PUNJABMAILUSA.COM

ਗੁਰੂ ਨਗਰੀ ‘ਚ ਬੰਦ ਹੋਣਗੇ ਪਲਾਸਟਿਕ ਦੇ ਲਿਫਾਫੇ

ਗੁਰੂ ਨਗਰੀ ‘ਚ ਬੰਦ ਹੋਣਗੇ ਪਲਾਸਟਿਕ ਦੇ ਲਿਫਾਫੇ

ਗੁਰੂ ਨਗਰੀ ‘ਚ ਬੰਦ ਹੋਣਗੇ ਪਲਾਸਟਿਕ ਦੇ ਲਿਫਾਫੇ
April 16
21:23 2018

ਅੰਮ੍ਰਿਤਸਰ, 16 ਅਪ੍ਰੈਲ (ਪੰਜਾਬ ਮੇਲ)- ਹਰਿਮੰਦਰ ਸਾਹਿਬ ਸਮੂਹ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਬੰਦ ਕਰਨ ਤੋਂ ਬਾਅਦ ਹੁਣ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਨਾਲ ਸ਼ਹਿਰ ਵਿੱਚ 15 ਮਈ ਤੋਂ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਰੋਕਣ ਦਾ ਫ਼ੈਸਲਾ ਕੀਤਾ ਹੈ।
ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸ ਸੀ ਹਰਦੀਪ ਸਿੰਘ ਵੱਲੋਂ ਅੱਜ ਇੱਥੇ ਵਧੀਕ ਡਿਪਟੀ ਕਮਿਸ਼ਨਰ ਸੁਭਾਸ਼ ਚੰਦਰ ਰਾਹੀਂ ਪਲਾਸਟਿਕ ਦੇ ਲਿਫਾਫੇ ਵੇਚਣ ਵਾਲੇ ਥੋਕ ਵਿਕਰੇਤਾ, ਡਿਸਟ੍ਰਿਬਿਊਟਰਾਂ ਤੇ ਹੋਰਾਂ ਨਾਲ ਮੀਟਿੰਗ ਕੀਤੀ ਗਈ ਹੈ। ਮੀਟਿੰਗ ਦੌਰਾਨ ਫ਼ੈਸਲਾ ਕੀਤਾ ਗਿਆ ਕਿ ਅੰਮ੍ਰਿਤਸਰ ਸ਼ਹਿਰ ਵਿੱਚ 15 ਮਈ ਤੋਂ ਪਲਾਸਟਿਕ ਦੇ ਲਿਫਾਫੇ ਵਰਤਣ ’ਤੇ ਪੂਰੀ ਤਰ੍ਹਾਂ ਮਨਾਹੀ ਹੋਵੇਗੀ। ਉਨ੍ਹਾਂ ਆਖਿਆ ਕਿ ਜੋ ਵੀ ਡਿਸਟ੍ਰਿਬਿਊਟਰ ਜਾਂ ਥੋਕ ਵਿਕਰੇਤਾ ਪਲਾਸਟਿਕ ਦੇ ਲਿਫਾਫੇ ਵੇਚੇਗਾ, ਉਸ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ ਦੇ ਐੱਸਸੀ ਹਰਦੀਪ ਸਿੰਘ ਨੇ ਦੱਸਿਆ ਕਿ ਕੇਂਦਰ ਸਰਕਾਰ ਵੱਲੋਂ ਵਿਦੇਸ਼ ਦੀਆਂ ਚਾਰ ਕੰਪਨੀਆਂ ਨਾਲ ਸਮਝੌਤਾ ਕੀਤਾ ਗਿਆ ਹੈ, ਜਿਸ ਤਹਿਤ ਇਹ ਕੰਪਨੀਆਂ ਆਲੂ ਅਤੇ ਮੱਕੀ ਦੇ ਸਟਾਰਕਸ ਤੋਂ ਲਿਫਾਫੇ ਤਿਆਰ ਕਰਨਗੀਆਂ। ਇਹ ਲਿਫਾਫੇ ਗਲਣਸ਼ੀਲ ਹੋਣਗੇ ਤੇ ਤਿੰਨ ਮਹੀਨਿਆਂ ਵਿੱਚ ਨਸ਼ਟ ਹੋ ਜਾਇਆ ਕਰਨਗੇ। ਇਨ੍ਹਾਂ ਕੰਪਨੀਆਂ ਨੂੰ ਹਦਾਇਤ ਕੀਤੀ ਗਈ ਹੈ ਕਿ ਇਹ ਲਿਫਾਫੇ ਤਿਆਰ ਕਰਨ ਲਈ ਕੱਚਾ ਮਾਲ ਵੀ ਭਾਰਤ ਵਿੱਚੋਂ ਹੀ ਵਰਤਿਆ ਜਾਵੇ। ਉਨ੍ਹਾਂ ਦੱਸਿਆ ਕਿ ਆਉਂਦੇ ਦੋ-ਤਿੰਨ ਮਹੀਨਿਆਂ ਤੱਕ ਗੁਰਾਇਆ ਵਿੱਚ ਕੰਪੋਸਟੇਬਲ ਲਿਫਾਫੇ ਬਣਾਉਣ ਦਾ ਪਲਾਂਟ ਲਾਇਆ ਜਾ ਰਿਹਾ ਹੈ, ਜਿੱਥੇ ਇਹ ਲਿਫਾਫੇ ਤਿਆਰ ਕਰਨ ਵਾਲੀ ਕੰਪਨੀ ਨੂੰ ਕੱਚੇ ਮਾਲ ਦੀ ਸਪਲਾਈ ਕਰੇਗਾ। ਉਨ੍ਹਾਂ ਦੱਸਿਆ ਕਿ ਇਨ੍ਹਾਂ ਲਿਫਾਫਿਆਂ ਦੀ ਕੀਮਤ ਪਲਾਸਿਟਕ ਦੇ ਲਿਫਾਫਿਆਂ ਨਾਲੋਂ ਭਾਵੇਂ ਕੁਝ ਵੱਧ ਹੈ, ਪਰ ਜਿਵੇਂ ਜਿਵੇਂ ਇਨ੍ਹਾਂ ਦਾ ਉਤਪਾਦਨ ਵਧੇਗਾ, ਇਸ ਦੀ ਉਤਪਾਦਨ ਲਾਗਤ ਘੱਟ ਹੋ ਜਾਵੇਗੀ ਅਤੇ ਕੀਮਤ ਵੀ ਘੱਟ ਜਾਵੇਗੀ।
ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ 2016 ਵਿੱਚ ਪਲਾਸਟਿਕ ਦੇ ਲਿਫਾਫੇ ਵੇਚਣ ਅਤੇ ਵਰਤਣ ਉਤੇ ਪਾਬੰਦੀ ਲਾਈ ਗਈ ਸੀ, ਪਰ ਅੱਜ ਵੀ ਪਲਾਸਟਿਕ ਦੇ ਲਿਫਾਫਿਆਂ ਦੀ ਵਰਤੋਂ ਕੀਤੀ ਜਾ ਰਹੀ ਹੈ। ਉਨ੍ਹਾਂ ਆਖਿਆ ਕਿ ਪਲਾਸਟਿਕ ਦੇ ਲਿਫਾਫੇ ਵਾਤਾਵਰਣ ਨੂੰ ਦੂਸ਼ਿਤ ਕਰਦੇ ਹਨ। ਪ੍ਰਦੂਸ਼ਣ ਰੋਕਥਾਮ ਬੋਰਡ ਦੀ ਮਦਦ ਨਾਲ ਹੀ ਸ਼੍ਰੋਮਣੀ ਕਮੇਟੀ ਵੱਲੋਂ ਇਕ ਅਪਰੈਲ ਤੋਂ ਹਰਿਮੰਦਰ ਸਾਹਿਬ ਸਮੂਹ ਵਿੱਚ ਪਲਾਸਟਿਕ ਦੇ ਲਿਫਾਫਿਆਂ ਦੀ ਥਾਂ ਆਲੂ ਤੇ ਮੱਕੀ ਵਾਲੇ ਲਿਫਾਫਿਆਂ ਦੀ ਵਰਤੋਂ ਸ਼ੁਰੂ ਕੀਤੀ ਗਈ ਹੈ। ਸ਼ੁਰੂ ਵਿੱਚ ਬੋਰਡ ਵੱਲੋਂ ਹੀ 20 ਕੁਇੰਟਲ ਲਿਫਾਫੇ ਸ਼੍ਰੋਮਣੀ ਕਮੇਟੀ ਨੂੰ ਮੁਹੱਈਆ ਕੀਤੇ ਗਏ ਸਨ। ਸ਼੍ਰੋਮਣੀ ਕਮੇਟੀ ਵੱਲੋਂ ਹਰਿਮੰਦਰ ਸਾਹਿਬ ਵਿੱਚ ਇਹ ਲਿਫਾਫੇ ਕੜਾਹ ਪ੍ਰਸਾਦਿ ਅਤੇ ਪਿੰਨੀ ਪ੍ਰਸਾਦਿ ਵਾਸਤੇ ਵਰਤੇ ਜਾਂਦੇ ਹਨ। ਇੱਥੇ ਹਰ ਮਹੀਨੇ ਲਗਪਗ 15 ਤੋਂ 18 ਕੁਇੰਟਲ ਲਿਫਾਫਿਆਂ ਦੀ ਲੋੜ ਪੈਂਦੀ ਹੈ। ਸ਼੍ਰੋਮਣੀ ਕਮੇਟੀ ਵੱਲੋਂ ਇਹ ਨਵੇਂ ਅਤੇ ਵਾਤਾਵਰਣ ਪੱਖੀ ਲਿਫਾਫੇ ਗੁਜਰਾਤ ਦੀ ਇਕ ਕੰਪਨੀ ਤੋਂ ਮੰਗਵਾਏ ਜਾ ਰਹੇ ਹਨ।

