PUNJABMAILUSA.COM

ਗੁਰਮੀਤ ਪਿੰਕੀ ‘ਤੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦਾ ਆਸ਼ੀਰਵਾਦ!

ਗੁਰਮੀਤ ਪਿੰਕੀ ‘ਤੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦਾ ਆਸ਼ੀਰਵਾਦ!

ਗੁਰਮੀਤ ਪਿੰਕੀ ‘ਤੇ ਸ਼੍ਰੋਮਣੀ ਅਕਾਲੀ ਦਲ ਤੇ ਕਾਂਗਰਸ ਦਾ ਆਸ਼ੀਰਵਾਦ!
May 30
10:19 2018

ਚੰਡੀਗੜ੍ਹ, 30 ਮਈ (ਪੰਜਾਬ ਮੇਲ)- ਪੰਜਾਬ ਪੁਲਿਸ ਦਾ ਵਿਵਾਦਤ ‘ਇੰਸਪੈਕਟਰ’ ਗੁਰਮੀਤ ਸਿੰਘ ਉਰਫ਼ ਪਿੰਕੀ ਸ਼੍ਰੋਮਣੀ ਅਕਾਲੀ ਦਲ ਅਤੇ ਕਾਂਗਰਸ ਸਰਕਾਰ ਦਾ ਅਸ਼ੀਰਵਾਦ ਹਾਸਲ ਕਰਕੇ ਵੱਡੀ ਰਾਹਤ ਹਾਸਲ ਕਰਨ ਵਿਚ ਕਾਮਯਾਬ ਹੋ ਗਿਆ ਹੈ। ਡੀ.ਜੀ.ਪੀ. ਵੱਲੋਂ ਕੀਤੇ ਤਾਜ਼ਾ ਹੁਕਮਾਂ ਮੁਤਾਬਕ ਇਸ ਵਿਵਾਦਤ ਇੰਸਪੈਕਟਰ ਦੀ ਬਰਖ਼ਾਸਤਗੀ ਨੂੰ ਪਹਿਲਾਂ ਜ਼ਬਰੀ ਸੇਵਾ ਮੁਕਤੀ ਅਤੇ ਹੁਣ ਸਾਧਾਰਨ ਸੇਵਾ ਮੁਕਤੀ ਵਿਚ ਤਬਦੀਲ ਕਰ ਦਿੱਤਾ ਗਿਆ ਹੈ। ਦੋਵਾਂ ਸਰਕਾਰਾਂ ਦੀ ਇਸ ਮਿਹਰਬਾਨੀ ਨਾਲ ਪਿੰਕੀ ਨੂੰ ਹੁਣ ਪੈਨਸ਼ਨ ਅਤੇ ਸੇਵਾ ਮੁਕਤੀ ਦੇ ਹੋਰ ਲਾਭ ਦਿੱਤੇ ਜਾ ਸਕਦੇ ਹਨ।
ਪੰਜਾਬ ਪੁਲੀਸ ਵੱਲੋਂ ਜਾਰੀ ਤਾਜ਼ਾ ਹੁਕਮਾਂ ਵਿਚ ਪਿੰਕੀ ਵੱਲੋਂ ਅੱਤਵਾਦ ਦੇ ਸਮੇਂ ਦੌਰਾਨ ਨਿਭਾਈਆਂ ਗਈਆਂ ਚੰਗੀਆਂ ਸੇਵਾਵਾਂ ਦੇ ਮੱਦੇਨਜ਼ਰ ਅਪੀਲ ਮੰਨਦਿਆਂ ਰਾਹਤ ਦੇਣ ਦਾ ਦਾਅਵਾ ਕੀਤਾ ਗਿਆ ਹੈ। ਇਸ ਰਾਹਤ ਦਾ ਅਹਿਮ ਪਹਿਲੂ ਇਹ ਹੈ ਕਿ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦਾ ਨਤੀਜਾ ਆਉਣ ਤੋਂ ਇੱਕ ਦਿਨ ਪਹਿਲਾਂ 9 ਮਾਰਚ, 2017 ਨੂੰ ਗੁਰਮੀਤ ਪਿੰਕੀ ਦੀ ਬਰਖ਼ਾਸਤਗੀ ਨੂੰ ਜਬਰੀ ਸੇਵਾ ਮੁਕਤੀ ਵਿਚ ਤਬਦੀਲ ਕੀਤਾ ਗਿਆ। 