PUNJABMAILUSA.COM

ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਵੱਲੋਂ ਸਭਿਆਚਾਰਕ ਮੁਕਾਬਲੇ ਕਰਵਾਏ ਗਏ

ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਵੱਲੋਂ ਸਭਿਆਚਾਰਕ ਮੁਕਾਬਲੇ ਕਰਵਾਏ ਗਏ

ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਵੱਲੋਂ ਸਭਿਆਚਾਰਕ ਮੁਕਾਬਲੇ ਕਰਵਾਏ ਗਏ
December 05
16:45 2017

ਅਜਿਹੇ ਮੁਕਾਬਲੇ ਬੱਚਿਆਂ ਨੂੰ ਸਭਿਆਚਾਰ ਨਾਲ ਜੋੜੀ ਰੱਖਦੇ ਹਨ – ਬੇਦੀ
ਅੰਮ੍ਰਿਤਸਰ, 5 ਦਸੰਬਰ (ਪੰਜਾਬ ਮੇਲ)- ਗੁਰੂ ਨਾਨਕ ਦੇਵ ਐਜੂਕੇਸ਼ਨਲ ਇੰਸਟੀਚਿਊਟ ਆਫ ਅੰਮ੍ਰਿਤਸਰ (ਰਜਿ.) ਵਲੋਂ ਪੰਜਾਬ ਦੇ ਲੋਕ ਸੰਗੀਤ ਅਤੇ ਸਭਿਆਚਾਰ ਦੀ ਨੁਹਾਰ ਪੇਸ਼ ਕਰਦਾ ਬੈਸਟ ਸਿੰਗਰ ਐਵਾਰਡ, ਬੈਸਟ ਪੰਜਾਬੀ ਗੱਭਰੂ ਐਵਾਰਡ, ਬੈਸਟ ਪੰਜਾਬਣ ਐਵਾਰਡ, ਬੈਸਟ ਲਿਟਲ ਸਟਾਰ ਐਵਾਰਡ, ਸੁੰਦਰ ਦਸਤਾਰ ਐਵਾਰਡ, ਮਲਟੀ ਟੈਲੰਟ ਐਵਾਰਡ ਦਾ ਸੰਗੀਤਕ ਅਤੇ ਸਭਿਆਚਰਕ ਮੁਕਾਬਲਾ ਗੁਰੂ ਨਾਨਕ ਦੇਵ ਸੰਗੀਤ ਅਕੈਡਮੀ ਦੇ ਸਹਿਯੋਗ ਨਾਲ ਪੀ.ਬੀ.ਐੱਨ.ਸੀਨੀ.ਸੈਕੰ.ਸਕੂਲ ਪਿੰਕ ਪਲਾਜਾ ਅੰਮ੍ਰਿਤਸਰ ਵਿਖੇ ਕਰਵਾਇਆ ਗਿਆ।ਜਿਸ ਵਿੱਚ ਜੂਨੀਅਰ ਵਰਗ ਦੇ ਵਿੱਚ ਤਿੰਨ ਸਾਲ ਤੋਂ ਲੈ ਕੇ ਅੱਠ ਸਾਲ ਤਕ ਦੇ ਛੋਟੇ ਬਚਿਆਂ ਅਤੇ ਸੀਨੀਅਰ ਵਰਗ ਵਿੱਚ ਪੰਜਾਬੀ ਗੱਭਰੂ ਅਤੇ ਮੁਟਿਆਰਾਂ ਨੇ ਜਿਥੇ ਲੋਕ ਗਾਇਕੀ ਅਤੇ ਨਾਚ ਕਲਾ ਦੇ ਜੌਹਰ ਦਿਖਾਏ ਉਥੇ ਪੰਜਾਬੀ ਸਭਿਆਚਾਰ ਦੀ ਜਿਊਂਦੀ ਜਾਗਦੀ ਤਸਵੀਰ ਨੂੰ ਬਹੁੱਤ ਸੁਚੱਜੇ ਢੰਗ ਨਾਲ ਪੇਸ਼ ਕੀਤਾ।