About Author

Punjab Mail USA

Punjab Mail USA

Related Articles

ads

Latest Category Posts

    ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

ਪੰਜਾਬ ‘ਚ ਲੋਕ ਸਭਾ ਚੋਣ ਲਈ ਸਿਆਸੀ ਹਲਚਲ ਸ਼ੁਰੂ

Read Full Article
    ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ ਰਾਸ਼ਟਰਪਤੀ ਚੋਣ ਲੜਨ ਦਾ ਐਲਾਨ

Read Full Article
    ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

ਜੈਕੀ ਰਾਮ ਦੀ ਭਰ ਜਵਾਨੀ ‘ਚ ਹੋਈ ਮੌਤ

Read Full Article
    ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

ਭਾਈ ਸ਼ਿੰਦਰਪਾਲ ਸਿੰਘ ਦੀ ਮ੍ਰਿਤਕ ਦੇਹ ਡੈਲਟਾ ਨਹਿਰ ‘ਚੋਂ ਮਿਲੀ

Read Full Article
    ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

ਗੁਰਦੁਆਰਾ ਸੈਨਹੋਜ਼ੇ ਵਿਖੇ ਚਰਨਜੀਤ ਸਿੰਘ ਪੰਨੂ ਦਾ ‘ਮਿੱਟੀ ਦੀ ਮਹਿਕ’ ਪਾਕਿਸਤਾਨ ਸਫ਼ਰਨਾਮਾ ਲੋਕ ਅਰਪਣ

Read Full Article
    ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

ਟਰੰਪ ਨੇ 8,158 ਵਾਰ ਝੂਠੇ ਜਾਂ ਗੁਮਰਾਹ ਕਰਨ ਵਾਲੇ ਕੀਤੇ ਦਾਅਵੇ

Read Full Article
    ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

ਸ਼ਟਡਾਊਨ ਕਾਰਨ ਅਮਰੀਕੀ ਫੌਜੀਆਂ ਨੂੰ ਕਰਨਾ ਪੈ ਰਿਹੈ ਬਿਨਾਂ ਤਨਖਾਹ ਦੇ ਕੰਮ

Read Full Article
    ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

ਡੈਮੋਕ੍ਰੇਟ ਸੰਸਦ ਮੈਂਬਰਾਂ ਵੱਲੋਂ ਟਰੰਪ ਦਾ ਬਜਟ ਸੰਕਟ ਅਤੇ ਸ਼ੱਟਡਾਊਨ ਖਤਮ ਕਰਨ ਦਾ ਪ੍ਰਸਤਾਵ ਸਿਰੇ ਤੋਂ ਖਾਰਿਜ

Read Full Article
    ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

ਸ਼ੱਟਡਾਊਨ ਦੌਰਾਨ ਸਿੱਖ ਭਾਈਚਾਰੇ ਨੇ ਲਾਇਆ ਅਮਰੀਕੀ ਮੁਲਾਜ਼ਮਾਂ ਲਈ ਲੰਗਰ

Read Full Article
    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article