇ।
ਉਪਰੰਤ ਡਾ. ਉਂਕਾਰ ਬਿੰਦਰਾ ਜੀ ਨੇ ਆਪਣੇ ਜੀਵਨ ਕਾਲ ਵਿਚ ਮਾਂ-ਬੋਲ਼ੀ ਪੰਜਾਬੀ ਦੇ ਪ੍ਰਚਾਰ ਤੇ ਪ੍ਰਸਾਰ ਲਈ ਕੀਤੇ ਤੇ ਕਰ ਰਹੇ ਆਪਣੇ ਯਤਨਾਂ ਸਬੰਧੀ ਵਿਸਥਾਰਪੂਰਵਕ ਚਾਨਣਾ ਪਾਇਆ। ਉਨ੍ਹਾਂ ਦੱਸਿਆ ਕਿ ਸ਼ਾਇਦ ਅਗਲੇ ਸਾਲ ਤੋਂ ਗਰੇਡ ਟੂ ਤੋਂ ਸ਼ੁਰੂ ਹੋ ਕੇ ਹਾਈ ਸਕੂਲਾਂ ਦੇ ਸਿਲੇਬਸਾਂ ਵਿਚ ਵੀ ਪੰਜਾਬੀ ਇਕ ਵਿਸ਼ੇ ਵਜੋਂ ਪੜ੍ਹਾਈ ਜਾਣ ਲੱਗ ਪਵੇ। ਉਨਾਂ ਨੇ ਖ਼ਾਸ ਤੌਰ ‘ਤੇ ਲੋਕਾਂ ਨੂੰ ਕਿਹਾ ਕਿ ਸਾਨੂੰ ਇੱਥੋਂ ਦੇ ਹੋਰ ਵਸਨੀਕਾਂ ਨਾਲ ਵੀ ਮੇਲ-ਮਿਲਾਪ ਰੱਖਣਾ ਚਾਹੀਦਾ ਹੈ ਅਤੇ ਸਾਨੂੰ ਹੁੰਮਹੁਮਾ ਕੇ ਵੈਟਰਨ ਅਤੇ ਆਜ਼ਾਦੀ ਦਿਵਸ ਦੀਆਂ ਪਰੇਡਾਂ ਵਿਚ ਸ਼ਾਮਲ ਹੋਣਾ ਚਾਹੀਦਾ ਹੈ। ਸ. ਬਿੰਦਰਾ ਦੀ ਭੈਣ ਸੰਤੋਸ਼ ਖਹਿਰਾ ਨੇ ਵੀ ਬੱਚਿਆਂ ਨੂੰ ਪੰਜਾਬੀ ਪੜ੍ਹਾਉਣ ਤੇ ਉਨ੍ਹਾਂ ਨੂੰ ਗੁਰਬਾਣੀ ਨਾਲ ਜੋੜਨ ਲਈ ਉਨ੍ਹਾਂ ਦੇ ਮਾਪਿਆਂ ਨੂੰ ਪ੍ਰੇਰਿਆ। ਡਾ. ਹਰਬੰਸ ਸਿੰਘ ਸਰਾਓਂ ਨੇ ਆਪਣੇ ਭਾਸ਼ਨ ‘ਚ ਇਸ ਵਿਸ਼ੇ ‘ਤੇ ਬੜੀ ਮਹੱਤਵਪੂਰਨ ਜਾਣਕਾਰੀ ਦਿੱਤੀ।
