PUNJABMAILUSA.COM

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

 Breaking News

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ

ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਫੜਨ ਲਈ ਅਮਰੀਕਾ ਨੇ ਵਿੱਢੀ ਵਿਸ਼ੇਸ਼ ਮੁਹਿੰਮ
July 17
10:12 2019

-ਲੱਖਾਂ ਪ੍ਰਵਾਸੀ ਹੋਏ ਰੂਪੋਸ਼
ਨਿਊਯਾਰਕ, 17 ਜੁਲਾਈ (ਪੰਜਾਬ ਮੇਲ)- ਅਮਰੀਕਾ ‘ਚ ਗੈਰਕਾਨੂੰਨੀ ਪ੍ਰਵਾਸੀਆਂ ‘ਤੇ ਸ਼ਿਕੰਜਾ ਕੱਸਣ ਅਤੇ ਉਨ੍ਹਾਂ ਨੂੰ ਫੜਨ ਲਈ ਇਮੀਗ੍ਰੇਸ਼ਨ ਅਫਸਰਾਂ ਨੇ ਵਿਸ਼ੇਸ਼ ਮੁਹਿੰਮ ਸ਼ੁਰੂ ਕਰ ਦਿੱਤੀ, ਜਦਕਿ ਛਾਪਿਆਂ ਤੋਂ ਪਹਿਲਾਂ ਹੀ ਲੱਖਾਂ ਦੀ ਗਿਣਤੀ ਵਿਚ ਪ੍ਰਵਾਸੀ ਰੂਪੋਸ਼ ਹੋ ਗਏ। ਰਾਸ਼ਟਰਪਤੀ ਡੋਨਾਲਡ ਟਰੰਪ ਨੇ ਪਿਛਲੇ ਮਹੀਨੇ ਇਸ ਮੁਹਿੰਮ ਦਾ ਐਲਾਨ ਕਰ ਦਿੱਤਾ ਸੀ, ਜਿਸ ਕਾਰਨ ਕੱਚੇ ਪ੍ਰਵਾਸੀ ਘਰਾਂ ਤੋਂ ਬਾਹਰ ਨਹੀਂ ਨਿਕਲੇ। ਉਧਰ ਇਮੀਗ੍ਰੇਸ਼ਨ ਅਧਿਕਾਰੀਆਂ ਨੇ ਦੱਸਿਆ ਕਿ ਐਟਲਾਂਟਾ, ਮਿਆਮੀ, ਲਾਸ ਏਂਜਲਸ, ਨਿਊਯਾਰਕ, ਸਾਨ ਫਰਾਂਸਿਸਕੋ, ਡੈਨਵਰ, ਸ਼ਿਕਾਗੋ, ਬਾਲਟੀਮੋਰ ਅਤੇ ਹਿਊਸਟਨ ਵਰਗੇ ਸ਼ਹਿਰਾਂ ਵੱਲ ਧਿਆਨ ਕੇਂਦਰਿਤ ਕੀਤਾ ਗਿਆ। ਨਿਊਯਾਰਕ ਦੇ ਮੇਅਰ ਬਿਲ ਡੀ ਬਲੈਸੀਓ ਨੇ ਕਿਹਾ ਕਿ ਇੰਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ ਵਿਭਾਗ ਵੱਲੋਂ ਸ਼ਨਿੱਚਰਵਾਰ ਸ਼ਹਿਰ ਵਿਚ ਤਿੰਨ ਥਾਵਾਂ ‘ਤੇ ਛਾਪੇ ਮਾਰੇ ਗਏ। ਐਤਵਾਰ ਨੂੰ ਨਿਊਯਾਰਕ ਵਿਚ ਇੰਮੀਗ੍ਰੇਸ਼ਨ ਅਫਸਰਾਂ ਦੀ ਸਰਗਰਮੀ ਦਰਜ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਡੋਨਾਲਡ ਟਰੰਪ ਦੁਆਰਾ ਮਸਲੇ ਨੂੰ ਸਿਆਸੀ ਰੂਪ ਦਿੱਤਾ ਜਾ ਰਿਹਾ ਹੈ, ਤਾਂ ਕਿ ਆਉਣ ਵਾਲੀਆਂ ਚੋਣਾਂ ਦੌਰਾਨ ਵੱਧ ਤੋਂ ਵੱਧ ਵੋਟਾ ਬਟੋਰੀਆਂ ਜਾ ਸਕਣ।
