PUNJABMAILUSA.COM

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

 Breaking News

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ

ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਕਵੀ ਦਰਬਾਰ ਕਰਵਾਇਆ
November 20
10:17 2019

ਸਿਆਟਲ, 20 ਨਵੰਬਰ (ਬਲਿਹਾਰ ਸਿੰਘ ਲੇਹਲ/ਪੰਜਾਬ ਮੇਲ)- ਪੰਜਾਬੀ ਲਿਖਾਰੀ ਸਭਾ ਸਿਆਟਲ (ਰਜਿ:) ਵਲੋਂ ਗੁਰੂ ਨਾਨਕ ਦੇਵ ਜੀ ਦੇ 550ਵੇਂ ਗੁਰਪੁਰਬ ਦੇ ਸੰਬੰਧ ਵਿਚ ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ (ਸਿਆਟਲ) ਵਿਖੇ ਬਹੁਤ ਹੀ ਸ਼ਾਨਦਾਰ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਪਿਛਲੇ ਮਹੀਨੇ, ਪੰਜਾਬੀ ਲਿਖਾਰੀ ਸਭਾ ਦੇ ਸਹਿਯੋਗ ਨਾਲ ਲਗਵਾਏ ਗਏ ਖੂਨਦਾਨ ਕੈਂਪ ਵਿਚ ਸੇਵਾ ਕਰਨ ਵਾਲੇ ”ਸਿੱਖ ਯੂਥ ਐਸੋਸੀਏਸ਼ਨ” ਦੇ ਬੱਚਿਆਂ ਨੂੰ ਸਨਮਾਨਤ ਵੀ ਕੀਤਾ ਗਿਆ।
ਕਵੀ ਦਰਬਾਰ ਦੀ ਸ਼ੁਰੂਆਤ ਸੁਖਰਾਜ ਕੌਰ ਨੇ ਇੱਕ ਬਹੁਤ ਹੀ ਭਾਵੁਕ ਭਾਸ਼ਣ ਨਾਲ ਕੀਤੀ ਤੇ ਅਮਰੀਕਾ ਦੇ ਜੰਮਪਲ ਬੱਚਿਆਂ ਉੱਤੇ ਗੁਰਦੁਆਰਿਆਂ ਵਿਚ ਹੋਣ ਵਾਲੀ ਸਿਆਸਤ ਅਤੇ ਲੜਾਈਆਂ-ਝਗੜਿਆਂ ਦੇ ਪੈਣ ਵਾਲੇ ਬੁਰੇ ਪ੍ਰਭਾਵਾਂ ਨੂੰ ਅਤੇ ਸਾਡੇ ਵਲੋਂ ਗੁਰੂ ਦੀਆਂ ਸਿੱਖਿਆਵਾਂ ਤੋਂ ਬੇਮੁੱਖ ਹੋਣ ਵਰਗੇ ਵਿਸ਼ਿਆਂ ਨੂੰ ਬਾਖੂਬੀ ਨਾਲ ਬਿਆਨ ਕੀਤਾ। ਉਪਰੰਤ ਅਵਤਾਰ ਸਿੰਘ ਬਿੱਲਾ ਅਤੇ ਸੁਰਜੀਤ ਸਿੰਘ ਬੈਂਸ ਨੇ ਗੁਰੂ ਨਾਨਕ ਦੇਵ ਜੀ ਦੀ ਮਹਿਮਾ ਵਿਚ ਗੀਤ ਸੁਣਾ ਕੇ ਕਵੀ ਦਰਬਾਰ ਨੂੰ ਅੱਗੇ ਤੋਰਿਆ। ਇਸ ਕਵੀ ਦਰਬਾਰ ਵਿਚ ਡਾ. ਜੇ.ਬੀ. ਸਿੰਘ (ਪ੍ਰਧਾਨ), ਬਲਿਹਾਰ ਸਿੰਘ ਲੇਹਲ (ਸਕੱਤਰ), ਸਾਧੂ ਸਿੰਘ ਝੱਜ (ਸਹਾਇਕ ਸਕੱਤਰ), ਸ਼ਿੰਗਾਰ ਸਿੰਘ ਸਿੱਧੂ, ਹਰਦਿਆਲ ਸਿੰਘ ਚੀਮਾ, ਅਵਤਾਰ ਸਿੰਘ ਆਦਮਪੁਰੀ, ਦਲਜੀਤ ਕੌਰ ਚੀਮਾ, ਰੂਪ ਸੰਧੂ, ਸੁਰਜੀਤ ਸਿੰਘ ਸਿੱਧੂ, ਪ੍ਰੀਤਮ ਸਿੰਘ ਅਤੇ ਬਲਵੰਤ ਸਿੰਘ ਸੋਹਲ ਨੇ ਕਵੀ ਦਰਬਾਰ ਵਿਚ ਹਾਜ਼ਰੀ ਲਗਵਾਈ। ਸ. ਹਰਸ਼ਿੰਦਰ ਸਿੰਘ ਸੰਧੂ ਨੇ ਆਪਣੀ ਪਲੇਠੀ ਕਵਿਤਾ ਸੁਣਾਉਂਦਿਆਂ, ਆਈਆਂ ਸੰਗਤਾਂ ਦਾ ਤਹਿ ਦਿਲੋਂ ਧੰਨਵਾਦ ਵੀ ਕੀਤਾ।
ਜ਼ਿਕਰਯੋਗ ਹੈ ਕਿ ਪੰਜਾਬੀ ਲਿਖਾਰੀ ਸਭਾ ਸਿਆਟਲ ਵਲੋਂ ਚਾਰ ਸਾਹਿਬਜ਼ਾਦਿਆਂ ਦੀ ਸ਼ਹੀਦੀ ਨੂੰ ਸਮਰਪਿਤ ਵਿਸ਼ੇਸ਼ ਪ੍ਰੋਗਰਾਮ, 25 ਦਸੰਬਰ, ਨੂੰ ਗੁਰਦੁਆਰਾ ਸੱਚਾ ਮਾਰਗ ਸਾਹਿਬ ਆਬਰਨ ਵਿਖੇ ਆਯੋਜਿਤ ਕੀਤਾ ਗਿਆ ਹੈ। ਸਮੂਹ ਸੰਗਤਾਂ ਤੇ ਹੋਰ ਲਿਖਾਰੀ ਸੱਜਣਾਂ, ਨੂੰ ਵੀ ਹੁੰਮਹੁਮਾ ਕੇ ਪਹੁੰਚਣ ਦੀ ਬੇਨਤੀ ਕੀਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

