PUNJABMAILUSA.COM

ਗੁਰਦੁਆਰੇ ‘ਤੇ ਕਬਜ਼ੇ ਲਈ ਚੱਲੀਆਂ ਗੋਲੀਆਂ; 8 ਜ਼ਖਮੀ

ਗੁਰਦੁਆਰੇ ‘ਤੇ ਕਬਜ਼ੇ ਲਈ ਚੱਲੀਆਂ ਗੋਲੀਆਂ; 8 ਜ਼ਖਮੀ

ਗੁਰਦੁਆਰੇ ‘ਤੇ ਕਬਜ਼ੇ ਲਈ ਚੱਲੀਆਂ ਗੋਲੀਆਂ; 8 ਜ਼ਖਮੀ
March 14
10:10 2018

ਤਰਨਤਾਰਨ, 14 ਮਾਰਚ (ਪੰਜਾਬ ਮੇਲ)- ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮਾਣੋਚਾਹਲ ਕਲਾਂ ਦੇ ਗੁਰਦੁਆਰਾ ਬਾਬਾ ਜੋਗੀ ਪੀਰ ‘ਤੇ ਕਬਜ਼ੇ ਨੂੰ ਲੈ ਕੇ ਚਲਦੇ ਤਕਰਾਰ ਕਰਕੇ ਇਕ ਧਿਰ ਵੱਲੋਂ ਅੰਨ੍ਹੇਵਾਹ ਗੋਲੀਆਂ ਚਲਾਉਣ ਨਾਲ ਸਥਿਤੀ ਤਣਾਅਪੂਰਨ ਬਣ ਗਈ। ਕਬਜ਼ਾ ਕਰਨ ਆਏ ਲੋਕਾਂ ਨੇ ਤਿੰਨ ਘੰਟੇ ਲਗਾਤਾਰ ਗੋਲੀਆਂ ਚਲਾਈਆਂ। ਇਸ ਘਟਨਾ ‘ਚ ਟੀ.ਵੀ. ਚੈਨਲ ਦੇ ਇਕ ਪੱਤਰਕਾਰ ਸਮੇਤ 8 ਜਣੇ ਜ਼ਖ਼ਮੀ ਹੋ ਗਏ। ਪੁਲਿਸ ਨੇ 30 ਵਿਅਕਤੀਆਂ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਨ੍ਹਾਂ ਦੇ ਕਬਜ਼ੇ ਵਿਚੋਂ ਤਿੰਨ ਪਿਸਟਲ, ਤਿੰਨ ਰਾਈਫਲਾਂ, 8 ਤਲਵਾਰਾਂ, 13 ਦਾਤਰ ਤੇ 8 ਡੰਡੇ ਬਰਾਮਦ ਹੋਏ। ਘਟਨਾ ਪਿੱਛੋਂ ਪੂਰੇ ਪਿੰਡ ਨੂੰ ਪੁਲਿਸ ਛਾਉਣੀ ‘ਚ ਤਬਦੀਲ ਕਰ ਦਿੱਤਾ ਗਿਆ। ਜਾਣਕਾਰੀ ਮੁਤਾਬਕ ਪਿੰਡ ਦਾ ਰਣਜੋਧ ਸਿੰਘ ਜੋਧਾ ਗੁਰਦੁਆਰਾ ਸਾਹਿਬ ‘ਤੇ ਕਬਜ਼ਾ ਕਰਨ ਲਈ ਕਰੀਬ 40 ਲੋਕਾਂ ਨਾਲ ਗੁਰਦੁਆਰੇ ਪੁੱਜਾ। ਇਥੇ ਸਰਪੰਚ ਬਲਵਿੰਦਰ ਸਿੰਘ ਤੇ ਹਰਪਾਲ ਸਿੰਘ ਸੇਵਾ ਕਰ ਰਹੇ ਸਨ। ਮੁਲਜ਼ਮਾਂ ਨੇ ਗੁਰਦੁਆਰੇ ‘ਤੇ ਕਬਜ਼ਾ ਕਰਕੇ ਆਸ-ਪਾਸ ਮੋਰਚਾਬੰਦੀ ਕਰ ਲਈ। ਉਨ੍ਹਾਂ ਨੇ ਸਪੀਕਰ ‘ਤੇ ਐਲਾਨ ਕਰ ਦਿੱਤਾ ਕਿ ਗੁਰਦੁਆਰਾ ਸਾਹਿਬ ਦਾ ਕਬਜ਼ਾ ਲੈ ਲਿਆ ਗਿਆ ਹੈ। ਕਰੀਬ 100 ਪਿੰਡ ਵਾਸੀਆਂ ਨੇ ਮੌਕੇ ‘ਤੇ ਜਾ ਕੇ ਕਬਜ਼ੇ ਦਾ ਵਿਰੋਧ ਕੀਤਾ, ਤਾਂ ਮੁਲਜ਼ਮਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਇਸ ਨਾਲ ਪਿੰਡ ਦੇ 7 ਲੋਕ ਜ਼ਖਮੀ ਹੋ ਗਏ। ਮੌਕੇ ‘ਤੇ ਕਵਰੇਜ ਲਈ ਪੁੱਜੇ ਨਿੱਜੀ ਟੀ.ਵੀ. ਚੈਨਲ ਦਾ ਪੱਤਰਕਾਰ ਵੀ ਗੋਲੀਬਾਰੀ ‘ਚ ਜ਼ਖਮੀ ਹੋ ਗਿਆ। ਭੜਕੇ ਪਿੰਡ ਵਾਸੀਆਂ ਨੇ ਉਨ੍ਹਾਂ ਦੀਆਂ ਕਾਰਾਂ ਤੇ ਮੋਟਰ ਸਾਈਕਲ ਤੋੜ ਦਿੱਤੇ ਅਤੇ ਇਕ ਟੈਂਪੂ-ਟਰੈਵਲਰ ਨੂੰ ਅੱਗ ਲਗਾ ਦਿੱਤੀ। ਸਥਿਤੀ ਉਸ ਵੇਲੇ ਹੋਰ ਵੀ ਭਿਆਨਕ ਬਣ ਗਈ, ਜਦੋਂ ਗੁਰਦੁਆਰੇ ‘ਤੇ ਕਬਜ਼ਾ ਕਰਨ ਆਏ ਵਿਅਕਤੀ ਗੁਰਦੁਆਰੇ ਦੇ ਕਮਰੇ ਅੰਦਰ ਲੁੱਕ ਗਏ ਅਤੇ ਪਿੰਡ ਵਾਸੀਆਂ ਨੇ ਉਸ ਕਮਰੇ ਦੀ ਛੱਤ ਪਾੜ ਕੇ ਉਨ੍ਹਾਂ ‘ਤੇ ਮਿੱਟੀ ਦਾ ਤੇਲ ਛਿੜਕਣ ਦੀ ਕੋਸ਼ਿਸ਼ ਕੀਤੀ। ਲੋਕਾਂ ਨੂੰ ਸ਼ਾਂਤ ਕਰਨ ਲਈ ਐੱਸ.ਐੱਸ.ਪੀ. ਦਰਸ਼ਨ ਸਿੰਘ ਮਾਨ ਤੋਂ ਇਲਾਵਾ ਹੋਰ ਉੱਚ ਪੁਲਿਸ ਅਧਿਕਾਰੀਆਂ ਸਮੇਤ ਡਿਊਟੀ ਮੈਜਿਸਟ੍ਰੇਟ ਵਜੋਂ ਖੁਦ ਐੱਸ.ਡੀ.ਐੱਮ. ਅਮਨਦੀਪ ਕੌਰ ਨੂੰ ਮੌਕੇ ‘ਤੇ ਜਾਣਾ ਪਿਆ। ਥਾਣਾ ਸਦਰ ਦੀ ਪੁਲਿਸ ਨੇ ਮਾਣੋਚਾਹਲ ਕਲਾਂ ਦੇ ਹੀ ਵਾਸੀ ਰਣਜੋਧ ਸਿੰਘ ਯੋਧਾ, ਜਸਵਿੰਦਰ ਸਿੰਘ ਜੋਸ਼, ਸੁਖਪ੍ਰੀਤ ਸਿੰਘ, ਹਰਬੰਸ ਸਿੰਘ ਸਮੇਤ ਕੋਈ 40 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਨੇ ਗੁਰਦੁਆਰੇ ਦੇ ਕਮਰੇ ਅੰਦਰ ਲੁਕੇ ਬੈਠੇ ਕੋਈ 30 ਦੇ ਕਰੀਬ ਮੁਲਜ਼ਮਾਂ ਨੂੰ ਹਥਿਆਰਾਂ ਸਮੇਤ ਕਾਬੂ ਕਰ ਲਿਆ।
ਇਨ੍ਹਾਂ ਵਿਚ 6 ਔਰਤਾਂ ਦੇ ਇਲਾਵਾ ਕਈ ਬੱਚੇ ਵੀ ਸ਼ਾਮਲ ਹਨ। ਗੁਰਦੁਆਰੇ ਦਾ ਪ੍ਰਬੰਧ ਪਿੰਡ ਦੇ ਆਤਮਾ ਸਿੰਘ ਦੀ ਅਗਵਾਈ ਵਾਲੀ ਕਮੇਟੀ ਕਰਦੀ ਹੈ ਤੇ ਗੁਰਦੁਆਰਾ ਦੇ ਨਾਂ ਕੋਈ 9 ਏਕੜ ਜ਼ਮੀਨ ਵੀ ਹੈ।

About Author

Punjab Mail USA

Punjab Mail USA

Related Articles

ads

Latest Category Posts

    ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

ਟਰੰਪ ਨੇ ਆਪਣੇ ਸਾਬਕਾ ਵਕੀਲ ਨੂੰ ਦੱਸਿਆ ਚੂਹਾ

Read Full Article
    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article