ਇਸ ਮੁਕਾਬਲੇ ਵਿੱਚ ਅੰਮ੍ਰਿਤਸਰ,ਤਰਨ-ਤਾਰਨ, ਪੱਟੀ,ਬਟਾਲਾ,ਜਲੰਧਰ ਅਤੇ ਲੁਧਿਆਣਾ ਜਿਲਿਆਂ ਦੇ ਲਗਭਗ ਸਵਾ ਸੌ ਪ੍ਰਤੀਯੋਗੀਆਂ ਨੇ ਭਾਗ ਲਿਆ।
ਹਰ ਸਾਲ ਦੀ ਤਰਾਂ ਇਹ ਸੰਗੀਤਕ ਅਤੇ ਸਭਿਆਚਾਰਕ ਮੁਕਾਬਲਾ ਸੰਸਥਾ ਦੇ ਬਾਨੀ ਅਤੇ ਚੇਅਰਮੈਨ ਸ੍ਰ.ਦਲੀਪ ਸਿੰਘ ਦੀਪ ਦੀ ਨਿੱਘੀ ਯਾਦ ਨੂੰ ਸਮਰਪਿਤ ਕੀਤਾ ਗਿਆ।ਇਸ ਦੀ ਜਾਨਕਾਰੀ ਦਿੰਦੇ ਹੋਏ ਸੰਸਥਾ ਦੇ ਮੁਖੀ ਸ੍ਰ.ਬਲਬੀਰ ਸਿੰਘ’ਹੰਸਪਾਲ’ ਨੇ ਦਸਿਆ ਕਿ ਲੋਕ ਗੀਤਾਂ ਦੇ ਮੁਕਾਬਲੇ ਵਿੱਚ ਜੁਗਨੀ,ਮਿਰਜਾ,ਘੋੜੀਆਂ, ਛੱਲਾ,ਮਿਟੀ ਦਾ ਬਾਵਾ,ਰੱਤੀ ਤੇਰੀ,ਮਾਹੀਆ ਅਤੇ ਟੱਪੇ ਗਾ ਕੇ ਦਰਸ਼ਕਾਂ ਨੂੰ ਕੀਲਿਆ।
ਇਸ ਸਭਿਆਚਾਰਕ ਮੁਕਾਬਲੇ ਵਿੱਚ ਉਘੇ ਵਿਦਵਾਨ ਸ.ਦਿਲਜੀਤ ਸਿੰਘ ਬੇਦੀ, ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ।ਇਸ ਮੌਕੇ ਸ. ਬੇਦੀ ਨੇ ਸੰਸਥਾ ਵਲੋਂ ਹਰ ਸਾਲ ਕਰਵਾਏ ਜਾਂਦੇ ਸਭਿਆਚਾਰਕ ਕਾਰਜਾਂ ਦੀ ਸ਼ਲਾਘਾ ਕਰਦਿਆਂ ਇਸ ਨੂੰ ਨਰੋਏ ਸਮਾਜ ਦੀ ਸਿਰਜਨਾਂ ਦਾ ਸਾਧਨ ਦਸਿਆ। ਉਨ੍ਹਾਂ ਕਿਹਾ ਕਿ ਬੱਚਿਆਂ ਅੰਦਰ ਅਜਿਹੇ ਮੁਕਾਬਲੇ ਨਵੀਂ ਊਰਜਾ ਪੈਦਾ ਕਰਦੇ ਹਨ। ਇਨ੍ਹਾਂ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਬੱਚੇ ਆਪਣੇ ਸੱਭਿਆਚਾਰ ਨਾਲ ਜੁੜੇ ਰਹਿੰਦੇ ਹਨ।
