PUNJABMAILUSA.COM

ਗੈਰਕਾਨੂੰਨੀ ਉਸਾਰੀਆਂ ਅਤੇ ਭ੍ਰਿਸ਼ਟਾਚਾਰ ਨੂੰ ਨੱਥ ਪਾਉਣ ਲਈ ਸਥਾਨਕ ਸਰਕਾਰਾਂ ਵਿਭਾਗ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਨਾਲ ਕਰੇਗਾ ਸਮਝੌਤਾ: ਨਵਜੋਤ ਸਿੰਘ ਸਿੱਧੂ

February 27
16:45 2018

ਚੰਡੀਗੜ, 27 ਫਰਵਰੀ (ਪੰਜਾਬ ਮੇਲ)- ਸਥਾਨਕ ਸਰਕਾਰਾਂ ਵਿਭਾਗ ਵੱਲੋਂ ਸ਼ਹਿਰ ਵਾਸੀਆਂ ਨੂੰ ਸੁਖਾਲੀਆ, ਪਾਰਦਰਸ਼ੀ ਸੇਵਾਵਾਂ ਦੇਣ ਲਈ ਈ-ਗਵਰਨੈਂਸ ਪ੍ਰਾਜੈਕਟ ਲਾਗੂ ਕੀਤਾ ਜਾ ਰਿਹਾ ਹੈ। ਇਸ ਤੋਂ ਇਲਾਵਾ ਸਰਕਾਰੀ ਮਾਲੀਏ ਨੂੰ ਸੰਨ੍ਹ ਲਾਉਣ ਵਾਲੀਆਂ ਤਾਕਤਾਂ ਨੂੰ ਜੜ੍ਹੋਂ ਖਤਮ ਕਰਨ, ਪ੍ਰਾਪਰਟੀ ਟੈਕਸ ਦੀ ਚੋਰੀ ਰੋਕਣ ਤੇ ਗੈਰ ਕਾਨੂੰਨੀ ਕਾਲੋਨੀਆਂ ਨੂੰ ਨੱਥ ਪਾਉਣ ਲਈ ਭੂਗੋਲਿਕ ਸੂਚਨਾ ਪ੍ਰਣਾਲੀ (ਜੀ.ਆਈ.ਐਸ.) ਮੈਪਿੰਗ ਕਰਵਾਉਣ ਲਈ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਨਾਲ ਸਮਝੌਤਾ ਕੀਤਾ ਜਾ ਰਿਹਾ ਹੈ। ਇਹ ਖੁਲਾਸਾ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਨਵਜੋਤ ਸਿੰਘ ਸਿੱਧੂ ਨੇ ਅੱਜ ਇਥੇ ਪੰਜਾਬ ਮਿਉਂਸਪਲ ਭਵਨ ਵਿਖੇ ਪ੍ਰੈਸ ਕਾਨਫਰੰਸ ਦੌਰਾਨ ਕੀਤਾ।
ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹਿਰ ਵਾਸੀਆਂ ਨੂੰ ਬਿਹਤਰ ਸਹੂਲਤਾਂ ਦੇਣ ਅਤੇ ਭ੍ਰਿਸ਼ਟਾਚਾਰ ਰਹਿਤ ਸੇਵਾਵਾਂ ਦੇਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ਨੂੰ ਖਤਮ ਕਰਨ ਲਈ ਆਨਲਾਈਨ ਸੇਵਾਵਾਂ ਸਭ ਤੋਂ ਕਾਰਗਾਰ ਹਥਿਆਰ ਹੈ ਅਤੇ ਇਸ ਲਈ ਈ-ਗਵਰਨੈਂਸ ਪ੍ਰਾਜੈਕਟ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਭਲਕੇ ਸ੍ਰੀ ਨੰਦਨ ਨੀਲਕੇਨੀ ਦੀ ਕੰਪਨੀ ਈ-ਗਵ ਨਾਲ ਆਪਸੀ ਸਹਿਮਤੀ ਦਾ ਸਮਝੌਤਾ (ਐਮ.ਓ.ਯੂ.) ਕੀਤਾ ਜਾ ਰਿਹਾ ਹੈ ਜਿਸ ਤਹਿਤ ਸ਼ਹਿਰੀਆਂ ਨੂੰ 67 ਸੇਵਾਵਾਂ ਇਸ ਸਾਲ ਦੇ ਅੰਤ ਤੱਕ ਦਿੱਤੀਆਂ ਜਾਣਗੀਆਂ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਸ.ਸਿੱਧੂ ਨੇ ਅੱਗੇ ਦੱਸਿਆ ਕਿ ਉਨ੍ਹਾਂ ਦੇ ਵਿਭਾਗ ਵੱਲੋਂ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਨਾਲ ਵੀ ਐਮ.ਓ.ਯੂ ਸਾਈਨ ਕੀਤਾ ਜਾ ਰਿਹਾ ਹੈ ਜਿਸ ਨਾਲ ਸ਼ਹਿਰਾਂ ਦੀ ਜੀ.ਆਈ.ਐਸ. ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰਣਾਲੀ ਦੇ ਸ਼ੁਰੂ ਹੋਣ ਨਾਲ ਪ੍ਰਾਪਰਟੀ ਟੈਕਸ ਦੀ ਚੋਰੀ ਨੂੰ ਨੱਥ ਪਵੇਗੀ ਅਤੇ ਗੈਰ ਕਾਨੂੰਨੀ ਕਾਲੋਨੀਆਂ ਨੂੰ ਵੀ ਨੱਥ ਪਵੇਗੀ। ਉਨ੍ਹਾਂ ਇਕ ਉਦਾਹਰਨ ਦਿੰਦਿਆਂ ਦੱਸਿਆ ਕਿ ਪਿਛਲੇ ਸਮੇਂ ਵਿੱਚ ਲੁਧਿਆਣਾ ਵਿੱਚ ਸਰਕਾਰੀ ਅੰਕੜਿਆਂ ਅਨੁਸਾਰ 90 ਹਜ਼ਾਰ ਘਰ ਸਨ ਜਦੋਂ ਕਿ ਜੀ.ਆਈ.