ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਵਿਖੇ ਸ਼ੇਰ ਸਿੰਘ ਵੱਲੋਂ ਕਰਵਾਏ ਗਏ ਸਮਾਗਮ

421
ਗੁਰਦੁਆਰਾ ਸਾਹਿਬ ਵਿਖੇ ਸ਼ੇਰ ਸਿੰਘ ਨੂੰ ਸਨਮਾਨਿਤ ਕਰਦੇ ਹੋਏ ਰਾਗੀ ਸਿੰਘ।
Share

ਸੈਕਰਾਮੈਂਟੋ, 24 ਜੂਨ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਵਿਖੇ ਐਤਵਾਰ ਦੇ ਸਮਾਗਮਾਂ ਦੌਰਾਨ ਇਸ ਵਾਰ ਸ਼ੇਰ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਨੇ ਸੇਵਾ ਲਈ। ਇਸ ਮੌਕੇ ਹਜ਼ੂਰੀ ਰਾਗੀ ਭਾਈ ਹਰਜੀਤਪਾਲ ਸਿੰਘ ਖਾਲਸਾ ਅਤੇ ਉਨ੍ਹਾਂ ਦੇ ਜੱਥੇ ਵੱਲੋਂ ਇਲਾਹੀ ਬਾਣੀ ਦਾ ਕੀਰਤਨ ਕਰਕੇ ਆਈਆਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਕਥਾਵਾਚਕ ਭਾਈ ਹਰਮਨਪ੍ਰੀਤ ਸਿੰਘ ਨੇ ਕਥਾ ਰਾਹੀਂ ਸੰਗਤਾਂ ਨੂੰ ਸਿੱਖ ਇਤਿਹਾਸ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ। ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ।
ਜ਼ਿਕਰਯੋਗ ਹੈ ਕਿ ਗੁਰਦੁਆਰਾ ਸਾਹਿਬ ਬਰਾਡਸ਼ਾਹ ਰੋਡ ਵਿਖੇ ਸੰਗਤਾਂ ਦੀ ਆਮਦ ਸ਼ੁਰੂ ਹੋ ਚੁੱਕੀ ਹੈ ਅਤੇ ਹਰ ਐਤਵਾਰ ਸੰਗਤਾਂ ਹਾਜ਼ਰੀਆਂ ਭਰ ਰਹੀਆਂ ਹਨ।


Share