PUNJABMAILUSA.COM

ਗੈਰ ਕਾਨੂੰਨੀ ਮਾਈਨਿੰਗ ਦਾ ਪਤਾ ਲਾਉਣ ਲਈ ਕੈਪਟਨ ਕਰ ਸਕਦੇ ਨੇ ਅਚਾਨਕ ਚੈਕਿੰਗ!

ਗੈਰ ਕਾਨੂੰਨੀ ਮਾਈਨਿੰਗ ਦਾ ਪਤਾ ਲਾਉਣ ਲਈ ਕੈਪਟਨ ਕਰ ਸਕਦੇ ਨੇ ਅਚਾਨਕ ਚੈਕਿੰਗ!

ਗੈਰ ਕਾਨੂੰਨੀ ਮਾਈਨਿੰਗ ਦਾ ਪਤਾ ਲਾਉਣ ਲਈ ਕੈਪਟਨ ਕਰ ਸਕਦੇ ਨੇ ਅਚਾਨਕ ਚੈਕਿੰਗ!
March 18
12:51 2018

ਜਲੰਧਰ, 18 ਮਾਰਚ (ਪੰਜਾਬ ਮੇਲ)- ਪੰਜਾਬ ‘ਚ ਗੈਰ-ਕਾਨੂੰਨੀ ਮਾਈਨਿੰਗ ਵਿਰੁੱਧ ਮੁਹਿੰਮ ਸ਼ੁਰੂ ਕਰਨ ਵਾਲੇ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਹੁਣ ਨੇੜਲੇ ਭਵਿੱਖ ‘ਚ ਵੀ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲਾਉਣ ਲਈ ਕਿਸੇ ਸਮੇਂ ਵੀ ਅਚਾਨਕ ਚੈਕਿੰਗ ਕੀਤੀ ਜਾ ਸਕਦੀ ਹੈ।
ਮੁੱਖ ਮੰਤਰੀ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਕੈਪਟਨ ਅਮਰਿੰਦਰ ਸਿੰਘ ਨੇ ਕੁਝ ਦਿਨ ਪਹਿਲਾਂ ਤਾਂ ਕਰਤਾਰਪੁਰ ਜਾਂਦੇ ਸਮੇਂ ਫਿਲੌਰ ਅਤੇ ਨਵਾਂਸ਼ਹਿਰ ਨੇੜੇ ਗੈਰ-ਕਾਨੂੰਨੀ ਮਾਈਨਿੰਗ ਬਾਰੇ ਚੈਕਿੰਗ ਕੀਤੀ ਸੀ। ਹੁਣ ਦੂਜੀ ਵਾਰ ਉਨ੍ਹਾਂ ਨਕੋਦਰ ‘ਚ ਕਿਸਾਨ ਕਰਜ਼ਾ ਮੁਆਫੀ ਪ੍ਰੋਗਰਾਮ ‘ਚ ਹਿੱਸਾ ਲੈਣ ਲਈ ਹੈਲੀਕਾਪਟਰ ਰਾਹੀਂ ਜਾਂਦੇ ਸਮੇਂ ਗੈਰ-ਕਾਨੂੰਨੀ ਮਾਈਨਿੰਗ ਬਾਰੇ ਚੈਕਿੰਗ ਕੀਤੀ ਸੀ। ਇਸ ਦੀ ਜਾਣਕਾਰੀ ਅਜੇ ਤਕ ਸ਼ਾਇਦ ਅਧਿਕਾਰੀਆਂ ਨੂੰ ਵੀ ਨਹੀਂ ਹੈ। ਕੈਪਟਨ ਅਮਰਿੰਦਰ ਸਿੰਘ ਨੇ ਖੁਦ ਹੈਲੀਕਾਪਟਰ ਦੇ ਪਾਇਲਟ ਨੂੰ ਕਿਹਾ ਸੀ ਕਿ ਉਹ ਸਤਲੁਜ ਦਰਿਆ ਦੇ ਧੁੱਸੀ ਬੰਨ੍ਹ ਨੇੜੇ ਹੈਲੀਕਾਪਟਰ ਨੂੰ ਲੈ ਕੇ ਜਾਵੇ।
ਦੱਸਿਆ ਜਾਂਦਾ ਹੈ ਕਿ ਕੈਪਟਨ ਦੇ ਨਿਰੇਦਸ਼ਾਂ ‘ਤੇ ਪਾਇਲਟ ਜਦੋਂ ਹੈਲੀਕਾਪਟਰ ਨੂੰ ਧੁੱਸੀ ਬੰਨ੍ਹ ਦੇ ਨੇੜੇ ਲੈ ਕੇ ਗਿਆ ਤਾਂ ਉਥੇ ਉਸ ਸਮੇਂ ਕਿਸੇ ਤਰ੍ਹਾਂ ਦੀ ਗੈਰ-ਕਾਨੂੰਨੀ ਮਾਈਨਿੰਗ ਨਹੀਂ ਚੱਲ ਰਹੀ ਸੀ। ਸਰਕਾਰੀ ਹਲਕਿਆਂ ਨੇ ਦੱਸਿਆ ਕਿ ਮੁੱਖ ਮੰਤਰੀ ਵਲੋਂ ਹੁਣ ਅੱਗੋਂ ਵੀ ਗੈਰ-ਕਾਨੂੰਨੀ ਮਾਈਨਿੰਗ ਦਾ ਪਤਾ ਲਾਉਣ ਲਈ ਵੱਖ-ਵੱਖ ਜ਼ਿਲਿਆਂ ਦੇ ਦੌਰੇ ਕਰਦੇ ਸਮੇਂ ਹੈਲੀਕਾਪਟਰ ਰਾਹੀਂ ਚੈਕਿੰਗ ਕੀਤੀ ਜਾ ਸਕਦੀ ਹੈ। ਸੜਕ ਰਸਤੇ ਰਾਹੀਂ ਵੀ ਮੁੱਖ ਮੰਤਰੀ ਇੰਝ ਕਰ ਸਕਦੇ ਹਨ। ਇਸ ਅਚਾਨਕ ਚੈਕਿੰਗ ਦਾ ਅਸਰ ਪਿਛਲੇ ਕੁਝ ਦਿਨਾਂ ਦੌਰਾਨ ਦੇਖਿਆ ਗਿਆ ਹੈ ਅਤੇ ਮਾਈਨਿੰਗ ਅਤੇ ਗੈਰ-ਕਾਨੂੰਨੀ ਮਾਈਨਿੰਗ ਦੇ ਕੰਮ ‘ਚ ਲੱਗੀਆਂ ਹੋਈਆਂ ਮਸ਼ੀਨਾਂ ਗਾਇਬ ਹੋ ਗਈਆਂ ਹਨ।