ਪ੍ਰੋਗਰਾਮ ਵਿੱਚ ਉਚੇਚੇ ਤੌਰ ਤੇ ਪਹੰਚੀਆਂ ਪ੍ਰਮੁੱਖ ਸਖਸ਼ੀਅਤਾਂ ਵਿੱਚ ਗੁਰੂ ਹਰਕਿਸ਼ਨ ਪਬਲਿਕ ਸਕੂਲ ਤੋਂ ਪ੍ਰਿੰਸੀਪਲ ਜਸਪਾਲ ਕੌਰ, ਪ੍ਰਿੰਸੀਪਲ ਅਸ਼ਵਨੀ ਕੁਮਾਰ, ਪ੍ਰਿੰਸੀਪਲ ਜਗਜੀਤ ਸਿੰਘ,ਮਿਹਰ ਸਿੰਘ ਸੁਜਾਨ ਸਿੰਘ ਡਿਜਾਇਨਰ ਅਸਟੇਟ ਤੋਂ ਜਸਬੀਰ ਇੰਦਰ ਸਿੰਘ, ਮੈਡਮ ਅਮਨਜੀਤ ਕੌਰ, ਸ੍ਰ,ਉਂਕਾਰ ਸਿੰਘ ਪੀ.ਏ (ਸਕੱਤਰ),ਸੀਆਰਾਮ ਟੈਕਸਟਾਇਲ ਤੋਂ ਕਮਲ ਕੁਮਾਰ ਨੇ ਕਲਾਕਾਰਾਂ ਵਲੋਂ ਪੇਸ਼ ਕੀਤੀਆਂ ਲੋਕ ਸੰਗੀਤਕ ਵੰਨਗੀਆਂ ਦਾ ਖੂਬ ਅਨੰਦ ਮਾਣਿਆ।ਸੰਸਥਾ ਦੇ ਮੀਤ ਪ੍ਰਧਾਨ ਐਨ.ਐਸ ਕੋਮਲ ਨੇ ਆਏ ਹੋਏ ਸਾਰੇ ਮਹਿਮਾਨਾਂ ਨੂੰ ਜੀ ਅਇਆਂ ਕਿਹਾ ਅਤੇ ਆਨਰੇਰੀ ਮੁੱਖ ਪ੍ਰਬੰਧਕ ਅੰਮ੍ਰਿਤਪਾਲ ਸਿੰਘ ਨੇ ਦਸਤਾਰ, ਲੋਕ ਗਾਇਕੀ, ਪੰਜਾਬੀ ਗਭਰੂ ਅਤੇ ਮੁਟਿਆਰ ਲਿਟਲ ਸਟਾਰ ਆਦਿ ਮੁਕਾਬਲਿਆਂ ਦਾ ਨਤੀਜਾ ਪੇਸ਼ ਕੀਤਾ ਅਤੇ ਆਨਰੇਰੀ ਜਨਰਲ ਸਕੱਤਰ ਅਤੁੱਲ ਖੰਨਾ ਨੇ ਜੇਤੂ ਪ੍ਰਤੀਯੋਗੀਆਂ ਨੁੰ ਸੰਸਥਾ ਵਲੋਂ ਇਨਾਮ ਮੁੱਖ ਮਹਿਮਾਨ ਪਾਸੋਂ ਤਕਸੀਮ ਕਰਵਾਏ।ਇਹਨਾਂ ਮੁਕਾਬਲਿਆਂ ਵਿੱਚ ਜੱਜਾਂ ਦੀ ਭੂਮਿਕਾ ਮੈਡਮ ਰਵੀਪ੍ਰੀਤ ਕੋਰ ਵਾਲੀਆ, ਸ੍ਰੀ ਸੈਮ ਏ.ਬੀ.ਸੀ.ਡੀ ਅਕੈਡਮੀ ਨੇ ਬਾਖੂਬੀ ਨਿਭਾਈ।ਸੰਸਥਾ ਦੇ ਮੁਖੀ ਬਲਬੀਰ ਸਿੰਘ ਹੰਸਪਾਲ ਵਲੋਂ ਮੁੱਖ ਮਹਿਮਾਨ ਅਤੇ ਸਾਰੇ ਵਿਸ਼ੇਸ਼ ਮਹਿਮਾਨਾਂ ਨੂੰ ਸਨਮਾਨ ਚਿੰਨ ਦੇ ਕੇ ਸਨਮਾਨਤ ਕੀਤਾ ਗਿਆ।ਇਸ ਮੌਕੇ ਅਕੈਡਮੀ ਦੇ ਪ੍ਰਿੰਸੀਪਲ ਸ਼ਰਨਜੀਤ ਕੋਰ, ਇੰਚਾਰਜ ਮੁਕਾਬਲੇ ਸ੍ਰ.ਦਪਿੰਦਰ ਸਿੰਘ,ਸ੍ਰ.ਵਰਿੰਦਰਪਾਲ ਸਿੰਘ,ਅਨਿਲ ਕੁਮਾਰ,ਰਣਬੀਰ ਕੋਰ ਆਦਿ ਹਾਜਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

