PUNJABMAILUSA.COM

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

 Breaking News

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ

ਗੁਰਦੁਆਰਾ ਸਿੰਘ ਸਭਾ ਮਿਲਪੀਟਸ ਵਿਖੇ ਡਾ. ਪ੍ਰਿਤਪਾਲ ਸਿੰਘ ਦੇ ਮਾਤਾ ਜੀ ਦੇ ਅਕਾਲ ਚਲਾਣੇ ਦੀ ਅੰਤਿਮ ਅਰਦਾਸ
January 17
10:28 2018

ਮਿਲਪੀਟਸ, 17 ਜਨਵਰੀ (ਪੰਜਾਬ ਮੇਲ)- ਅਮਰੀਕਨ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੋਆਰਡੀਨੇਟਰ ਤੇ ਸਿੱਖ ਆਗੂ ਡਾਕਟਰ ਪ੍ਰਿਤਪਾਲ ਸਿੰਘ ਦੇ ਮਾਤਾ ਜੀ ਹਰਚਰਨ ਕੌਰ, ਲਗਪਗ 90 ਸਾਲ ਦੀ ਉਮਰ ਵਿਚ ਜਲੰਧਰ, ਪੰਜਾਬ ਵਿਚ ਪਿਛਲੇ ਦਿਨੀਂ ਸਵਰਗਵਾਸ ਹੋ ਗਏ ਸਨ, ਜਿੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕਰ ਦਿੱਤਾ ਗਿਆ ਸੀ। ਇਥੇ ਮਿਲਪੀਟਸ ਗੁਰਦੁਆਰਾ ਸਾਹਿਬ ਵਿਚ ਪਰਿਵਾਰ ਵੱਲੋਂ ਮਾਤਾ ਜੀ ਦੀ ਯਾਦ ਵਿਚ ਅੰਤਿਮ ਅਰਦਾਸ ਵਜੋਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕਰਵਾਏ ਗਏ ਤੇ ਕੀਰਤਨ ਦਰਬਾਰ ਕਰਵਾਇਆ ਗਿਆ, ਜਿੱਥੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਕੀਰਤਨ ਵਿਭਾਗ ਦੇ ਮੁਖੀ ਡਾਕਟਰ ਗੁਰਨਾਮ ਸਿੰਘ ਤੇ ਭਾਈ ਸੁਖਦੇਵ ਸਿੰਘ ਤੇ ਭਾਈ ਗੁਰਮੀਤ ਸਿੰਘ ਜੰਮੂ ਹੁਰਾਂ ਦੇ ਕੀਰਤਨੀ ਜੱਥਿਆਂ ਨੇ ਵੈਰਾਗਮਈ ਕੀਰਤਨ ਕੀਤਾ। ਦੂਰੋਂ-ਨੇੜਿਓਂ ਆਏ ਪੰਥਕ ਬੁਲਾਰਿਆਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੇ ਮਾਤਾ ਜੀ ਨੂੰ ਸ਼ਰਧਾਂਜਲੀਆਂ ਭੇਂਟ ਕੀਤੀਆਂ, ਉਨ੍ਹਾਂ ਦੀ ਪੰਥਕ ਸੇਵਾ ਨੂੰ ਸਲਾਹਿਆ ਤੇ ਡਾ. ਪ੍ਰਿਤਪਾਲ ਸਿੰਘ ਹੁਰਾਂ ਦੀ ਪੰਥਕ ਸੇਵਾ ਦੀ ਸ਼ਲਾਘਾ ਕਰਦਿਆਂ ਪਰਿਵਾਰ ਨੂੰ ਵਾਹਿਗੁਰੂ ਦੇ ਭਾਣੇ ‘ਚ ਰਹਿੰਦਿਆਂ ਭਾਣਾ ਮੰਨਣ ਲਈ ਅਰਦਾਸ-ਬੇਨਤੀ ਕੀਤੀ।
ਮਾਤਾ ਜੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਵਾਲੇ ਬੁਲਾਰਿਆਂ ਵਿਚ ਡਾ. ਅਮਰਜੀਤ ਸਿੰਘ ਖਾਲਿਸਤਾਨ ਅਫੇਅਰਜ਼ ਸੈਂਟਰ ਵਾਸ਼ਿੰਗਟਨ ਦੇ ਸੰਚਾਲਕ ਤੇ ਟੀ.ਵੀ.-84 ਦੇ ਹੋਸਟ, ਏ.ਜੀ.ਪੀ.ਸੀ. ਦੇ ਪ੍ਰਧਾਨ ਭਾਈ ਜਸਵੰਤ ਸਿੰਘ ਹੋਠੀ, ਡਾ. ਹਰਦਮ ਸਿੰਘ ਅਜ਼ਾਦ ਹਿਊਸਟਨ, ਇੰਦਰਜੀਤ ਸਿੰਘ ਥਿੰਦ ਸੈਨਹੋਜ਼ੇ, ਜਸਪਾਲ ਸਿੰਘ ਸੈਣੀ ਸੈਨਹੋਜ਼ੇ, ਗੁਰਦੇਵ ਸਿੰਘ ਸੰਧੂ ਮਿਲਪੀਟਸ, ਮਨਜੀਤ ਸਿੰਘ ਉਪਲ ਸਟਾਕਟਨ, ਮਿਲਪੀਟਸ ਗੁਰਦੁਆਰਾ ਦੇ ਸਕੱਤਰ ਭਾਈ ਕੰਗ, ਸੁਰਿੰਦਰ ਸਿੰਘ ਫਰਿਜ਼ਨੋ, ਜਸਵਿੰਦਰ ਸਿੰਘ ਜੰਡੀ ਤੇ ਕਸ਼ਮੀਰ ਸਿੰਘ ਸ਼ਾਹੀ ਫਰੀਮਾਂਟ ਆਦਿ ਸਨ। ਇਸ ਤੋਂ ਇਲਾਵਾ ਟਰਲਕ, ਯੂਬਾ ਸਿਟੀ, ਡੈਲਸ, ਮਨਟੀਕਾ, ਅਲਸਬਰਾਂਟੇ, ਸੈਕਰਾਮੈਂਟੋਂ ਤੇ ਹਿਊਸਟਨ ਤੋਂ ਵੀ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਬੁਲਾਰੇ ਅਤੇ ਸਥਾਨਕ ਪੰਥਕ ਜਥੇਬੰਦੀਆਂ ਦੇ ਪ੍ਰਤੀਨਿਧ ਪਹੁੰਚੇ ਹੋਏ ਸਨ। ਅੰਤ ਵਿਚ ਗੁਰਦੁਆਰਾ ਪ੍ਰਬੰਧਕ ਕਮੇਟੀ ਮਿਲਪੀਟਸ ਵੱਲੋਂ ਡਾ. ਪ੍ਰਿਤਪਾਲ ਸਿੰਘ ਨੂੰ ਸਿਰੋਪਾਓ ਸਾਹਿਬ ਦੀ ਬਖਸ਼ਿਸ਼ ਕੀਤੀ ਗਈ।
ਮਾਤਾ ਜੀ ਹਰਚਰਨ ਕੌਰ ਦੀ ਅੰਤਿਮ ਅਰਦਾਸ ਵਿਚ ਅਕਾਲ ਪੁਰਖ ਅੱਗੇ ਮਾਤਾ ਜੀ ਦੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖਸ਼ਣ ਲਈ ਅਰਜੋਈ ਕੀਤੀ ਗਈ। ਆਈਆਂ ਸੰਗਤਾਂ ਲਈ ਪਰਿਵਾਰ ਵੱਲੋਂ ਲੰਗਰ-ਪਾਣੀ ਦੀ ਸੇਵਾ ਕੀਤੀ ਗਈ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article