PUNJABMAILUSA.COM

ਗੂੰਗੇ-ਬੋਲੇ ਸਿੱਖ ਦੇ ਕੇਸ ਕੱਟਣ ‘ਤੇ ਭੜਕੇ ਲੋਕਾਂ ਨੇ ਦੋਸ਼ੀਆਂ ਦੇ ਘਰਾਂ ਨੂੰ ਅੱਗ ਲਾਈ

ਗੂੰਗੇ-ਬੋਲੇ ਸਿੱਖ ਦੇ ਕੇਸ ਕੱਟਣ ‘ਤੇ ਭੜਕੇ ਲੋਕਾਂ ਨੇ ਦੋਸ਼ੀਆਂ ਦੇ ਘਰਾਂ ਨੂੰ ਅੱਗ ਲਾਈ

ਗੂੰਗੇ-ਬੋਲੇ ਸਿੱਖ ਦੇ ਕੇਸ ਕੱਟਣ ‘ਤੇ ਭੜਕੇ ਲੋਕਾਂ ਨੇ ਦੋਸ਼ੀਆਂ ਦੇ ਘਰਾਂ ਨੂੰ ਅੱਗ ਲਾਈ
December 24
10:25 2016

sikh
ਨਾਹਨ, 24 ਦਸੰਬਰ (ਪੰਜਾਬ ਮੇਲ)- ਗੂੰਗੇ-ਬੋਲੇ ਸਿੱਖ ਦੇ ਕੇਸ ਕੱਟਣ ‘ਤੇ ਬੀਤੀ ਸ਼ਾਮ ਸ਼ਹਿਰ ਵਿਚ ਕਾਫੀ ਹੰਗਾਮਾ ਮਚ ਗਿਆ। ਸਿੱਖ ਭਾਈਚਾਰੇ ਦੇ ਲੋਕਾਂ ਨੇ ਗੁੱਸੇ ਵਿਚ ਆ ਕੇ ਕਥਿਤ ਦੋਸ਼ੀਆਂ ਦੇ ਘਰਾਂ ਦੇ ਬਾਹਰ ਅੱਗ ਲਾ ਦਿੱਤੀ। ਜਿਸ ਵਿਚ ਅੱਗ ਬੁਝਾਉਂਦੇ ਹੋਏ ਇਕ ਏਐਸਆਈ ਬੁਰੀ ਤਰ੍ਹਾਂ ਝੁਲਸ ਗਿਆ। ਏਐਸਆਈ ਨੂੰ ਨਾਹਨ ਮੈਡੀਕਲ ਕਾਲਜ ਵਿਚ ਭਰਤੀ ਕਰਵਾਇਆ ਗਿਆ ਹੈ। ਕਾਨੂੰਨ ਵਿਵਸਥਾ ਵਿਗੜਨ ਦੀ ਆਸ਼ੰਕਾ ਦੇ ਚਲਦਿਆਂ ਦੇਰ ਰਾਤ ਪੁਲਿਸ ਤੈਨਾਤ ਕਰ ਦਿੱਤੀ ਗਈ। ਪੁਲਿਸ ਨੇ ਇਸ ਸਬੰਧੀ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰਕੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਦੇ ਅਨੁਸਾਰ ਸ਼ੁੱਕਰਵਾਰ ਸ਼ਾਮ ਕਰੀਬ ਛੇ ਵਜੇ ਤਿੰਨ ਲੋਕਾਂ ਨੇ 75 ਸਾਲ ਦੇ ਗੂੰਗੇ-ਬੋਲੇ 75 ਸਾਲਾ ਸਿੱਖ ਦੇ ਕੇਸ ਕੱਟ ਦਿੱਤੇ ਅਤੇ ਮੂੰਹ ‘ਤੇ ਸਿਆਹੀ ਸੁੱਟ ਦਿੱਤੀ। ਜਸਵੰਤ ਸਿੰਘ ਨਾਹਨ ਵਿਚ ਹੀ ਰਹਿੰਦਾ ਹੈ। ਇਸ ਘਟਨਾ ਕਾਰਨ ਗੁੱਸੇ ਵਿਚ ਆਏ ਲੋਕਾਂ ਨੇ ਦੋਸ਼ੀਆਂ ਨੂੰ ਸਾਹਮਣੇ ਲਿਆਉਣ ਦੀ ਮੰਗ ਨੂੰ ਲੈ ਕੇ ਥਾਣੇ ਦੇ ਬਾਹਰ ਨਾਅਰੇਬਾਜ਼ੀ ਕੀਤੀ। ਹਾਲਾਂਕਿ ਪੁਲਿਸ ਅਧਿਕਾਰੀਆਂ ਦੇ ਸਮਝਾਉਣ ‘ਤੇ ਭੀੜ ਕੁਝ ਸ਼ਾਂਤ ਹੋ ਗਈ। ਲੇਕਿਨ ਰਾਤ ਨੂੰ ਲਗਭਗ ਦਸ ਵਜੇ ਸ਼ਹਿਰ ਦੇ ਕੈਂਟ ਖੇਤਰ ਦੇ ਨੇੜੇ ਸਥਿਤ ਦੋਸ਼ੀਆਂ ਦੇ ਘਰ ਦੇ ਬਾਹਰ ਕੁਝ ਲੋਕਾਂ ਨੇ ਪੈਟਰੋਲ ਛਿੜਕ ਕੇ ਅੱਗ ਲਾ ਦਿੱਤੀ, ਜਿਸ ਨੂੰ ਬੁਝਾਉਂਦੇ ਸਮੇਂ ਏਐਸਆਈ ਮਦਨ ਲਾਲ ਬੁਰੀ ਤਰ੍ਹਾਂ ਝੁਲਸ ਗਏ।
ਐਸਪੀ ਨੇ ਹਸਪਤਾਲ ਪਹੁੰਚ ਕੇ ਏਐਸਆਈ ਦਾ ਹਾਲਚਾਲ ਜਾਣਿਆ। ਏਐਸਪੀ ਵਿਨੋਦ ਧੀਮਾਨ ਨੇ ਪੂਰੇ ਸ਼ਹਿਰ ਦੀ ਪੈਟਰੋਲਿੰਗ ਸ਼ੁਰੂ ਕਰ ਦਿੱਤੀ। ਏਐਸਪੀ ਨੇ ਦੱਸਿਆ ਕਿ ਕੁਝ ਵਿਅਕਤੀਆਂ ਵਲੋਂ ਸਿੱਖ ਭਾਈਚਾਰੇ ਨਾਲ ਜੁੜੇ ਇਕ ਵਿਅਕਤੀ ਦੇ ਕੇਸ ਕੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਤਿੰਨ ਲੋਕਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਤੋਂ ਪੁਛਗਿੱਤ ਕੀਤੀ ਜਾ ਰਹੀ ਹੈ। ਡਾਕਟਰਾਂ ਮੁਤਾਬਕ ਏਐਸਆਈ 10-15 ਫ਼ੀਸਦੀ ਝੁਲਸਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article