PUNJABMAILUSA.COM

ਗੈਰ-ਕਾਨੂੰਨੀ ਪ੍ਰਵਾਸ ਵਿਰੁੱਧ ਟਰੰਪ ਨੀਤੀ ਦਿਖਾਉਣ ਲੱਗੀ ਰੰਗ

 Breaking News

ਗੈਰ-ਕਾਨੂੰਨੀ ਪ੍ਰਵਾਸ ਵਿਰੁੱਧ ਟਰੰਪ ਨੀਤੀ ਦਿਖਾਉਣ ਲੱਗੀ ਰੰਗ

ਗੈਰ-ਕਾਨੂੰਨੀ ਪ੍ਰਵਾਸ ਵਿਰੁੱਧ ਟਰੰਪ ਨੀਤੀ ਦਿਖਾਉਣ ਲੱਗੀ ਰੰਗ
January 17
10:35 2018

7-ਇਲੈਵਨ ਸਟੋਰਾਂ ਅਤੇ ਰੈਸਟੋਰੈਂਟਾਂ ‘ਚ ਪੈ ਰਹੇ ਛਾਪਿਆਂ ਨਾਲ ਗੈਰ ਕਾਨੂੰਨੀ ਪ੍ਰਵਾਸੀਆਂ ‘ਚ ਮਚੀ ਭਗਦੜ
ਗੁਰਜਤਿੰਦਰ ਸਿੰਘ ਰੰਧਾਵਾ, ਸੈਕਰਾਮੈਂਟੋ, ਕੈਲੀਫੋਰਨੀਆ, 916-320-9444
ਗੈਰ ਕਾਨੂੰਨੀ ਤੌਰ ‘ਤੇ ਅਮਰੀਕਾ ਵਿਚ ਰਹਿ ਕੇ ਕੰਮ ਕਰਨ ਵਾਲੇ ਲੋਕਾਂ ਖਿਲਾਫ ਅਮਰੀਕੀ ਪ੍ਰਸ਼ਾਸਨ ਨੇ ਸਖਤ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਅਮਰੀਕਾ ਵਿਚ ਘਰੇਲੂ ਜ਼ਰੂਰਤਾਂ ਵਾਲੀਆਂ ਵਸਤਾਂ ਮੁਹੱਈਆ ਕਰਵਾਉਣ ਵਾਲੇ ਦੇਸ਼ ਦੇ ਸਭ ਤੋਂ ਵਧੇਰੇ ਪ੍ਰਚਲਿਤ 7-ਇਲੈਵਨ ਸਟੋਰਸ ਉਪਰ ਵੱਡੇ ਪੱਧਰ ‘ਤੇ ਛਾਪੇਮਾਰੀ ਕੀਤੀ ਗਈ ਹੈ। ਖ਼ਬਰਾਂ ਮੁਤਾਬਕ ਅਮਰੀਕਾ ਦੇ 17 ਸੂਬਿਆਂ ਵਿਚ 100 ਤੋਂ ਵਧੇਰੇ ਸਟੋਰਾਂ ਉਪਰ ਛਾਪੇਮਾਰੀ ਕੀਤੀ ਗਈ ਹੈ। ਇਨ੍ਹਾਂ ਛਾਪਿਆਂ ਦੌਰਾਨ 2 ਦਰਜਨ ਤੋਂ ਵੱਧ ਲੋਕਾਂ ਨੂੰ ਗੈਰ ਕਾਨੂੰਨੀ ਤਰੀਕੇ ਨਾਲ ਅਮਰੀਕਾ ਵਿਚ ਰਹਿਣ ਅਤੇ ਕੰਮ ਕਰਨ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਗਿਆ ਹੈ। 