PUNJABMAILUSA.COM

ਗੈਸ ਸਟੇਸ਼ਨ ਡਾਕੇ ‘ਚ ਪੰਜਾਬੀ ਗੋਲੀਆਂ ਨਾਲ ਫਟੱੜ

ਗੈਸ ਸਟੇਸ਼ਨ ਡਾਕੇ ‘ਚ ਪੰਜਾਬੀ ਗੋਲੀਆਂ ਨਾਲ ਫਟੱੜ

ਗੈਸ ਸਟੇਸ਼ਨ ਡਾਕੇ ‘ਚ ਪੰਜਾਬੀ ਗੋਲੀਆਂ ਨਾਲ ਫਟੱੜ
December 23
10:40 2015

17
ਇੰਡਿਆਨਾ, 23 ਦਸੰਬਰ (ਸੁਖਮਿੰਦਰ ਸਿੰਘ ਚੀਮਾ/ਪੰਜਾਬ ਮੇਲ)- ਅਮਰੀਕਾ ਦੇ ਇੰਡਿਆਨਾ ਸੂਬੇ ਦੇ ਇੰਡਿਆਨਾਪੋਲਿਸ ਸ਼ਹਿਰ ‘ਚ ਰਾਤੀਂ ਪੰਜਾਬੀਆਂ ਦੇ ਗੈਸ ਸਟੇਸ਼ਨ ‘ਚ ਪਏ ਹਥਿਆਰਬੰਦ ਡਾਕੇ ‘ਚ 50 ਸਾਲਾ ਪੰਜਾਬੀ ਨੂੰ ਗੋਲੀ ਮਾਰ ਦਿੱਤੀ ਗਈ। ਮਨਜੀਤ ਸਿੰਘ ਆਪਣੀ ਦਲੇਰੀ ਦੀ ਬਦੌਲਤ ਹਸਪਤਾਲ ‘ਚ ਜ਼ਿੰਦਗੀ-ਮੌਤ ਦੀ ਲੜਾਈ ਲੜ ਰਿਹਾ ਹੈ।
ਮੈਟਰੋ ਪੁਲਿਸ ਦੇ ਬੁਲਾਰੇ ਕ੍ਰਿਸਟੋਫਰ ਵਿਲਬਰਨ ਦੇ ਦੱਸਣ ਅਨੁਸਾਰ ਤਿੰਨ ਨਕਾਬਪੋਸ਼ ਲੁਟੇਰੇ ਮਿਸ਼ੀਗਨ ਰੋਡ ਸਥਿਤ ‘ਫਿਲਿਪਸ 66’ ਗੈਸ ਸਟੇਸ਼ਨ ਉਪਰ ਆਏ ਅਤੇ ਉਨ੍ਹਾਂ ਕੈਸ਼ ਕਾਊਂਟਰ ‘ਤੇ ਖੜ੍ਹੇ ਦੋ ਪੰਜਾਬੀ ਵਰਕਰਾਂ ਉਪਰ ਬੰਦੂਕ ਤਾਣ ਲਈ। ਇਸੇ ਦੌਰਾਨ ਕੈਸ਼ੀਅਰ ਦੀ ਜੌਬ ਕਰਨ ਵਾਲੇ ਪੰਜਾਬੀ ਨੇ ਪੈਸੇ ਲੁਟੇਰਿਆਂ ਦੇ ਹਵਾਲੇ ਕਰਨ ਦੀ ਥਾਂ ਇਕ ਲੁਟੇਰੇ ਨੂੰ ਅੱਗੇ ਵੱਧ ਕੇ ਜੱਫਾ ਮਾਰ ਲਿਆ ਅਤੇ ਉਸਦਾ ਪਿਸਤੌਲ ਖੋਹ ਲਿਆ। ਪਰ ਉਸਦੀ ਮਦਦ ‘ਤੇ ਆਏ ਉਸਦੇ ਸਾਥੀ ਨੇ ਤਿੰਨ ਗੋਲੀਆਂ ਮਾਰਕੇ ਮਨਜੀਤ ਸਿੰਘ ਨੂੰ ਗੰਭੀਰ ਫੱਟੜ ਕਰ ਦਿੱਤਾ। ਉਸਦੇ ਛਾਤੀ ਅਤੇ ਮੂੰਹ ਉਪਰ ਗੋਲੀਆਂ ਲੱਗੀਆਂ ਹਨ। ਮਨਜੀਤ ਸਿੰਘ ਨੂੰ ਇੰਡਿਆਨਾ ਯੂਨੀਵਰਸਿਟੀ ਹੈਲਥ ਮੈਥੋਡਿਸਟ ਹਸਪਤਾਲ ਭਰਤੀ ਕਰਵਾਇਆ ਗਿਆ ਹੈ, ਜਿਥੇ ਉਸਦੀ ਹਾਲਤ ਚਿੰਤਾਜਨਕ ਬਣੀ ਹੋਈ ਹੈ। ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਨਜੀਤ ਸਿੰਘ ਦੀ ਦਲੇਰੀ ਬੇਮਿਸਾਲ ਸੀ ਪਰ ਉਸਨੂੰ ਇਸਦੀ ਮਹਿੰਗੀ ਕੀਮਤ ਤਾਰਨੀ ਪਈ ਹੈ। ਸਟੇਟ ਪੁਲਿਸ ਨੇ ਸਕਿਓਰਿਟੀ ਕੈਮਰਿਆਂ ਦੀ ਫੁਟੇਜ ਤੋਂ ਹਮਲਾਵਰਾਂ ਦੀ ਪੈੜ ਕੱਢਣ ਲਈ ਇਲਾਕੇ ਦਾ ਚੱਪਾ-ਚੱਪਾ ਛਾਣ ਮਾਰਿਆ ਪਰ ਹਾਲੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋ ਸਕੀ।
ਇੰਡੀਆਨਾਪੋਲੀਸ ਦੇ ਸਟੇਟ ਸੈਨੇਟਰ ਇਡ ਡੀਲੈਨੀ ਨੇ ਮਨਜੀਤ ਸਿੰਘ ਨਾਲ ਹਮਦਰਦੀ ਪ੍ਰਗਟ ਕਰਦਿਆਂ ਗੈਸ ਸਟੇਸ਼ਨ ‘ਤੇ ਕੰਮ ਕਰਨ ਵਾਲੇ ਵਰਕਰਾਂ ਦੀ ਸੁਰੱਖਿਆ ਲਈ ਸਖਤ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ ਹੈ। ਥੋੜ੍ਹੇ ਦਿਨ ਪਹਿਲਾਂ ਨਿਊਯਾਰਕ ਸਟੇਟ ਦੇ ਸਟਾਰਸਬਰਗ ਸ਼ਹਿਰ ਦੀ ਹਾਈਵੇ 9 ਉਪਰ ਪੰਜਾਬੀਆਂ ਦੇ ਗੈਸ ਸਟੇਸ਼ਨ ‘ਤੇ ਡਾਕਾ ਮਾਰਨ ਆਏ ਹਥਿਆਰਬੰਦ ਡਾਕੂ ਨੂੰ ਗੈਸ ਸਟੇਸ਼ਨ ਦੇ ਮਾਲਕ ਅਮਰੀਕ ਸਿੰਘ ਨੇ ਜੁੱਤੀ ਨਾਲ ਕੁੱਟ ਕੇ ਸਜ਼ਾ ਦਿੱਤੀ ਸੀ। ਉਕਤ ਡਾਕੂ, 26 ਸਾਲਾਂ ਕ੍ਰਿਪਟਫੋਰ ਡੈਪੁ ਨੂੰ ਹੁਣ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ।

About Author

Punjab Mail USA

Punjab Mail USA

Related Articles

0 Comments

No Comments Yet!

There are no comments at the moment, do you want to add one?

