PUNJABMAILUSA.COM

ਗੁਰਦੁਆਰੇ ‘ਚ ਨਹੀਂ ਵੜਨ ਦਿੱਤੇ ਅਕਾਲੀ ਲੀਡਰ

ਗੁਰਦੁਆਰੇ ‘ਚ ਨਹੀਂ ਵੜਨ ਦਿੱਤੇ ਅਕਾਲੀ ਲੀਡਰ

ਗੁਰਦੁਆਰੇ ‘ਚ ਨਹੀਂ ਵੜਨ ਦਿੱਤੇ ਅਕਾਲੀ ਲੀਡਰ
October 22
21:17 2015

akali-neta2-300x210
ਕਪੂਰਥਲਾ, 22 ਅਕਤੂਬਰ (ਪੰਜਾਬ ਮੇਲ)- ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਨਾਰਾਜ਼ ਸਿੱਖ ਸੰਗਠਨਾਂ ਨੇ ਹੁਣ ਰਾਜ ਸਰਕਾਰ ਦੇ ਪ੍ਰਤੀਨਿਧਾਂ ਦਾ ਵਿਰੋਧ ਸ਼ੁਰੂ ਕਰ ਦਿੱਤਾ ਹੈ। ਅਕਾਲੀ ਲੀਡਰਾਂ ਨੂੰ ਸਟੇਟ ਗੁਰਦੁਆਰਾ ਸਾਹਿਬ ਵਿੱਚ ਵੜਨ ਤੋਂ ਕੱਲ੍ਹ ਸਿੱਖ ਸੰਗਤਾਂ ਵੱਲੋਂ ਰੋਕ ਦਿੱਤਾ ਗਿਆ ਹੈ।
ਕੱਲ੍ਹ ਕਪੂਰਥਲਾ-ਸੁਲਤਾਨਪੁਰ ਲੋਧੀ ਰੋਡ ਉੱਤੇ ਸਟੇਟ ਗੁਰਦੁਆਰਾ ਸਾਹਿਬ ਦੇ ਬਾਹਰ ਸਿੱਖ ਸੰਗਠਨਾਂ ਨੇ ਸਵੇਰੇ ਅੱਠ ਵਜੇ ਤੋਂ ਵਿਰੋਧ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ। ਵਿਚਾਲੇ ਸੜਕ ਧਰਨਾ ਲਾ ਕੇ ਰਸਤਾ ਰੋਕ ਦਿੱਤਾ ਗਿਆ। ਪੰਜਾਬ ਦੇ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਕਹੇ ਉੱਤੇ ਸਾਬਕਾ ਵਿੱਤ ਮੰਤਰੀ ਡਾ. ਉਪਿੰਦਰਜੀਤ ਕੌਰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਰਖਵਾਉਣ ਪਹੁੰਚੀ। ਇਸ ਦੀ ਭਣਕ ਜਦੋਂ ਪ੍ਰਦਰਸ਼ਨਕਾਰੀਆਂ ਨੂੰ ਲੱਗੀ ਤਾਂ ਉਨ੍ਹਾਂ ਨੇ ਵਿਰੋਧ ਸ਼ੁਰੂ ਕਰ ਦਿੱਤਾ। ਉਪਿੰਦਰਜੀਤ ਕੌਰ ਮੱਥਾ ਟੇਕਣ ਦੇ ਬਾਅਦ ਗੁਰਦੁਆਰਾ ਸਾਹਿਬ ਦੇ ਪਿਛਲੇ ਗੇਟ ਤੋਂ ਵਾਪਸ ਗਈ। ਇਸ ਦੇ ਬਾਅਦ ਸਿੱਖ ਸੰਗਠਨਾਂ ਨੇ ਕਿਸੇ ਵੀ ਅਕਾਲੀ ਨੇਤਾ ਨੂੰ ਗੁਰਦੁਆਰਾ ਸਾਹਿਬ ਵੜਨ ਤੋਂ ਰੋਕਣਾ ਸ਼ੁਰੂ ਕਰ ਦਿੱਤਾ। ਕੁਝ ਦੇਰ ਬਾਅਦ ਮਾਰਕਿਟ ਕਮੇਟੀ ਕਪੂਰਥਲਾ ਦੇ ਚੇਅਰਮੈਨ ਰਣਜੀਤ ਸਿੰਘ ਖੋਜੇਵਾਲ, ਅਕਾਲੀ ਨੇਤਾ ਅਮਰਜੀਤ ਸਿੰਘ ਢਪਈ ਤੇ ਕੁਲਵੰਤ ਸਿੰਘ ਜੋਸਨ ਨਾਲ ਮੱਥਾ ਟੇਕਣ ਪਹੁੰਚੇ। ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਅੰਦਰ ਦਾਖਲ ਹੋਣ ਤੋਂ ਰੋਕ ਦਿੱਤਾ ਅਤੇ ਇਸ ਦੌਰਾਨ ਚੇਅਰਮੈਨ ਦੇ ਨਾਲ ਧੱਕਾਮੱਕੀ ਵੀ ਹੋਈ। ਡੀ ਐਸ ਪੀ ਦਲਜੀਤ ਸਿੰਘ ਢਿੱਲੋਂ ਨੇ ਬਚਾਅ ਕਰਕੇ ਚੇਅਰਮੈਨ ਅਤੇ ਅਕਾਲੀ ਲੀਡਰਾਂ ਨੂੰ ਬਾਹਰ ਲਿਆਂਦਾ।
ਇਸ ਪਿੱਛੋਂ ਪ੍ਰਦਰਸ਼ਨਕਾਰੀਆਂ ਨੇ ਪੰਜਾਬ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰਦੇ ਹੋਏ ਵੱਖਵਾਦੀ ਨਾਅਰੇ ਲਾਉਣੇ ਸ਼ੁਰੂ ਕਰ ਦਿੱਤੇ। ਪ੍ਰਦਰਸ਼ਨ ਦੀ ਅਗਵਾਈ ਅਕਾਲੀ ਦਲ ਮਾਨ ਦੇ ਜ਼ਿਲਾ ਪ੍ਰਧਾਨ ਨਰਿੰਦਰ ਸਿੰਘ ਖੁਸਰੋਪੁਰ, ਜਸਦੀਪ ਸਿੰਘ ਤੇ ਗੁਰਪ੍ਰੀਤ ਸਿੰਘ ਕਰ ਰਹੇ ਸਨ। ਅਕਾਲੀ ਦਲ ਬਾਦਲ ਦੇ ਜ਼ਿਲਾ ਉਪ ਪ੍ਰਧਾਨ ਅਹੁਦੇ ਤੋਂ ਅਸਤੀਫਾ ਦੇਣ ਵਾਲੇ ਸੁਰਿੰਦਰ ਸਿੰਘ ਠੇਕੇਦਾਰ ਵੀ ਉਨ੍ਹਾਂ ਵਿੱਚ ਸ਼ਾਮਲ ਸਨ। ਠੇਕੇਦਾਰ ਨੇ ਪੰਜਾਬ ਸਰਕਾਰ ਨੂੰ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਕ੍ਰਮ ਨੂੰ ਜਿੰਮੇਵਾਰ ਠਹਿਰਾਉਂਦੇ ਹੋਏ ਕਿਹਾ ਕਿ ਕਿਸੇ ਵੀ ਸੂਰਤ ਵਿੱਚ ਪੰਜਾਬ ਸਰਕਾਰ ਤੇ ਅਕਾਲੀ ਦਲ ਦੇ ਨੁਮਾਇੰਦਿਆਂ ਨੂੰ ਦਾਖਲ ਨਹੀਂ ਹੋਣ ਦਿੱਤਾ ਜਾਵੇਗਾ। ਇਕ ਵਜੇ ਦੇ ਕਰੀਬ ਪ੍ਰਦਰਸ਼ਨਕਾਰੀ ਧਰਨੇ ਤੋਂ ਉਠੇ। ਜ਼ਿਲਾ ਯੋਜਨਾ ਬੋਰਡ ਕਪੂਰਥਲਾ ਦੇ ਚੇਅਰਮੈਨ ਸਰਬਜੀਤ ਸਿੰਘ ਮੱਕੜ ਨੇ ਕਿਹਾ ਕਿ ਉਹ ਸ਼ਹਿਰ ਤੋਂ ਬਾਹਰ ਹੋਣ ਕਾਰਨ ਉਨ੍ਹਾਂ ਨੂੰ ਇਸ ਬਾਰੇ ਪਤਾ ਨਹੀਂ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