ਐਸ. ਰਾਹੀਂ 4 ਲੱਖ ਘਰਾਂ ਦਾ ਖੁਲਾਸਾ ਹੋਇਆ। ਉਨ੍ਹਾਂ ਕਿਹਾ ਕਿ ਹੁਣ ਕੋਈ ਵੀ ਘਰ ਲੁਕਿਆ ਨਹੀਂ ਰਹੇਗਾ ਅਤੇ ਸ਼ਹਿਰਾਂ ਅੰਦਰ ਗੈਰ ਕਾਨੂੰਨੀ ਕਾਲੋਨੀਆਂ ਦਾ ਪਸਾਰ ਵੀ ਰੋਕੇਗਾ। ਉਨ੍ਹਾਂ ਕਿਹਾ ਕਿ ਜੀ.ਆਈ.ਐਸ. ਨਾਲ ਪ੍ਰਭਾਵਸ਼ਾਲੀ ਫੈਸਲੇ ਲੈਣ ਵਿੱਚ ਮੱਦਦ ਮਿਲੇਗੀ ਅਤੇ ਕੋਈ ਵੀ ਸਰਕਾਰੀ ਅਧਿਕਾਰੀ ਜਾਂ ਕਰਮਚਾਰੀ ਨਿੱਜੀ ਮੁਫਾਦਾਂ ਖਾਤਰ ਅਸਲ ਸਥਿਤੀ ਨੂੰ ਲੁਕਾ ਨਹੀਂ ਸਕੇਗਾ।
ਸ. ਸਿੱਧੂ ਨੇ ਅੱਗੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨੈਸ਼ਨਲ ਐਨਵਾਇਰਲਮੈਂਟਲ ਇੰਜਨੀਅਰਿੰਗ ਰਿਸਰਚ ਇੰਸਟੀਚਿਊਟ (ਨੀਰੀ) ਦੀ ਟੀਮ ਵੀ ਸ਼ਹਿਰਾਂ ਦੇ ਨਾਲਿਆਂ ਅਤੇ ਸੀਵਰੇਜ ਟਰੀਟਮੈਂਟ ਪਲਾਂਟਾਂ ਨੂੰ ਗਰੀਨ ਬੈਲਟ ਵਿੱਚ ਤਬਦੀਲ ਕਰਨ ਦਾ ਪ੍ਰਾਜੈਕਟ ਸ਼ੁਰੂ ਕਰਨ ਲਈ ਭਲਕੇ ਚੰਡੀਗੜ੍ਹ ਆ ਰਹੀ ਹੈ। ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਪਿਛਲੇ ਦਿਨੀਂ ਇਸ ਸਬੰਧੀ ਨੀਰੀ ਨਾਲ ਐਮ.ਓ.ਯੂ. ਸਹੀਬੱਧ ਕੀਤਾ ਗਿਆ ਸੀ।
ਪੱਤਰਕਾਰਾਂ ਵੱਲੋਂ ਫੋਰੈਂਸਿਕ ਆਡਿਟ ਦੇ ਨਤੀਜਿਆਂ ਬਾਰੇ ਪੁੱਛੇ ਜਾਣ ‘ਤੇ ਸ.ਸਿੱਧੂ ਨੇ ਜਵਾਬ ਦਿੰਦਿਆਂ ਦੱਸਿਆ ਕਿ 4 ਵੱਡੇ ਸ਼ਹਿਰਾਂ ਤੇ 3 ਕਸਬਿਆਂ ਦਾ ਫੋਰੈਂਸਿਕ ਆਡਿਟ ਚਾਰ ਮਹੀਨਿਆਂ ਵਿੱਚ ਮੁਕੰਮਲ ਹੋ ਜਾਵੇਗਾ। ਇਸ ਮੌਕੇ ਵਿਭਾਗ ਦੇ ਡਾਇਰੈਕਟਰ ਸ੍ਰੀ ਕਰਨੇਸ਼ ਸ਼ਰਮਾ ਅਤੇ ਪੰਜਾਬ ਰਿਮੋਟ ਸੈਂਸਿੰਗ ਸੈਂਟਰ ਦੇ ਡਾਇਰੈਕਟਰ ਡਾ.ਬ੍ਰਿਜਿੰਦਰ ਪਟੇਰੀਆ ਵੀ ਹਾਜ਼ਰ ਸਨ।

