PUNJABMAILUSA.COM

ਗੈਂਗਸਟਰ ਸੱਪ ਤੇ ਉਸ ਦੇ ਸਾਥੀਆਂ ਨੂੰ ਉਮਰ ਕੈਦ ਦੀ ਸਜ਼ਾ

ਗੈਂਗਸਟਰ ਸੱਪ ਤੇ ਉਸ ਦੇ ਸਾਥੀਆਂ ਨੂੰ ਉਮਰ ਕੈਦ ਦੀ ਸਜ਼ਾ

ਗੈਂਗਸਟਰ ਸੱਪ ਤੇ ਉਸ ਦੇ ਸਾਥੀਆਂ ਨੂੰ ਉਮਰ ਕੈਦ ਦੀ ਸਜ਼ਾ
August 02
13:48 2018

ਜਲੰਧਰ, 2 ਅਗਸਤ (ਪੰਜਾਬ ਮੇਲ)- ਐਡੀਸ਼ਨਲ ਸ਼ੈਸ਼ਨ ਜੱਜ ਕਰੁਨੇਸ਼ ਕੁਮਾਰ ਦੀ ਅਦਾਲਤ ਵੱਲੋਂ ਮਨਵੀਰ ਸਿੰਘ ਵਾਸੀ ਦੌਲਤਪੁਰ ਦੀ ਤੇਜ਼ਧਾਰ ਹਥਿਆਰਾਂ ਨਾਲ ਹੱਤਿਆ ਕਰਨ ਦੇ ਮਾਮਲੇ ਵਿਚ ਗੈਂਗਸਟਰ ਸੁਰਿੰਦਰ ਪਾਲ ਸੰਨੀ ਉਰਫ ਸੱਪ ਵਾਸੀ ਲੰਮਾ ਪਿੰਡ, ਪ੍ਰਦੀਪ ਕੁਮਾਰ ਉਰਫ ਦੀਪੂ ਵਾਸੀ ਅਲਾਵਲਪੁਰ, ਗੋਪਾਲ ਸਿੰਘ ਉਰਫ ਗੋਪੀ ਵਾਸੀ ਆਦਮਪੁਰ ਅਤੇ ਨਵੀਨ ਸੈਣੀ ਉਰਫ ਚਿੰਟੂ ਵਾਸੀ ਨਿਊ ਹਰਿਗੋਬਿੰਦ ਨਗਰ ਜਲੰਧਰ ਨੂੰ ਮੁਦਈ ਦੇ ਵਕੀਲ ਨਵਤੇਜ ਸਿੰਘ ਮਿਨਹਾਸ ਦੀਆਂ ਦਲੀਲਾਂ ਨਾਲ ਸਹਿਮਤ ਹੁੰਦਿਆਂ ਦੋਸ਼ੀ ਕਰਾਰ ਦਿੰਦੇ ਹੋਏ ਮੁਲਜ਼ਮਾਂ ਨੂੰ ਉਮਰ ਕੈਦ ਅਤੇ 11-11 ਹਜ਼ਾਰ ਰੁਪਏ ਜੁਰਮਾਨਾ, ਜੁਰਮਾਨਾ ਨਾ ਦੇਣ ’ਤੇ ਇਕ-ਇਕ ਸਾਲ ਦੀ ਹੋਰ ਕੈਦ ਦੀ ਸਜ਼ਾ ਦਾ ਹੁਕਮ ਸੁਣਾਇਆ।
ਇਸ ਮਾਮਲੇ ਵਿਚ 27.11.12 ਨੂੰ ਉਂਕਾਰ ਸਿੰਘ ਵਾਸੀ ਦੌਲਤਪੁਰ ਨੇ ਥਾਣਾ ਭੋਗਪੁਰ ਵਿਚ ਰਿਪੋਰਟ ਦਰਜ ਕਰਵਾਈ ਸੀ ਕਿ ਮੈਂ ਆਪਣੇ ਛੋਟੇ ਭਰਾ ਮਨਵੀਰ ਸਿੰਘ ਉਰਫ ਜ਼ੋਰਾ ਨਾਲ ਵਾਲਾਂ ਦੀ ਕਟਿੰਗ ਕਰਾ ਕੇ ਵਾਪਸ ਘਰ ਆ ਰਿਹਾ ਸੀ ਕਿ ਕਿਸ਼ਨਗੜ੍ਹ ਨੇੜੇ ਮੇਰਾ ਭਰਾ ਮੇਰੇ ਤੋਂ ਅੱਗੇ ਜਾ ਰਿਹਾ ਸੀ ਕਿ ਅਚਾਨਕ 2 ਕਾਰਾਂ ਵਿਚ 18 ਤੋਂ 22 ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨ ਜਿਨ੍ਹਾਂ ਵਿਚ ਸੁਰਿੰਦਰ ਪਾਲ ਸੰਨੀ ਉਰਫ ਸੱਪ, ਪ੍ਰਦੀਪ ਕੁਮਾਰ ਉਰਫ ਦੀਪੂ, ਗੋਪਾਲ ਸਿੰਘ ਉਰਫ ਗੋਪੀ, ਨਵੀਨ ਸੈਣੀ ਉਰਫ ਚਿੰਟੂ ਆਦਿ ਆਏ ਅਤੇ ਮੇਰੇ ਭਰਾ ਮਨਵੀਰ ’ਤੇ ਤਲਵਾਰਾਂ ਤੇ ਦਾਤਰ ਨਾਲ ਜ਼ਖਮੀ ਕਰ ਕੇ ਫਰਾਰ ਹੋ ਗਏ। ਮੈਂ ਮਨਵੀਰ ਨੂੰ ਜ਼ਖਮੀ ਹਾਲਤ ਵਿਚ ਅਲਾਵਲਪੁਰ ਦੇ ਸਰਕਾਰੀ ਹਸਪਤਾਲ ਵਿਖੇ ਭਰਤੀ ਕਰਵਾਇਆ, ਜਿਥੇ ਉਸ ਦੀ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਜਲੰਧਰ ਦੇ ਹਸਪਤਾਲ ਲਿਜਾਣ ਲਈ ਰੈਫਰ ਕੀਤਾ ਜਿਸ ’ਤੇ ਅਸੀਂ ਉਸ ਨੂੰ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ, ਜਿਥੇ ਇਲਾਜ ਦੌਰਾਨ ਕੁਝ ਸਮੇਂ ਬਾਅਦ ਮਨਵੀਰ ਸਿੰਘ ਦੀ ਮੌਤ ਹੋ ਗਈ। ਵਕੀਲ ਨਵਤੇਜ ਸਿੰਘ ਮਿਨਹਾਸ ਨੇ ਦੱਸਿਆ ਕਿ ਰੰਜਿਸ਼ ਕਾਰਨ ਸੁਰਿੰਦਰਪਾਲ ਉਰਫ ਸੰਨੀ ਉਰਫ ਸੱਪ ਗੈਂਗ ਦੀ ਸ਼ੇਰੂ ਗੈਂਗ ਨਾਲ ਲੜਾਈ ਹੁੰਦੀ ਰਹਿੰਦੀ ਸੀ। ਇਸੇ ਕਾਰਨ ਹੀ ਮਨਵੀਰ ਉਰਫ ਜ਼ੋਰਾ ਦੀ ਹੱਤਿਆ ਹੋਈ ਸੀ।