ਫਾਈਨਾਂਸ਼ੀਅਲ ਐਕਸ਼ਨ ਟਾਸਕ ਫੋਰਸ ਨੇ ਟੈਰਰ ਫੰਡਿੰਗ ਦੇ ਮਸਲੇ ‘ਤੇ ਪਾਕਿ ਨੂੰ ਬਲੈਕ ਲਿਸਟ ਕਰਨ ਦੇ ਦਿੱਤੇ ਸੰਕੇਤ

Read Full Article
    ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

ਈਰਾਨ ਦੇ ਫ਼ੌਜੀ ਕੰਪਿਊਟਰ ਸਿਸਟਮ ‘ਤੇ ਅਮਰੀਕਾ ਦਾ ਸਾਈਬਰ ਹਮਲਾ

Read Full Article
    ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

ਨਾਸਾ ਦੇ ਕਿਊਰਿਓਸਿਟੀ ਰੋਵਰ ਜਹਾਜ਼ ਨੇ ਮੰਗਲ ਗ੍ਰਹਿ ‘ਤੇ ਗੈਸਾਂ ਦਾ ਦੇਖਿਆ ਬੁਲਬੁਲਾ

Read Full Article
    ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

ਅਮਰੀਕਾ ਵੱਲੋਂ ਪਾਕਿ ਨੂੰ ਕੁਫਰ ਤੋਲਣ ਦੇ ਮਾਮਲੇ ‘ਚ ਬੰਦ ਧਾਰਮਿਕ ਘੱਟ ਗਿਣਤੀ ਭਾਈਚਾਰੇ ਦੇ ਲੋਕਾਂ ਨੂੰ ਰਿਹਾਅ ਕਰਨ ਦੀ ਮੰਗ

Read Full Article
    ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

ਨਿਊਯਾਰਕ ’ਚ ਰਹਿਣ ਵਾਲੀ ਲੇਖਿਕਾ ਨੇ ਟਰੰਪ ’ਤੇ ਲਗਾਏ ਜਿਨਸੀ ਸ਼ੋਸ਼ਣ ਦੇ ਦੋਸ਼

Read Full Article
    ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

ਅਮਰੀਕੀ ਰਿਟੇਲ ਕੰਪਨੀ ਵਾਲਮਾਰਟ ਰਿਸ਼ਵਤ ਦੇ ਕੇਸਾਂ ਨੂੰ ਬੰਦ ਕਰਨ ਲਈ ਦੇਵੇਗੀ 28.2 ਕਰੋੜ ਡਾਲਰ

Read Full Article
    ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

ਟਰੰਪ ਨੇ ਮਾਰਕ ਐਸਪਰ ਨੂੰ ਨਵਾਂ ਰੱਖਿਆ ਮੰਤਰੀ ਕੀਤਾ ਨਿਯੁਕਤ

Read Full Article
    ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

ਇੰਡੀਆਨਾ ਪੁਲਿਸ ‘ਚ ਭਰਤੀ ਹੋਇਆ ਸਿੱਖ ਨੌਜਵਾਨ

Read Full Article
    ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

ਅਮਰੀਕਾ ਨੇ 5 ਚੀਨੀ ਸਮੂਹਾਂ ਨੂੰ ਕਾਲੀ ਸੂਚੀ ਵਿਚ ਪਾਇਆ

Read Full Article
    ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

ਅਣਉਚਿਤ ਵਿਵਹਾਰ ਗਤੀਵਿਧੀਆਂ ਨੂੰ ਲੈ ਕੇ ਟਰੰਪ ਪ੍ਰਸ਼ਾਸਨ ਕਰ ਸਕਦੈ ਭਾਰਤ ਖਿਲਾਫ ਕਾਰਵਾਈ; ਦਿੱਤੀ ਚਿਤਾਵਨੀ

Read Full Article
    ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

ਓਹਾਇਓ ‘ਚ ਦੋ ਇੰਜਣਾਂ ਵਾਲੇ ਜਹਾਜ਼ ਦੇ ਦੁਰਘਟਨਾਗ੍ਰਸਤ ਹੋਣ ਕਾਰਨ 9 ਲੋਕਾਂ ਦੀ ਮੌਤ

Read Full Article
    ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

ਟਰੰਪ ਦੀ ਧਮਕੀ ‘ਤੇ ਈਰਾਨ ਨੇ ਦਿੱਤੀ ਚਿਤਾਵਨੀ

Read Full Article
    ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

ਅਮਰੀਕੀ ਸਪੇਸ ਏਜੰਸੀ ਨਾਸਾ ਹੋਈ ਹੈਕਿੰਗ ਦਾ ਸ਼ਿਕਾਰ

Read Full Article
    ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

ਐਚ1ਬੀ ਵੀਜ਼ਾ; ਸਾਲਾਨਾ 10 ਤੋਂ 15 ਫੀਸਦੀ ਕੋਟਾ ਹੀ ਮਿਲੇਗਾ ਭਾਰਤੀ ਨਾਗਰਿਕਾਂ ਨੂੰ

Read Full Article
    ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

ਭਾਰਤੀ ਵੋਟਰ 2020 ਦੀਆਂ ਅਮਰੀਕੀ ਰਾਸ਼ਟਰਪਤੀ ਚੋਣਾਂ ‘ਚ ਨਿਭਾਉਣਗੇ ਅਹਿਮ ਭੂਮਿਕਾ

Read Full Article