ਇਸ ਤੋਂ ਇਲਾਵਾ ਨੈਨਦੀਪ ਸਿੰਘ (ਕੋ-ਫਾਊਂਡਰ ਜੈਕਾਰਾ ਮੂਵਮੈਂਟ) ਨੇ ਪ੍ਰੋਜੈਕਟਰ ਰਾਹੀਂ ਸਲਾਈਡਜ਼ ਦਿਖਾ ਕੇ ਆਪਣੇ ਜ਼ਿੰਦਗੀ ਦੇ ਤਜ਼ਰਬੇ, ਵੱਖ-ਵੱਖ ਥਾਵਾਂ, ਧਰਮ ਅਸਥਾਨਾਂ ਅਤੇ ਉਨ੍ਹਾਂ ਨਾਲ ਜੁੜੇ ਪੰਜਾਬੀ ਸਕੂਲਾਂ ਦੀ ਕਾਰਗੁਜ਼ਾਰੀ ‘ਤੇ ਵਿਸਥਾਰਪੂਰਵਕ ਚਾਨਣਾ ਪਾਇਆ।
ਅੰਤ ‘ਚ ਮਾਸਟਰ ਸੰਤੋਖ਼ ਸਿੰਘ (ਭਾਈ ਘਨੱਈਆ ਇੰਟਰਨੈਸ਼ਨਲ ਮਿਸ਼ਨ ਸੈਕਰਾਮੈਂਟੋ) ਨੇ ਸੈਮੀਨਾਰ ‘ਚ ਸ਼ਾਮਲ ਹੋਣ ਲਈ ਆਏ ਸਾਰੇ ਸਰੋਤਿਆਂ ਦਾ ਤਹਿ ਦਿਲੋਂ ਧੰਨਵਾਦ ਕੀਤਾ। ਬੁਲਾਰਿਆਂ ਤੋਂ ਇਲਾਵਾ ਹਾਜ਼ਰੀ ਲਗਵਾਉਣ ਵਾਲਿਆਂ ਵਿਚ ਖ਼ਾਸ ਤੌਰ ‘ਤੇ ਗੁਰਦਵਾਰਾ ਪ੍ਰਧਾਨ ਬਲਰਾਜ ਸਿੰਘ ਰੰਧਾਵਾ, ਸ. ਹਰਨੇਕ ਸਿੰਘ ਸਿੱਧੂ, ਐੱਸ.ਡੀ.ਓ. ਗੁਰਮੇਲ ਸਿੰਘ, ਰਾਠੇਸ਼ਵਰ ਸਿੰਘ ਸੂਰਾਪੁਰੀ, ਗੁਰਦਵਾਰਾ ਸਾਹਿਬ ਦੇ ਹੈੱਡ-ਗ੍ਰੰਥੀ ਗੁਰਚਰਨ ਸਿੰਘ, ਬਹਾਦਰ ਸਿੰਘ ਮੁੰਡੀ, ਜਸਵਿੰਦਰ ਸਿੰਘ ਆਦਿ ਸਮੇਤ ਹੋਰ ਕਈ ਪਤਵੰਤੇ ਸੱਜਣਾਂ ਅਤੇ ਬਹੁ ਗਿਣਤੀ ‘ਚ ਬੱਚਿਆਂ ਅਤੇ ਬੀਬੀਆਂ ਨੇ ਹਾਜ਼ਰੀ ਭਰੀ। ਲੰਗਰ ਦੀ ਸੇਵਾ ਗੁਰੂ ਨਾਨਕ ਇੰਜੀਨੀਅਰਿੰਗ ਕਾਲਜ ਦੇ ਵਿਦਿਆਰਥੀਆਂ ਵਲੋਂ ਕੀਤੀ ਗਈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