7-ਇਲੈਵਨ ਸਟੋਰਸ ਅਮਰੀਕਾ ਵਿਚ ਪ੍ਰਵਾਸੀ ਵਸੋਂ ਵਿਚ ਵਧੇਰੇ ਪ੍ਰਸਿੱਧ ਹਨ। 7-ਇਲੈਵਨ ਸਟੋਰਸ ਅਮਰੀਕਾ ਵਿਚ ਇਕ ਚੇਨ ਵੱਲੋਂ ਚਲਾਏ ਜਾ ਰਹੇ ਹਨ। ਇਸ ਚੇਨ ਦੇ 60 ਫੀਸਦੀ ਦੇ ਕਰੀਬ ਮਾਲਕ ਪੰਜਾਬੀ ਜਾਂ ਭਾਰਤੀ ਦੱਸੇ ਜਾਂਦੇ ਹਨ। ਇਸ ਕਰਕੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਰਹਿ ਰਹੇ ਭਾਰਤੀ ਤੇ ਪੰਜਾਬੀ ਵਧੇਰੇ ਕਰਕੇ ਇਨ੍ਹਾਂ ਸਟੋਰਾਂ ਵਿਚ ਕੰਮ ਕਰਦੇ ਹਨ। ਸ਼ਾਇਦ ਇਸੇ ਕਾਰਨ ਪ੍ਰਸ਼ਾਸਨ ਨੇ ਇਨ੍ਹਾਂ ਸਟੋਰਾਂ ਨੂੰ ਸਭ ਤੋਂ ਪਹਿਲਾਂ ਆਪਣਾ ਨਿਸ਼ਾਨਾ ਬਣਾਇਆ ਹੈ। ਹਾਲਾਂਕਿ ਪ੍ਰਸ਼ਾਸਨ ਨੇ ਅਜਿਹਾ ਕੋਈ ਸੰਕੇਤ ਨਹੀਂ ਦਿੱਤਾ ਕਿ 7-ਇਲੈਵਨ ਸਟੋਰਸ ਤੋਂ ਫੜੇ ਗਏ ਕਾਮੇ ਗੈਰ ਕਾਨੂੰਨੀ ਪ੍ਰਵਾਸੀ ਹਨ। ਪਰ ਜਿਸ ਤਰ੍ਹਾਂ ਇਹ ਕਾਰਵਾਈ ਹੋਈ ਹੈ, ਉਸ ਤੋਂ ਕਿਸੇ ਨੂੰ ਕੋਈ ਭੁਲੇਖਾ ਨਹੀਂ ਕਿ ਗੈਰ ਕਾਨੂੰਨੀ ਢੰਗ ਨਾਲ ਕੰਮ ਕਰਨ ਵਾਲਿਆਂ ਉਪਰ ਸ਼ਿਕੰਜਾ ਕੱਸਣ ਲਈ ਹੀ ਇਹ ਕਾਰਵਾਈ ਕੀਤੀ ਗਈ ਹੈ ਅਤੇ ਇਹ ਵੀ ਸਪੱਸ਼ਟ ਹੈ ਕਿ ਫੜੇ ਗਏ ਲੋਕਾਂ ਨੂੰ ਅਮਰੀਕਾ ਤੋਂ ਆਪੋ-ਆਪਣੇ ਦੇਸ਼ਾਂ ਨੂੰ ਵਾਪਸ ਭੇਜਿਆ ਜਾ ਸਕਦਾ ਹੈ। ਉਂਝ ਆਖਿਆ ਜਾ ਰਿਹਾ ਹੈ ਕਿ ਰਾਸ਼ਟਰਪਤੀ ਜਾਰਜ ਡਬਲਿਊ. ਬੁਸ਼ ਦੇ ਕਾਰਜਕਾਲ ਸਮੇਂ ਵੀ ਗੈਰ ਕਾਨੂੰਨੀ ਢੰਗ ਨਾਲ ਰਹਿ ਰਹੇ ਲੋਕਾਂ ਖਿਲਾਫ ਛਾਪੇਮਾਰੀ ਕੀਤੀ ਜਾਂਦੀ ਰਹੀ ਹੈ। ਛਾਪਾ ਮਾਰਨ ਵਾਲੀ ਏਜੰਸੀ ਆਈ.ਸੀ.ਈ. ਦੇ ਡਾਇਰੈਕਟਰ ਦਾ ਕਹਿਣਾ ਹੈ ਕਿ ਇਹ ਛਾਪੇ ਅਮਰੀਕਾ ਵਿਚ ਬਿਜ਼ਨਸ ਕਰ ਰਹੇ ਉਨ੍ਹਾਂ ਲੋਕਾਂ ਲਈ ਸਖਤ ਸੰਦੇਸ਼ ਹਨ, ਜਿਹੜੇ ਗੈਰ ਕਾਨੂੰਨੀ ਪ੍ਰਵਾਸੀਆਂ ਨੂੰ ਆਪਣੇ ਸਟੋਰਾਂ ਉਪਰ ਕੰਮ ਦਿੰਦੇ ਹਨ। ਅਧਿਕਾਰੀ ਦਾ ਕਹਿਣਾ ਹੈ ਕਿ ਨਿਯਮਾਂ ਦੀ ਸਖਤੀ ਨਾਲ ਪਾਲਣਾ ਕਰਵਾਈ ਜਾਵੇਗੀ। ਅਗਰ ਜੇਕਰ ਨਿਯਮਾਂ ਦੀ ਪਾਲਨਾ ਨਹੀਂ ਕੀਤੀ ਜਾਂਦੀ, ਤਾਂ ਇਸ ਦੀ ਜ਼ਿੰਮੇਵਾਰੀ ਬਿਜ਼ਨਸ ਮਾਲਕ ਉਪਰ ਪਾਏ ਜਾਵੇਗੀ। ਪ੍ਰਸ਼ਾਸਨ ਦਾ ਕਹਿਣਾ ਹੈ ਕਿ ਜਿਹੜੇ ਬਿਜ਼ਨਸਮੈਨ ਗੈਰ ਕਾਨੂੰਨੀ ਤਰੀਕੇ ਨਾਲ ਵਰਕਰਾਂ ਨੂੰ ਕੰਮ ਉੱਤੇ ਰੱਖਦੇ ਹਨ, ਉਹ ਪੂਰੀ ਤਰ੍ਹਾਂ ਗੈਰ ਕਾਨੂੰਨੀ ਕੰਮ ਹੈ ਅਤੇ ਅਸੀਂ ਇਸ ਪ੍ਰੰਪਰਾ ਨੂੰ ਖਤਮ ਕਰਨ ਲਈ ਪੂਰੀ ਮਿਹਨਤ ਨਾਲ ਕੰਮ ਕਰਾਂਗੇ। ਪ੍ਰਸ਼ਾਸਨ ਦੇ ਇਨ੍ਹਾਂ ਕਦਮਾਂ ਤੋਂ ਸਪੱਸ਼ਟ ਹੈ ਕਿ ਅਮਰੀਕਾ ਵਿਚ ਰਹਿ ਕੇ ਹੁਣ ਗੈਰ ਕਾਨੂੰਨੀ ਢੰਗ ਨਾਲ ਕੰਮ ਕਰ ਸਕਣਾ ਬੇਹੱਦ ਮੁਸ਼ਕਲ ਹੋਵੇਗਾ। ਗੈਰ ਕਾਨੂੰਨੀ ਢੰਗ ਨਾਲ ਕੰਮ ਕਰਵਾਉਣ ਵਾਲੇ ਬਿਜ਼ਨਸਮੈਨਾਂ ਲਈ ਵੀ ਅਜਿਹਾ ਕਰਨਾ ਮੁਸ਼ਕਲ ਹੋ ਜਾਵੇਗਾ। ਕਿਉਂਕਿ ਅਜਿਹੇ ਸੰਕੇਤ ਮਿਲ ਰਹੇ ਹਨ ਕਿ ਆਉਣ ਵਾਲੇ ਸਮੇਂ ਵਿਚ ਗੈਰ ਕਾਨੂੰਨੀ ਵਰਕਰਾਂ ਨੂੰ ਰੱਖ ਕੇ ਕੰਮ ਕਰਵਾਉਣ ਵਾਲੇ ਬਿਜ਼ਨਸਮੈਨਾਂ ਨੂੰ ਵੀ ਜ਼ਿੰਮੇਵਾਰ ਠਹਿਰਾਇਆ ਜਾਵੇਗਾ ਅਤੇ ਉਨ੍ਹਾਂ ਉਪਰ ਵੀ ਕਾਰਵਾਈ ਹੋਵੇਗੀ। ਟਰੰਪ ਪ੍ਰਸ਼ਾਸਨ ਦੀ ਨੀਤੀ ਵੀ ਪ੍ਰਵਾਸ ਨੂੰ ਨਿਰਉਤਸ਼ਾਹਿਤ ਕਰਨਾ ਅਤੇ ਅਮਰੀਕੀਆਂ ਲਈ ਰੁਜ਼ਗਾਰ ਦੇ ਵਧੇਰੇ ਮੌਕੇ ਮੁਹੱਈਆ ਕਰਨਾ ਹੈ। ਆਉਣ ਵਾਲੇ ਸਮੇਂ ਵਿਚ ਇਹ ਸਖ਼ਤੀ ਹੋਰ ਵੀ ਵਧੇਰੇ ਹੋ ਸਕਦੀ ਹੈ।
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਆਪਣੀ ਚੋਣ ਵਿਚ ‘ਬਾਇ ਅਮਰੀਕਾ, ਹਾਇਰ ਅਮਰੀਕਾ’ ਨਾਅਰਾ ਦੇ ਕੇ ਆਪਣੀ ਚੋਣ ਮੁਹਿੰਮ ਲਾਮਬੰਦ ਕੀਤੀ ਸੀ। ਉਨ੍ਹਾਂ ਦੇ ਕਹਿਣ ਦਾ ਅਰਥ ਸੀ ਕਿ ਉਹ ਅਮਰੀਕਾ ਵਿਚ ਰੁਜ਼ਗਾਰ ਤੇ ਵਪਾਰ ਲਈ ਪਹਿਲ ਅਮਰੀਕੀਆਂ ਨੂੰ ਹੀ ਦੇਣਗੇ। ਉਨ੍ਹਾਂ ਦਾ ਵਿਚਾਰਕ ਪੈਂਤੜਾ ਸਪੱਸ਼ਟ ਸੀ ਕਿ ਉਹ ਅਮਰੀਕਾ ਵਿਚ ਗੈਰ ਅਮਰੀਕੀਆਂ ਲਈ ਪ੍ਰਵਾਸ ਦੇ ਰਸਤੇ ਬੰਦ ਕਰਨ ਨੂੰ ਤਰਜੀਹੀ ਤੌਰ ‘ਤੇ ਲੈਣਗੇ। ਰਾਸ਼ਟਰਪਤੀ ਦਾ ਅਹੁਦਾ ਸੰਭਾਲਣ ਬਾਅਦ ਉਨ੍ਹਾਂ ਵੱਲੋਂ ਇਸੇ ਰੌਸ਼ਨੀ ਵਿਚ ਹੀ ਸਾਰੇ ਕਦਮ ਉਠਾਏ ਜਾ ਰਹੇ ਹਨ। ਐੱਚ-1ਬੀ ਵੀਜ਼ੇ ਬਾਰੇ ਨਿਯਮਾਂ ਅਤੇ ਸ਼ਰਤਾਂ ਨੂੰ ਸਖਤ ਕਰਨਾ ਇਸੇ ਕੜੀ ਦਾ ਹਿੱਸਾ ਸਮਝਿਆ ਜਾ ਰਿਹਾ ਹੈ। ਟਰੰਪ ਨੇ ਐੱਚ-1ਬੀ ਵੀਜ਼ਾ ਅਧੀਨ ਬਾਹਰਲੇ ਮੁਲਕਾਂ ਤੋਂ ਆਉਣ ਵਾਲੇ ਤਕਨੀਕੀ ਕਾਮਿਆਂ ਉਪਰ ਸਖਤ ਪਾਬੰਦੀਆਂ ਲਾਗੂ ਕਰਨ ਦਾ ਐਲਾਨ ਕੀਤਾ ਹੈ। ਟਰੰਪ ਦੀ ਇਸ ਨੀਤੀ ਨਾਲ ਵੱਡੇ ਪੱਧਰ ਉੱਤੇ ਭਾਰਤੀ ਤਕਨੀਕੀ ਕਾਮੇ ਪ੍ਰਭਾਵਿਤ ਹੋਣਗੇ। ਬਹੁਤ ਸਾਰੇ ਭਾਰਤੀ ਤਕਨੀਕੀ ਕਾਮਿਆਂ ਤੋਂ ਰੁਜ਼ਗਾਰ ਖੁੱਸ ਸਕਦਾ ਹੈ। ਹੁਣ ਟਰੰਪ ਪ੍ਰਸ਼ਾਸਨ ਨੇ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਰਹਿ ਕੇ ਕੰਮ ਕਰਨ ਵਾਲਿਆਂ ਵਿਰੁੱਧ ਸ਼ਿਕੰਜਾ ਕੱਸਣਾ ਸ਼ੁਰੂ ਕਰ ਦਿੱਤਾ ਹੈ। ਇਸ ਦੇ ਨਾਲ ਹੀ ਅਮਰੀਕੀ ਪ੍ਰਸ਼ਾਸਨ ਨੇ ਅਜਿਹੇ ਪ੍ਰਵਾਸੀਆਂ ਖਿਲਾਫ ਵੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ, ਜਿਨ੍ਹਾਂ ਨੇ ਕਿਸੇ ਨਾ ਕਿਸੇ ਤਰ੍ਹਾਂ ਦੇ ਗਲਤ ਕਾਗਜ਼ਾਤ ਜਾਂ ਜਾਣਕਾਰੀ ਦੇ ਕੇ ਅਮਰੀਕੀ ਨਾਗਰਿਕਤਾ ਹਾਸਲ ਕਰ ਲਈ ਹੈ। ਅਮਰੀਕੀ ਪ੍ਰਸ਼ਾਸਨ ਨੇ ਪਿਛਲੇ ਸਾਲਾਂ ਦੌਰਾਨ ਨਾਗਰਿਕਤਾ ਲੈਣ ਵਾਲਿਆਂ ਦੀ ਪੁਣ-ਛਾਣ ਕਰਨ ਦਾ ਕੰਮ ਸ਼ੁਰੂ ਕੀਤਾ ਹੈ। ਟਰੰਪ ਪ੍ਰਸ਼ਾਸਨ ਦਾ ਕਹਿਣਾ ਹੈ ਕਿ ਉਹ ਗਲਤ ਢੰਗ ਨਾਲ ਅਮਰੀਕਾ ਵਿਚ ਦਾਖਲੇ ਨੂੰ ਪੂਰੀ ਤਰ੍ਹਾਂ ਰੋਕਣ ਲਈ ਪਾਬੰਦ ਹਨ। ਇਕ ਅੰਦਾਜ਼ੇ ਅਨੁਸਾਰ ਕਰੀਬ ਸਵਾ ਤਿੰਨ ਲੱਖ ਦੇ ਕਰੀਬ ਅਜਿਹੇ ਲੋਕ ਅਮਰੀਕਾ ਵਿਚ ਰਹਿ ਰਹੇ ਹਨ, ਜਿਨ੍ਹਾਂ ਨੇ ਕਿਸੇ ਨਾ ਕਿਸੇ ਤਰ੍ਹਾਂ ਦੀ ਗਲਤ ਜਾਣਕਾਰੀ ਜਾਂ ਗਲਤ ਦਸਤਾਵੇਜ਼ ਲਗਾ ਕੇ ਨਾਗਰਿਕਤਾ ਹਾਸਲ ਕੀਤੀ ਹੈ। ਅਜਿਹੇ ਲੋਕਾਂ ਦੀ ਨਾਗਰਿਕਤਾ ਰੱਦ ਕਰਨ ਦਾ ਪਹਿਲਾ ਸ਼ਿਕਾਰ ਨਿਊਜਰਸੀ ਵਿਖੇ ਰਹਿ ਰਿਹਾ ਪੰਜਾਬੀ ਬਣਿਆ ਹੈ।
