PUNJABMAILUSA.COM

ਗੈਂਗਸਟਰ ਸੁੱਖਾ ਕਾਹਲਵਾਂ ਦੀ ਫੇਸਬੁੱਕ ਆਈਡੀ ਅਪਡੇਟ ਕਰਨ ਵਾਲਾ ਗ੍ਰਿਫ਼ਤਾਰ

ਗੈਂਗਸਟਰ ਸੁੱਖਾ ਕਾਹਲਵਾਂ ਦੀ ਫੇਸਬੁੱਕ ਆਈਡੀ ਅਪਡੇਟ ਕਰਨ ਵਾਲਾ ਗ੍ਰਿਫ਼ਤਾਰ

ਗੈਂਗਸਟਰ ਸੁੱਖਾ ਕਾਹਲਵਾਂ ਦੀ ਫੇਸਬੁੱਕ ਆਈਡੀ ਅਪਡੇਟ ਕਰਨ ਵਾਲਾ ਗ੍ਰਿਫ਼ਤਾਰ
August 17
08:24 2018

ਮੋਹਾਲੀ, 17 ਅਗਸਤ (ਪੰਜਾਬ ਮੇਲ)- ਗੈਂਗਸਟਰ ਸੁੱਖਾ ਕਾਹਲਵਾਂ ਦੇ ਨਾਂ ਨਾਲ ਬਣੀ ਫੇਸਬੁੱਕ ਆਈਡੀ ਨੂੰ ਅਪਡੇਟ ਕਰਨ ਦੇ ਮੁਲਜ਼ਮ ਚੰਦਨ ਖੱਤਰੀ ਨੂੰ ਸਟੇਟ ਆਰਗੇਨਾਈਜੇਸ਼ਨ ਕਰਾਈਮ ਕੰਟਰੋਲ ਯੂਨਿਟ ਨੇ ਰਾਜਪੁਰਾ ਤੋਂ ਕਾਬੂ ਕਰ ਲਿਆ ਗਿਆ ਹੈ। ਉਹ ਕੁਵੈਤ ਤੋਂ ਇਨ੍ਹਾਂ ਦਿਨਾਂ ਇੱਥੇ ਰਿਸ਼ਤੇਦਾਰੀ ਵਿਚ ਆਇਆ ਹੋਇਆ ਸੀ।
ਮੁਲਜ਼ਮ ਨੂੰ ਡਿਊਟੀ ਮੈਜਿਸਟ੍ਰੇਟ ਦੇ ਸਾਹਮਣੇ ਪੇਸ਼ ਕੀਤਾ ਗਿਆ ਜਿੱਥੋਂ ਉਸ ਨੂੰ ਤਿੰਨ ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਗਿਆ। ਮ੍ਰਿਤਕ ਗੈਂਗਸਟਰ ਸੁੱਖਾ ਕਾਹਲਵਾਂ ਦੀ ਫੇਸਬੁੱਕ ਆਈਡੀ ਲੰਬੇ ਸਮੇਂ ਤੋਂ ਲਗਾਤਾਰ ਅਪਡੇਟ ਹੋ ਰਹੀ ਸੀ। ਪੁਲਿਸ ਦੀ ਨਜ਼ਰ ਇਸ ‘ਤੇ ਸੀ। ਪੁਲਿਸ ਨੇ ਫੇਸਬੁੱਕ ਹੈਡਕੁਆਰਟਰ ਨਾਲ ਸੰਪਰਕ ਕਰਕੇ ਅਕਾਊਂਟ ਦੀ ਜਦੋਂ ਡਿਟੇਲ ਮੰਗੀ ਤਾਂ ਪਤਾ ਚਲਿਆ ਕਿ ਕਾਹਲੋਂ ਦੀ ਫੇਸਬੁੱਕ ਆਈਡੀ ਕੁਵੈਤ ਤੋਂ ਅਪਡੇਟ ਹੋ ਰਹੀ ਹੈ। ਜਾਂਚ ਵਿਚ ਪਤਾ ਚਲਿਆ ਕਿ ਚੰਦਨ ਖਤਰੀ ਉਸ ਨੂੰ ਅਪਡੇਟ ਕਰ ਰਿਹਾ ਹੈ। ਇਸ ਤੋਂ ਬਾਅਦ ਪੁਲਿਸ ਨੇ ਉਸ ਦਾ ਪੰਜਾਬ ਨਾਲ ਲਿੰਕ ਲੱਭਿਆ ਅਤੇ ਉਸ ਦੇ ਜਾਣਕਾਰਾਂ ਅਤੇ ਉਸ ਦੀ ਫ਼ੋਨ ਕਾਲ ‘ਤੇ ਨਜ਼ਰ ਰੱਖੀ। ਇਸ ਦੌਰਾਨ ਪਤਾ ਚਲਿਆ ਕਿ ਚੰਦਨ ਪੰਜਾਬ ਵਿਚ ਇਕ ਵਿਆਹ ਸਮਾਰੋਹ ਵਿਚ ਆਉਣ ਵਾਲਾ ਹੈ। ਜਿਵੇਂ ਹੀ ਮੁਲਜ਼ਮ ਪੰਜਾਬ ਪੁੱਜਿਆ ਪੁਲਿਸ ਨੇ ਉਸ ਨੂੰ ਕਾਬੂ ਕਰ ਲਿਆ। ਜਲੰਧਰ ਦੇ ਨਜ਼ਦੀਕੀ ਪਿੰਡ ਕਾਹਲਵਾਂ ਦੇ ਰਹਿਣ ਵਾਲੇ ਖਤਰਨਾਕ ਗੈਂਗਸਟਰ ਸੁੱਖਾ ਕਾਹਲਵਾਂ ‘ਤੇ ਜਨਵਰੀ 2015 ਵਿਚ ਗੈਂਗਸਟਰ ਵਿੱਕੀ ਗੌਂਡਰ ਨੇ ਹਮਲਾ ਕਰਕੇ ਉਸ ਨੂੰ ਮਾਰ ਦਿੱਤਾ ਸੀ। ਜਲੰਧਰ ਦੇ ਪਿੰਡ ਕਰਤਾਰਪੁਰ ਦੇ ਨਜ਼ਦੀਕ ਉਸ ‘ਤੇ ਹਮਲਾ ਕਰ ਦਿੱਤਾ ਸੀ। ਬਾਅਦ ਵਿਚ ਵਿੱਕੀ ਗੌਂਡਰ ਦਾ ਪੁਲਿਸ ਨੇ ਐਨਕਾਊਂਟਰ ਕੀਤਾ ਸੀ। ਹਾਲਾਂਕਿ ਕੁਝ ਸਮੇਂ ਪਹਿਲਾਂ ਖੁਲਾਸਾ ਹੋਇਆ ਸੀ ਕਿ ਵਿੱਕੀ ਗੌਂਡਰ ਦੇ ਮਰਨ ਤੋਂ ਬਾਅਦ ਵੀ ਉਸ ਦੀ ਫੇਸਬੁੱਕ ਪ੍ਰੋਫਾਈਲ ਅਪਡੇਟ ਹੋ ਰਹੀ ਸੀ।

