PUNJABMAILUSA.COM

ਗੁਰੂ ਨਾਨਕ ਸਪੋਰਟਸ ਕਲੱਬ ਵੱਲੋਂ ਫੈਮਿਲੀ ਪਿਕਨਿਕ 12 ਮਈ ਅਤੇ ਉਪਨ ਕਬੱਡੀ ਟੂਰਨਾਮੈਂਟ 13 ਮਈ ਨੂੰ

ਗੁਰੂ ਨਾਨਕ ਸਪੋਰਟਸ ਕਲੱਬ ਵੱਲੋਂ ਫੈਮਿਲੀ ਪਿਕਨਿਕ 12 ਮਈ ਅਤੇ ਉਪਨ ਕਬੱਡੀ ਟੂਰਨਾਮੈਂਟ 13 ਮਈ ਨੂੰ

ਗੁਰੂ ਨਾਨਕ ਸਪੋਰਟਸ ਕਲੱਬ ਵੱਲੋਂ ਫੈਮਿਲੀ ਪਿਕਨਿਕ 12 ਮਈ ਅਤੇ ਉਪਨ ਕਬੱਡੀ ਟੂਰਨਾਮੈਂਟ 13 ਮਈ ਨੂੰ
May 02
10:17 2018

ਫਰਿਜ਼ਨੋ, 2 ਮਈ (ਕੁਲਵੰਤ ਧਾਲੀਆਂ/ਨੀਟਾ ਮਾਛੀਕੇ/ਪੰਜਾਬ ਮੇਲ)- ਸੈਂਟਰਲ ਵੈਲੀ ਕੈਲੀਫੋਰਨੀਆ ਦੇ ਸ਼ਹਿਰ ਸਾਨਵਾਕੀਨ ਦੇ ਸਟੇਡੀਅਮ ਵਿਚ ਗੁਰੂ ਨਾਨਕ ਸਪੋਰਟਸ ਕਲੱਬ ਕਰਮਨ ਅਤੇ ਸਾਨਵਾਕੀਨ ਵੱਲੋਂ ਫੈਮਿਲੀ ਪਿਕਨਿਕ ਅਤੇ ਦੋ ਦਿਨਾਂ ਟੂਰਨਾਮੈਂਟ ਕਰਵਾਇਆ ਜਾ ਰਿਹਾ ਹੈ, ਜਿਸ ਵਿਚ ਪਹਿਲੇ ਦਿਨ 12 ਮਈ ਨੂੰ ਸਾਕਰ ਅਤੇ ਬਾਸਕਟਬਾਲ ਤੋਂ ਇਲਾਵਾ ਫੈਮਿਲੀ ਪਿਕਨਿਕ ਵਿਚ ਗਿੱਧੇ, ਭੰਗੜੇ, ਵਿਰਾਸਤੀ ਖੇਡਾਂ, ਜਿਵੇਂ ਚਾਟੀ ਰੇਸ, ਬੋਰੀ ਰੇਸ, ਤਿੰਨ ਟੰਗੀ ਰੇਸ, ਰੱਸਾਕਸ਼ੀ, ਕੁੱਕੜ ਫੜਨਾ ਆਦਿਕ ਬਹੁਤ ਸਾਰੀਆਂ ਖੇਡਾਂ ਦੇ ਮੁਕਾਬਲੇ ਕਰਵਾਏ ਜਾਣਗੇ। ਜਿਸ ਵਿਚ ਔਰਤਾਂ ਅਤੇ ਬੱਚਿਆਂ ਨੂੰ ਖੁੱਲ੍ਹਾ ਸੱਦਾ ਦਿੱਤਾ ਗਿਆ ਹੈ। ਬੀਬੀਆਂ ਦੁਆਰਾ ਪੰਜਾਬੀ ਰਹੁ-ਰੀਤਾਂ ਨਾਲ ਸੰਬੰਧਤ ਗੀਤਾਂ ਤੋਂ ਇਲਾਵਾ ਨਾਨਕਾ ਮੇਲ ਅਤੇ ਦਾਦਕਾ ਮੇਲ ਦੇ ਗੀਤਾਂ ਦਾ ਮੁਕਾਬਲੇ ਹੋਣਗੇ। ਕਰਮਨ ਪੰਜਾਬੀ ਸਕੂਲ, ਜੀ.ਐੱਚ.ਜੀ. ਅਕੈਡਮੀ ਅਤੇ ਹੋਰ ਸਥਾਨਕ ਸਕੂਲਾਂ ਦੇ ਬੱਚਿਆਂ ਦੁਆਰਾ ਵਿਰਾਸਤੀ ਖੇਡਾ ਵਿਚ ਪ੍ਰਦਰਸ਼ਨ ਕੀਤਾ ਜਾਵੇਗਾ। ਸਥਾਨਕ ਸਕੂਲਾਂ ਵਿਚ 4.0 ਜਾਂ ਵਧੀਕ ਜੀ.ਪੀ.