About Author

Punjab Mail USA

Punjab Mail USA

Related Articles

ads

Latest Category Posts

    ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

ਪਾਈਕ ਕਾਊਂਟੀ ਵਿਚ ਇੱਕੋ ਪਰਿਵਾਰ ਦੇ 8 ਲੋਕਾਂ ਦੀ ਹੱਤਿਆ ਕਰਨ ਵਾਲਾ ਮੁਲਜ਼ਮ ਕਾਬੂ

Read Full Article
    ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

ਰਿਪੋਰਟ : ਯੁੱਧ ਹੋਇਆ ਤਾਂ ਹਾਰ ਜਾਵੇਗਾ ਅਮਰੀਕਾ

Read Full Article
    ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

ਡੂੰਘੇ ਸੰਕਟ ‘ਚੋਂ ਲੰਘ ਰਹੀ ਹੈ ਅਕਾਲੀ ਲੀਡਰਸ਼ਿਪ

Read Full Article
    ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

ਕੈਲੀਫੋਰਨੀਆ ‘ਚ ਭਿਆਨਕ ਅੱਗ ਨਾਲ ਭਾਰੀ ਤਬਾਹੀ; ਪੈਰਾਡਾਈਜ਼ ਸ਼ਹਿਰ ਪੂਰੀ ਤਰ੍ਹਾਂ ਹੋਇਆ ਤਬਾਹ

Read Full Article
    ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

ਗੁਰਦੁਆਰਾ ਸਾਹਿਬ ਬਰਾਡਸ਼ਾਹ ਵਿਖੇ ਵੈਟਰਨਸ ਡੇਅ ਮਨਾਇਆ ਗਿਆ

Read Full Article
    ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

ਫਰੀਮਾਂਟ ਦੀਆਂ ਸਾਲਾਨਾ ਦੌੜਾਂ ‘ਚ ਦਾਦੇ-ਪੋਤੇ ਨੇ ਕੀਤੀ ਜਿੱਤ ਹਾਸਲ

Read Full Article
    ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

ਅਮਰੀਕਾ ‘ਚ ਰਾਸ਼ਟਰਪਤੀ ਚੋਣ ਲੜਨ ਦਾ ਵਿਚਾਰ ਕਰ ਰਹੀ ਪਹਿਲੀ ਹਿੰਦੂ ਕਾਨੂੰਨਸਾਜ਼ ਤੁਲਸੀ ਗਬਾਰਡ

Read Full Article
    ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

ਕੈਲੀਫੋਰਨੀਆ ਵਿਚ ਲੱਗੀ ਅੱਗ ਨਾਲ 31 ਦੀ ਮੌਤ, 228 ਲਾਪਤਾ

Read Full Article
    ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

ਨਿਊਜਰਸੀ ਸ਼ਹਿਰ ‘ਚ ਰਹਿੰਦੇ ਸ਼ਖਸ ਨੇ ਇਕ ਦਿਨ ‘ਚ ਜਿੱਤੀਆਂ ਇਕੱਠੀਆਂ ਤਿੰਨ ਲਾਟਰੀਆਂ

Read Full Article
    ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

ਸਾਬਕਾ ਗਵਰਨਰ ਦਾ ਦਾਅਵਾ, ਨੋਟਬੰਦੀ ਤੇ ਜੀਐਸਟੀ ਨੇ ਤਬਾਹੀ ਮਚਾਈ

Read Full Article
    ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

ਪੰਜਾਬੀ-ਅਮਰੀਕੀ ਬਿਜ਼ਨਸਮੈਨ ਹੈਰੀ ਸੰਧੂ ਚੁਣੇ ਗਏ ਅਨਾਹੀਮ ਸ਼ਹਿਰ ਦੇ ਮੇਅਰ

Read Full Article
    ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

ਟਰੰਪ ਲੈਣਗੇ ਐਚ-4 ਵੀਜ਼ੇ ‘ਤੇ ਕੰਮ ਕਰਨ ਦੀ ਮਨਜ਼ੂਰੀ ਰੱਦ ਕਰਨ ‘ਤੇ ਜਨਤਾ ਦੀ ਰਾਇ

Read Full Article
    ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

ਅਮਰੀਕਾ ਮੈਕਸਿਕੋ ਦੀ ਦੱਖਣੀ ਸਰਹੱਦ ਪਾਰ ਕਰਕੇ ਆਉਣ ਵਾਲਿਆਂ ਨੂੰ ਨਹੀਂ ਦੇਵੇਗਾ ਪਨਾਹ

Read Full Article
    2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

2017 ‘ਚ ਅਮਰੀਕਾ ਜਾਣ ਵਾਲੇ ਭਾਰਤੀਆਂ ਦੀ ਗਿਣਤੀ ‘ਚ ਹੋਇਆ 6 ਫੀਸਦੀ ਵਾਧਾ

Read Full Article
    ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

ਪ੍ਰੈੱਸ ਕਾਨਫਰੰਸ ਦੌਰਾਨ ਟਰੰਪ ਨੇ ਪੱਤਰਕਾਰ ‘ਤੇ ਲਾਇਆ ਨਸਲੀ ਸਵਾਲ ਪੁੱਛਣ ਦਾ ਦੋਸ਼

Read Full Article