About Author

Punjab Mail USA

Punjab Mail USA

Related Articles

ads

Latest Category Posts

    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article
    ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

ਚੰਨ ਦੀ ਸੈਰ ਕਰਨਗੇ ਜਾਪਾਨ ਦੇ ਅਰਬਪਤੀ

Read Full Article
   

Read Full Article
    ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

ਸੈਕਰਾਮੈਂਟੋ ਦਾ ਇੰਟਰਨੈਸ਼ਨਲ ਕਬੱਡੀ ਕੱਪ 7 ਅਕਤੂਬਰ ਨੂੰ

Read Full Article
    APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

APCA ਵੱਲੋਂ ਸਾਲਾਨਾ ਟਰੇਡ ਸ਼ੋਅ 20 ਸਤੰਬਰ ਨੂੰ

Read Full Article
    ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

ਪੰਜਾਬ ਬਾਰ ਕੌਂਸਲ, ਲਾਹੌਰ ਦੇ ਜਨਰਲ ਸਕੱਤਰ ਰਾਣਾ ਇੰਤਜ਼ਾਰ ਕੈਲੀਫੋਰਨੀਆ ਦੇ ਦੌਰੇ ‘ਤੇ

Read Full Article
    ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

ਅੰਤਰਰਾਸ਼ਟਰੀ ਪੱਤਰਕਾਰ ਸੰਤੋਖ ਸਿੰਘ ਮੰਡੇਰ ਪੰਜਾਬ ਮੇਲ ਦੇ ਦਫਤਰ ਪਹੁੰਚੇ

Read Full Article
    ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

ਸ਼ਹੀਦ ਗੁਰਪ੍ਰੀਤ ਸਿੰਘ ਦੀ ਯਾਦ ਵਿਚ ਮੈਮੋਰੀਅਲ ਬੈਂਚ ਸੈਰੇਮਨੀ 28 ਨੂੰ

Read Full Article
    ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

ਬੇਏਰੀਏ ਦੇ ਨੇਵਾਰਕ ਸ਼ਹਿਰ ‘ਚ ਪਹਿਲੀ ਸਿੱਖ ਕਲਾ ਪ੍ਰਦਰਸ਼ਨੀ ‘ਤੇ ਖਰੀਦੋ-ਫਰੋਖਤ 22 ਸਤੰਬਰ ਨੂੰ

Read Full Article
    ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

ਸੰਨਮੇਡ ਕੰਪਨੀ ਦੇ ਵਰਕਰਾਂ ਦੀ ਹੜਤਾਲ ਲਗਾਤਾਰ ਜਾਰੀ

Read Full Article
    ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

ਏ.ਸੀ. ਟਰਾਂਸਿਟ ਦੇ ਵਰਕਰਾਂ ਵਲੋਂ ਤਜਿੰਦਰ ਧਾਮੀ ਨੂੰ ਪੂਰੀ ਸਪੋਰਟ ਕਰਨ ਦਾ ਐਲਾਨ

Read Full Article
    ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

ਅਮਰੀਕਾ ਲਗਾਵੇਗਾ ਚੀਨ ਦੇ ਸਮਾਨ ‘ਤੇ 14 ਲੱਖ ਕਰੋੜ ਰੁਪਏ ਦਾ ਟੈਕਸ

Read Full Article
    ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

ਗੂਗਲ ਦੇ ਮੁਲਾਜ਼ਮ ਟਰੰਪ ਦੀ ਜਿੱਤ ਤੋਂ ਦੁਖੀ

Read Full Article
    ਅਮਰੀਕਾ  ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

ਅਮਰੀਕਾ ‘ਚ ਹੁਣ H1B ਵੀਜ਼ਾ ਧਾਰਕਾਂ ਨੂੰ ਘੱਟ ਤਨਖ਼ਾਹ ਦੇਣ ਵਾਲਿਆਂ ਦੀ ਖੈਰ ਨਹੀਂ!

Read Full Article
    ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

ਮਨਜੀਤ ਜੀ.ਕੇ. ‘ਤੇ ਹਮਲੇ ਦੇ ਕੇਸ ‘ਚ ਕੈਲੀਫੋਰਨੀਆ ‘ਚ ਪਿਓ-ਪੁੱਤਰ ਗ੍ਰਿਫ਼ਤਾਰ

Read Full Article