10 ਮਾਰਚ 2017 ਨੂੰ ਆਏ ਨਤੀਜਿਆਂ ਮਗਰੋਂ ਸੂਬੇ ‘ਚ ਸੱਤਾ ਤਬਦੀਲੀ ਹੋ ਗਈ ਸੀ। ਇਸ ਤਰ੍ਹਾਂ ਨਾਲ ਬਾਦਲ ਸਰਕਾਰ ਨੇ ਆਪਣੇ ਅੰਤਲੇ ਦਿਨਾਂ ਦੌਰਾਨ ਇਸ ਵਿਵਾਦਤ ਪੁਲਿਸ ਕਰਮਚਾਰੀ ਨੂੰ ਵੱਡੀ ਰਾਹਤ ਦਿੱਤੀ। ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਬੀਤੀ 16 ਮਈ ਨੂੰ ਨਵੇਂ ਹੁਕਮ ਜਾਰੀ ਕਰਦਿਆਂ ਪਿੰਕੀ ਨੂੰ ਸੇਵਾ ਮੁਕਤੀ ਤੇ ਪੈਨਸ਼ਨ ਦੇ ਲਾਭ ਲੈਣ ਦੇ ਯੋਗ ਬਣਾ ਦਿੱਤਾ ਹੈ। ਪੰਜਾਬ ਪੁਲਿਸ ਵੱਲੋਂ ਜਾਰੀ ਤਿੰਨ ਪੰਨਿਆ ਦੇ ਹੁਕਮ ‘ਚ ਪਹਿਲੇ ਹੀ ਸਫ਼ੇ ‘ਤੇ ਜ਼ਿਕਰ ਕੀਤਾ ਗਿਆ ਹੈ ਕਿ ਗੁਰਮੀਤ ਸਿੰਘ ਪਿੰਕੀ ਹੈੱਡ ਕਾਂਸਟੇਬਲ ਨੰਬਰ 500/ਖੰਨਾ ਨੂੰ ਯਮੁਨਾਨਗਰ ਦੇ ਸੈਸ਼ਨ ਜੱਜ ਵੱਲੋਂ ਉਮਰ ਕੈਦ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਜਰਮਾਨਾ ਕੀਤਾ ਗਿਆ ਸੀ। ਇਨ੍ਹਾਂ ਅਦਾਲਤੀ ਹੁਕਮਾਂ ਦੇ ਮੱਦੇਨਜ਼ਰ ਰਾਜ ਸਰਕਾਰ ਨੇ 17 ਨਵੰਬਰ 2006 ਨੂੰ ਪਿੰਕੀ ਨੂੰ ਨੌਕਰੀ ਤੋਂ ਬਰਖਾਸਤ ਕਰ ਦਿੱਤਾ ਸੀ। ਹੁਕਮਾਂ ‘ਚ ਇਸ ਗੱਲ ਦਾ ਵੀ ਜ਼ਿਕਰ ਹੈ ਕਿ ਲੁਧਿਆਣਾ ਰੇਂਜ ਦੇ ਡੀ.ਆਈ.ਜੀ. ਨੇ 15 ਮਈ 2015 ਨੂੰ ਕੀਤੇ ਹੁਕਮਾਂ ਰਾਹੀਂ ਬਰਖ਼ਾਸਤਗੀ ਦੇ ਸਮੇਂ ਭਾਵ 17 ਨਵੰਬਰ 2006 ਤੋਂ ਬਾਅਦ ਦੇ ਸਮੇਂ ਨੂੰ ਡਿਊਟੀ ਨਾ ਦੇਣ ਦਾ ਸਮਾਂ ਮੰਨਦਿਆਂ ਨੌਕਰੀ ‘ਤੇ ਬਹਾਲ ਕਰ ਦਿੱਤਾ ਸੀ। ਇਨ੍ਹਾਂ ਹੁਕਮਾਂ ਵਿਚ ਇਹ ਵੀ ਕਿਹਾ ਗਿਆ ਸੀ ਕਿ ਪਿੰਕੀ ਨੂੰ ਗੈਰ ਡਿਊਟੀ ਸਮੇਂ ਦਾ ਕੋਈ ਵਿੱਤੀ ਲਾਭ ਨਹੀਂ ਮਿਲੇਗਾ। ਬਹਾਲੀ ਦੇ ਇਨ੍ਹਾਂ ਹੁਕਮਾਂ ਨੂੰ ਲੈ ਕੇ ਪਏ ਰੌਲੇ-ਰੱਪੇ ਮਗਰੋਂ ਆਈ.