ਅਮਰੀਕਾ ਸ਼ਾਂਤੀ ਸਥਾਪਨਾ ਲਈ 200 ਫੌਜੀਆਂ ਨੂੰ ਰੱਖੇਗਾ ਸੀਰੀਆ ‘ਚ

Read Full Article
    ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

ਐੱਫ.ਬੀ.ਆਈ. ਦੇ ਸਾਬਕਾ ਪ੍ਰਮੁੱਖ ਨੇ ਟਰੰਪ ਨੂੰ ਦੱਸਿਆ ‘ਰੂਸੀ ਏਜੰਟ’

Read Full Article
    ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

ਭਾਰਤੀ ਦੀ ਫਲੋਰੀਡਾ ‘ਚ ਗੋਲੀ ਮਾਰ ਕੇ ਹੱਤਿਆ

Read Full Article
    ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

ਨਿਊਜਰਸੀ ‘ਚ ਦਰਦਨਾਕ ਹਾਦਸੇ ‘ਚ ਪੰਜਾਬੀ ਸਮੇਤ ਤਿੰਨ ਲੋਕਾਂ ਦੀ ਮੌਤ

Read Full Article
    ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

ਮੇਰੇ ਖ਼ਿਲਾਫ਼ ਸਾਜ਼ਿਸ਼ ਰਚ ਰਹੇ ਡਿਪਟੀ ਅਟਾਰਨੀ ਜਨਰਲ : ਟਰੰਪ

Read Full Article
    ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

ਪੁਲਵਾਮਾ ਹਮਲੇ ਦੇ ਦੋਸ਼ੀਆਂ ਨੂੰ ਸਜ਼ਾ ਦੇਵੇ ਪਾਕਿਸਤਾਨ : ਅਮਰੀਕਾ

Read Full Article
    ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

ਕਿਮ ਕੁਮਾਰੀ ਨੇ ਜਿਤਿਆ ‘ਮਿਸ ਇੰਡੀਆ ਯੂਐੱਸਏ’ 2019 ਦਾ ਖਿਤਾਬ

Read Full Article
    ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

ਪੁਲਵਾਮਾ ਹਾਦਸੇ ਬਾਰੇ ਨਾ ਖੇਡੀ ਜਾਵੇ ਸਿਆਸਤ

Read Full Article
    ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

ਯੂਬਾ ਸਿਟੀ ‘ਚ ਸਿੱਖ ਵਿਅਕਤੀ ‘ਤੇ ਹੋਇਆ ਨਫ਼ਰਤੀ ਹਮਲਾ

Read Full Article
    ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

ਜਲ੍ਹਿਆਂਵਾਲੇ ਬਾਗ ਦੀ 100ਵੀਂ ਬਰਸੀ ਨੂੰ ਸਮਰਪਿਤ ਸਮਾਗਮ 6 ਅਤੇ 7 ਅਪ੍ਰੈਲ ਨੂੰ

Read Full Article
    ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

ਟਰੰਪ ਦੇ ਚੋਣ ਇੰਚਾਰਜ ਰਹੇ ਮੈਨਫੋਰਟ ਨੂੰ ਹੋ ਸਕਦੀ ਹੈ 24 ਸਾਲ ਦੀ ਸਜ਼ਾ

Read Full Article
    ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

ਟੈਕਸਾਸ ‘ਚ ਭਾਰਤੀ ਮੂਲ ਦਾ ਜੋੜਾ ਮ੍ਰਿਤਕ ਹਾਲਤ ‘ਚ ਮਿਲਿਆ

Read Full Article
    ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

ਗੁਰਦੁਆਰਾ ਸਾਹਿਬ ਫਰੀਮਾਂਟ ਦੀ ਨਵੀਂ ਪ੍ਰਬੰਧਕੀ ਕਮੇਟੀ ਦਾ ਐਲਾਨ

Read Full Article
    ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

ਅਮਰੀਕਾ ਦੇ ਨਿਊ ਓਰਲੀਨਜ਼ ‘ਚ ਗੋਲੀਬਾਰੀ ਦੌਰਾਨ 5 ਪੈਦਲ ਯਾਤਰੀ ਜ਼ਖਮੀ

Read Full Article
    ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

ਕੈਲੀਫੋਰਨੀਆ ਦੇ ਰੈਸਟੋਰੈਂਟ ਵਿਚ ਇੱਕ ਹੋਰ ਸਿੱਖ ‘ਤੇ ਹੋਇਆ ਨੱਸਲੀ ਹਮਲਾ

Read Full Article