Write a comment

Only registered users can comment.

ads

Latest Category Posts

    ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

ਅਮਰੀਕਾ ‘ਚ ਇੰਮੀਗ੍ਰੇਸ਼ਨ ਨਿਯਮਾਂ ਵਿਚ ਬਦਲਾਅ

Read Full Article
    ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

ਅਮਰੀਕੀ ਰਾਸ਼ਟਰਪਤੀ ਨੇ ਰਾਸ਼ਟਰੀ ਐਮਰਜੰਸੀ ਦਾ ਕੀਤਾ ਐਲਾਨ

Read Full Article
    ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

ਇਲੀਨੋਇਸ ਦੇ ਸ਼ਹਿਰ ਔਰੋਰਾ’ਚ ਗੋਲ਼ੀਬਾਰੀ, 5 ਦੀ ਮੌਤ

Read Full Article
    ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

ਫਰਜ਼ੀ ਯੂਨੀਵਰਸਿਟੀ ਮਾਮਲਾ : ਧੋਖਾਧੜੀ ਮਾਮਲੇ ਵਿਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਮਿਲੀ ਆਗਿਆ

Read Full Article
    ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

ਅਮਰੀਕਾ ਵੱਲੋਂ ਆਪਣੇ ਨਾਗਰਿਕਾਂ ਨੂੰ ਯਾਤਰਾ ਦੌਰਾਨ ਪਾਕਿਸਤਾਨ ਨਾ ਜਾਣ ਦੀ ਅਪੀਲ

Read Full Article
    ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

ਅਮਰੀਕੀ ਸੰਸਦ ਮੈਂਬਰਾਂ ਵੱਲੋਂ ਸਾਊਦੀ ਅਰਬ ਨੂੰ ਅਮਰੀਕੀ ਮਦਦ ਖਤਮ ਕਰਨ ਦਾ ਬਿੱਲ ਪਾਸ

Read Full Article
    ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

ਵੀਜ਼ਾ ਧੋਖਾਦੇਹੀ ਮਾਮਲੇ ‘ਚ ਫਸੇ 19 ਵਿਦਿਆਰਥੀਆਂ ਨੂੰ ਭਾਰਤ ਪਰਤਣ ਦੀ ਇਜਾਜ਼ਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

ਪੁਲਵਾਮਾ ਅੱਤਵਾਦੀ ਹਮਲਾ : ਸ਼ਹੀਦ ਹੋਏ ਪੰਜਾਬ ਦੇ 4 ਪੁੱਤ

Read Full Article
    ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

ਪੁਲਵਾਮਾ ਅੱਤਵਾਦੀ ਹਮਲਾ : 42 ਹੋਈ ਸ਼ਹੀਦ ਹੋਏ ਜਵਾਨਾਂ ਦੀ ਗਿਣਤੀ

Read Full Article
    ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

ਪੁਲਵਾਮਾ ਅੱਤਵਾਦੀ ਹਮਲਾ : ਆਦਿਲ ਅਹਿਮਦ ਡਾਰ ਚਚੇਰੇ ਭਰਾ ਦੀ ਮੌਤ ਤੋਂ ਬਾਅਦ ਬਣਿਆ ਸੀ ਅੱਤਵਾਦੀ

Read Full Article
    ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

ਪਾਕਿਸਤਾਨ ਅੱਤਵਾਦੀ ਸੰਗਠਨਾਂ ਨੂੰ ਸਹਿਯੋਗ ਅਤੇ ਸੁਰੱਖਿਆ ਦੇਣਾ ਤੁਰੰਤ ਬੰਦ ਕਰੇ : ਅਮਰੀਕਾ

Read Full Article
    ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

ਨਿਊ ਬ੍ਰੰਜ਼ਵਿਕ ਵਿਚ ਟਰੈਕਟਰ-ਟਰੇਲਰ ਥੱਲੇ ਆਉਣ ਕਾਰਨ ਭਾਰਤੀ ਦੀ ਮੌਤ

Read Full Article
    ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

ਪਾਕਿਸਤਾਨ ਅੰਦਰ ਸਿੱਖਾਂ ਬਾਰੇ ਉਸਰ ਰਿਹਾ ਹੈ ਸਾਜਗਾਰ ਮਾਹੌਲ

Read Full Article
    ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

ਕਰਮਦੀਪ ਧਾਲੀਵਾਲ ਦੀ ਸੜਕ ਹਾਦਸੇ ‘ਚ ਹੋਈ ਮੌਤ

Read Full Article
    ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

ਪੈਰਾਡਾਈਜ਼ ਅੱਗ ਬੁਝਾਊ ਦਸਤਿਆਂ ਲਈ 30 ਹਜ਼ਾਰ ਡਾਲਰ ਹੋਇਆ ਇਕੱਤਰ

Read Full Article