ਜੀ. ਜ਼ੋਨਲ ਜਲੰਧਰ ਨੇ ਮਾਮਲੇ ਦੀ ਸਮੀਖਿਆ ਕੀਤੀ ਅਤੇ 20 ਮਈ 2017 ਨੂੰ ਹੀ ਆਈ.ਜੀ. ਨੇ ਡੀ.ਆਈ.ਜੀ. ਵੱਲੋਂ ਕੀਤੇ ਹੁਕਮਾਂ ਨੂੰ ਰੱਦ ਕਰਦਿਆਂ ਪਿੰਕੀ ਨੂੰ ਮੁੜ ਬਰਖ਼ਾਸਤ ਕਰ ਦਿੱਤਾ। ਮਗਰੋਂ 9 ਮਾਰਚ 2017 ਨੂੰ ਕੀਤੇ ਹੁਕਮਾਂ ਮੁਤਾਬਕ ਪਿੰਕੀ ਨੂੰ ਬਰਖ਼ਾਸਤ ਕਰਨ ਦੇ ਜਿਹੜੇ ਹੁਕਮ 17 ਨਵੰਬਰ ਨੂੰ ਜਾਰੀ ਕੀਤੇ ਗਏ ਸਨ, ਉਨ੍ਹਾਂ ਨੂੰ ਜਬਰੀ ਸੇਵਾ ਮੁਕਤੀ ਵਿਚ ਬਦਲ ਦਿੱਤਾ ਗਿਆ। ਪੰਜਾਬ ਪੁਲਿਸ ਦੇ ਤਾਜ਼ਾ ਹੁਕਮਾਂ ਦੇ ਪਹਿਰਾ ਨੰਬਰ 6 ਵਿਚ ਜ਼ਿਕਰ ਕੀਤਾ ਗਿਆ ਹੈ ਕਿ ਪਿੰਕੀ ਦਾ ਰਿਕਾਰਡ ਘੋਖਣ ਤੋਂ ਇਹ ਤੱਥ ਸਾਹਮਣੇ ਆਉਂਦੇ ਹਨ ਕਿ ਗੁਰਮੀਤ ਸਿੰਘ ਹੈੱਡ ਕਾਂਸਟੇਬਲ ਦੇ ਰੈਂਕ ‘ਤੇ ਕੰਮ ਕਰ ਰਿਹਾ ਸੀ। ਅੱਤਵਾਦ ਦੇ ਸਮੇਂ ਦੌਰਾਨ ਇਸ ਵਿਅਕਤੀ ਵੱਲੋਂ ਸ਼ਲਾਘਾਯੋਗ ਕੰਮ ਕਰਨ ਦਾ ਜ਼ਿਕਰ ਕੀਤਾ ਗਿਆ ਹੈ। ਅੰਤਲੇ ਪਹਿਰੇ ਵਿਚ ਕਿਹਾ ਗਿਆ ਹੈ ਕਿ ਤੱਥਾਂ ਤੇ ਹਾਲਾਤਾਂ ਨੂੰ ਦੇਖਦਿਆਂ ਗੁਰਮੀਤ ਸਿੰਘ ਦੀ ਅਪੀਲ ਦੇ ਮੱਦੇਨਜ਼ਰ ਸੇਵਾ ਮੁਕਤੀ 30 ਜੂਨ 2017 ਤੋਂ ਮੰਨੀ ਜਾਂਦੀ ਹੈ। ਪੁਲਿਸ ਨੇ ਇਸ ਵਿਅਕਤੀ ਨੂੰ ਪੈਨਸ਼ਨ ਤੇ ਹੋਰ ਸੇਵਾ ਮੁਕਤੀ ਲਾਭ ਲੈਣ ਦਾ ਹੱਕਦਾਰ ਐਲਾਨਿਆ ਹੈ। ਜ਼ਿਕਰਯੋਗ ਹੈ ਕਿ ਪਿੰਕੀ ਉਪਰ 9 ਜਨਵਰੀ 2001 ਨੂੰ ਲੁਧਿਆਣਾ ਸ਼ਹਿਰ ਵਿਚ ਇੱਕ ਨੌਜਵਾਨ ਦਾ ਕਤਲ ਕਰਨ ਦੇ ਦੋਸ਼ਾਂ ਤਹਿਤ 302 ਅਤੇ ਹੋਰਨਾਂ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਹੋਇਆ ਸੀ। ਅੱਤਵਾਦ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਉਹ ਅਕਸਰ ਸੁਰਖ਼ੀਆਂ ਵਿਚ ਰਿਹਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article