ਟੈਕਸਾਸ ਦੇ ਇਕ ਫੈਡਰਲ ਜੱਜ ਵੱਲੋਂ ਓਬਾਮਾਕੇਅਰ ਦੀ ਮਾਨਤਾ ਰੱਦ

Read Full Article
    ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

ਫਲੋਰਿਡਾ ਵਿਚ ਭਾਰਤੀ ਨੇ ਜਿੱਤੀ 104.4 ਕਰੋੜ ਦੀ ਲਾਟਰੀ

Read Full Article
    ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

ਅਮਰੀਕੀ ਹਿਰਾਸਤ ਵਿਚ ਸੱਤ ਸਾਲ ਦੀ ਸ਼ਰਣਾਰਥੀ ਬੱਚੀ ਦੀ ਮੌਤ

Read Full Article
    ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

ਅੰਤਰਰਾਸ਼ਟਰੀ ਮੁਦਰਾ ਕੋਸ਼ ਤੋਂ ਮਿਲੇ ਫੰਡ ਦੀ ਵਰਤੋਂ ਆਪਣੇ ਚੀਨੀ ਕਰਜ਼ੇ ਚੁਕਾਉਣ ਲਈ ਨਾ ਕਰੇ ਪਾਕਿਸਤਾਨ : ਅਮਰੀਕਾ

Read Full Article
    ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

ਕੈਲੀਫੋਰਨੀਆ ਦੀ ਸਿਆਸਤ ‘ਚ ਸਿੱਖਾਂ ਦੀ ਚੰਗੀ ਸ਼ੁਰੂਆਤ

Read Full Article
    ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

ਬੌਬੀ ਸਿੰਘ ਐਲਨ ਐਲਕ ਗਰੋਵ ਸਕੂਲ ਡਿਸਟ੍ਰਿਕ ਲਈ ਦੁਬਾਰਾ ਚੁਣੀ ਗਈ

Read Full Article
    APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

APAPA ਵੱਲੋਂ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ

Read Full Article
    ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

ਸੀ.ਐੱਸ.ਡੀ ਡਾਇਰੈਕਟਰਾਂ ਨੇ ਚੁੱਕੀ ਸਹੁੰ

Read Full Article
    ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

ਨਵੇਂ ਬਣੇ ਜੱਜ ਸੰਦੀਪ ਸੰਧੂ ਗੁਰਦੁਆਰਾ ਸਾਹਿਬ ਮੋਡੈਸਟੋ ਵਿਖੇ ਹੋਏ ਨਤਮਸਤਕ

Read Full Article
    ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

ਸਾਹਿਬਜ਼ਾਦਿਆਂ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ‘ਦਸਤਾਰ ਮੁਕਾਬਲਾ’ 29 ਦਸੰਬਰ ਨੂੰ

Read Full Article
    ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

ਰੁਸਤਮ-ਏ-ਕੈਨੇਡਾ ਦਾ ਖਿਤਾਬ ਡੌਮ ਬਰੈਡਲੀ ਪਹਿਲਵਾਨ ਨੇ ਜਿੱਤਿਆ

Read Full Article
    ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

ਸਿਆਟਲ ‘ਚ ਲੈਥਰੋਪ ਸ਼ਹਿਰ ਦੇ ਕਮਿਸ਼ਨਰ ਅਜੀਤ ਸਿੰਘ ਸੰਧੂ ਦਾ ਨਿੱਘਾ ਸੁਆਗਤ

Read Full Article
    ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

ਅਮਰੀਕੀ ਸੰਸਦ ਮੈਂਬਰ ਨੇ 100 ਅਮਰੀਕੀ ਬੱਚਿਆਂ ਨੂੰ ਅਗਵਾ ਕਰਕੇ ਭਾਰਤ ਲਿਜਾਣ ਦਾ ਲਾਇਆ ਦੋਸ਼

Read Full Article
    ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

ਪਾਕਿਸਤਾਨ ਅੱਤਵਾਦੀਆਂ ਨੂੰ ਲਗਾਤਾਰ ਦੇ ਰਿਹਾ ਹੈ ਪਨਾਹ : ਨਿੱਕੀ ਹੈਲੀ

Read Full Article
    ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

ਅੱਤਵਾਦੀਆਂ ਨੂੰ ਲਗਾਤਾਰ ਪਨਾਹ ਦੇ ਰਿਹਾ ਪਾਕਿਸਤਾਨ : ਨਿੱਕੀ ਹੈਲੀ

Read Full Article