PUNJABMAILUSA.COM

ਗੁਰਦੁਆਰਾ ਸਾਹਿਬ, ਮਿਲਪੀਟਸ ਵਿਖੇ ਬਸੰਤ ਸੈਮੀਨਾਰ ਕਰਵਾਇਆ

 Breaking News

ਗੁਰਦੁਆਰਾ ਸਾਹਿਬ, ਮਿਲਪੀਟਸ ਵਿਖੇ ਬਸੰਤ ਸੈਮੀਨਾਰ ਕਰਵਾਇਆ

ਗੁਰਦੁਆਰਾ ਸਾਹਿਬ, ਮਿਲਪੀਟਸ ਵਿਖੇ ਬਸੰਤ ਸੈਮੀਨਾਰ ਕਰਵਾਇਆ
February 07
10:26 2018

ਮਿਲਪੀਟਸ, 7 ਫਰਵਰੀ (ਪੰਜਾਬ ਮੇਲ)- ਬੀਤੇ ਦਿਨੀਂ ਗੁਰਦੁਆਰਾ ਸਾਹਿਬ ਸਿੰਘ ਸਭਾ ਬੇ-ਏਰੀਆ ਮਿਲਪੀਟਸ ਵਿਖੇ ਬਸੰਤ ਸੈਮੀਨਾਰ ਕਰਵਾਇਆ ਗਿਆ। ਜਿਸ ਵਿਚ ਪੰਥ ਦੇ ਪ੍ਰਸਿੱਧ ਗੁਰਮਤਿ ਸੰਗੀਤ ਅਚਾਰੀਆ ਡਾ. ਗੁਰਨਾਮ ਸਿੰਘ ਜੀ, ਫਾਊਂਡਰ ਐਂਡ ਹੈੱਡ ਗੁਰਮਤਿ ਸੰਗੀਤ ਚੇਅਰ ਅਤੇ ਗੁਰਮਤਿ ਸੰਗੀਤ ਵਿਭਾਗ, ਡੀਨ ਫੈਕਲਟੀ ਆਫ ਆਰਟਸ ਪੰਜਾਬੀ ਯੂਨੀਵਰਸਿਟੀ ਪਟਿਆਲਾ ਨੇ ਗੁਰਮਤਿ ਸੰਗੀਤ ਵਿਚ ਬਸੰਤ ਰੁੱਤ ਅਤੇ ਬਸੰਤ ਰਾਗ ਬਾਰੇ ਸੰਗਤਾਂ ਨੂੰ ਵਿਸ਼ੇਸ਼ ਜਾਣਕਾਰੀ ਦਿੱਤੀ। ਇਸ ਮੌਕੇ ਡਾ. ਦਲਜੀਤ ਸਿੰਘ ਜੀ ਸਾਬਕਾ ਵਾਇਸ ਚਾਂਸਲਰ ਰਯਾਤ-ਬਾਹਰਾ ਯੂਨੀਵਰਸਿਟੀ ਸ਼ਿਮਲਾ ਵੀ ਸ਼ਾਮਲ ਹੋਏ। ਸੈਮੀਨਾਰ ਦੀ ਆਰੰਭਤਾ ਡਾ. ਪ੍ਰਿਤਪਾਲ ਸਿੰਘ ਜੀ ਨੇ ਜੀ ਆਇਆਂ ਭਾਸ਼ਣ ਨਾਲ ਕੀਤੀ ਅਤੇ ਡਾ. ਗੁਰਨਾਮ ਸਿੰਘ ਜੀ ਨੂੰ ਸੰਗਤ ਦੇ ਰੂ-ਬ-ਰੂ ਹੋਣ ਲਈ ਬੇਨਤੀ ਕੀਤੀ। ਡਾ. ਗੁਰਨਾਮ ਸਿੰਘ ਜੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਗੁਰਮਤਿ ਸੰਗੀਤ ਵਿਚ ਬਸੰਤ ਰੁੱਤ ਅਤੇ ਬਸੰਤ ਰਾਗ ਦਾ ਵਿਸ਼ੇਸ਼ ਮਹੱਤਵ ਹੈ। ਗੁਰਮਤਿ ਸੰਗੀਤ ਵਿਚ ਮਾਘੀ ਦੀ ਸੰਗਰਾਂਦ ਤੋਂ ਲੈ ਕੇ ਹੋਲੇ-ਮਹੱਲੇ ਤੱਕ ਬਸੰਤ ਰਾਗ ਗਾਉਣ ਦੀ ਪ੍ਰੰਪਰਾ ਹੈ। ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਿਖੇ ਲੋਹੜੀ ਦੀ ਰਾਤ ਨੂੰ ਪ੍ਰਮੁੱਖ ਤੌਰ ‘ਤੇ ਅਰਦਾਸ ਕਰਕੇ ਬਸੰਤ ਰਾਗ ਖੋਲ੍ਹਣ ਦੀ ਆਗਿਆ ਲਈ ਜਾਂਦੀ ਹੈ। ਉਪਰੰਤ ਹੋਲੇ-ਮਹੱਲੇ ਤੱਕ ਹਰ ਇਕ ਕੀਰਤਨੀ ਚੌਕੀ ਵਿਚ ਬਸੰਤ ਰਾਗ ਗਾਉਣ ਦੀ ਪ੍ਰੰਪਰਾ ਹੈ ਅਤੇ ਹਰ ਇੱਕ ਕੀਰਤਨ ਚੌਕੀ ਦੀ ਸਮਾਪਤੀ ਬਸੰਤ ਦੀ ਵਾਰ ਦਾ ਗਾਇਨ ਕਰਕੇ ਕੀਤੀ ਜਾਂਦੀ ਹੈ। ਉਨ੍ਹਾਂ ਨੇ ਸੰਗਤ ਨੂੰ ਇਨ੍ਹਾਂ ਪ੍ਰੰਪਰਾਵਾਂ ਦੀ ਸੰਭਾਲ ਕਰਨ ਲਈ ਬੇਨਤੀ ਕੀਤੀ, ਤਾਂ ਕਿ ਅਸੀਂ ਆਪਣੀ ਆਉਣ ਵਾਲੀ ਪੀੜ੍ਹੀ ਨੂੰ ਇਸ ਤੋਂ ਜਾਣੂ ਕਰਵਾ ਸਕੀਏ। ਉਪਰੰਤ ਡਾ. ਦਲਜੀਤ ਸਿੰਘ ਜੀ ਨੇ ਇਸ ਵੱਡਮੁੱਲੀ ਜਾਣਕਾਰੀ ਦੇਣ ਲਈ ਡਾ. ਗੁਰਨਾਮ ਸਿੰਘ ਜੀ ਦਾ ਵਿਸ਼ੇਸ਼ ਧੰਨਵਾਦ ਕੀਤਾ। ਅੰਤ ਵਿਚ ਸ. ਜਸਵੰਤ ਸਿੰਘ ਜੀ ਹੋਠੀ ਨੇ ਸਮੂਹ ਸਾਧ ਸੰਗਤ ਦਾ ਧੰਨਵਾਦ ਕੀਤਾ ਅਤੇ ਭਵਿੱਖ ਵਿਚ ਵੀ ਅਜਿਹੇ ਉਪਰਾਲੇ ਕਰਨ ਲਈ ਯਕੀਨ ਦਵਾਇਆ।

