PUNJABMAILUSA.COM

ਗੁਰੂ ਨਾਨਕ ਦੇ ਜੀਵਨ ਸਾਥੀ ਭਾਈ ਮਰਦਾਨਾ ਜੀ ਦਾ ਜਨਮਦਿਨ ਮਨਾਇਆ ਗਿਆ

ਗੁਰੂ ਨਾਨਕ ਦੇ ਜੀਵਨ ਸਾਥੀ ਭਾਈ ਮਰਦਾਨਾ ਜੀ ਦਾ ਜਨਮਦਿਨ ਮਨਾਇਆ ਗਿਆ

ਗੁਰੂ ਨਾਨਕ ਦੇ ਜੀਵਨ ਸਾਥੀ ਭਾਈ ਮਰਦਾਨਾ ਜੀ ਦਾ ਜਨਮਦਿਨ ਮਨਾਇਆ ਗਿਆ
March 04
17:29 2018

ਲੁਧਿਆਣਾ, 4 ਮਾਰਚ (ਪੰਜਾਬ ਮੇਲ)- ਅਰੋੜਾ ਪੈਲੇਸ ਦੀ ਬੈਕ ਸਾਈਡ ਦਾਣਾ ਮੰਡੀ ਦੇ ਸਾਹਮਣੇ ਗੁਰਦੁਆਰਾ ਚੇਤ ਸਿੰਘ ਨਗਰ ਵਿਖੇ ਗੁਰੂ ਨਾਨਕ ਭਾਈ ਮਰਦਾਨਾ ਫਾਊਡੇਸ਼ਨ ਵੱਲੋਂ ਗੁਰਦੁਆਰਾ ਸਾਹਿਬ ਦੇ ਪ੍ਰਧਾਨ ਬਲਦੇਵ ਸਿੰਘ ਉੱਭੀ, ਜਨਰਲ ਸਕੱਤਰ ਸੁਰਿੰਦਰ ਪਾਲ ਸਿੰਘ ਕਾਊਂਕੇ, ਪਰਮਜੀਤ ਸਿੰਘ ਖਜਾਨਚੀ ਤੇ ਸਮੁੱਚੀ ਗੁਰਦੁਆਰਾ ਕਮੇਟੀ ਦੇ ਸਹਿਯੋਗ ਨਾਲ ਪਹਿਲੀ ਪਾਤਸ਼ਾਹੀ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਸਾਥੀ ਭਾਈ ਮਰਦਾਨਾ ਜੀ ਦੀ ਨਿੱਘੀ ਤੇ ਮਿੱਠੀ ਯਾਦ ਵਿੱਚ ਉਹਨਾਂ ਦਾ ਪਵਿੱਤਰ ਜਨਮ ਦਿਹਾੜਾ ਰਾਗੀ ਭਾਈ ਅਜਮੇਰ ਸਿੰਘ ਖੰਨੇ ਵਾਲਿਆਂ ਦੇ ਕੀਰਤਨ ਨਾਲ ਸ਼ੁਰੂ ਹੋਇਆ ਜਿਹਨਾਂ ਭਾਈ ਮਰਦਾਨਾ ਜੀ ਦੇ ਲਿਖੇ ਹੋਏ ਸ਼ਬਦ ਜੋ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਹਨ ਦਾ ਗਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ । ਕਵੀ ਦਰਬਾਰ ਦੀ ਸਟੇਜ ਦਾ ਸੰਚਾਲਨ ਕਰਦਿਆਂ ਪ੍ਰਚਾਰ ਸਕੱਤਰ ਗੁਰਦੀਪ ਸਿੰਘ ਮਕੱੜ ਨੇ ਗੁਰੂ ਨਾਨਕ ਤੇ ਭਾਈ ਮਰਦਾਨਾ ਜੀ ਨੂੰ ਸੰਬੋਧਨ ਕਰਕੇ ਕਵਿਤਾ ਸੁਣਾਈ ਜਿਸਦਾ ਸਿਰਲੇਖ ਸੀ “ਗੁਰੂ ਨਾਨਕ ਦੇਵ ਜੀ ਦੇ ਅਨੋਖੇ ਵਰ ਤੇ ਸਰਾਪ”। ਫਿਰ ‘ਗੁਰੂ ਨਾਨਕ ਭਾਈ ਮਰਦਾਨਾ ਫਾਊਡੇਸ਼ਨ’ ਦੇ ਪ੍ਰਧਾਨ ਭਾਈ ਰਵਿੰਦਰ ਸਿੰਘ ਦੀਵਾਨਾ ਨੇ ਇਕ ਸ਼ੇਅਰ ਤੋਂ ਬਾਅਦ ਭਾਈ ਮਰਦਾਨਾ ਜੀ ਨੂੰ ਮੁਖਾਤਿਬ ਗੀਤ ਸੁਣਾਇਆ ਜਿਸਦਾ ਮੁਖੜਾ ਸੀ “ਜਿਸਨੇ ਛੇੜ ਰਬਾਬ ਨੂੰ ਲਾਇਆ ਝੂੰਮਣ ਕੁੱਲ ਜਮਾਨਾ”। ਡਾ. ਗੁਰਚਰਨ ਕੌਰ ਕੋਚਰ ਨੇ ਗੁਰੂ ਨਾਨਕ ਭਾਈ ਮਰਦਾਨਾ ਜੀ ਦੀ ਸੱਚੀ-ਸੁੱਚੀ ਦੋਸਤੀ ਦੇ ਸਬੰਧ ਵਿੱਚ ਇਕ ਵਿਲੱਖਣ ਕਵਿਤਾ ਸੁਣਾ ਕੇ ਸੰਗਤ ਤੋਂ ਜੈਕਾਰਿਆਂ ਦੀ ਦਾਦ ਲਈ । ਗੁਰਵਿੰਦਰ ਸਿੰਘ ਸ਼ੇਰਗਿੱਲ ਨੇ “ਅਨਹੱਦ ਨਾਦ ਦੀ ਧੁਨੀ ਜਿਹੀ ਗੂੰਜਦੀ ਸੀ ਉਹਦੀ ਰਬਾਬ ਦੀ ਹਰ ਇਕ ਤਾਰ ਵਿਚੋਂ” ਗਾ ਕੇ ਵਾਹ-ਵਾਹ ਖੱਟੀ । ਸੰਗਤ ਦੀ ਪੁਰਜੋਰ ਫੁਰਮਾਇਸ਼ ਤੇ ਭਾਈ ਰਵਿੰਦਰ ਸਿੰਘ ਦੀਵਾਨਾ ਵੱਲੋਂ ਗੀਤ “ਛੇੜ ਮਰਦਾਨਿਆ ਰਬਾਬ ਬਾਣੀ ਆਈ ਐ, ਕਾਇਨਾਤ ਉਤੇ ਇਕ ਮਸਤੀ ਜਿਹੀ ਛਾਈ ਐ” ਗਾ ਕੇ ਸੰਗਤ ਤੋਂ ਜੈਕਾਰਿਆਂ ਦੀ ਭਰਪੂਰ ਦਾਦ ਲਈ । ਇਸ ਸਮੇਂ ਬੋਲਦਿਆਂ ਦੀਵਾਨਾ ਜੀ ਨੇ ਕਿਹਾ ਕਿ ਗੁਰੂ ਨਾਨਕ ਦੇਵ ਜੀ ਤੇ ਭਾਈ ਮਰਦਾਨਾ ਜੀ ਸਰੀਰਿਕ ਪੱਖੋਂ ਦੋ ਸਨ ਪਰ ਰੂਹ ਇੱਕ ਸੀ । ਉਹਨਾਂ ਅੱਗੇ ਕਿਹਾ ਕਿ ਵਿਦਵਾਨਾਂ ਦਾ ਕਥਨ ਹੈ ਕਿ ਭਾਈ ਮਰਦਾਨਾ ਜੀ ਵਰਗਾ ਭਾਗਾਂ ਵਾਲਾ ਜੀਅ ਸਿੱਖ ਇਤਿਹਾਸ ਵਿੱਚ ਹੋਰ ਕੋਈ ਨਹੀਂ ਹੋਇਆ ਜਿਹਨਾਂ ਨੇ ਗੁਰੂ ਨਾਨਕ ਦੇਵ ਜੀ ਨਾਲ 58 ਸਾਲ ਤੱਕ ਸਾਥ ਨਿਭਾਉਂਦਿਆਂ ਉਹਨਾਂ ਦੀ ਛੋਹ ਦਾ ਆਨੰਦ ਮਾਣਿਆ ਉਹਨਾਂ ਦੀ ਸੰਗਤ ਦਾ ਆਨੰਦ ਮਾਣਿਆ ਤੇ ਗੁਰੂ ਨਾਨਕ ਸਾਹਿਬ ਜੀ ਦੇ ਮੁੱਖ ‘ਚੋਂ ਨਿਕਲੀ ਬਾਣੀ ਸੱਭ ਤੋਂ ਪਹਿਲਾਂ ਭਾਈ ਮਰਦਾਨਾ ਜੀ ਦੇ ਕੰਨੀ ਪਈ ਤਾਂ ਉਹਨਾਂ ਤੁਰੰਤ ਰਾਗ ਬਧ ਕਰਕੇ ਗਾਈ । ਗੁਰੂ ਨਾਨਕ ਦੇਵ ਜੀ ਵੀ ਭਾਈ ਮਰਦਾਨਾ ਜੀ ਨੂੰ ਆਪਣੀ ਜਾਨ ਤੋਂ ਵੱਧ ਪਿਆਰ ਕਰਦੇ ਸਨ ।

