PUNJABMAILUSA.COM

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਰਿਓਲਿੰਡਾ ‘ਚ ਜੋਗਿੰਦਰ ਉਜਾਗਰ ਨਮਿਤ ਅੰਤਿਮ ਅਰਦਾਸ ਤੇ ਪਾਠ ਦੇ ਭੋਗ ਪਾਏ

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਰਿਓਲਿੰਡਾ ‘ਚ ਜੋਗਿੰਦਰ ਉਜਾਗਰ ਨਮਿਤ ਅੰਤਿਮ ਅਰਦਾਸ ਤੇ ਪਾਠ ਦੇ ਭੋਗ ਪਾਏ

ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਰਿਓਲਿੰਡਾ ‘ਚ ਜੋਗਿੰਦਰ ਉਜਾਗਰ ਨਮਿਤ ਅੰਤਿਮ ਅਰਦਾਸ ਤੇ ਪਾਠ ਦੇ ਭੋਗ ਪਾਏ
December 16
13:36 2015

20
ਸੈਕਰਾਮੈਂਟੋ, 16 ਦਸੰਬਰ (ਜੱਸੀ ਬੰਗਾ/ਜਸਵੰਤ ਸ਼ੀਮਾਰ/ਪੰਜਾਬ ਮੇਲ)- ਪਿਛਲੇ ਦਿਨੀਂ ਜੋਗਿੰਦਰ ਜੋਅ ਉਜਾਗਰ, ਜੋ ਪ੍ਰਮਾਤਮਾ ਵੱਲੋਂ ਬਖਸ਼ੀ ਸਵਾਸਾਂ ਦੀ ਪੁੰਜੀ ਤਿਆਗ ਕੇ ਗੁਰੂ ਚਰਨਾਂ ਵਿਚ ਵਿਰਾਜਮਾਨ ਹੋ ਗਏ ਸਨ, ਉਨ੍ਹਾਂ ਦੇ ਭੋਗ ਤੇ ਅੰਤਿਮ ਅਰਦਾਸ 13 ਤਰੀਖ, ਦਿਨ ਐਤਵਾਰ ਨੂੰ ਸ੍ਰੀ ਗੁਰੂ ਰਵਿਦਾਸ ਸਭਾ ਸੈਕਰਾਮੈਂਟੋ ਵਿਖੇ ਕੀਤੀ ਗਈ। ਫੀਜ਼ੀ ਅਤੇ ਭਾਰਤੀ ਮੂਲ ਦੀਆਂ ਸੰਗਤਾਂ ਇਸ ਮੌਕੇ ਸੈਂਕੜਿਆਂ ਦੀ ਤਦਾਦ ਵਿਚ ਸ਼ਾਮਲ ਸਨ। ਉਨ੍ਹਾਂ ਦੇ ਪਰਿਵਾਰ ਅਤੇ ਮਿੱਤਰ ਪਿਆਰਿਆਂ ਨੇ ਉਨ੍ਹਾਂ ਦੀ ਜ਼ਿੰਦਗੀ ਦੀ ਕਾਮਯਾਬੀ ‘ਤੇ ਵਿਚਾਰ ਸਾਂਝੇ ਕੀਤੇ। ਸ੍ਰੀ ਸਧਾਰਨ ਪਾਠ ਦੇ ਭੋਗ ਪੈਣ ਉਪਰੰਤ ਰਾਗੀ ਜਥੇ ਭਾਈ ਜਸਪਾਲ ਸਿੰਘ ਅਤੇ ਭਾਈ ਨਿਰਮਲ ਸਿੰਘ ਦੇ ਜਥੇ ਵਲੋਂ ਵੈਰਾਗਮਈ ਕੀਰਤਨ ਰਾਹੀਂ ਸੰਗਤਾਂ ਦੀ ਹਾਜ਼ਰੀ ਗੁਰੂ ਚਰਨਾਂ ‘ਚ ਲਾਈ ਗਈ। ਇਸ ਉਪਰੰਤ ਭਾਈ ਜਸਵੀਰ ਸਿੰਘ ਖਾਲਸਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਨੇ ਕਥਾ ਕੀਰਤਨ ਰਾਹੀਂ ਆਪਣੀ ਹਾਜ਼ਰੀ ਭਰੀ। ਸੰਗਤਾਂ ਵਿਚ ਗੁਰਮੁਖ ਪਿਆਰਿਆਂ ਨੇ ਵਿਛੜੀ ਰੂਹ ਨੂੰ ਸ਼ਰਧਾਂਜਲੀ ਦਿੱਤੀ। ਇਸ ਮੌਕੇ ਗੁਰੂ ਘਰ ਦੇ ਚੇਅਰਮੈਨ ਜੱਸੀ ਬੰਗਾ ਨੇ ਆਪਣੇ ਅਤੇ ਗੁਰੂ ਘਰ ਦੀ ਪ੍ਰਬੰਧਕ ਕਮੇਟੀ ਵਲੋਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼੍ਰੀ ਜੋਗਿੰਦਰ ਉਜਾਗਰ ਜੀ ਨਾਲ ਉਨ੍ਹਾਂ ਦੀ ਪਰਿਵਾਰਕ ਸਾਂਝ ਸੀ। ਉਹ ਇਕ ਨੇਕ ਦਿਲ ਇਨਸਾਨ ਸਨ। ਉਨ੍ਹਾਂ ਕਿਹਾ ਕਿ ਉਹ ਸਮਾਜ ਦੇ ਕਾਰਜਾਂ ‘ਚ ਮੋਹਰੀ ਰੋਲ ਅਦਾ ਕਰਦੇ ਸਨ। ਉਪਰੰਤ ਹੰਸ ਰਾਜ ਕਾਜਲਾ, ਸਵ. ਜੋਗਿੰਦਰ ਉਜਾਗਰ ਦੇ ਸਾਂਢੂ ਪਰਮਜੀਤ ਭੁੱਟਾ, ਮਿਸਟਰ ਜੂਹੀ ਲਾਲ, ਭਰਾ ਚਾਰਲੀ ਉਜਾਗਰ, ਸ਼੍ਰੀਮਤੀ ਧੀਰੂ ਸਿੰਘ, ਜੈਕ ਰਾਮ ਅਤੇ ਪੰਜਾਬ ਤੋਂ ਉਚੇਚੇ ਤੌਰ ‘ਤੇ ਸ਼ਰਧਾਂਜਲੀ ਸਮਾਗਮ ‘ਚ ਪੁੱਜੇ ਕੁਲਜੀਤ ਸਿੰਘ ਸਰਹਾਲ ਬਲਾਕ ਸੰਮਤੀ ਮੈਂਬਰ ਔੜ ਆਦਿ ਨੇ ਸ਼ਰਧਾ ਦੇ ਫੁੱਲ ਭੇਂਟ ਕੀਤੇ।
ਇਥੇ ਦੱਸਣਯੋਗ ਹੈ ਕਿ ਸ਼੍ਰੀ ਜੋਗਿੰਦਰ ਉਜਾਗਰ ਗੁਰੂ ਘਰ ਦੇ ਫਾਊਂਡਰ ਮੈਂਬਰ ਅਤੇ ਪਹਿਲੇ ਪੈਟਰਨਾਂ ਵਿਚੋਂ ਇਕ ਸਨ। ਗੁਰੂ ਘਰ ਦੀ ਜਗ੍ਹਾ ਲੈਣ ਵਿਚ ਵੀ ਇਨ੍ਹਾਂ ਦਾ ਹੀ ਯੋਗਦਾਨ ਸੀ। ਗੁਰੂ ਘਰ ਦੇ ਚੇਅਰਮੈਨ ਵਜੋਂ ਵੀ ਸੇਵਾ ਨਿਭਾਅ ਚੁੱਕੇ ਹਨ। ਸ਼੍ਰੀ ਜੋਗਿੰਦਰ ਉਜਾਗਰ ਦੇ ਬਜ਼ੁਰਗਾਂ ਦਾ ਜੱਦੀ ਪਿੰਡ ਹੇੜੀਆਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਸੀ ਤੇ ਸ਼੍ਰੀ ਉਜਾਗਰ ਦਾ ਜਨਮ ਫਿਜ਼ੀ ਵਿਖੇ ਹੋਇਆ ਸੀ। ਤਿੰਨ ਦਹਾਕੇ ਪਹਿਲਾਂ ਫੀਜ਼ੀ ਤੋਂ ਇਥੇ ਅਮਰੀਕਾ ਵਿਚ ਕੈਂਬਲਸੂਪ ਕੰਪਨੀ ਵਿਚ ਕੰਮ ਕੀਤਾ ਅਤੇ ਸਖਤ ਮਿਹਨਤ ਕਰਕੇ ਬਹੁਤ ਸਾਰੀਆਂ ਪ੍ਰਾਪਰਟੀਆਂ ਦੇ ਮਾਲਕ ਵਜੋਂ ਜਾਣੇ ਜਾਂਦੇ ਸਨ। ਉਹ ਫਿਜ਼ੀ ਤੋਂ ਪਰਿਵਾਰ ਸਮੇਤ ਅਮਰੀਕਾ ਆਣ ਕੇ ਪੱਕੇ ਤੌਰ ‘ਤੇ ਵਸ ਗਏ ਸਨ।
ਉਹ ਪਿੱਛੇ ਹਰਿਆ-ਭਰਿਆ ਪਰਿਵਾਰ, ਦੋਹਤੇ-ਦੋਹਤੀਆਂ, ਪੋਤੇ-ਪੋਤੀਆਂ ਛੱਡ ਗਏ ਹਨ। ਗੁਰੂ ਘਰ ਦੀ ਕਮੇਟੀ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦੀ ਹੈ ਅਤੇ ਅਰਦਾਸ ਕਰਦੀ ਹੈ ਕਿ ਵਿਛੜੀ ਰੂਹ ਨੂੰ ਪ੍ਰਮਾਤਮਾ ਆਪਣੇ ਚਰਨਾਂ ਵਿਚ ਨਿਵਾਸ ਸਥਾਨ ਦੇਵੇ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

25 ਸਾਲਾਂ ‘ਚ ਮੰਗਲ ‘ਤੇ ਹੋਵੇਗਾ ਇਨਸਾਨ: ਨਾਸਾ

Read Full Article
    ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

ਅਮਰੀਕਾ ‘ਚ ਨਫ਼ਰਤੀ ਅਪਰਾਧ ਦੀਆਂ ਘਟਨਾਵਾਂ ਵਧੀਆਂ

Read Full Article
    ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

ਟਰੰਪ ਨੇ ਭਾਰਤਵੰਸ਼ੀ ਨਿਓਮੀ ਰਾਓ ਨੂੰ ਨਾਮਜ਼ਦ ਕੀਤਾ ਜੱਜ

Read Full Article
    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article