PUNJABMAILUSA.COM

ਗੇਂਦ ਨਾਲ ਛੇਡ਼-ਛਾਡ਼ ਮਾਮਲਾ -ਡੇਵਿਡ ਵਾਰਨਰ ਨੇ ਹੰਝੂ ਭਰੀਆਂ ਅੱਖਾਂ ਨਾਲ ਦੇਸ਼ ਅਤੇ ਕ੍ਰਿਕਟ ਪ੍ਰੇਮੀਆਂ ਤੋਂ ਮੁਆਫ਼ੀ ਮੰਗੀ

March 31
21:45 2018

ਸਿਡਨੀ, 31 ਮਾਰਚ (ਪੰਜਾਬ ਮੇਲ)- ਆਸਟਰੇਲੀਆ ਕ੍ਰਿਕਟ ਟੀਮ ਦੇ ਸਾਬਕਾ ਉਪ ਕਪਤਾਨ ਡੇਵਿਡ ਵਾਰਨਰ ਨੇ ਅੱਜ ਹੰਝੂਆਂ ਭਰੇ ਗੱਚ ਨਾਲ ਦੇਸ਼ ਅਤੇ ਕ੍ਰਿਕਟ ਪ੍ਰੇਮੀਆਂ ਤੋਂ ਗੇਂਦ ਵਿਵਾਦ ਮਾਮਲੇ ਲਈ ਮੁਆਫ਼ੀ ਮੰਗੀ। ਵਾਰਨਰ ਨੇ ਕਿਹਾ ਕਿ ਸ਼ਾਇਦ ਉਹ ਹੁਣ ਕਦੇ ਆਸਟਰੇਲੀਆ ਲਈ ਨਹੀਂ ਖੇਡ ਸਕੇਗਾ ਅਤੇ ਇਹ ਅਹਿਸਾਸ ਉਸ ਲਈ ਸਭ ਤੋਂ ਵੱਧ ਦਰਦਮਈ ਹੈ। ਕੇਪਟਾੳੂਨ ਵਿੱਚ ਦੱਖਣੀ ਅਫਰੀਕਾ ਖ਼ਿਲਾਫ਼ ਤੀਜੇ ਟੈਸਟ ਮੈਚ ਦੌਰਾਨ ਪਿਛਲੇ ਹਫ਼ਤੇ ਗੇਂਦ ਨਾਲ ਛੇਡ਼ਛਾਡ਼ ਮਾਮਲੇ ਮਗਰੋਂ ਅੱਜ ਪਹਿਲੀ ਵਾਰ ਮੀਡੀਆ ਸਾਹਮਣੇ ਪੇਸ਼ ਹੋਇਆ। ਵਾਰਨਰ ਦਸ ਮਿੰਟ ਦੀ ਪ੍ਰੈੱਸ ਕਾਨਫਰੰਸ ਦੌਰਾਨ ਆਪਣੀਆਂ ਭਾਵਨਾਵਾਂ ’ਤੇ ਕਾਬੂ ਨਹੀਂ ਰੱਖ ਸਕਿਆ, ਜਿਥੇ ਉਸ ਦੀ ਪਤਨੀ ਕੈਂਡਿਸ ਵੀ ਮੌਜੂਦ ਸੀ। ਲਿਖੇ ਹੋਏ ਮੁਆਫ਼ੀਨਾਮੇ ਨੂੰ ਪਡ਼੍ਹਦਿਆਂ ਉਹ ਕਈ ਵਾਰ ਰੋਇਆ ਅਤੇ ਹੰਝੂਆਂ ਨੂੰ ਪੂੰਝਦਾ ਰਿਹਾ। ਉਸ ਨੇ ਇਸ ਦੌਰਾਨ ਅਾਸਟਰੇਲੀਆ ਨਾਲ ਦੱਖਣੀ ਅਫਰੀਕੀ ਟੀਮ, ਪ੍ਰਸ਼ੰਸਕ, ਕ੍ਰਿਕਟ ਆਸਟਰੇਲੀਆ, ਪਰਿਵਾਰ ਅਤੇ ਆਪਣੀ ਪਤਨੀ ਤੋਂ ਵੀ ਮੁਆਫ਼ੀ ਮੰਗੀ। ਕੈਂਡਿਸ ਵੀ ਪਤੀ ਨੂੰ ਰੋਂਦਿਆਂ ਵੇਖ ਭਾਵੁਕ ਹੋ ਗਈ ਅਤੇ ਰੋਣ ਲੱਗੀ। ਇਸ ਤੋਂ ਪਹਿਲਾਂ ਵੀ ਦੱਖਣੀ ਅਫਰੀਕਾ ਤੋਂ ਪਰਤਦਿਆਂ ਉਹ ਵਾਰਨਰ ਨਾਲ ਸੀ ਅਤੇ ਰੋਂਦੇ ਹੋਏ ਉਸ ਦੀਆਂ ਤਸਵੀਰਾਂ ਸਾਹਮਣੇ ਆਈਆਂ ਸਨ। ਅੱਖਾਂ ਵਿੱਚੋਂ ਵੱਗਦੇ ਹੰਝੂਆਂ ਨੂੰ ਪੂੰਝਦਿਆਂ ਵਾਰਨਰ ਨੇ ਕਿਹਾ ਕਿ ਉਹ ਇਸ ਤੋਂ ਵਾਕਿਫ਼ ਹੈ ਕਿ ਉਹ ਸ਼ਾਇਦ ਹੁਣ ਕਦੇ ਵੀ ਆਪਣੇ ਦੇਸ਼ ਲਈ ਮੁਡ਼ ਨਹੀਂ ਖੇਡ ਸਕੇਗਾ। ਵਾਰਨਰ ਨੇ ਕਿਹਾ, ‘‘ਕ੍ਰਿਕਟ ਪ੍ਰੇਮੀਆਂ ਅਤੇ ਮੇਰੇ ਮੁਰੀਦ, ਜਿਨ੍ਹਾਂ ਨੇ ਮੇਰਾ ਸਮਰਥਨ ਕੀਤਾ ਅਤੇ ਕ੍ਰਿਕਟਰ ਵਜੋਂ ਮੈਨੂੰ ਪ੍ਰੇਰਿਤ ਕੀਤਾ, ਮੈਂ ਉਨ੍ਹਾਂ ਸਾਰਿਆਂ ਤੋਂ ਤਹਿ ਦਿਲੋਂ ਮੁਆਫ਼ੀ ਮੰਗਣਾ ਚਾਹੁੰਦਾ ਹਾਂ, ਜਿਨ੍ਹਾਂ ਦਾ ਭਰੋਸਾ ਮੈਂ ਤੋਡ਼ ਦਿੱਤਾ ਹੈ।’’ ਉਸ ਨੇ ਵਾਰ ਵਾਰ ਦੁਹਰਾਉਂਦਿਆਂ ਕਿਹਾ, ‘‘ਮੈਂ ਇਸ ਪੂਰੇ ਵਿਵਾਦ ਦੀ ਜ਼ਿੰਮੇਵਾਰੀ ਲੈਂਦਾ ਹਾਂ।’’ ਦੱਖਣੀ ਅਫਰੀਕਾ ਦੌਰੇ ਦੌਰਾਨ ਕਪਤਾਨ ਸਟੀਵ ਸਮਿੱਥ ਅਤੇ ਉਪ ਕਪਤਾਨ ਵਾਰਨਰ ਨੇ ਗੇਂਦ ਨਾਲ ਛੇਡ਼ਛਾਡ਼ ਕਰਨ ਦੀ ਯੋਜਨਾ ਬਣਾਈ ਅਤੇ ਕੈਮਰੌਨ ਬੈਨਕਰੌਫਟ ਨੇ ਇਸ ਯੋਜਨਾ ਨੂੰ ਲਾਗੂ ਕੀਤਾ, ਜੋ ਕੈਮਰਿਆਂ ਦੀ ਨਜ਼ਰ ਵਿੱਚ ਆ ਗਈ। ਹਾਲਾਂਕਿ ਕੌਮਾਂਤਰੀ ਕ੍ਰਿਕਟ ਕੌਂਸਲ (ਆਈਸੀਸੀ) ਨੇ ਵਾਰਨਰ ਨੂੰ ਇਸ ਮਾਮਲੇ ’ਤੇ ਕੋਈ ਸਜ਼ਾ ਨਹੀਂ ਦਿੱਤੀ।

About Author

Punjab Mail USA

Punjab Mail USA

Related Articles

ads

Latest Category Posts

    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
    ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

ਕਰਤਾਰਪੁਰ ਸਾਹਿਬ ਦੇ ਲਾਂਘੇ ਉੱਤੇ ਸਿਆਸਤ ਕਿਉਂ?

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article