About Author

Punjab Mail USA

Punjab Mail USA

Related Articles

ads

Latest Category Posts

    ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

ਸਿਆਟਲ ਪੁੱਜਾ ਚੀਨ ਦਾ ਕੋਰੋਨਾ ਵਾਇਰਸ!

Read Full Article
    ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

ਚੀਨ ਨਾਲ ਵਪਾਰ ਸਮਝੌਤੇ ਦਾ ਦੂਜਾ ਪੜਾਅ ਜਲਦ : ਟਰੰਪ

Read Full Article
    ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

ਅੰਮ੍ਰਿਤ ਸਿੰਘ ਨੇ ਹੈਰਿਸ ਕਾਊਂਟੀ ’ਚ ਪਹਿਲੇ ਦਸਤਾਰਧਾਰੀ ਸਿੱਖ ਵਜੋਂ ਡਿਪਟੀ ਕਾਂਸਟੇਬਲ ਅਹੁਦੇ ਦੀ ਸਹੁੰ ਚੁੱਕੀ

Read Full Article
    ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

ਅਮਰੀਕਨ ਮਰਦਮਸ਼ੁਮਾਰੀ ‘ਚ ਸਿੱਖਾਂ ਦੀ ਵੱਖਰੀ ਗਿਣਤੀ ਜ਼ਰੂਰੀ

Read Full Article
    ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

ਅਮਰੀਕਨ ਸਿੱਖ ਜਥੇਬੰਦੀਆਂ ਵੱਲੋਂ ਸੀ.ਏ.ਏ. ਖ਼ਿਲਾਫ਼ ਅਮਰੀਕੀ ਕੌਂਸਲੇਟ ਸਾਹਮਣੇ ਰੋਸ ਪ੍ਰਦਰਸ਼ਨ ਦਾ ਐਲਾਨ