ਪ੍ਰਵਾਸੀ ਪੰਜਾਬੀਆਂ ਲਈ ਸੋਚਣ ਵਾਲੀ ਗੱਲ ਇਹ ਹੈ ਕਿ ਹੁਣ ਗੈਰ ਕਾਨੂੰਨੀ ਢੰਗ ਨਾਲ ਆਉਣ ਵਾਲੇ ਪੰਜਾਬ ਦੇ ਨੌਜਵਾਨਾਂ ਲਈ ਇਥੇ ਕੰਮ ਦੇ ਰਸਤੇ ਲਗਭਗ ਬੰਦ ਹੋ ਜਾਣਗੇ। ਅਜਿਹੀ ਹਾਲਤ ਵਿਚ ਪੰਜਾਬ ਤੋਂ 35-40 ਲੱਖ ਰੁਪਏ ਖਰਚ ਕੇ, ਜਾਨ ਖਤਰੇ ਵਿਚ ਪਾ ਕੇ ਅਮਰੀਕਾ ਪਹੁੰਚਣ ਦਾ ਹੁਣ ਕੋਈ ਬਹੁਤਾ ਲਾਭ ਨਹੀਂ ਹੋਵੇਗਾ। ਕਿਉਂਕਿ ਇੰਨੇ ਪੈਸੇ ਖਰਚ ਕੇ ਇਥੇ ਆ ਕੇ ਵੀ ਉਨ੍ਹਾਂ ਨੂੰ ਰੁਜ਼ਗਾਰ ਮਿਲਣਾ ਬੇਹੱਦ ਮੁਸ਼ਕਿਲ ਹੋਵੇਗਾ ਅਤੇ ਦੂਜਾ ਕਿਸੇ ਵੀ ਸਮੇਂ ਫੜੇ ਜਾਣ ਦੀ ਹਾਲਤ ਵਿਚ ਦੇਸ਼ ਵਾਪਸ ਭੇਜੇ ਜਾਣ ਦੀ ਤਲਵਾਰ ਹਮੇਸ਼ਾ ਉਨ੍ਹਾਂ ਦੇ ਸਿਰ ਉਪਰ ਲਟਕਦੀ ਰਹੇਗੀ। ਪ੍ਰਵਾਸ ਬਾਰੇ ਟਰੰਪ ਦੀ ਸਖਤ ਨੀਤੀ ਕਾਰਨ ਹੁਣ ਆਪਣੇ ਸਕੇ-ਸਬੰਧੀਆਂ ਨੂੰ ਬੁਲਾਉਣਾ ਵੀ ਮੁਸ਼ਕਲ ਹੋਵੇਗਾ। ਇਸ ਤੋਂ ਪਹਿਲਾਂ ਭੈਣ-ਭਰਾ ਜਾਂ ਹੋਰ ਨਜ਼ਦੀਕੀ ਰਿਸ਼ਤੇਦਾਰ ਨੂੰ ਬੁਲਾਏ ਜਾਣ ਬਾਰੇ ਪ੍ਰਸ਼ਾਸਨ ਦੀ ਨੀਤੀ ਕਾਫੀ ਲਚਕਦਾਰ ਸੀ। ਪਰ ਟਰੰਪ ਪ੍ਰਸ਼ਾਸਨ ਵੱਲੋਂ ਲਿਆਂਦੀ ਜਾ ਰਹੀ ਨਵੀਂ ਨੀਤੀ ਵਿਚ ਅਜਿਹੀ ਵਿਵਸਥਾ ਨੂੰ ਖਤਮ ਕਰਨ ਦੀ ਯੋਜਨਾ ਬਣਾਈ ਜਾ ਰਹੀ ਹੈ। ਇਸ ਕਰਕੇ ਪ੍ਰਵਾਸੀ ਪੰਜਾਬੀਆਂ ਨੂੰ ਚਾਹੀਦਾ ਹੈ ਕਿ ਉਹ ਆਪਣੇ ਸਕੇ-ਸਬੰਧੀਆਂ, ਜਾਣਕਾਰਾਂ ਅਤੇ ਹੋਰ ਲੋਕਾਂ ਨੂੰ ਇਹੀ ਸਲਾਹ ਦੇਣ ਕਿ ਵੱਡੀਆਂ ਰਕਮਾਂ ਖਰਚ ਕਰਕੇ ਅਮਰੀਕਾ ਵਿਚ ਆਉਣ ਦਾ ਹੁਣ ਕੋਈ ਖਾਸ ਲਾਭ ਨਹੀਂ। ਕਿਉਂਕਿ ਇਥੇ ਆ ਕੇ ਵੀ ਉਹ ਨਾ ਤਾਂ ਰੁਜ਼ਗਾਰ ਲੱਭ ਸਕਣਗੇ ਅਤੇ ਨਾ ਹੀ ਪੱਕੇ ਹੋਣ ਦੀ ਹੀ ਕੋਈ ਗੁੰਜਾਇਸ਼ ਹੈ। ਜੇ ਕਿਸੇ ਨੇ ਅਮਰੀਕਾ ਆਉਣਾ ਵੀ ਹੈ, ਤਾਂ ਉਹ ਬਾਕਾਇਦਾ ਵਿੱਦਿਅਕ ਅਤੇ ਪ੍ਰੋਫੈਸ਼ਨਲ ਯੋਗਤਾ ਹਾਸਲ ਕਰਨ ਬਾਅਦ ਹੀ ਇਥੇ ਆਵੇ। ਅਜਿਹੇ ਲੋਕਾਂ ਲਈ ਰੁਜ਼ਗਾਰ ਦੇ ਮੌਕੇ ਜ਼ਰੂਰ ਮਿਲ ਸਕਦੇ ਹਨ। ਪਰ ਬਗੈਰ ਯੋਗਤਾ ਅਤੇ ਕਾਨੂੰਨੀ ਰਸਤਾ ਅਪਣਾਏ ਅਮਰੀਕਾ ਆਉਣਾ ਹੁਣ ਗੰਭੀਰ ਖਤਰਿਆਂ ਨੂੰ ਮੁੱਲ ਲੈਣ ਵਾਲੀ ਗੱਲ ਹੋਵੇਗੀ। ਪਿਛਲੇ ਦਿਨਾਂ ਵਿਚ ਅਸੀਂ ਵੇਖਿਆ ਹੈ ਕਿ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਆਉਣ ਵਾਲੇ ਬਹੁਤ ਸਾਰੇ ਨੌਜਵਾਨ ਰਸਤੇ ਵਿਚ ਹੀ ਲਾਪਤਾ ਹੋ ਗਏ। ਉਨ੍ਹਾਂ ਬਾਰੇ ਮੁੜ ਕੋਈ ਉੱਘ-ਸੁੱਘ ਨਹੀਂ ਨਿਕਲੀ। ਵੱਡੀਆਂ ਰਕਮਾਂ ਖਰਚ ਕਰਕੇ ਪੁੱਤ ਗਵਾ ਬੈਠੇ ਮਾਪੇ ਦਰ-ਦਰ ਭਟਕਦੇ ਫਿਰ ਰਹੇ ਹਨ। ਅਜਿਹੀ ਹਾਲਤ ਵਿਚ ਗੈਰ ਕਾਨੂੰਨੀ ਢੰਗ ਨਾਲ ਅਮਰੀਕਾ ਜਾਂ ਹੋਰਨਾਂ ਮੁਲਕਾਂ ਵਿਚ ਜਾਣਾ ਬੇਹੱਦ ਖਤਰਨਾਕ ਹੈ। ਰੁਜ਼ਗਾਰ ਮਿਲਣ ਦੇ ਮੌਕੇ ਵੀ ਬੇਹੱਦ ਘੱਟ ਗਏ ਹਨ। ਅਜਿਹੇ ਸਮੇਂ ਅਮਰੀਕਾ ਆਉਣ ਦੇ ਚਾਹਵਾਨਾਂ ਨੂੰ ਸਭ ਤੋਂ ਪਹਿਲਾਂ ਸਾਰੇ ਹਾਲਾਤ ਨੂੰ ਚੰਗੀ ਤਰ੍ਹਾਂ ਸਮਝਣਾ ਚਾਹੀਦਾ ਹੈ। ਅਮਰੀਕਾ ਵਿਚ ਕਾਨੂੰਨਾਂ ‘ਚ ਹੋ ਰਹੇ ਬਦਲਾਅ ਬਾਰੇ ਚੰਗੀ ਤਰ੍ਹਾਂ ਜਾਣਕਾਰੀ ਹਾਸਲ ਕਰਨੀ ਚਾਹੀਦੀ ਹੈ। ਉਸ ਤੋਂ ਬਾਅਦ ਹੀ ਅਮਰੀਕਾ ਆਉਣ ਬਾਰੇ ਕਦਮ ਚੁੱਕਿਆ ਜਾਣਾ ਚਾਹੀਦਾ ਹੈ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