About Author

Punjab Mail USA

Punjab Mail USA

Related Articles

ads

Latest Category Posts

    ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

ਅਫਗਾਨਿਸਤਾਨ ਬਾਰੇ ਟਰੰਪ ਦੀ ਟਿੱਪਣੀ ‘ਤੇ ਅਫਗਾਨ ਰਾਸ਼ਟਰਪਤੀ ਨੇ ਅਮਰੀਕੀ ਸਰਕਾਰ ਤੋਂ ਮੰਗਿਆ ਸਪੱਸ਼ਟੀਕਰਨ

Read Full Article
    ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

ਪੂਰਬੀ ਅਮਰੀਕਾ ਵਿੱਚ ਗਰਮੀ ਦਾ ਕਹਿਰ, ਛੇ ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

ਅਮਰੀਕਾ ‘ਚ ਪੁਲਿਸ ਅਧਿਕਾਰੀ ਨੇ ਅਸ਼ਵੇਤ ਮਹਿਲਾ ਸੰਸਦ ਮੈਂਬਰ ਨੂੰ ਫੇਸਬੁੱਕ ‘ਤੇ ਦਿੱਤੀ ਗੋਲੀ ਮਾਰਨ ਦੀ ਧਮਕੀ

Read Full Article
    ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

ਅਮਰੀਕਾ ‘ਚ ਪਾਕਿਸਤਾਨੀ ਦੂਤਘਰ ਵੱਲੋਂ ਲਾਬਿਸਟ ਦੇ ਤੌਰ ‘ਤੇ ਟਾਮ ਰੇਨੋਲਡਸ ਨੂੰ ਨਿਯੁਕਤ

Read Full Article
    ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

ਫਲੋਰਲ ਪਾਰਕ ਵਿਚ 52 ਸਾਲਾ ਸ਼ਖਸ ਨੇ ਮੰਦਰ ਨੇੜੇ ਕੀਤਾ ਹਿੰਦੂ ਪੁਜਾਰੀ ‘ਤੇ ਹਮਲਾ

Read Full Article
    ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

ਟਰੰਪ ਵੱਲੋਂ ਯੂਜ਼ੀਨ ਸਕਾਲੀਆ ਨਵਾਂ ਲੇਬਰ ਮੰਤਰੀ ਨਾਮਜ਼ਦ

Read Full Article
    ‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

‘ਸਈਦ ਦੀਆਂ ਗ੍ਰਿਫਤਾਰੀ ਨਾਲ ਅੱਤਵਾਦੀ ਗਤੀਵਿਧੀਆਂ ‘ਚ ਨਹੀਂ ਪਿਆ ਕੋਈ ਫਰਕ’

Read Full Article
    ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

ਟਰੰਪ ਪ੍ਰਸ਼ਾਸਨ ਵੱਲੋਂ ਮੈਰਿਟ ਆਧਾਰਿਤ ਕਾਨੂੰਨੀ ਇਮੀਗਰੇਸ਼ਨ ਵਧਾਉਣ ਬਾਰੇ ਵਿਚਾਰਾਂ

Read Full Article
    ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

ਅਮਰੀਕਾ ਵੱਲੋਂ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨਾਲ ਜੁੜੀਆਂ ਸੰਸਥਾਵਾਂ ਅਤੇ 12 ਵਿਅਕਤੀਆਂ ‘ਤੇ ਪਾਬੰਦੀਆਂ

Read Full Article
    ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

ਅਮਰੀਕੀ ਜੰਗੀ ਜਹਾਜ਼ ਨੇ ਈਰਾਨੀ ਡਰੋਨ ਕੀਤਾ ਢੇਰ

Read Full Article
    ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

ਅਮਰੀਕਾ ਨੇ ਰੋਕੀ ਪਾਕਿ ਦੀ ਸੁਰੱਖਿਆ ਮਦਦ

Read Full Article
    ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

ਵਾਸ਼ਿੰਗਟਨ ਡੀ.ਸੀ ਵਿੱਚ ਸਿੱਖ ਭਾਈਚਾਰੇ ਨੇ ਸੰਯੁਕਤ ਅਰਬ ਅਮੀਰਾਤ ਦੇ ਇਕ ਉੱਚ ਪੱਧਰੀ ਸਰਕਾਰੀ ਅਤੇ ਇੰਟਰਫੇਥ ਡੈਲੀਗੇਸ਼ਨ ਦਾ ਭਰਵਾਂ ਸਵਾਗਤ ਕੀਤਾ

Read Full Article
    ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

ਅਮਰੀਕੀ ਸਦਨ ‘ਚ ਟਰੰਪ ਖਿਲਾਫ ਮਹਾਦੋਸ਼ ਚਲਾਉਣ ਵਾਲਾ ਮਤਾ ਖ਼ਾਰਜ

Read Full Article
    ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

ਅਮਰੀਕੀ ਸੰਸਦ ਵੱਲੋਂ ਸਾਊਦੀ ਅਰਬ ਨੂੰ ਹਥਿਆਰ ਵੇਚਣ ‘ਤੇ ਰੋਕ

Read Full Article
    ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

ਕਰਤਾਰਪੁਰ ਲਾਂਘੇ ਦੇ ਯਤਨਾਂ ਨੂੰ ਮਿਲਣ ਲੱਗੀ ਸਫਲਤਾ

Read Full Article