ਵਰਣਨਯੋਗ ਹੈ ਕਿ ਬਿਲ ਬਲੈਸੀਓ 2020 ਦੀ ਰਾਸ਼ਟਰਪਤੀ ਚੋਣ ‘ਚ ਡੈਮੋਕ੍ਰੇਟਿਕ ਪਾਰਟੀ ਦਾ ਉਮੀਦਵਾਰ ਬਣਨ ਲਈ ਜ਼ੋਰ ਅਜ਼ਮਾਇਸ਼ ਕਰ ਰਹੇ ਹਨ। ਡੈਨਵਰ ਤੋਂ ਪ੍ਰਾਪਤ ਰਿਪੋਰਟ ਮਤਾਬਕ ਇੰਮੀਗ੍ਰੇਸ਼ਨ ਅਫਸਰਾਂ ਨੇ ਸ਼ਹਿਰ ਦੇ ਪੌਟਰ ਹਾਈਲੈਂਡਜ਼ ਇਲਾਕੇ ਵਿਚੋਂ ਤਿੰਨ ਜਣਿਆਂ ਨੂੰ ਹਿਰਾਸਤ ਵਿਚ ਲਿਆ। ਮਿਆਮੀ ਨਾਲ ਸੰਬੰਧਤ ਫਲੋਰੀਡਾ ਇੰਮੀਗ੍ਰੇਸ਼ਨ ਕੋਲੀਸ਼ਨ ਨੇ ਦੱਸਿਆ ਕਿ ਇੰਮੀਗ੍ਰੇਸ਼ਨ ਅਫਸਰਾਂ ਨੂੰ ਕੌਮਾਂਤਰੀ ਹਵਾਈ ਅੱਡੇ ਨੇੜੇ ਵੇਖਿਆ ਗਿਆ ਪਰ ਗ੍ਰਿਫ਼ਤਾਰੀ ਦੀ ਕੋਈ ਰਿਪੋਰਟ ਨਹੀਂ। ਦੂਜੇ ਪਾਸੇ ਇੰਮੀਗ੍ਰੇਸ਼ਨ ਅਤੇ ਕਸਟਮਜ਼ ਵਿਭਾਗ ਦੀ ਤਰਜਮਾਨ ਨੇ ਐਤਵਾਰ ਨੂੰ ਕੀਤੀ ਗਈ ਕਾਰਵਾਈ ਬਾਰੇ ਕੋਈ ਟਿੱਪਣੀ ਕਰਨ ਤੋਂ ਇਨਕਾਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਇੰਮੀਗੇਸ਼ਨ ਵਿਭਾਗ ਦੇ ਏਜੰਟਾਂ ਦੀ ਸੁਰੱਖਿਆ ਦੇ ਮੱਦੇਨਜ਼ਰ ਅਜਿਹੀ ਕੋਈ ਜਾਣਕਾਰੀ ਸਾਂਝੀ ਨਹੀਂ ਕੀਤੀ ਜਾ ਸਕਦੀ। ਦੱਸ ਦੇਈਏ ਕਿ ਇੰਮੀਗ੍ਰੇਸ਼ਨ ਵਿਭਾਗ ਵੱਲੋਂ ਉਨ੍ਹਾਂ ਪ੍ਰਵਾਸੀਆਂ ‘ਤੇ ਸ਼ਿਕੰਜਾ ਕੱਸਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ, ਜਿਨ੍ਹਾਂ ਨੂੰ ਡਿਪੋਰਟ ਕਰਨ ਦੇ ਹੁਕਮ ਅਦਾਲਤਾਂ ਜਾਰੀ ਕਰ ਚੁੱਕੀਆਂ ਹਨ। ਇੰਮੀਗ੍ਰੇਸ਼ਨ ਹਮਾਇਤੀਆਂ ਦੀ ਦਲੀਲ ਹੈ ਕਿ ਕਈ ਮਾਮਲਿਆਂ ਵਿਚ ਪ੍ਰਵਾਸੀਆਂ ਨੂੰ ਅਦਾਲਤੀ ਪੇਸ਼ੀ ਬਾਰੇ ਨੋਟਿਸ ਹੀ ਨਹੀਂ ਮਿਲੇ, ਜਿਸ ਦੇ ਮੱਦੇਨਜ਼ਰ ਇਕਪਾਸੜ ਤਰੀਕੇ ਨਾਲ ਉਨ੍ਹਾਂ ਵਿਰੁੱਧ ਫੈਸਲਾ ਸੁਣਾ ਦਿੱਤਾ ਗਿਆ। ਉਧਰ ਦੂਜੇ ਪਾਸੇ ਮਿਲੀ ਰਿਪੋਰਟ ਮੁਤਾਬਕ ਸ਼ਨਿੱਚਰਵਾਰ ਨੂੰ ਇੰਮੀਗ੍ਰੇਸ਼ਨ ਹਿਰਾਸਤੀ ਕੇਂਦਰ ਦੇ ਬਾਹਰ ਕੀਤੇ ਗਏ ਮੁਜਾਹਰਿਆਂ ਦੌਰਾਨ ਪੁਲਿਸ ਨੇ 69 ਸਾਲ ਦੇ ਇਕ ਬੰਦੂਕਧਾਰੀ ਨੂੰ ਗੋਲੀ ਮਾਰ ਦਿੱਤੀ। ਪੁਲਿਸ ਮੁਤਾਬਕ ਉਸ ਨੇ ਵਾਸ਼ਿੰਗਟਨ ਸੂਬੇ ਦੇ ਟਾਕੋਮਾ ਹਿਰਾਸਤੀ ਕੇਂਦਰ ਉਪਰ ਹਮਲਾ ਕਰਨ ਦੀ ਕੋਸ਼ਿਸ਼ ਕੀਤੀ।

About Author

Punjab Mail USA

Punjab Mail USA

Related Articles

ads

Latest Category Posts

    ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

ਟਵਿੱਟਰ ਨੇ ਅਮਰੀਕੀ ਰਾਸ਼ਟਰਪਤੀ ਦਾ ਅਕਾਊਂਟ ਬੰਦ ਕਰਨ ਤੋਂ ਕੀਤਾ ਮਨ੍ਹਾਂ

Read Full Article
    ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

ਭਾਰਤੀ ਮੂਲ ਦਾ ਅਮਰੀਕੀ ਕਾਰ ‘ਚ ਲਾਸ਼ ਲੈ ਕੇ ਪੁੱਜਾ ਥਾਣੇ

Read Full Article
    ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

ਰੋਜ਼ਵਿਲ ਵਿਚ ਭਾਰਤੀ ਵੱਲੋਂ ਪਰਿਵਾਰ ਦੇ 4 ਜੀਆਂ ਦੀ ਹੱਤਿਆ

Read Full Article
    ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

ਕਿਤੇ ਫਿਰ ਤਾਂ ਨਹੀਂ ਅਟਕ ਰਹੀ ਬੰਦੀ ਸਿੰਘਾਂ ਦੀ ਰਿਹਾਈ

Read Full Article
    ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

ਸਿੱਖਾਂ ਦਾ ਅਮਰੀਕੀ ਅਰਥਚਾਰੇ ‘ਚ ਅਹਿਮ ਯੋਗਦਾਨ : ਲੈਫਟੀਨੈਂਟ ਗਵਰਨਰ

Read Full Article
    ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

ਐਲਕ ਗਰੋਵ ਪੁਲਿਸ ਮੁਖੀ ਨੇ ਕਮਿਸ਼ਨ ਮੈਂਬਰਾਂ ਨਾਲ ਕੀਤੀ ਮੁਲਾਕਾਤ

Read Full Article
    ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

ਹਾਦਸੇ ‘ਚ ਪੰਜਾਬੀ ਨੌਜਵਾਨ ਹਲਾਕ

Read Full Article
    ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

ਸਪੋਕੇਨ ‘ਚ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੂਰਬ ਮਨਾਇਆ

Read Full Article
    ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

ਬੇਕਰਸਫੀਲਡ ਵਿਖੇ ਕਰਵਾਈ 7ਵੀਂ ਸਾਲਾਨਾ ਬਾਈਕ ਰੈਲੀ ਯਾਦਗਾਰੀ ਹੋ ਨਿਬੜੀ

Read Full Article
    ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

ਅਮਰੀਕੀ ਪੰਜਾਬੀ ਕਹਾਣੀ-ਸੰਗ੍ਰਹਿ ‘ਸਮਕਾਲ ਤੇ ਪਰਵਾਸ’ ਲੋਕ ਅਰਪਿਤ

Read Full Article
    ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

ਸ੍ਰੀ ਗੁਰੂ ਨਾਨਕ ਦੇਵ ਜੀ ‘ਤੇ ਬਣੀ ਡਾਕੂਮੈਂਟਰੀ ਦਾ ਲਾਸ ਏਂਜਲਸ ‘ਚ ਹੋਇਆ ਭਰਪੂਰ ਸਵਾਗਤ

Read Full Article
    ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

ਅਮਰੀਕਾ ‘ਚ ਸਖ਼ਤੀ ਦੇ ਬਾਵਜੂਦ ਵੀ ਸਭ ਤੋਂ ਜ਼ਿਆਦਾ ਐੱਚ-1ਬੀ ਵੀਜ਼ਾ ਹੋਏ ਜਾਰੀ

Read Full Article
    ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

ਨਿਊ ਓਰਲੀਨਜ਼ ‘ਚ ਉਸਾਰੀ ਅਧੀਨ ਹੋਟਲ ਦਾ ਇਕ ਹਿੱਸਾ ਢਹਿ ਢੇਰੀ; 2 ਲੋਕਾਂ ਦੀ ਮੌਤ, 20 ਜ਼ਖਮੀ

Read Full Article
    ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

ਸ਼ਿਕਾਗੋ ਦੇ ਅਪਾਰਟਮੈਂਟ ‘ਚ ਗੋਲੀਬਾਰੀ ਦੌਰਾਨ 4 ਲੋਕਾਂ ਦੀ ਮੌਤ

Read Full Article
    ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

ਅਮਰੀਕਾ ‘ਚ ਕਾਰ ਹਾਦਸੇ ‘ਚ 10 ਤੋਂ ਵੱਧ ਲੋਕ ਜ਼ਖਮੀ

Read Full Article