ਅਮਰੀਕਾ ‘ਚ ਖਾਸ ਸਰਕਾਰੀ ਲਾਭ ਲੈਣ ਵਾਲਿਆਂ ਨੂੰ ਗ੍ਰੀਨ ਕਾਰਡ ਲੈਣਾ ਹੋਵੇਗਾ ਔਖਾ!

Read Full Article
    ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

ਸਿੱਖ ਅਟਾਰਨੀ ਜਨਰਲ ਗੁਰਬੀਰ ਗਰੇਵਾਲ ‘ਤੇ ਨਸਲੀ ਟਿੱਪਣੀ ਕਰਨ ਵਾਲੇ ਪੰਜ ਪੁਲਿਸ ਕਰਮੀਆਂ ਨੇ ਅਸਤੀਫਾ ਦਿੱਤਾ

Read Full Article
    ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

ਅਮਰੀਕੀ ‘ਚ ਸਰਕਾਰੀ ਸਹਾਇਤਾ ਦਾ ਲਾਭ ਲੈਣ ਵਾਲੇ ਪ੍ਰਵਾਸੀਆਂ ਨੂੰ ਨਹੀਂ ਮਿਲੇਗੀ ਗ੍ਰੀਨ ਕਾਰਡ!

Read Full Article
    ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

ਸੰਯੁਕਤ ਰਾਸ਼ਟਰ ਮੁਖੀ ਭਾਰਤ ਯਾਤਰਾ ‘ਤੇ ਆਉਣਗੇ

Read Full Article
    ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

ਅਮਰੀਕਾ ‘ਚ ਅੰਗਦਾਨ ਕਰਨ ਵਾਲਿਆਂ ਲਈ ਆਯੋਜਿਤ ਹੋਏ ਕੌਮਾਂਤਰੀ ਖੇਡ ਮੁਕਾਬਲੇ ‘ਚ ਚੰਡੀਗੜ੍ਹ ਦੇ ਜੋੜੇ ਨੇ ਜਿੱਤੇ 14 ਮੈਡਲ

Read Full Article
    ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

ਪੁਲਾੜ ਯਾਤਰੀ ਬਣਨਾ ਚਾਹੁੰਦੀ ਸੀ ਇਵਾਂਕਾ ਟਰੰਪ

Read Full Article
    ਅੱਤਵਾਦੀਆਂ ਲਈ ਪਾਕਿਸਤਾਨ ਸਵਰਗ  : ਅਮਰੀਕਾ

ਅੱਤਵਾਦੀਆਂ ਲਈ ਪਾਕਿਸਤਾਨ ਸਵਰਗ : ਅਮਰੀਕਾ

Read Full Article
    ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

ਟਰੰਪ ਪ੍ਰਸ਼ਾਸਨ ਵਲੋਂ ਐੱਚ 4 ਵੀਜ਼ਾ ਧਾਰਕਾਂ ਦੇ ਵਰਕ ਪਰਮਿਟ ‘ਤੇ ਰੋਕ ਲਗਾਉਣ ਦਾ ਫੈਸਲਾ

Read Full Article
    ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

ਅਮਰੀਕਾ ਦੇ 21.8 ਫੀਸਦੀ ਲੋਕ ਆਪਣੇ ਘਰ ‘ਚ ਅੰਗਰੇਜ਼ੀ ਦੇ ਇਲਾਵਾ ਦੂਜੀਆਂ ਭਾਸ਼ਾਵਾਂ ਦੀ ਕਰਦੇ ਨੇ ਵਰਤੋਂ

Read Full Article
    ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

ਅਮਰੀਕੀ ਅਦਾਲਤ ਵੱਲੋਂ 10 ਸਾਲ ਦੀ ਮਾਸੂਮ ਨਾਲ ਬਲਾਤਕਾਰ ਕਰਨ ਵਾਲੇ ਵਿਅਕਤੀ ਨੂੰ 160 ਸਾਲ ਦੀ ਸਜ਼ਾ ਸੁਣਾਈ

Read Full Article
    ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

ਅੱਤਵਾਦ ਨੂੰ ਲੈ ਕੇ ਅਮਰੀਕਾ ਨੇ ਪਾਕਿਸਤਾਨ ਨੂੰ ਫਿਰ ਸੁਣਾਈਆਂ ਖਰੀਆਂ-ਖਰੀਆਂ

Read Full Article
    ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

ਅਮਰੀਕੀ ਜੇਲ ‘ਚ ਬੰਦ 52 ਭਾਰਤੀ ਪੰਜਾਬੀਆਂ ਸਣੇ 123 ਨੂੰ ਜ਼ਮਾਨਤ ਮਿਲੀ

Read Full Article
    ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

ਨਿਊਜਰਸੀ ਸੂਬੇ ‘ਚ ਸਿੱਖ ਅਟਾਰਨੀ ਜਨਰਲ ਦੀ ਪਗੜੀ ‘ਤੇ ਨਸਲੀ ਟਿੱਪਣੀ ਦੀ ਆਡੀਓ ਵਾਇਰਲ

Read Full Article
    ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

ਅਮਰੀਕਾ ‘ਚ ਗੋਲੀਬਾਰੀ ਦੌਰਾਨ 7 ਜ਼ਖਮੀ

Read Full Article
    ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ  ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

ਸਿਲੀਕਾਨ ਵੈਲੀ ‘ਚ ਟਰੰਪ ਪ੍ਰਸ਼ਾਸਨ ਦੀਆਂ ਨੀਤੀਆਂ ਕਾਰਨ ਭਾਰਤੀ ਇੰਜੀਨੀਅਰਾਂ ਦਾ ਆਉਣਾ ਘਟਿਆ

Read Full Article