PUNJABMAILUSA.COM

ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਵਿਖੇ ਹੋਈਆਂ ਪੰਥਕ ਵਿਚਾਰਾਂ

ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਵਿਖੇ ਹੋਈਆਂ ਪੰਥਕ ਵਿਚਾਰਾਂ

ਗੁਰਦੁਆਰਾ ਸਾਹਿਬ ਸਿੰਘ ਸਭਾ ਮਿਲਪੀਟਸ ਵਿਖੇ ਹੋਈਆਂ ਪੰਥਕ ਵਿਚਾਰਾਂ
January 24
10:12 2018

ਮਿਲਪੀਟਸ, 24 ਜਨਵਰੀ (ਬਲਵਿੰਦਰਪਾਲ ਸਿੰਘ ਖਾਲਸਾ/ਪੰਜਾਬ ਮੇਲ)- ਮੀਰੀ-ਪੀਰੀ ਦੇ ਸਿਧਾਂਤ ਅਧੀਨ ਖਾਲਿਸਤਾਨ ਦੀ ਪ੍ਰਾਪਤੀ ਲਈ ਦਹਾਕਿਆਂ ਤੋਂ ਲੋਕਤੰਤਰੀ ਢੰਗ ਨਾਲ ਕਾਰਜ ਕਰ ਰਹੀ ਵਡੀ ਜਥੇਬੰਦੀ ਸਿੱਖ ਯੂਥ ਆਫ ਅਮਰੀਕਾ ਦੇ ਪੱਛਮੀ ਤੱਟ ਸਾਨ ਫਰਾਂਸਿਸਕੋ ਬੇਅ ਏਰੀਆ ਵਿਚਲੇ ਜਥੇਬੰਦੀ ਦੇ ਮੋਢੀ ਤੇ ਨਵੇਂ ਆ ਕੇ ਰਲਣ ਵਾਲੇ ਮੈਂਬਰਾਂ ਦਾ ਪਿਛਲੇ ਦਿਨੀਂ ਕੈਲੀਫੋਰਨੀਆ ਦੇ ਸ਼ਹਿਰ ਮਿਲਪੀਟਸ ਵਿਚਲੇ ਗੁਰਦੁਆਰਾ ਸਾਹਿਬ ਸਿੰਘ ਸਭਾ ਵਿਖੇ ਵੱਡਾ ਇਕੱਠ ਹੋਇਆ, ਜਿਸ ਵਿਚ ਬਹੁਤ ਸਾਰੀਆਂ ਪੰਥਕ ਵਿਚਾਰਾਂ ਹੋਈਆਂ। ਜਥੇਬੰਦੀ ਦੇ ਮੋਢੀ ਮੈਂਬਰ ਤੇ ਏ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਜਸਵੰਤ ਸਿੰਘ ਹੋਠੀ ਦੀ ਪ੍ਰਧਾਨਗੀ ਵਿਚ ਬਹੁਤ ਸਾਰੀਆਂ ਵਿਚਾਰਾਂ ਹੋਈਆਂ। ਉਨ੍ਹਾਂ ਆਪ ਵੀ ਆਪਣੇ ਵਿਚਾਰ ਪੇਸ਼ ਕੀਤੇ ਤੇ ਜਥੇਬੰਦੀ ਵਿਚ ਆਈ ਖੜੋਤ ਤੋੜਨ ਲਈ ਮੁੱਢਲੇ ਯਤਨਾਂ ਦੀ ਆਰੰਭਤਾ ਕਰਦਿਆਂ ਕਿਹਾ ਕਿ ਦੇਸ਼ ਪੰਜਾਬ ਤੇ ਵਿਦੇਸ਼ਾਂ ਵਿਚ ਸਿੱਖ ਕੌਮ ਲਈ ਹਾਲਾਤ ਬਹੁਤ ਨਾਜ਼ੁਕ ਹਨ ਤੇ ਜਥੇਬੰਦੀ ਨੂੰ ਸਿਰ ਜੋੜ ਕੇ ਵਿਚਾਰਾਂ ਕਰਨੀਆਂ ਚਾਹੀਦੀਆਂ ਹਨ। ਸਿੱਖ ਯੂਥ ਆਫ ਦੇ ਸੀਨੀਅਰ ਮੈਂਬਰ ਭਾਈ ਜਸਜੀਤ ਸਿੰਘ ਨੇ ਬੜੇ ਜ਼ੋਰ ਨਾਲ ਕਿਹਾ ਕਿ ਇਹ ਜਥੇਬੰਦੀ ਖਾਲਿਸਤਾਨ ਦੀ ਪ੍ਰਾਪਤੀ ਲਈ ਕਾਰਜ ਕਰਦੀ ਰਹੀ ਹੈ, ਕਰ ਰਹੀ ਹੈ ਤੇ ਕਰਦੀ ਰਹੇਗੀ। ਸਾਨੂੰ ਨਵੀਂ ਸਿੱਖ ਪੀੜ੍ਹੀ ਦਾ ਸੁਆਗਤ ਕਰਦਿਆਂ, ਮੋਢੇ ਨਾਲ ਮੋਢਾ ਜੋੜ ਕੇ ਅੱਗੇ ਵਧਣਾ ਚਾਹੀਦਾ ਹੈ ਤੇ ਰਲ-ਮਿਲ ਕੇ ਸਿੱਖ ਕੌਮ ਦੀ ਸੇਵਾ ਕਰਦਿਆਂ ਅੱਗੇ ਵਧਣਾ ਚਾਹੀਦਾ ਹੈ। ਸਥਾਨਕ ਮੁਸ਼ਕਲਾਂ ਨੂੰ ਵਿਚਾਰ ਦੀ ਤਾਕਤ ਨਾਲ ਮਿਲਜੁਲ ਕੇ ਹੱਲ ਕਰਦਿਆਂ ਭਵਿੱਖ ਵੱਲ ਪੁਲਾਂਘ ਪੁੱਟਣੀ ਚਾਹੀਦੀ ਹੈ। ਏ.ਜੀ.ਪੀ.ਸੀ. ਦੇ ਕੋਆਰਡੀਨੇਟਰ ਡਾਕਟਰ ਪ੍ਰਿਤਪਾਲ ਸਿੰਘ ਹੁਰਾਂ ਨੇ ਕਿਹਾ ਕਿ ਕੌਮ ਦੇ ਨਿਸ਼ਾਨੇ ‘ਰਾਜ ਕਰੇਗਾ ਖਾਲਸਾ’ ਦੀ ਸੇਧ ਵਿਚ ਕਾਰਜ ਕਰਨਾ ਚਾਹੀਦਾ ਹੈ। ਬਤੌਰ ਇਕ ਸਿੱਖ ਦੇ ਗੁਰੂ ਘਰਾਂ ਦੇ ਹਰ ਕਾਰਜ ਵਿਚ ਹਿੱਸਾ ਲੈਣਾ ਚਾਹੀਦਾ ਹੈ ਤੇ ਸੇਵਾ ਦੇ ਜਜ਼ਬੇ ਨੂੰ ਮੁੱਖ ਰੱਖਦਿਆਂ ਸਿੱਖੀ ਕਦਰਾਂ-ਕੀਮਤਾਂ ਦੀ ਰਖਵਾਲੀ ਕਰਨੀ ਚਾਹੀਦੀ ਹੈ। ਵੱਖ-ਵੱਖ ਪੰਥਕ ਜਥੇਬੰਦੀਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨਾਲ ਤਾਲਮੇਲ ਕਰਕੇ ਸਿੱਖੀ ਸ਼ਾਨ ਦੀ ਬਿਹਤਰੀ ਲਈ ਸਦਾ ਤਿਆਰ ਰਹਿਣਾ ਚਾਹੀਦਾ ਹੈ। ਜਥੇਬੰਦੀ ਦੇ ਮੋਢੀ ਮੈਂਬਰਾਂ ਵਿਚੋਂ ਹੀ ਭਾਈ ਕੁਲਵੰਤ ਸਿੰਘ ਸਾਨ ਫਰਾਂਸਿਸਕੋ ਨੇ ਵੀ ਜਥੇਬੰਦੀ ਦੀਆਂ ਸਰਗਰਮੀਆਂ ਵਧਾਉਣ ਤੇ ਜ਼ਿੰਮੇਵਾਰੀ ਸਾਂਝੀ ਕਰਨ ਉੱਤੇ ਜ਼ੋਰ ਦਿੰਦਿਆਂ ਕਿਹਾ ਕਿ ਜਥੇਬੰਦੀ ਦੇ ਨਵੇਂ ਤੇ ਤਜ਼ਰਬੇਕਾਰ ਮੈਂਬਰਾਂ ਦਾ ਸਹਿਯੋਗ ਵਧਾਉਂਦਿਆਂ ਖਾਲਿਸਤਾਨ ਦੇ ਨਿਸ਼ਾਨੇ ਵੱਲ ਅੱਗੇ ਵਧਣਾ ਚਾਹੀਦਾ ਹੈ। ਜਥੇਬੰਦੀ ਦੇ ਨੌਜਵਾਨ ਮੈਂਬਰ ਭਾਈ ਸੰਦੀਪ ਸਿੰਘ ਜੰਟੀ ਨੇ ਵੀ ਸਭ ਦੇ ਵਿਚਾਰਾਂ ਦੀ ਹਾਮੀ ਭਰਦਿਆਂ ਕਿਹਾ ਕਿ ਮਸਲਾ ਖਾਲਸਾ ਪੰਥ ਲਈ ਸ਼ੁਭ ਕਾਰਜ ਕਰਨ ਦਾ ਹੈ ਤੇ ਸਭ ਦਾ ਸਤਿਕਾਰ ਕਰਦਿਆਂ ਸਿੱਖ ਸਰਗਰਮੀਆਂ ਨੂੰ ਵਧਾਉਣ ਦੀ ਲੋੜ ਹੈ।