About Author

Punjab Mail USA

Punjab Mail USA

Related Articles

ads

Latest Category Posts

    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article
    ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

ਅਮਰੀਕੀ ਹਵਾਈ ਜਹਾਜ਼ ‘ਚ ਸਵਾਰ ਵਿਅਕਤੀ ਕੋਲ ਸੀ ਬੰਦੂਕ; ਹਵਾਈ ਅੱਡੇ ‘ਤੇ ਸੁਰੱਖਿਆ ਜਾਂਚ ‘ਚ ਨਹੀਂ ਹੋ ਸਕੀ ਡਿਟੈਕਟ

Read Full Article
    ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

ਟਰੰਪ ਵੱਲੋਂ ਦਿੱਤੀ ਚਿਤਾਵਨੀ ਦਾ ਤੁਰਕੀ ਨੇ ਦਿੱਤਾ ਮੂੰਹ ਤੋੜ ਜਵਾਬ

Read Full Article
    ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

ਅਮਰੀਕਾ ‘ਚ ਬਰਫੀਲੇ ਤੂਫਾਨ ਕਾਰਨ 5 ਲੋਕਾਂ ਦੀ ਮੌਤ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

ਟਰੰਪ ਨੇ ਜਾਂਚ ਏਜੰਸੀ ਐੱਫ.ਬੀ.ਆਈ. ਨੂੰ ਲਿਆ ਲੰਬੇ ਹੱਥੀ

Read Full Article