Read Full Article
    ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

ਐਲਕ ਗਰੋਵ ਸਿਟੀ ਦੇ ਡਾਇਵਰਸਿਟੀ ਇਨਕਲਿਊਜ਼ਨ ਕਮਿਸ਼ਨ ਦੀ ਮੀਟਿੰਗ ‘ਚ ਕਈ ਮਤੇ ਪਾਸ

Read Full Article
    ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

ਸਾਊਥਰਨ ਕੈਲੀਫੋਰਨੀਆਂ ਦੀਆਂ ਸੰਗਤਾਂ ਨੇ ‘ਵਿਸਾਖੀ 2020’ ਮਨਾਉਣ ਸਬੰਧੀ ਕੀਤੀ ਪਹਿਲੀ ਮੀਟਿੰਗ

Read Full Article
    ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

ਸਦਨ ‘ਚ ਮਹਾਦੋਸ਼ ‘ਤੇ ਚਰਚਾ ਦੌਰਾਨ ਡੈਮੋਕ੍ਰੇਟਿਕ ਤੇ ਰੀਪਬਲਿਕਨ ਮੈਂਬਰ ‘ਚ ਝਗੜਾ

Read Full Article
    ਸਾਹਿਤਕਾਰ ਇੰਦਰ ਸਿੰਘ ਖਾਮੋਸ਼ ਦਾ ਦੇਹਾਂਤ

ਸਾਹਿਤਕਾਰ ਇੰਦਰ ਸਿੰਘ ਖਾਮੋਸ਼ ਦਾ ਦੇਹਾਂਤ

Read Full Article
    ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਦੋ ਰੋਜ਼ਾ ਨੈਸ਼ਨਲ ਗੱਤਕਾ ਕੋਚਿੰਗ ਤੇ ਰਿਫਰੈਸ਼ਰ-ਕੋਰਸ ਆਯੋਜਿਤ

ਗੱਤਕਾ ਫੈਡਰੇਸ਼ਨ ਯੂ.ਐੱਸ.ਏ. ਵਲੋਂ ਦੋ ਰੋਜ਼ਾ ਨੈਸ਼ਨਲ ਗੱਤਕਾ ਕੋਚਿੰਗ ਤੇ ਰਿਫਰੈਸ਼ਰ-ਕੋਰਸ ਆਯੋਜਿਤ

Read Full Article
    ਕੈਲੀਫੋਰਨੀਆ ‘ਚ ਪੰਜਾਬੀ ‘ਤੇ ਹੱਤਿਆ ਮਾਮਲੇ ‘ਚ ਦੋਸ਼ ਆਇਦ; ਹੋ ਸਕਦੀ ਹੈ ਮੌਤ ਦੀ ਸਜ਼ਾ

ਕੈਲੀਫੋਰਨੀਆ ‘ਚ ਪੰਜਾਬੀ ‘ਤੇ ਹੱਤਿਆ ਮਾਮਲੇ ‘ਚ ਦੋਸ਼ ਆਇਦ; ਹੋ ਸਕਦੀ ਹੈ ਮੌਤ ਦੀ ਸਜ਼ਾ

Read Full Article
    ਸ਼ਿਕਾਗੋ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਲਾਸ਼ ਮਿਲੀ

ਸ਼ਿਕਾਗੋ ‘ਚ ਲਾਪਤਾ ਭਾਰਤੀ ਮੂਲ ਦੀ ਔਰਤ ਦੀ ਲਾਸ਼ ਮਿਲੀ

Read Full Article
    ਅਮਰੀਕਾ ਦੇ ਹੋਨੋਲੁਲੂ ‘ਚ ਗੋਲੀਬਾਰੀ ਦੌਰਾਨ ਦੋ ਪੁਲਿਸ ਕਰਮਚਾਰੀਆਂ ਦੀ ਮੌਤ

ਅਮਰੀਕਾ ਦੇ ਹੋਨੋਲੁਲੂ ‘ਚ ਗੋਲੀਬਾਰੀ ਦੌਰਾਨ ਦੋ ਪੁਲਿਸ ਕਰਮਚਾਰੀਆਂ ਦੀ ਮੌਤ

Read Full Article
    ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

ਅਮਰੀਕਾ ਦੇ ਯੂਟਾ ਸੂਬੇ ਦੇ ਇਕ ਘਰ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ; ਇਕ ਜ਼ਖਮੀ

Read Full Article
    ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

ਸ਼ਿਕਾਗੋ ਹਵਾਈ ਅੱਡੇ ‘ਤੇ ਤੂਫਾਨ ਕਾਰਨ ਉਡਾਣਾਂ ‘ਤੇ ਕਈ ਘੰਟਿਆਂ ਲਈ ਲੱਗੀ ਰੋਕ

Read Full Article