About Author

Punjab Mail USA

Punjab Mail USA

Related Articles

ads

Latest Category Posts

    ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

ਅਮਰੀਕਾ ਵਿਚ 18 ਤੋਂ 37 ਸਾਲ ਤੱਕ ਦੇ 62 ਫ਼ੀਸਦੀ ਨੌਜਵਾਨਾਂ ਨੂੰ ਟਰੰਪ ਦਾ ਕੰਮ ਬਿਲਕੁਲ ਨਹੀਂ ਪਸੰਦ

Read Full Article
    ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

ਅਮਰੀਕੀ ਐੱਮ.ਪੀ. ਅਲੈਗਜ਼ੈਂਡਰੀਆ ਓਕਾਸੀਓ ਸਾਥੀਆਂ ਨੂੰ ਸਿਖਾਏਗੀ ਟਵਿੱਟਰ

Read Full Article
    ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

ਵ੍ਹਾਈਟ ਹਾਊਸ ‘ਤੇ ਹਮਲੇ ਦੀ ਸਾਜ਼ਿਸ਼ ‘ਚ ਜਾਰਜੀਆ ਤੋਂ ਨੌਜਵਾਨ ਗ੍ਰਿਫਤਾਰ

Read Full Article
    ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

ਤਿੰਨ ਮੁੱਖ ਅਮਰੀਕੀ ਅਹੁਦਿਆਂ ਲਈ ਟਰੰਪ ਨੇ ਚੁਣੇ 3 ਭਾਰਤੀ

Read Full Article
    ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

ਅਮਰੀਕਾ ਦੇ ਓਰੇਗਨ ‘ਚ ਸਿੱਖ ਸਟੋਰ ਮਾਲਕ ‘ਤੇ ਨਸਲੀ ਹਮਲਾ, ਹਮਲਾਵਰ ਕਾਬੂ

Read Full Article
    H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

H-1B ਵੀਜ਼ੇ ਨੂੰ ਲੈ ਕੇ ਅਮਰੀਕਾ ‘ਚ ਮਚਿਆ ਹਾਹਾਕਾਰ

Read Full Article
    ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

ਟਰੰਪ ਪ੍ਰਸ਼ਾਸਨ ਨੇ 3 ਅਹਿਮ ਅਹੁਦਿਆਂ ਲਈ ਭਾਰਤੀ ਮੂਲ ਦੇ ਨਾਗਰਿਕਾਂ ਨੂੰ ਕੀਤਾ ਨਾਮਜ਼ਦ

Read Full Article
    ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

ਪੰਜਾਬ ‘ਚ ਰਾਜਸੀ ਪਾਰਟੀਆਂ ਦੇ ਨਵੇਂ ਸਮੀਕਰਣ ਬਣਨੇ ਸ਼ੁਰੂ

Read Full Article
    ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

ਫਰਿਜ਼ਨੋ ਵਿਖੇ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Read Full Article
    ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

ਪੁਲਿਸ ਅਫਸਰ ਨਤਾਲੀ ਕਰੋਨਾ ਦੀ ਯਾਦ ਵਿਚ ਕੈਂਡਲ ਵੀਜਲ ਦਾ ਆਯੋਜਨ

Read Full Article
    ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

ਬੈਨ ਸਿੰਘ ਦੀ ਪਹਿਲੀ ਲੋਹੜੀ ਮਨਾਈ ਗਈ

Read Full Article
    ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

ਐਲਕ ਗਰੋਵ ‘ਚ ਅਧੂਰੇ ਪਏ ਮਾਲ ਨੂੰ ਢਾਹਿਆ ਜਾਵੇਗਾ

Read Full Article
    ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

ਅਮਰੀਕੀ ਅਦਾਲਤ ਵੱਲੋਂ ਪੰਜਾਬੀ ਕੁੜੀ ਦੇ ਕਾਤਲ ਨੂੰ 10 ਮਹੀਨੇ ਦੀ ਸਜ਼ਾ

Read Full Article
    ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

ਭਾਰਤੀ ਮੂਲ ਦੇ ਰਾਜ ਸ਼ਾਹ ਨੇ ਟਰੰਪ ਪ੍ਰਸ਼ਾਸਨ ਨੂੰ ਕਿਹਾ ਅਲਵਿਦਾ

Read Full Article
    ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

ਫ਼ੇਸਬੁੱਕ ਵੱਲੋਂ ਭਾਰਤੀ ਮੂਲ ਦਾ ਅਧਿਕਾਰੀ ‘ਵਰਕਪਲੇਸ’ ਦੇ ਮੁਖੀ ਵਜੋਂ ਨਿਯੁਕਤ

Read Full Article