ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਸਭਾ ਰਿਓਲਿੰਡਾ ਵਿਖੇ ਹੋਣਗੇ ਵੱਖ-ਵੱਖ ਸਮਾਗਮ

ਸੈਕਰਾਮੈਂਟੋ, 18 ਨਵੰਬਰ (ਪੰਜਾਬ ਮੇਲ)- ਗੁਰਦੁਆਰਾ ਸਾਹਿਬ ਸ੍ਰੀ ਗੁਰੂ ਰਵਿਦਾਸ ਸਭਾ ਰਿਓਲਿੰਡਾ ਵਿਖੇ ਆਉਣ ਵਾਲੇ ਸਮੇ ਵਿਚ ਵੱਖ-ਵੱਖ ਸਮਾਗਮ ਕਰਵਾਏ ਜਾ ਰਹੇ ਹਨ। ਆਉਣ ਵਾਲੇ ਪ੍ਰੋਗਰਾਮਾਂ ਦੇ ਵੇਰਵੇ ਇਸ ਤਰ੍ਹਾਂ ਹਨ: ਸਵਾਮੀ ਮਹਾਰੀਸ਼ੀ ਵਾਲਮੀਕਿ ਮਹਾਰਾਜ ਜੀ ਦੇ ਜਨਮ ਦਿਹਾੜੇ ਦੀ ਖੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ 20 ਨਵੰਬਰ ਨੂੰ ਆਰੰਭੇ ਜਾਣਗੇ, ਜਿਨ੍ਹਾਂ ਦੇ ਭੋਗ 22 ਨਵੰਬਰ ਨੂੰ ਪੈਣਗੇ। ਉਪਰੰਤ ਧਾਰਮਿਕ ਦੀਵਾਨ ਹੋਣਗੇ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਦੀ ਖੁਸ਼ੀ ਵਿਚ ਸ੍ਰੀ ਅਖੰਡ ਪਾਠ ਸਾਹਿਬ 27 ਨਵੰਬਰ ਨੂੰ ਆਰੰਭੇ ਜਾਣਗੇ, ਜਿਨ੍ਹਾਂ ਦੇ ਭੋਗ 29 ਨਵੰਬਰ ਨੂੰ ਪੈਣਗੇ। ਉਪਰੰਤ ਕੀਰਤਨ ਦੀਵਾਨ ਹੋਣਗੇ।
ਭਾਈ ਜੈਤਾ ਜੀ (ਸ਼ਹੀਦ ਭਾਈ ਜੀਵਨ ਸਿੰਘ) ਜੀ ਦਾ ਸ਼ਹੀਦੀ ਦਿਹਾੜਾ ਦੇ ਸੰਬੰਧ ‘ਚ ਸ੍ਰੀ ਅਖੰਡ ਪਾਠ ਸਾਹਿਬ 04 ਦਸੰਬਰ, ਦਿਨ ਸ਼ੁੱਕਰਵਾਰ ਨੂੰ ਆਰੰਭੇ ਜਾਣਗੇ, ਜਿਨ੍ਹਾਂ ਦੇ ਭੋਗ 06 ਦਸੰਬਰ, ਦਿਨ ਐਤਵਾਰ ਨੂੰ ਪੈਣਗੇ। ਉਪਰੰਤ ਭਾਈ ਜਸਵੀਰ ਸਿੰਘ ਜੀ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਕੀਰਤਨ ਰਾਹੀਂ ਆਈਆਂ ਸੰਗਤਾਂ ਨੂੰ ਨਿਹਾਲ ਕਰਨਗੇ।
ਸਮੂਹ ਸੰਗਤ ਨੂੰ ਬੇਨਤੀ ਹੈ ਕਿ ਇਨ੍ਹਾਂ ਸਮਾਗਮਾਂ ਵਿਚ ਪਹੁੰਚ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਹੋਰ ਵਧੇਰੇ ਜਾਣਕਾਰੀ ਲਈ ਪੰਜਾਬ ਮੇਲ ਦੇ ਸਫਾ ਨੰਬਰ 18 ‘ਤੇ ਲੱਗੇ ਇਸ਼ਤਿਹਾਰ ਨੂੰ ਦੇਖਿਆ ਜਾ ਸਕਦਾ ਹੈ।
There are no comments at the moment, do you want to add one?
Write a comment