ਸੈਂਟ ਕਲਾਊਡ ਵਿਚ ‘ਬਲੈਕ ਹਾਕ ਹੈਲੀਕਾਪਟਰ’ ਹਾਦਸਾਗ੍ਰਸਤ, 3 ਨੈਸ਼ਨਲ ਗਾਰਡ ਜਵਾਨਾਂ ਦੀ ਮੌਤ

Read Full Article
    ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

ਅਮਰੀਕਾ ‘ਚ ਦੁਨੀਆ ਦੀ ਪਹਿਲੀ ਜ਼ਮੀਨ ‘ਤੇ ਚਲਣ ਤੇ ਹਵਾ ‘ਚ ਉਡਣ ਵਾਲੀ ਕਾਰ ਪੇਸ਼

Read Full Article
    ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

ਟਰੰਪ ‘ਤੇ ਸਦਨ ਦੀ ਮਹਾਦੋਸ਼ ਜਾਂਚ ‘ਤੇ ਜਨਤਕ ਬਿਆਨ ਦੇਵੇਗੀ ਨੈਂਸੀ ਪੇਲੋਸੀ

Read Full Article
    ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

ਅਮਰੀਕੀ ਸਦਨ ਦੀ ਨਿਆਇਕ ਕਮੇਟੀ ਵੱਲੋਂ ਟਰੰਪ ਮਹਾਦੋਸ਼ੀ ਕਰਾਰ

Read Full Article
    ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

ਟਰੰਪ ਉੱਪਰ ਅਮਰੀਕੀ ਸਦਰ ’ਤੇ ਆਪਣੇ ਅਹੁਦੇ ਦੀ ਦੁਰਵਰਤੋਂ ਕਰਨ ਦਾ ਦੋਸ਼!

Read Full Article
    ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

ਕੈਪਟਨ ਵੱਲੋਂ ਕਰਤਾਰਪੁਰ ਲਾਂਘੇ ਬਾਰੇ ਗੈਰ ਜ਼ਿੰਮੇਵਾਰ ਬਿਆਨ

Read Full Article
    ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

ਆਈ.ਸੀ.ਈ. ਵੱਲੋਂ ਫਰਜ਼ੀ ਯੂਨੀਵਰਸਿਟੀ ‘ਚ ਦਾਖਲਾ ਲੈਣ ਵਾਲੇ 90 ਵਿਦੇਸ਼ੀ ਵਿਦਿਆਰਥੀ ਗ੍ਰਿਫ਼ਤਾਰ

Read Full Article
    ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

ਡਾ. ਬਲਜੀਤ ਸਿੰਘ ਸਿੱਧੂ ਦਾ ਫਰਿਜ਼ਨੋ ਵਿਖੇ ਸੁਆਗਤ

Read Full Article
    ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

ਅਮਰੀਕੀ ਰਾਸ਼ਟਰਪਤੀ ਚੋਣਾਂ ‘ਚੋਂ ਕਮਲਾ ਹੈਰਿਸ ਨੇ ਆਪਣਾ ਨਾਂ ਲਿਆ ਵਾਪਸ!

Read Full Article
    ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

ਮਹਾਦੋਸ਼ ਜਾਂਚ ਦੀ ਸ਼ੁਰੂਆਤੀ ਰਿਪੋਰਟ ‘ਚ ਟਰੰਪ ਦੋਸ਼ੀ ਕਰਾਰ!

Read Full Article
    ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

ਅਮਰੀਕੀ ਡਾਕਟਰਾਂ ਨੇ ਮ੍ਰਿਤਕ ਵਿਅਕਤੀ ਦੇ ਦਿਲ ਨੂੰ ਦੁਬਾਰਾ ਧੜਕਾਇਆ!

Read Full Article
    ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਹਿੱਟ ਐਂਡ ਰਨ; ਅਮਰੀਕਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

ਭਾਰਤੀ-ਅਮਰੀਕੀ ਵਿਦਿਆਰਥੀ ਦੇ ਹੱਤਿਆਰੇ ਨੇ ਪੁਲਿਸ ਸਾਹਮਣੇ ਕੀਤਾ ਆਤਮ ਸਮਰਪਣ

Read Full Article
    ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

ਦੱਖਣੀ ਨੈਸ਼ਵਿਲੇ ‘ਚ ਸੜਕ ਦੁਰਘਟਨਾ ‘ਚ ਦੋ ਭਾਰਤੀ ਵਿਦਿਆਰਥੀਆਂ ਦੀ ਮੌਤ

Read Full Article
    ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

ਨਿਊ ਓਰਲਿੰਸ ਸ਼ਹਿਰ ‘ਚ ਹੋਈ ਗੋਲੀਬਾਰੀ ‘ਚ 11 ਲੋਕ ਜ਼ਖਮੀ

Read Full Article