ਉਪਰੰਤ ਭਾਈ ਜਸਵੰਤ ਸਿੰਘ ਹੋਠੀ ਨੇ ਨਵੀਂ ਤਜਵੀਜ਼ ਪੇਸ਼ ਕਰਦਿਆਂ ਕਿਹਾ ਕਿ ਭਾਈ ਜਸਵਿੰਦਰ ਸਿੰਘ ਜੰਡੀ ਜਥੇਬੰਦੀ ਦੇ ਪੱਛਮੀ ਤੱਟ ਦੀ ਅਗਵਾਈ ਕਰਦੇ ਰਹੇ ਹਨ ਤੇ ਉਨ੍ਹਾਂ ਦੀ ਅਗਵਾਈ ਵਿਚ ਜਥੇਬੰਦੀ ਨੇ ਪੰਥ ਦੀ ਬਹੁਤ ਸੇਵਾ ਕੀਤੀ ਹੈ ਤੇ ਇਕ ਵਾਰ ਫਿਰ ਉਨ੍ਹਾਂ ਦੀ ਅਗਵਾਈ ਵਿਚ ਅੱਗੇ ਵਧਣ ਦੀ ਲੋੜ ਹੈ, ਤਾਂ ਕਿ ਮਿੱਥੇ ਸਮੇਂ ਵਿਚ ਪੂਰੇ ਕੀਤੇ ਜਾਣ ਵਾਲੇ ਸੇਵਾ ਦੇ ਕਾਰਜ ਅੱਗੇ ਵਧਾਏ ਜਾਣ। ਜੈਕਾਰੇ ਬੁਲਾ ਕੇ ਭਾਈ ਜਸਵਿੰਦਰ ਸਿੰਘ ਜੰਡੀ ਨੂੰ ਜ਼ਿੰਮੇਵਾਰੀ ਸੌਂਪਕੇ ਜਥੇਬੰਦੀ ਵਿਚ ਨਵੀਂ ਰੂਹ ਫੂਕਣ ਲਈ ਅਰਦਾਸ ਬੇਨਤੀ ਕੀਤੀ ਗਈ। ਭਾਈ ਜੰਡੀ ਨੇ ਉਨ੍ਹਾਂ ਉਪਰ ਪਾਈ ਗਈ ਨਵੀਂ ਸੇਵਾ ਤੇ ਜ਼ਿੰਮੇਵਾਰੀ ਲਈ ਸਭ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਉਹ ਸਭ ਨਾਲ ਮਿਲਕੇ ਚੱਲਦਿਆਂ ਸੇਵਾ ਦੇ ਕਾਰਜ ਨੂੰ ਨੇਪਰੇ ਚਾੜਨ ਲਈ ਪੁਰਜ਼ੋਰ ਯਤਨ ਕਰਨਗੇ। ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਭਾਈ ਮਨਜੀਤ ਸਿੰਘ ਬਰਾੜ ਨੇ ਖਾਸ ਨੇ ਵਿਸ਼ੇਸ ਤੌਰ ‘ਤੇ ਇਸ ਇਕੱਠ ਵਿਚ ਹਿੱਸਾ ਲੈਂਦਿਆਂ ਸਭ ਨੂੰ ਸਹਿਯੋਗ ਦੇਣ ਲਈ ਬੇਨਤੀਆਂ ਕੀਤੀਆਂ। ਇਸ ਭਰੇ ਹੋਏ ਇਕੱਠ ਵਿਚ ਹੇਅਵਰਡ, ਫਰੀਮਾਂਟ, ਯੂਨੀਅਨ ਸਿਟੀ, ਸੈਨਹੋਜ਼ੇ, ਟਰੇਸੀ, ਮਨਟੀਕਾ, ਟਰਲਕ, ਮੁਡੈਸਟੋ, ਲੈਥਰੋਪ, ਸਟਾਕਟਨ ਆਦਿ ਸ਼ਹਿਰਾਂ ਤੋਂ ਜਥੇਬੰਦੀ ਦੇ ਮੈਂਬਰ ਸ਼ਾਮਲ ਹੋਏ।

About Author

Punjab Mail USA

Punjab Mail USA

Related Articles

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article