ਏ. ਪ੍ਰਾਪਤ ਕਰਨ ਵਾਲੇ ਬੱਚਿਆਂ ਨੂੰ ਬਾਕੀ ਖੇਡਾਂ ਵਾਂਗ ਨਕਦ ਇਨਾਮ ਅਤੇ ਮੈਡਲ ਦੇ ਕੇ ਸਨਮਾਨਿਤ ਕੀਤਾ ਜਾਵੇਗਾ। ਇਸ ਟੂਰਨਾਮੈਂਟ ਦੌਰਾਨ ਦੂਸਰੇ ਦਿਨ 13 ਮਈ ਨੂੰ ਕਬੱਡੀ ਵਿਚ ਅੰਡਰ 21 ਸਾਲ ਉਮਰ ਅਤੇ ਓਪਨ ਕਬੱਡੀ ਦੇ ਮੁਕਾਬਲੇ ਕਰਵਾਏ ਜਾਣਗੇ, ਜਿਸ ਵਿਚ ਅੰਤਰਰਾਸ਼ਟਰੀ ਪੱਧਰ ਦੇ ਕਬੱਡੀ ਖਿਡਾਰੀ ਭਾਰਤ ਅਤੇ ਕੈਨੇਡਾ ਤੋਂ ਪਹੁੰਚ ਰਹੇ ਹਨ। ਇਸ ਸਮੇਂ ਦੋਨੋਂ ਦਿਨ ਪੰਜਾਬੀ ਗਾਇਕੀ ਦੀ ਬੁਲੰਦ ਆਵਾਜ਼ ਗੀਤਕਾਰ ਅਤੇ ਗਾਇਕ ਧਰਮਵੀਰ ਥਾਂਦੀ, ਪ੍ਰਸਿੱਧ ਗਾਇਕਾ ਜੋਤ ਰਣਜੀਤ, ਕਮਲਜੀਤ ਬੈਨੀਪਾਲ ਅਤੇ ਦਿਲਦਾਰ ਮਿਊਜ਼ੀਕਲ ਗਰੁੱਪ ਕੈਲੀਫੋਰਨੀਆ ਵੱਲੋਂ ਖੁੱਲ੍ਹੇ ਅਖਾੜੇ ਦੇ ਰੂਪ ਵਿਚ ਆਪਣੀ ਗਾਇਕੀ ਰਾਹੀਂ ਹਾਜ਼ਰੀਨ ਦਾ ਮਨੋਰੰਜਨ ਵੀ ਕੀਤਾ ਜਾਵੇਗਾ। ਕਬੱਡੀ ਟੂਰਨਾਮੈਂਟ ਦੌਰਾਨ ਸਟੇਜ਼ ਸੰਚਾਲਨ ਬਾਖੂਬੀ ਸ਼ਾਇਰਾਨਾ ਅੰਦਾਜ਼ ਵਿਚ ਬੀਬੀ ਆਸ਼ਾ ਸ਼ਰਮਾ ਕਰਨਗੇ। ਇਸ ਟੂਰਨਾਮੈਂਟ ਦੌਰਾਨ ਮੁਫਤ ਲੰਗਰਾਂ ਅਤੇ ਪਾਰਕਿੰਗ ਦਾ ਖੁੱਲ੍ਹਾ ਪ੍ਰਬੰਧ ਵੀ ਹੋਵੇਗਾ। ਪ੍ਰਬੰਧਕਾ ਵੱਲੋਂ ਜੇਤੂ ਟੀਮਾਂ ਨੂੰ ਦਿਲਕਸ਼ ਨਕਦ ਇਨਾਮ ਅਤੇ ਸਨਮਾਨ ਦਿੱਤੇ ਜਾਣਗੇ। ਇਹ ਟੂਰਨਾਮੈਂਟ ਦੋਨੋਂ ਦਿਨ ਸਵੇਰੇ 10 ਵਜੇ ਸ਼ੁਰੂ ਹੋਵੇਗਾ। ਸਮੂਹ ਨਿਵਾਸੀਆਂ ਨੂੰ ਸਮੇਂ ਸਿਰ ਪਹੁੰਚ ਕੇ ਖੇਡਾਂ ਦਾ ਆਨੰਦ ਮਾਨਣ ਦੀ ਬੇਨਤੀ ਕੀਤੀ ਜਾਂਦੀ ਹੈ।

About Author

Punjab Mail USA

Punjab Mail USA

Related Articles

ads

Latest Category Posts

   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article
    ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

ਅਮਰੀਕਾ ਦੇ ਜ਼ਿਆਦਾਤਰ ਵਾਸੀ ਟਰੰਪ ‘ਤੇ ਮਹਾਦੋਸ਼ ਚਲਾਉਣ ਦੇ ਪੱਖ ‘ਚ ਨਹੀਂ

Read Full Article
    ‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

‘ਭਾਰਤੀ ਸੰਵਿਧਾਨ ‘ਚ ਘੱਟ ਗਿਣਤੀਆਂ ਲਈ ਸਾਰੇ ਅਧਿਕਾਰ ਸਥਾਪਿਤ’

Read Full Article